Friday, 05 June 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

 

ਕਰੋਨਾ ਸੰਕਟ ਕਾਰਨ ਠੱਪ ਜਨ-ਜੀਵਨ ਹੋਣ ਲੱਗਿਆ ਬਹਾਲ

ਪ੍ਰਸ਼ਾਸਨ ਵੱਲੋਂ ਜਨਤਕ ਤੇ ਹੋਰ ਸੇਵਾਵਾਂ ਦੇਣ ਲਈ ਕੀਤੇ ਗਏ ਪੁਖਤਾ ਪ੍ਰਬੰਧ

Web Admin

Web Admin

5 Dariya News

ਬਰਨਾਲਾ , 22 May 2020

Last updated on: May 22, 2020, 00:00 IST

ਕਰੋਨਾ ਵਾਇਰਸ ਮਹਾਮਾਰੀ ਕਾਰਨ ਲੀਹੋਂ ਲੱਥਿਆ ਜਨ-ਜੀਵਨ ਹੁਣ ਰਾਹੇ ਪੈਣ ਲੱਗਿਆ ਹੈ। ਜ਼ਿਲ੍ਹਾ ਬਰਨਾਲਾ ਵਿਚ ਜਿੱਥੇ ਜ਼ਿਲ੍ਹਾ ਪ੍ਰਸ਼ਾਸਨ ਤੇ ਵੱਖ ਵੱਖ ਵਿਭਾਗਾਂ ਵੱਲੋਂ ਕਰੋਨਾ ਵਾਇਰਸ ਦੇ ਸੰਕਟ ਦਾ ਲਗਾਤਾਰ ਟਾਕਰਾ ਕੀਤਾ ਜਾ ਰਿਹਾ ਹੈ, ਉਥੇ ਜਨਤਕ ਸੇਵਾਵਾਂ ਵੀ ਦਿੱਤੀਆਂ ਜਾਣ ਲੱਗੀਆਂ ਹਨ। ਜ਼ਿਲ੍ਹੇ ਵਿਚ ਪ੍ਰਵਾਨਿਤ ਦੁਕਾਨਾਂ ਜਿੱਥੇ ਹਫਤੇ ’ਚੋਂ 6 ਦਿਨ ਖੋਲ੍ਹਣ ਦੇ ਆਦੇਸ਼ ਦਿੱਤੇ ਹੋਏ ਹਨ, ਉਥੇ ਸੇਵਾ ਕੇਂਦਰਾਂ ਅਤੇ ਤਹਿਸੀਲਾਂ ’ਚ ਲੋਕਾਂ ਦੀ ਆਮਦ ਸ਼ੁਰੂ ਹੋ ਗਈ ਹੈ।ਜ਼ਿਲ੍ਹਾ ਬਰਨਾਲਾ ਵਿਚ 5 ਸੇਵਾ ਕੇਂਦਰਾਂ ਨੇ 12 ਮਈ ਤੋਂ, ਜਦੋਂਕਿ 3 ਸੇਵਾ ਕੇਂਦਰਾਂ ਨੇ 15 ਮਈ ਤੋਂ ਸੇਵਾਵਾਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਹਨ। ਸੇਵਾ ਕੇਂਦਰ ਦੇ ਇੰਚਾਰਜ ਰਮਨਦੀਪ ਸਿੱਧੂ ਨੇ ਦੱਸਿਆ ਕਿ ਵੱਡੀ ਗਿਣਤੀ ਵਿਚ ਲੋਕ ਸੇਵਾ ਕੇਂਦਰਾਂ ਵਿਚ ਆ ਰਹੇ ਹਨ। ਸੇਵਾ ਕੇਂਦਰਾਂ ਵਿਚ ਪੰਜਾਬ ਸਰਕਾਰ ਵੱਲੋਂ ਨਿਰਧਾਰਿਤ 153 ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬਣੇ ਸੇਵਾ ਕੇਂਦਰ ਵਿਚ ਰੋਜ਼ਾਨਾ ਔਸਤਨ ਲਗਭਗ 300 ਲੋਕ ਸੇਵਾਵਾ ਲੈਂਦੇ ਹਨ।ਸਰਕਾਰ ਵੱਲੋਂ ਤਹਿਸੀਲਾਂ ’ਚ ਵਸੀਕੇ ਰਜਿਸਟਰ ਕਰਨ ਦੀ ਆਗਿਆ ਦਿੱਤੇ ਜਾਣ ਤੋਂ ਬਾਅਦ ਸੁੰਨੀਆਂ ਪਈਆਂ ਤਹਿਸੀਲਾਂ ਵਿਚ ਵੀ ਰੌਣਕ ਪਰਤਣ ਲੱਗੀ ਹੈ। ਜ਼ਿਲ੍ਹਾ ਮਾਲ ਅਫਸਰ ਗਗਨਦੀਪ ਸਿੰਘ ਨੇ ਦੱਸਿਆ ਕਿ ਦਸਤਾਵੇਜ਼ ਰਜਿਸਟਰ ਕਰਾਉਣ ਲੋਕਾਂ ਦੀ ਆਮਦ ਸ਼ੁਰੂ ਹੋ ਗਈ ਹੈ। ਇਸ ਤੋਂ ਇਲਾਵਾ ਮਾਲ ਰਿਕਾਰਡ ਨਾਲ ਸਬੰਧਤ ਹੋਰਨਾਂ ਕੰਮਾਂ ਲਈ ਵੀ ਅਰਜ਼ੀਆਂ ਆਉਣੀਆਂ ਸ਼ੁਰੂ ਹੋ ਗਈਆਂ ਹਨ।

ਇਸ ਦੇ ਨਾਲ ਹੀ ਬੱਸ ਸੇਵਾ ਵੀ ਜ਼ਿਲ੍ਹੇ ਵਿਚ ਚਾਲੂ ਹੋ ਗਈ ਹੈ। ਜੀਐਮ ਮਹਿੰਦਰਪਾਲ ਸਿੰਘ ਨੇ ਦੱਸਿਆ ਬਰਨਾਲਾ ਡਿਪੂ ਤੋਂ ਮਾਨਸਾ, ਸੰਗਰੂਰ, ਲੁਧਿਆਣਾ ਆਦਿ ਮੁੱਖ ਰੂਟਾਂ ’ਤੇ ਦਰਜਨ ਦੇ ਕਰੀਬ ਪੀਆਰਟੀਸੀ ਬੱਸਾਂ ਚਲਾਈਆਂ ਗਈਆਂ ਹਨ ਅਤੇ ਸਰਕਾਰ ਦੇ ਆਦੇਸ਼ਾਂ ਅਨੁਸਾਰ ਲੋੜੀਂਦੇ ਇਹਤਿਆਤਾਂ ਦਾ ਖਿਆਲ ਰੱਖਿਆ ਜਾ ਰਿਹਾ ਹੈ। ਇਸ ਦੇ ਨਾਲ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਆਦੇਸ਼ਾਂ ਅਨੁਸਾਰ ਰੋਜ਼ਾਨਾ ਪੱਧਰ ’ਤੇ ਦੁਕਾਨਾਂ ਖੁੱਲ੍ਹ ਰਹੀਆਂ ਹਨ ਅਤੇ ਬੈਂਕ ਵੀ ਪੂਰਾ ਸਮਾਂ ਸੇਵਾਵਾਂ ਦੇ ਰਹੇ ਹਨ ਤਾਂ ਜੋ ਲੋਕਾਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ। ਇਸ ਸਬੰਧੀ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਕਿਹਾ ਕਿ ਕਰੋਨਾ ਵਾਇਰਸ ਦੀ ਆਫਤ ਕਰ ਕੇ ਭਾਵੇਂ ਜਨ ਜੀਵਨ ’ਤੇ ਵੱਡਾ ਅਸਰ ਪਿਆ, ਪਰ ਹੁਣ ਹਾਲਾਤ ਆਮ ਹੋਣ ਲੱਗੇ ਹਨ। ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੀ ਲਗਾਤਾਰ ਸੇਵਾਵਾਂ ਦੇਣ ਵਿਚ ਜੁਟਿਆ ਹੋਇਆ ਹੈ ਤਾਂ ਜੋ ਕਿਸੇ ਨੂੰ ਜ਼ਰੂਰੀ ਕੰਮਾਂ ਲਈ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਕਰੋਨਾ ਵਾਇਰਸ ਤੋਂ ਬਚਾਅ ਲਈ ਸਾਰੀਆਂ ਸਾਵਧਾਨੀਆਂ ਵਰਤÎਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਕਰੋਨਾ ਖ਼ਿਲਾਫ਼ ਜੰਗ ਜਿੱਤਣੀ ਹੈ ਤਾਂ ਜ਼ਿਲ੍ਹਾ ਵਾਸੀ ਪ੍ਰ੍ਰਸ਼ਾਸਨ ਨੂੰ ਪੂਰਾ ਸਹਿਯੋਗ ਦੇਣ।  

 

Tags: Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD