Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਹੀਮੋਫੀਲੀਆ ਦੇ ਮਰੀਜਾਂ ਲਈ ਫੈਕਟਰ-8 ਦੀ ਥੈਰੇਪੀ ਸਿਵਲ ਹਸਪਤਾਲ ਰੂਪਨਗਰ ਵਿਖੇ ਸ਼ੁਰੂ- ਸਿਵਲ ਸਰਜਨ

Web Admin

Web Admin

5 Dariya News

ਰੂਪਨਗਰ , 22 May 2020

Last updated on: May 22, 2020, 00:00 IST

ਇੰਟੀਗੇ੍ਰਟਡ ਕੇਅਰ ਸੈਂਟਰ ਫਾਰ ਹੀਮੋਗਲੋਬਿਨੋਪੈਥੀਜ ਅਤੇ ਹੀਮੋਫੀਲੀਆ (ਆਈ.ਸੀ.ਸੀ.ਐਚ.ਐਚ.) ਜਿਲ੍ਹਾ ਹਸਪਤਾਲ ਰੂਪਨਗਰ ਵਿਖੇ ਮਿਲਦੀਆਂ ਸੁਵਿਧਾਵਾਂ ਵਿੱਚ ਵਿਸਥਾਰ ਕਰਦੇ ਹੋਏ ਅੱਜ ਹੀਮੋਫੀਲੀਆ ਦੇ ਮਰੀਜਾਂ ਵਾਸਤੇ ਫੈਕਟਰ-8 ਦੀ ਥੈਰੇਪੀ ਦੀ ਸ਼ੁਰੂਆਤ ਕੀਤੀ ਗਈ। ਇਸ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਐਚ.ਐਨ.ਸ਼ਰਮਾ ਨੇ ਦੱਸਿਆ ਕਿ ਜਿਲ੍ਹੇ ਵਿੱਚ ਹੁਣ ਤੱਕ 06 ਹੀਮੋਫੀਲੀਆ ਦੇ ਮਰੀਜ ਰਜਿਸਟਰ ਹੋਏ ਹਨ। ਇਹਨਾਂ ਮਰੀਜਾਂ ਵਿੱਚੋਂ ਅੱਜ ਇੱਕ ਮਰੀਜ ਨੂੰ ਅੱਜ ਬਲੱਡ ਬੈਂਕ ਸਿਵਲ ਹਸਪਤਾਲ ਰੂਪਨਗਰ ਵਿਖੇ ਲੋੜੀਂਦੇ ਫੈਕਟਰ-8 ਦੀ ਡੋਜ ਦਿੱਤੀ ਗਈ।ਇਹ ਫੈਕਟਰ-8 ਐਲਬੁਮਿਨ ਫਰੀ ਰੀ-ਕਾਮਬਿਨੈਂਨਟ ਕਿਸਮ ਦਾ ਹੈ ਅਤੇ ਕਿਸੇ ਮਰੀਜ ਨੂੰ ਵਾਰ-ਵਾਰ ਲੋੜ ਪੈਣ ਅਨੁਸਾਰ ਦਿੱਤੇ ਜਾਣ ਤੇ ਵੀ ਮਰੀਜ ਦੀ ਸਿਹਤ ਤੇ ਕੋਈ ਬੁਰਾ ਪ੍ਰਭਾਵ ਨਹੀਂ ਪੈਂਦਾ।ਡਾ. ਸ਼ਰਮਾ ਨੇ ਦੱਸਿਆ ਕਿ ਹੀਮੋਫੀਲਿਆ ਦਾ ਜਿਲ੍ਹੇ ਦਾ ਕੋਈ ਵੀ ਮਰੀਜ ਬਲੱਡ ਬੈਂਕ ਸਿਵਲ ਹਸਪਤਾਲ ਰੂਪਨਗਰ ਵਿਖੇ ਸੰਪਰਕ ਕਰਵਾ ਕੇ ਆਪਣੇ ਆਪ ਨੂੰ ਰਜਿਸਟਰਡ ਕਰਵਾ ਸਕਦਾ ਹੈ। ਇਹ ਟੀਕਾ ਬਲੱਡ ਬੈਂਕ ਵਿਖੇ ਨਿਯਮਾਂ ਅਨੁਸਾਰ ਕੋਲਡ ਚੈਨ ਅਧੀਨ ਸਟਾਫ ਵੱਲੋਂ 2 ਤੋਂ 8 ਡਿਗਰੀ ਤਾਪਮਾਨ ਤੇ ਸਟੋਰ ਕੀਤਾ ਜਾਂਦਾ ਹੈ।ਇਸ ਮੋਕੇ ਐਸ.ਐਮ.ਓ. ਸਿਵਲ ਹਸਪਤਾਲ ਡਾ. ਜਗਦੀਸ਼ ਗਿੱਲ, ਕਰੀਟੀਕਲ ਕੇਅਰ ਸਪੈਸ਼ਲਿਸਟ ਡਾ. ਆਰਤੀ, ਬਲੱਡ ਬੈਂਕ ਇੰਚਾਰਜ ਅਮਨਦੀਪ ਅਤੇ ਬੀ.ਸੀ.ਸੀ. ਕੋਆਰਡੀਨੇਟਰ ਸੁਖਜੀਤ ਕੰਬੋਜ ਹਾਜਰ ਸਨ ।

 

Tags: Civil Surgeon Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD