Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

925 ਪ੍ਰਵਾਸੀ ਮਜ਼ਦੂਰਾਂ ਨੂੰ ਲੈ ਕੇ 12ਵੀਂ ਸ਼੍ਰਮਿਕ ਐਕਸਪ੍ਰੈੱਸ ਟ੍ਰੇਨ ਫ਼ਿਰੋਜ਼ਪੁਰ ਤੋਂ ਬਿਹਾਰ ਲਈ ਹੋਈ ਰਵਾਨਾ

ਸਮੂਹ ਪ੍ਰਵਾਸੀ ਮਜ਼ਦੂਰਾਂ ਨੂੰ ਫੂਡ ਪੈਕੇਟ, ਪਾਣੀ ਦੀਆਂ ਬੋਤਲਾਂ, ਮਾਸਕ ਉਪਲਬਧ ਕਰਵਾ ਕੇ ਆਪਣੇ ਘਰਾਂ ਲਈ ਕੀਤਾ ਰਵਾਨਾ, ਪ੍ਰਵਾਸੀ ਮਜ਼ਦੂਰਾਂ ਨੇ ਸਰਕਾਰ ਦਾ ਕੀਤਾ ਧੰਨਵਾਦ

5 Dariya News

5 Dariya News

5 Dariya News

ਫਿਰੋਜ਼ਪੁਰ , 26 May 2020

Last updated on: May 26, 2020, 00:00 IST

ਮਾਲਵਾ ਦੇ ਵੱਖ ਵੱਖ ਖੇਤਰਾਂ ਦੇ 925 ਪ੍ਰਵਾਸੀ ਮਜ਼ਦੂਰਾਂ ਨੂੰ ਲੈ ਕੇ 12ਵੀਂ ਸ਼੍ਰਮਿਕ ਐਕਸਪ੍ਰੈੱਸ ਟ੍ਰੇਨ ਮੰਗਲਵਾਰ ਨੂੰ 2 ਵਜੇ ਫਿਰੋਜ਼ਪੁਰ ਛਾਉਣੀ ਤੋਂ ਬਿਹਾਰ ਦੇ ਬੇਤੀਆ ਲਈ ਰਵਾਨਾ ਹੋਈ। ਇਸ ਟ੍ਰੇਨ ਨੂੰ ਨਾਇਬ ਤਹਿਸੀਲਦਾਰ ਗੁਰਤੇਜ ਸਿੰਘ ਗਿੱਲ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰ: ਕੁਲਵੰਤ ਸਿੰਘ ਨੇ ਦੱਸਿਆ ਕਿ ਪ੍ਰਵਾਸੀ ਮਜ਼ਦੂਰਾਂ ਨੂੰ ਸਪੈਸ਼ਲ ਸ਼੍ਰਮਿਕ ਟ੍ਰੇਨਾਂ ਰਾਹੀਂ ਘਰਾਂ ਲਈ ਭੇਜਿਆ ਜਾ ਰਿਹਾ ਹੈ ਅਤੇ ਇਹ ਸਿਲਸਿਲਾ ਲਗਾਤਾਰ ਜਾਰੀ ਹੈ, ਜਿਸ ਤਹਿਤ ਅੱਜ 12ਵੀਂ ਸ਼੍ਰਮਿਕ ਟ੍ਰੇਨ ਫਿਰੋਜ਼ਪੁਰ ਤੋਂ ਬਿਹਾਰ ਲਈ ਰਵਾਨਾ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਵਿਚ ਕਰਫ਼ਿਊ ਕਾਰਨ ਫਸੇ ਪ੍ਰਵਾਸੀ ਮਜ਼ਦੂਰਾਂ ਨੂੰ ਆਪਣੇ ਸੂਬਿਆਂ ਵਿੱਚ ਭੇਜਣ ਲਈ ਵਿਸ਼ੇਸ਼ ਰੇਲ ਗੱਡੀਆਂ ਦੀ ਵਿਵਸਥਾ ਕੀਤੀ ਗਈ ਹੈ, ਜਿਸ ਦਾ ਸਾਰਾ ਖ਼ਰਚ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਫਿਰੋਜ਼ਪੁਰ ਤੋਂ ਬਿਹਾਰ ਲਈ ਰਵਾਨਾ ਹੋਈ ਟ੍ਰੇਨ ਦਾ 9,52,000 ਰੁਪਏ ਦਾ ਟਿਕਟਾਂ ਦਾ ਖਰਚਾ ਸਰਕਾਰ ਵੱਲੋਂ ਕਰ ਕੇ ਇਨ੍ਹਾਂ ਪ੍ਰਵਾਸੀ ਮਜ਼ਦੂਰਾਂ ਨੂੰ ਖ਼ੁਸ਼ੀ ਖ਼ੁਸ਼ੀ ਆਪਣੇ ਘਰ ਭੇਜਿਆ ਗਿਆ ਹੈ।  ਉਨ੍ਹਾਂ ਦੱਸਿਆ ਕਿ ਇਨ੍ਹਾਂ ਟਰੇਨਾਂ ਰਾਹੀਂ ਰਵਾਨਾ ਕੀਤੇ ਜਾਂਦੇ ਸਾਰੇ ਪ੍ਰਵਾਸੀ ਮਜ਼ਦੂਰਾਂ ਨੂੰ ਫੂਡ ਪੈਕੇਟ,  ਪਾਣੀ ਦੀਆਂ ਬੋਤਲਾਂ,  ਫੇਸ ਮਾਸਕ ਵੀ ਉਪਲੱਬਧ ਕਰਵਾਏ ਜਾਂਦੇ ਹਨ ਅਤੇ ਨਾਲ ਹੀ ਇਨ੍ਹਾਂ ਨੂੰ ਸਮਾਜਿਕ ਦੂਰੀ ਬਣਾਈ ਰੱਖਣ ਅਤੇ ਕੋਰੋਨਾ ਵਾਇਰਸ ਸਬੰਧੀ ਹੋਰ ਜ਼ਰੂਰੀ ਸਾਵਧਾਨੀਆਂ ਬਾਰੇ ਵੀ ਜਾਗਰੂਕ ਕੀਤਾ ਜਾਂਦਾ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪ੍ਰਵਾਸੀ ਮਜ਼ਦੂਰਾਂ ਦੀ ਹਰ ਸੰਭਵ ਮੱਦਦ ਕੀਤੀ ਜਾ ਰਹੀ ਹੈ। ਕਈ ਵਾਰ ਮਜ਼ਦੂਰਾਂ ਦੇ ਬੈਗ ਬੱਸਾਂ ਵਿਚ ਰਹਿ ਜਾਂਦੇ ਹਨ ਜਿਨ੍ਹਾਂ ਨੂੰ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਵਾਪਸ ਲਿਆਂਦਾ ਜਾ ਰਿਹਾ ਹੈ। ਇਸ ਦੌਰਾਨ ਪ੍ਰਵਾਸੀ ਮਜ਼ਦੂਰਾਂ ਨੇ ਮੁਸ਼ਕਲ ਦੀ ਘੜੀ ਵਿਚ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਆਪਣੇ ਘਰਾਂ ਵਿਚ ਭੇਜਣ ਲਈ ਕੀਤੇ ਗਏ ਪ੍ਰਬੰਧਾਂ ਤੇ ਸਰਕਾਰ ਦਾ ਧੰਨਵਾਦ ਵੀ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਉਪਰਾਲਿਆਂ ਸਦਕਾ ਹੀ ਅੱਜ ਉਹ ਆਪਣੇ ਘਰਾਂ ਵਿਚ ਜਾ ਰਹੇ ਹਨ। ਇਸ ਮੌਕੇ ਕਾਨੂੰਗੋ ਰਾਕੇਸ਼ ਅਗਰਵਾਲ,  ਸਿਮਰਨਜੀਤ ਸਿੰਘ, ਅਮਰੀਕ ਸਿੰਘ ਆਦਿ ਹਾਜ਼ਰ ਸਨ। 

 

Tags: Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD