Thursday, 04 June 2026

 

 

ਖ਼ਾਸ ਖਬਰਾਂ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ

 

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਦਾਖ਼ਲ ਹੋਣ ਵਾਲੇ ਸਾਰੇ ਯਾਤਰੀਆਂ ਲਈ ਵਿਆਪਕ ਦਿਸ਼ਾ ਨਿਰਦੇਸ਼ ਜਾਰੀ : ਬਲਬੀਰ ਸਿੰਘ ਸਿੱਧੂ

ਇਸ ਵਿਸ਼ੇ ’ਤੇ ਸਾਰੇ ਸ਼ੰਕਿਆਂ ਨੂੰ ਦੂਰ ਕਰਨ ਲਈ ਅੰਤਰਰਾਸ਼ਟਰੀ ਅਤੇ ਘਰੇਲੂ ਯਾਤਰੀਆਂ ਲਈ ਮੁਕੰਮਲ ਵੇਰਵੇ ਤਿਆਰ

5 Dariya News

5 Dariya News

5 Dariya News

ਚੰਡੀਗੜ੍ਹ , 26 May 2020

Last updated on: May 26, 2020, 00:00 IST

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੰਜਾਬ ਵਿੱਚ ਦਾਖਲ ਹੋਣ ਵਾਲੇ ਹਰੇਕ ਵਿਅਕਤੀ ਨੂੰ ਲਾਜ਼ਮੀ ਤੌਰ ’ਤੇ ਇਕਾਂਤਵਾਸ ਕੀਤੇ ਜਾਣ ਸਬੰਧੀ ਐਲਾਨ ਤੋਂ ਬਾਅਦ ਸਿਹਤ ਵਿਭਾਗ ਵੱਲੋਂ ਹਵਾਈ, ਰੇਲ ਅਤੇ ਸੜਕ ਯਾਤਰਾ ਰਾਹੀਂ ਪੰਜਾਬ ਆਉਣ ਵਾਲੇ ਅੰਤਰਰਾਸ਼ਟਰੀ ਅਤੇ ਘਰੇਲੂ ਯਾਤਰੀਆਂ ਲਈ ਸਿਹਤ ਪੋ੍ਰਟੋਕੋਲ ਅਤੇ ਪ੍ਰਕਿਰਿਆ ਸਬੰਧੀ ਇੱਕ ਵਿਸਥਾਰਤ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਕੋਵਿਡ-19 ਤੋਂ ਪੈਦਾ ਹੋਈ ਸਥਿਤੀ ਕਰਕੇ ਭਾਰਤ ਸਰਕਾਰ ਵੱਲੋਂ ਸਮੇਂ ਸਮੇਂ ’ਤੇ ਸੋਧੇ ਹੋਏੇ ਪੋ੍ਰਟੋਕੋਲ ਅਤੇ ਐਡਵਾਇਜ਼ਰੀਜ਼ ਜਾਰੀ ਕੀਤੀਆਂ ਜਾ ਰਹੀਆਂ ਹਨ ਜੋ ਦੇਸ਼ ਵਿੱਚ ਆਉਣ ਵਾਲੇ ਯਾਤਰੀਆਂ ਦੇ ਮਨਾਂ ਵਿੱਚ, ਖਾਸ ਕਰਕੇ ਭਾਰਤ ਸਰਕਾਰ ਵੱਲੋਂ 24 ਮਈ ਨੂੰ ਜਾਰੀ ਤਾਜ਼ਾ ਐਡਵਾਇਜ਼ਰੀ ਤੋਂ ਬਾਅਦ, ਕਈ ਉਲਝਣਾਂ ਪੈਦਾ ਕਰ ਰਹੀਆਂ ਹਨ।  ਉਨਾਂ ਦੱਸਿਆ ਕਿ  ਹੁਣ ਪੰਜਾਬ ਦੇ ਸਿਹਤ ਵਿਭਾਗ ਵੱਲੋਂ ਵਿਆਪਕ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ ਅਤੇ ਇਹ ਸਪੱਸ਼ਟ ਕੀਤਾ ਗਿਆ ਹੈ ਕਿ ਸਾਰੇ ਅੰਤਰਰਾਸ਼ਟਰੀ ਯਾਤਰੀਆਂ ਨੂੰ ਐਂਟਰੀ ਪੋਰਟ ’ਤੇ ਸਿਹਤ ਪੋ੍ਰਟੋਕਲ ਅਨੁਸਾਰ ਆਪਣੀ ਸਕਰੀਨਿੰਗ ਲਈ ਰਾਜ ਦੇ ਅਧਿਕਾਰੀਆਂ ਨੂੰ  ਨਿੱਜੀ ਅਤੇ ਸਿਹਤ ਸਬੰਧੀ ਵੇਰਵਿਆਂ ਸਮੇਤ ਸਵੈ ਘੋਸ਼ਣਾ ਪੱਧਰ ਦੇਣਾ ਹੋਵੇਗਾ।ਸਿਹਤ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਸਰਗਰਮ ਟੈਸਟਿੰਗ, ਟਰੇਸਿੰਗ ਅਤੇ ਇਕਾਂਤਵਾਸ ਹੀ ਇੱਕੋ ਇੱਕ ਢੰਗ ਹੈ ਅਤੇ ਕਿਹਾ ਕਿ ਉਹ ਸਾਡੇ ਲੋਕਾਂ ਦੀ ਜ਼ਿੰਦਗੀ ਪ੍ਰਤੀ ਕਿਸੇ ਵੀ ਤਰਾਂ ਦਾ ਜੋਖ਼ਮ ਨਹੀਂ ਲੈਣਗੇ। ਸਕਰੀਨਿੰਗ ਦੌਰਾਨ ਲੱਛਣ ਪਾਏ ਜਾਣ ਵਾਲੇ ਅੰਤਰਾਸ਼ਟਰੀ ਯਾਤਰੀਆਂ ਨੂੰ ਟੈਸਟਿੰਗ ਲਈ ਸਿਹਤ ਸੰਸਥਾ ਵਿੱਚ ਲਿਜਾਇਆ ਜਾਵੇਗਾ ਅਤੇ ਕੋਵਿਡ ਟੈਸਟਿੰਗ ਲਈ ਆਈਸੀਐਮਆਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਉਨਾਂ ਦੇ ਆਰਟੀ ਪੀਸੀਆਰ ਸੈਂਪਲ ਲਏ ਜਾਣਗੇ। ਉਨਾਂ ਅੱਗੇ ਦੱਸਿਆ ਕਿ ਜੋ ਵਿਅਕਤੀ ਪਾਜ਼ੇਟਿਵ ਪਾਏ ਗਏ ਹੋਣ ਅਤੇ ਲੱਛਣ ਨਾ ਹੋਣ, 60 ਸਾਲ ਤੋਂ ਘੱਟ ਉਮਰ ਦੇ ਹੋਣ ਅਤੇ ਕਿਸੇ ਹੋਰ ਬਿਮਾਰੀ ਤੋਂ ਪੀੜਤ ਨਾ ਹੋਣ, ਨੂੰ ਕੋਵਿਡ ਕੇਅਰ ਸੈਂਟਰਾਂ ਵਿਚ ਰੱਖਿਆ ਜਾਵੇਗਾ।ਜੋ ਵਿਅਕਤੀ ਪਾਜ਼ੀਟਿਵ ਹਨ ਅਤੇ ਮੈਡੀਕਲ ਨਿਗਰਾਨੀ ਲੋੜੀਂਦੀ ਹੈ ( ਭਾਵੇਂ ਗੰਭੀਰ ਲੱਛਣ ਹੋਣ ਕਰਕੇ ਜਾਂ 60 ਸਾਲ ਤੋਂ ਵੱਧ ਉਮਰ ਹੋਣ ਕਰਕੇ  ਜਾਂ ਹੋਰ ਬਿਮਾਰੀ ਤੋਂ ਪੀੜਤ ਹੋਣ ਕਰਕੇ), ਉਨਾਂ ਨੂੰ ਡਾਕਟਰੀ ਸਥਿਤੀ ਦੇ ਆਧਾਰ ’ਤੇ  ਦਰਜ 2 ਜਾਂ ਦਰਜਾ 3 ਦੀਆਂ ਸਿਹਤ ਸਹੂਲਤਾਂ  ਵਿਚ ਰੱਖਿਆ ਜਾਵੇਗਾ। ਜਿਨਾਂ ਯਾਤਰੀਆਂ ਵਿੱਚ ਲੱਛਣ ਨਹੀਂ ਪਾਏ ਜਾਂਦੇ ਅਤੇ ਜੋ ਨੈਗੇਟਿਵ ਪਾਏ ਜਾਂਦੇ ਹਨ, ਉਨਾਂ ਨੂੰ ਭੁਗਤਾਨ ਦੇ ਆਧਾਰ ’ਤੇ ਸੰਸਥਾਗਤ ਇਕਾਂਤਵਾਸ (ਸਰਕਾਰੀ/ਹੋਟਲ ਕੁਆਰੰਟੀਨ) ਵਿੱਚ ਰੱਖਿਆ ਜਾਵੇਗਾ ਅਤੇ 5ਵੇਂ ਦਿਨ  ਉਨਾਂ ਦਾ ਟੈਸਟ ਕੀਤਾ ਜਾਵੇਗਾ। 

ਜੇ ਉਨਾਂ ਦੀ ਟੈਸਟ ਰਿਪੋਰਟ ਨੈਗੇਟਿਵ ਆਉਂਦੀ ਹੈ ਤਾਂ ਉਨਾਂ ਨੂੰ ਸੰਸਥਾਗਤ ਇਕਾਂਤਵਾਸ ਦੇ 7 ਦਿਨ ਪੂਰੇ ਹੋਣ ’ਤੇ ਘਰ ਜਾਣ ਦੀ ਆਗਿਆ ਦੇ ਦਿੱਤੀ ਜਾਵੇਗੀ ਅਤੇ ਉਨਾਂ ਨੂੰ ਅਗਲੇ 7 ਦਿਨ ਤੱਕ ਘਰੇਲੂ ਇਕਾਂਤਵਾਸ ਵਿੱਚ ਰਹਿਣ ਅਤੇ ਆਪਣੀ ਸਿਹਤ ਦੀ ਸਵੈ ਨਿਗਰਾਨੀ ਦੀ ਸਲਾਹ ਦਿੱਤੀ ਜਾਵੇਗੀ। ਇਸ ਸਬੰਧੀ ਲਿਖ਼ਤੀ ਘੋਸ਼ਣਾ ਸਿਹਤ ਅਧਿਕਾਰੀਆਂ/ਜ਼ਿਲਾ ਪ੍ਰਸ਼ਾਸਨ ਨੂੰ ਜਮਾਂ ਕਰਵਾਉਣੀ ਹੋਵੇਗੀ। ਬੁਲਾਰੇ ਨੇ ਦੱਸਿਆ ਕਿ ਅਸਧਾਰਨ ਹਾਲਤਾਂ ਜਿਵੇਂ ਗਰਭ ਅਵਸਥਾ / ਪਰਿਵਾਰਕ ਮੈਂਬਰ ਦੀ ਮੌਤ / ਗੰਭੀਰ ਮਾਨਸਿਕ ਬਿਮਾਰੀ ਸਬੰਧੀ ਮਾਮਲਿਆਂ ਵਿੱਚ, ਡਿਪਟੀ ਕਮਿਸ਼ਨਰ ਸੰਸਥਾਗਤ ਕੁਆਰੰਟੀਨ ਦੀ ਬਜਾਏ 14 ਦਿਨਾਂ ਲਈ ਹੋਮ ਕੁਆਰੰਟੀਨ ਦੀ ਆਗਿਆ ਦੇ ਸਕਦੇ ਹਨ ਅਤੇ ਇਸ ਸਬੰਧੀ ਸਿਹਤ ਵਿਭਾਗ ਨੂੰ ਸੂਚਿਤ ਕਰਨਾ ਹੋਵੇਗਾ।ਇਸ ਤੋਂ ਇਲਾਵਾ, ਅਜਿਹੇ ਸਾਰੇ ਯਾਤਰੀਆਂ ਨੂੰ   ਕੋਵਾ ਐਪ ਡਾਊਨਲੋਡ ਕਰਨ ਦੀ ਜ਼ਰੂਰਤ ਹੋਵੇਗੀ ਜੋ ਕਿਰਿਆਸ਼ੀਲ ਰਹੇਗੀ।ਉਨਾਂ ਕਿਹਾ ਕਿ ਘਰੇਲੂ ਯਾਤਰੀਆਂ ਲਈ ਹਵਾਈ ਜਹਾਜ਼ / ਰੇਲ / ਅੰਤਰ-ਰਾਜ ਯਾਤਰਾ ਦੁਆਰਾ ਸੜਕ ਰਾਹੀਂ ਪੰਜਾਬ ਵਿਚ ਦਾਖਲ ਹੋਣ ਵਾਲੇ ਸਾਰੇ  ਵਿਅਕਤੀਆਂ ਦੀ ਐਂਟਰੀ ਪੁਆਇਂਟਸ ਤੇ ਹੀ ਕੋਵਿਡ -19 ਦੇ ਲੱਛਣਾਂ ਸਬੰਧੀ ਸਕ੍ਰੀਨਿੰਗ ਵੀ ਕੀਤੀ ਜਾਵੇਗੀ।ਸਕ੍ਰੀਨਿੰਗ ਦੌਰਾਨ ਪਾਜ਼ੀਟਿਵ ਪਾਏ ਗਏ ਯਾਤਰੀਆਂ ਨੂੰ ਜਾਂਚ ਲਈ  ਸਿਹਤ ਕੇਂਦਰ ਲਿਜਾਇਆ ਜਾਏਗਾ।ਉੱਪਰ ਦੱਸ ਮਤਾਬਕ ਜੇਕਰ ਵਿਅਕਤੀ ਪਾਜ਼ੀਟਿਵ ਹਨ ਉਨਾਂ ਨੂੰ ਡਾਕਟਰੀ ਲੋੜਾਂ ਮੁਤਾਬਕ ਦਰਜ 2 ਜਾਂ ਦਰਜਾ 3 ਦੀਆਂ ਸਿਹਤ ਸਹੂਲਤਾਂ  ਵਿਚ ਰੱਖਿਆ ਜਾਵੇਗਾ। ਜੇ ਕਿਸੇ ਵਿਅਕਤੀ ਵਿਚ ਕੋਵਿਡ ਸਬੰਧੀ ਲੱਛਣ ਨਾ ਹੋਣ ਜਾਂ ਟੈਸਟਿੰਗ ਨੈਗੇਟਿਵ  ਹੈ, ਤਾਂ ਉਸਨੂੰ ਇੱਕ ਅੰਡਰਟੇਕਿੰਗ ਜਮਾਂ ਕਰਨ ਤੋਂ ਬਾਅਦ ਘਰ ਜਾਣ ਦੀ ਇਜਾਜ਼ਤ ਦਿੱਤੀ ਜਾਵੇਗੀ। ਇਸ ਅੰਡਰਟੇਕਿੰਗ ਵਿਚ 14 ਦਿਨਾਂ ਲਈ ਘਰ ’ਚ ਇਕਾਂਤਵਾਸ ,ਆਪਣੀ ਸਿਹਤ ਸਥਿਤੀ ਦੀ ਸਵੈ ਨਿਗਰਾਨੀ ਅਤੇ ਕੋਵਿਡ -19 ਸਬੰਧੀ ਕੋਈ ਵੀ ਲੱਛਣ ਨਜ਼ਰ ਆਉਣ ਤੇ ਨੇੜਲੀ ਸਿਹਤ ਸਹੂਲਤ ਨੂੰ ਸੂਚਿਤ ਕਰਨਾ ਲਾਜ਼ਮੀ ਹੋਵੇਗਾ। ਸਾਰੇ ਯਾਤਰੀਆਂ ਨੂੰ  ਕੋਵਾ ਐਪ ਡਾਊਨਲੋਡ ਕਰਨਾ ਲਾਜ਼ਮੀ ਹੈ ਹਮੇਸ਼ਾਂ ਜੋ ਕਿਰਿਆਸ਼ੀਲ ਰਹੇਗੀ।ਪੰਜਾਬ ਤੋਂ ਅਕਸਰ ਬਾਹਰ ਜਾਣ ਜਾਂ ਅੰਤਰ-ਰਾਜ ਯਾਤਰਾ ਕਰਨ ਵਾਲੇ ਯਾਤਰੀ ਜਿਵੇਂ ਕਿ ਐਮ ਪੀ / ਐਮ ਐਲ ਏ, ਡਾਕਟਰਾਂ, ਪੱਤਰਕਾਰਾਂ, ਇੰਜੀਨੀਅਰਾਂ, ਕਾਰਜਕਾਰੀ, ਵਪਾਰੀ, ਟਰਾਂਸਪੋਰਟਰਾਂ, ਸਲਾਹਕਾਰਾਂ ਆਦਿ ਨੂੰ ਹੋਮ ਕੁਅਰੰਟਾਈਨ ਰੱਖਣ ਦੀ ਜ਼ਰੂਰਤ ਨਹੀਂ ਹੈ।ਡਿਪਟੀ ਕਮਿਸ਼ਨਰ ਅਤੇ ਸਬ-ਡਵੀਜ਼ਨਲ ਮੈਜਿਸਟ੍ਰੇਟ ਅਜਿਹੇ ਵਿਅਕਤੀਆਂ ਨੂੰ ਪਾਸ ਜਾਰੀ ਕਰਨ ਲਈ ਅਧਿਕਾਰਤ ਹਨ ਜੋ ਆਪਣੀ ਸਿਹਤ ਸਥਿਤੀ ਦੀ ਸਵੈ-ਨਿਗਰਾਨੀ ਲਈ ਇਕ ਅੰਡਰਟੇਕਿੰਗ ਪੇਸ਼ ਕਰਨਗੇ ਅਤੇ ਜੇ ਉਨਾਂ ਨੂੰ ਕੋਈ ਲੱਛਣ ਹੋਣ ਤਾਂ ਪ੍ਰਸ਼ਾਸਨ ਨੂੰ ਸੂਚਿਤ ਕਰਨਗੇ। ਬੁਲਾਰੇ ਨੇ ਅੱਗੇ ਕਿਹਾ ਕਿ ਉਨਾਂ ਨੂੰ ਕੋਵਾ ਐਪ ਡਾਊਨਲੋਡ ਕਰਨ ਦੀ ਵੀ ਲੋੜ ਹੈ ਜੋ ਕਿਰਿਆਸ਼ੀਲ ਰਹੇਗੀ। ਬੁਲਾਰੇ ਨੇ ਅਖੀਰ ਵਿਚ ਕਿਹਾ ਕਿ ਆਮ ਨਿਗਰਾਨੀ ਦੇ ਮਕਸਦ ਲਈ, ਇਹਨਾਂ ਦਿਸ਼ਾ ਨਿਰਦੇਸ਼ਾਂ ਤੋਂ ਇਲਾਵਾ ਵੀ ਸਰਕਰ ਵਲੋਂ ਹੋਰ ਵਧੇਰੇ ਵਿਅਕਤੀਆਂ ਦੀ ਜਾਂਚ ਕਦੇ ਵੀ ਕੀਤੀ ਜਾ ਸਕਦੀ ਹੈੈ।ਜਿਸ ਤਰਾਂ ਮੁਹਾਲੀ ਅਤੇ ਅੰਮਿ੍ਰਤਸਰ ਹਵਾਈਅੱਡਿਆਂ ਤੇ ਕਈ ਘਰੇਲੂ ਯਾਤਰੀਆਂ ਦੀ ਜਾਂਚ ਕੀਤੀ ਗਈ।   

 

Tags: Balbir Singh Sidhu , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD