Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਇਲਾਕੇ ਦੇ ਪੰਚਾਂ-ਸਰਪੰਚਾਂ ਵਲੋਂ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਦਾ ਸਨਮਾਨ

ਕਣਕ ਦੀ ਸਮਾਂਬੱਧ ਤੇ ਸੁਚੱਜੀ ਖ਼ਰੀਦ ਵਿਚ ਮੱਛਲੀ ਕਲਾਂ ਦਾ ਅਹਿਮ ਯੋਗਦਾਨ ਦਸਿਆ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਅਤੇ ਤਰੱਕੀ ਲਈ ਵਚਨਬੱਧ : ਮੱਛਲੀ ਕਲਾਂ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 27 May 2020

Last updated on: May 27, 2020, 00:00 IST

ਕੋਰੋਨਾ ਵਾਇਰਸ ਮਹਾਮਾਰੀ ਦੇ ਭਿਆਨਕ ਦੌਰ ਸਮੇਂ ਵੀ ਕਿਸਾਨਾਂ ਦੀ ਕਣਕ ਦੀ ਫ਼ਸਲ ਦੀ ਸਮਾਂਬੱਧ, ਬੇਰੋਕ ਅਤੇ ਸੁਚੱਜੀ ਖ਼ਰੀਦ 'ਚ ਅਹਿਮ ਰੋਲ ਨਿਭਾਉਣ ਵਾਲੇ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੂੰ ਇਲਾਕੇ ਦੇ ਪੰਚਾਂ-ਸਰਪੰਚਾਂ ਅਤੇ ਹੋਰ ਮੋਹਤਬਰਾਂ ਵਲੋਂ ਸਨਮਾਨਤ ਕੀਤਾ ਗਿਆ। ਸਿਹਤ ਅਤੇ ਪਰਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਸਿਆਸੀ ਸਕੱਤਰ ਮੱਛਲੀ ਕਲਾਂ ਦਾ ਸਨਮਾਨ ਕਰਨ ਸਮੇਂ ਪਿੰਡ ਸਨੇਟਾ ਦੇ ਸਰਪੰਚ ਚੌਧਰੀ ਭਗਤ ਰਾਮ, ਢੇਲਪੁਰ ਦੇ ਸਰਪੰਚ ਹਰਜਿੰਦਰ ਸਿੰਘ ਅਤੇ ਪਿੰਡ ਨਗਾਰੀ ਦੇ ਸਰਪੰਚ ਪੰਡਿਤ ਭੁਪਿੰਦਰ ਕੁਮਾਰ ਤੇ ਮਿਲਕ ਪਲਾਂਟ ਮੋਹਾਲੀ ਦੇ ਡਾਇਰੈਕਟਰ ਭਗਵੰਤ ਸਿੰਘ ਗੀਗੇ ਮਾਜਰਾ ਨੇ ਕਿਹਾ ਕਿ ਸ. ਬਲਬੀਰ ਸਿੰਘ ਸਿੱਧੂ ਅਤੇ ਚੇਅਰਮੈਨ ਮੱਛਲੀ ਕਲਾਂ ਦੀ ਦੂਰਅੰਦੇਸ਼ੀ ਸੋਚ, ਕੁਸ਼ਲ ਕਾਰਗੁਜ਼ਾਰੀ ਅਤੇ ਕਾਬਲੀਅਤ ਸਦਕਾ ਹੀ ਖਰੜ ਮਾਰਕੀਟ ਕਮੇਟੀ ਅਧੀਨ ਆਉਂਦੇ ਖ਼ਰੀਦ ਕੇਂਦਰਾਂ ਵਿਚ ਕਿਸਾਨਾਂ ਨੂੰ ਕਣਕ ਦੀ ਫ਼ਸਲ ਵੇਚਣ ਅਤੇ ਅਦਾਇਗੀ ਲੈਣ ਵਿਚ ਕੋਈ ਸਮੱਸਿਆ ਨਹੀਂ ਹੋਈ। ਉਨ੍ਹਾਂ ਕਿਹਾ ਕਿ ਸ੍ਰੀ ਮੱਛਲੀ ਕਲਾਂ ਨੇ ਹਮੇਸ਼ਾ ਹੀ ਅਪਣੇ ਇਲਾਕੇ ਦੇ ਲੋਕਾਂ ਦੀ ਭਲਾਈ ਅਤੇ ਤਰੱਕੀ ਲਈ ਕੰਮ ਕੀਤਾ ਹੈ।ਇਸ ਮੌਕੇ ਸ੍ਰੀ ਮੱਛਲੀ ਕਲਾਂ ਨੇ ਕਿਹਾ ਕਿ ਇਹ ਸੱਭ ਕੁੱਝ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਿਹਤ ਅਤੇ ਪਰਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਮੰਡੀਕਰਨ ਬੋਰਡ ਦੇ ਚੇਅਰਮੈਨ ਸ. ਲਾਲ ਸਿੰਘ ਦੀ ਕਿਸਾਨ-ਹਿਤੈਸ਼ੀ ਸੋਚ ਦਾ ਹੀ ਨਤੀਜਾ ਹੈ। 

ਉਨ੍ਹਾਂ ਕਿਹਾ ਕਿ ਉਹ ਮਾਰਕੀਟ ਕਮੇਟੀ ਖਰੜ ਦੇ ਸਮੂਹ ਅਧਿਕਾਰਆਂ ਅਤੇ ਕਰਮਚਾਰੀਆਂ ਦੇ ਵੀ ਧਨਵਾਦੀ ਹਨ ਜਿਨ੍ਹਾਂ ਨੇ ਅਜਿਹੇ ਮੁਸ਼ਕਲ ਸਮੇਂ ਵਿਚ ਵੀ ਕਣਕ ਦੀ ਨਿਰਵਿਘਨ ਖ਼ਰੀਦ ਯਕੀਨੀ ਬਣਾਈ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਮਹਾਮਾਰੀ ਕਾਰਨ ਕੁੱਝ ਲੋਕਾਂ ਨੂੰ ਖ਼ਦਸ਼ਾ ਸੀ ਕਿ ਖ਼ਰੀਦ ਦੇ ਪ੍ਰਬੰਧ ਨਾ ਹੋਣ ਕਾਰਨ ਉਨ੍ਹਾਂ ਦੀ ਫ਼ਸਲ ਦੀ ਚੁਕਾਈ ਨਹੀਂ ਹੋ ਸਕੇਗੀ ਪਰ ਪੰਜਾਬ ਸਰਕਾਰ ਨੇ ਜਿਥੇ ਕਣਕ ਦੀ ਖ਼ਰੀਦ, ਚੁਕਾਈ ਅਤੇ ਅਦਾਇਗੀ ਦੇ ਪ੍ਰਭਾਵਸ਼ਾਲੀ ਅਤੇ ਯੋਗ ਪ੍ਰਬੰਧ ਕੀਤੇ, ਉਥੇ ਕਿਸਾਨਾਂ ਨੂੰ ਮੰਡੀਆਂ ਵਿਚ ਖੱਜਲ-ਖੁਆਰੀ ਦਾ ਵੀ ਸਾਹਮਣਾ ਨਹੀਂ ਕਰਨਾ ਪਿਆ। ਉਨ੍ਹਾਂ ਕਿਹਾ ਕਿ ਬੇਸ਼ੱਕ ਕੁੱਝ ਕਮੀਆਂ ਇਸ ਵਾਰ ਵੀ ਰਹਿ ਗਈਆਂ ਹੋਣਗੀਆਂ ਪਰ ਝੋਨੇ ਦੇ ਅਗਲੇ ਸੀਜ਼ਨ ਵਿਚ ਕਿਸਾਨਾਂ ਨੂੰ ਬਿਲਕੁਲ ਵੀ ਪ੍ਰੇਸ਼ਾਨੀ ਪੇਸ਼ ਨਹੀਂ ਆਉਣ ਦਿਤੀ ਜਾਵੇਗੀ। ਉਨ੍ਹਾਂ ਇਸ ਵਾਰ ਕਣਕ ਦੀ ਭਰਪੂਰ ਫ਼ਸਲ ਪੈਦਾ ਕਰਨ ਵਾਲੇ ਕਿਸਾਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਿਸਾਨਾਂ ਦੀ ਬਦੌਲਤ ਹੀ ਅੱਜ ਪੂਰੇ ਭਾਰਤ ਦੇ ਲੋਕਾਂ ਦਾ ਢਿੱਡ ਭਰ ਰਿਹਾ ਹੈ ਅਤੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਅਪਣੇ ਕਿਸਾਨ ਭਰਾਵਾਂ ਦੀ ਬਿਹਤਰੀ ਅਤੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਚਰਨ ਸਿੰਘ ਗੀਗੇ ਮਾਜਰਾ, ਹਰਜਿੰਦਰ ਸਿੰਘ ਦੁਰਾਲੀ ਅਤੇ ਗੁਰਵਿੰਦਰ ਸਿੰਘ ਗਰੇਵਾਲ ਵੀ ਮੌਜੂਦ ਸਨ।

 

Tags: Harkesh Chand Sharma , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD