Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਵਿਧਾਇਕ ਗੁਰਕੀਰਤ ਸਿੰਘ ਕੋਟਲੀ ਅਤੇ ਲਖ਼ਬੀਰ ਸਿੰਘ ਲੱਖਾ ਵੱਲੋਂ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਮੁਲਾਕਾਤ

ਆਟਾ ਦਾਲ ਯੋਜਨਾ ਦੇ ਕੱਟੇ ਗਏ ਕਾਰਡਾਂ ਨੂੰ ਬਹਾਲ ਕਰਾਉਣ ਲਈ ਕਿਹਾ

5 Dariya News

5 Dariya News

5 Dariya News

ਲੁਧਿਆਣਾ , 24 May 2020

Last updated on: May 24, 2020, 00:00 IST

ਪਿਛਲੇ ਸਮੇਂ ਦੌਰਾਨ ਵਿਧਾਨ ਸਭਾ ਹਲਕਾ ਖੰਨਾ ਅਤੇ ਪਾਇਲ ਦੇ ਲਾਭਪਾਤਰੀਆਂ ਦੇ ਵੱਡੀ ਗਿਣਤੀ ਵਿੱਚ ਆਟਾ ਦਾਲ ਵਾਲੇ ਸਮਾਰਟ ਕਾਰਡ ਕੱਟੇ ਗਏ ਹਨ, ਜਿਨ੍ਹਾਂ ਨੂੰ ਬਹਾਲ ਕਰਾਉਣ ਲਈ ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਅਤੇ ਪਾਇਲ ਦੇ ਵਿਧਾਇਕ ਲਖਬੀਰ ਸਿੰਘ ਲੱਖਾ ਨੇ ਅੱਜ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਮੀਟਿੰਗ ਕੀਤੀ।ਮੀਟਿੰਗ ਦੌਰਾਨ ਸ੍ਰ. ਕੋਟਲੀ ਅਤੇ ਸ੍ਰ. ਲੱਖਾ ਨੇ ਸ੍ਰੀ ਆਸ਼ੂ ਨੂੰ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਉਨ੍ਹਾਂ ਦੇ ਵਿਭਾਗ ਵੱਲੋਂ ਕਰਵਾਈ ਗਈ ਪੜਤਾਲ ਵਿੱਚ ਕੁਝ ਉਹ ਕਾਰਡ ਵੀ ਕੱਟੇ ਗਏ, ਜੋ ਕਿ ਕੱਟੇ ਨਹੀਂ ਜਾਣੇ ਚਾਹੀਦੇ ਸਨ। ਇਸ ਕਰਕੇ ਇਨ੍ਹਾਂ ਕਾਰਡਾਂ ਦੀ ਮੁੜ ਤੋਂ ਸਮੀਖਿਆ ਕਰਵਾਈ ਜਾਵੇ ਅਤੇ ਇਨ੍ਹਾਂ ਨੂੰ ਮੁੜ ਤੋਂ ਬਹਾਲ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਇਸ ਨਾਲ ਦੋਵੇਂ ਹਲਕਿਆਂ ਦੇ ਕਈ ਲਾਭਪਾਤਰੀਆਂ ਨੂੰ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਲੋਕ ਹਿੱਤ ਸੇਵਾਵਾਂ ਦਾ ਲਾਭ ਮਿਲ ਸਕੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਪੰਜਾਬ ਸਰਕਾਰ ਵੱਲੋਂ ਜਿੰਨੀਆਂ ਵੀ ਲੋਕ ਹਿੱਤ ਯੋਜਨਾਵਾਂ ਲਿਆਂਦੀਆਂ ਜਾ ਰਹੀਆਂ ਹਨ, ਉਨ੍ਹਾਂ ਦਾ ਵੱਧ ਤੋਂ ਵੱਧ ਲੋਕਾਂ ਨੂੰ ਲਾਭ ਦਿਵਾਇਆ ਜਾ ਸਕੇ।ਇਸ ਮੌਕੇ ਦੋਵੇਂ ਵਿਧਾਇਕਾਂ ਨੂੰ ਵਿਸ਼ਵਾਸ਼ ਦਿਵਾਉਂਦਿਆਂ ਸ੍ਰੀ ਆਸ਼ੂ ਨੇ ਕਿਹਾ ਕਿ ਉਹ ਇਨ੍ਹਾਂ ਕੱਟੇ ਗਏ ਸਮਾਰਟ ਕਾਰਡਾਂ ਦੇ ਮਾਮਲੇ ਨੂੰ ਨਿੱਜੀ ਤੌਰ 'ਤੇ ਦੇਖਣਗੇ ਅਤੇ ਕੋਸ਼ਿਸ਼ ਕੀਤੀ ਜਾਵੇਗੀ ਕਿ ਜੋ ਵੀ ਕਾਰਡ ਕਥਿਤ ਤੌਰ 'ਤੇ ਨਜ਼ਾਇਜ਼ ਤਰੀਕੇ ਨਾਲ ਕੱਟੇ ਗਏ ਹਨ, ਉਨ੍ਹਾਂ ਨੂੰ ਮੁੜ ਤੋਂ ਬਹਾਲ ਕਰਵਾਇਆ ਜਾ ਸਕੇ। ਇਸ ਮੌਕੇ ਉਨ੍ਹਾਂ ਨਾਲ ਸ੍ਰ. ਰੁਪਿੰਦਰ ਸਿੰਘ ਗਿੱਲ, ਸ੍ਰੀ ਜਤਿੰਦਰ ਪਾਠਕ, ਨਗਰ ਕੌਂਸਲ ਖੰਨਾ ਦੇ ਪ੍ਰਧਾਨ ਸ੍ਰੀ ਵਿਕਾਸ ਵਿੱਕੀ ਮਹਿਤਾ, ਸ੍ਰੀ ਨੀਰਜ ਵਰਮਾ ਅਤੇ ਹੋਰ ਹਾਜ਼ਰ ਸਨ।

 

Tags: Bharat Bhushan Ashu , Gurkirat Singh Kotli

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD