Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੱਤਰਕਾਰ ਮੇਜਰ ਸਿੰਘ ਉਪਰ ਹੋਏ ਹਮਲੇ ਦਾ ਇਨਸਾਫ਼ ਲੈਣ ਵਾਸਤੇ ਮੁੱਖ ਮੰਤਰੀ ਨੂੰ ਡੀ.ਸੀ.ਪੀ. ਰਾਹੀਂ ਸੌਂਪਿਆ ਮੰਗ ਪੱਤਰ

ਡੀ.ਜੀ.ਪੀ. ਪੰਜਾਬ ਨੂੰ ਤਸ਼ੱਦਦ ਕਰਨ ਵਾਲੀਆਂ ਭੇਡਾਂ ਕੱਢਣ ਦੀ ਲੋੜ - ਪੇਮਾ

5 Dariya News

5 Dariya News

5 Dariya News

ਜਲੰਧਰ , 27 May 2020

Last updated on: May 27, 2020, 00:00 IST

ਪਿਛਲੇ ਦਿਨੀਂ ਮੁਹਾਲੀ ਵਿੱਚ ਕਵਰੇਜ਼ ਕਰ ਰਹੇ ਪੰਜਾਬੀ ਅਖ਼ਬਾਰ ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਨੂੰ ਪੁਲਿਸ ਦੇ ਦੋ ਏ.ਐਸ.ਆਈ. ਨੇ ਅਗਵਾ ਕਰ ਕੇ ਉਸ ਦੀ ਥਾਣੇ ਵਿੱਚ ਲਿਜਾ ਕੇ ਭਾਰੀ ਮਾਰ ਕੁੱਟ ਕੀਤੀ ਸੀ ਅਤੇ ਗੁਰਸਿੱਖ ਹੋਣ ਕਰਕੇ ਕਕਾਰਾਂ ਦੀ ਬੇਅਦਬੀ ਕੀਤੀ ਸੀ। ਜਦੋਂ ਏ.ਐਸ.ਆਈ. ਉਸ ਦੀ ਕੁੱਟਮਾਰ ਕਰ ਰਹੇ ਸਨ ਤਾਂ ਥਾਣੇ ਵਿੱਚ ਬੈਠੇ ਐਸ.ਐਚ.ਓ. ਨੇ ਚੀਕਾਂ ਸੁਣ ਕੇ ਉਹ ਦੋ ਏ.ਐਸ.ਆਈ. ਤੋਂ ਮੇਜਰ ਸਿੰਘ ਨੂੰ ਛੁਡਵਾਇਆ ਸੀ। ਸੱਟਾਂ ਜ਼ਿਆਦਾ ਹੋਣ ਕਰਕੇ ਪੱਤਰਕਾਰ ਮੇਜਰ ਸਿੰਘ ਨੂੰ ਸਥਾਨਕ ਮੁਹਾਲੀ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਸੀ ਜੋ ਹੁਣ ਵੀ ਜ਼ੇਰੇ ਇਲਾਜ਼ ਹੈ। ਇਸ ਤਸ਼ੱਦਦ ਦੀ ਗੰਭੀਰਤਾ ਨੂੰ ਲੈਂਦੇ ਹੋਏ ਸਥਾਨਕ ਐਸ.ਐਸ.ਪੀ. ਨੇ ਪਹਿਲਾ ਦੋਸ਼ੀਆਂ ਨੂੰ ਲਾਇਨ ਹਾਜ਼ਰ ਕੀਤਾ ਅਤੇ ਉਨ੍ਹਾਂ ਵਲੋਂ ਕੀਤੇ ਤਸ਼ੱਦਦ ਕਰਕੇ ਉਨ੍ਹਾਂ ਦੋ ਏ.ਐਸ.ਆਈ. ਨੂੰ ਮੁਅੱਤਲ ਕਰ ਦਿੱਤਾ ਸੀ , ਪਰ ਹੁਣ ਤੱਕ ਉਨ੍ਹਾਂ ਦੋਸ਼ੀਆਂ ਵਿਰੁੱਧ ਕੋਈ ਪਰਚਾ ਨਹੀਂ ਦਰਜ ਕੀਤਾ ਗਿਆ। ਇਸ ਸੰਬੰਧੀ ਅੱਜ ਪਿੰਰਟ ਐਂਡ ਇਲੈਕਟ੍ਰੋਨਿਕਸ ਮੀਡਿਆ ਐਸੋਸੀਏਸ਼ਨ ਦੇ ਪ੍ਰਧਾਨ ਡਾ. ਸੁਰਿੰਦਰ ਪਾਲ  , ਵਾਇਸ ਪ੍ਰਧਾਨ ਕੁਮਾਰ ਅਮਿਤ ਅਤੇ ਯੂ.ਐਨ.ਆਈ. ਦੇ ਬਿਊਰੋ ਹੈਡ ਸ਼੍ਰੀ ਅਨਿਲ ਡੋਗਰਾ ਦੀ ਅਗਵਾਈ ਹੇਠ ਮੁੱਖ ਮੰਤਰੀ ਦੇ ਨਾਮ ਡਿਪਟੀ ਕਮਿਸ਼ਨਰ ਦੇ ਮੌਜੂਦ ਨਾ ਹੋਣ ਕਾਰਨ ਡਿਪਟੀ ਕਮਿਸ਼ਨਰ ਪੁਲਿਸ ਸ. ਗੁਰਮੀਤ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ ,ਜਿਸ ਵਿੱਚ ਯੂਨੀਅਨ ਨੇ ਮੰਗ ਕੀਤੀ ਕਿ ਪੱਤਰਕਾਰ ਮੇਜਰ ਸਿੰਘ ਨੂੰ ਕੁੱਟਣ ਵਾਲੇ ਦੋਸ਼ੀਆਂ ਵਿਰੁੱਧ ਅਗਵਾ ਕਰਨ , ਕੁੱਟਮਾਰ ਕਰਨ ਅਤੇ ਗੁਰਸਿੱਖ ਹੋਣ ਕਰਕੇ ਦੋਸ਼ੀਆਂ ਵਿਰੁੱਧ ਢੁਕਵੀਆਂ ਧਾਰਾ ਲਗਾ ਕੇ ਪਰਚਾ ਦਰਜ ਕੀਤਾ ਜਾਵੇ ਅਤੇ ਉਨ੍ਹਾਂ ਦੋਸ਼ੀਆਂ ਨੂੰ ਨੌਕਰੀ ਤੋਂ ਬਰਖ਼ਾਸਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਾਡੀ ਯੂਨੀਅਨ ਹਰ ਵੇਲੇ ਪੱਤਰਕਾਰਾਂ ਨਾਲ ਡੱਟ ਕੇ ਖੜੀ ਹੈ। ਉਨ੍ਹਾਂ ਕਿਹਾ ਕਿ ਪੱਤਰਕਾਰਾਂ ਦਾ ਕੰਮ ਖਾਮੀਆ ਨੂੰ ਉਜਾਗਰ ਕਰਨਾ ਹੈ ਜਿਸ ਕਰਕੇ ਪੁਲਿਸ ਦੇ ਦੋ ਏ.ਐਸ.ਆਈ ਨੇ ਕਾਨੂੰਨ ਨੂੰ ਆਪਣੇ ਹੱਥ ਵਿੱਚ ਲੈ ਕੇ ਪੱਤਰਕਾਰ ਮੇਜਰ ਸਿੰਘ ਉੱਪਰ ਤਸ਼ੱਦਦ ਕੀਤਾ। 

ਉਨ੍ਹਾਂ ਡੀ.ਜੀ.ਪੀ. ਪੰਜਾਬ ਸ਼੍ਰੀ ਦਿਨਕਰ ਗੁਪਤਾ ਤੋਂ ਮੰਗ ਕੀਤੀ ਕਿ ਇਹੋ ਜਿਹੀਆਂ ਕਾਲੀਆਂ ਭੇਡਾਂ ਨੂੰ ਨੌਕਰੀ ਤੋਂ ਕੱਢਿਆ ਜਾਵੇ ਜੋ ਪੁਲਿਸ ਦਾ ਅਕਸ਼ ਖ਼ਰਾਬ ਕਰ ਰਹੀਆਂ ਹਨ। ਇਨਾਂ ਦੋਸ਼ੀਆਂ ਨੂੰ ਨੌਕਰੀ ਤੋਂ ਕੱਢਣ ਨਾਲ ਕਾਂ ਮਾਰ ਕੇ ਟੰਗਣ ਵਾਲੀ ਗੱਲ ਹੋਵੇਗੀ ਤਾਂ ਜੋ ਅਜਿਹੇ ਪੁਲਿਸ ਵਾਲਿਆਂ ਦੀ ਸੋਚ ਉੱਤੇ ਕਾਬੂ ਪਾਇਆ ਜਾ ਸਕੇ। ਇਸ ਮੌਕੇ ਬੋਲਦਿਆਂ ਡਿਪਟੀ ਕਮਿਸ਼ਨਰ ਪੁਲਿਸ ਸ. ਗੁਰਮੀਤ ਸਿੰਘ ਨੇ ਕਿਹਾ ਕਿ ਪੱਤਰਕਾਰਾਂ ਅਤੇ ਪੁਲਿਸ ਦਾ ਨਹੁੰ ਮਾਸ ਦਾ ਰਿਸ਼ਤਾ ਹੈ ਅਤੇ ਅਸੀਂ ਇਕੱਠੇ ਹੀ ਰਹਿਣਾ ਹੈ । ਸਾਨੂੰ ਹਰ ਵੇਲੇ ਪੱਤਰਕਾਰ ਭਾਈਚਾਰੇ ਦਾ ਸਾਥ ਮਿਲਦਾ ਹੈ। ਪੁਲਿਸ ਨੂੰ ਸੰਜਮ ਤੋਂ ਕੰਮ ਲੈਣਾ ਚਾਹੀਦਾ ਹੈ ਅਤੇ ਇਹੋ ਜਿਹੀਆਂ ਘਟਨਾਵਾਂ ਨਹੀਂ ਹੋਣੀਆਂ ਚਾਹੀਦੀਆਂ। ਪੱਤਰਕਾਰ ਭਾਈਚਾਰੇ ਦਾ ਪੁਲਿਸ ਨੂੰ ਸਤਿਕਾਰ ਕਰਨਾ ਚਾਹੀਦਾ ਹੈ। ਇਸ ਮੌਕੇ ਪੰਜਾਬ ਯੂਨੀਅਨ ਆਫ਼ ਜਰਨਲਿਸਟਸ ਵਲੋਂ  ਰੋਜ਼ਾਨਾ ਪਹਿਰੇਦਾਰ ਅਖ਼ਬਾਰ ਦੇ ਜ਼ਿਲਾ ਜਲੰਧਰ ਤੋਂ ਸੀਨੀਅਰ ਇੰਚਾਰਜ਼ ਸ. ਹਰਦੀਪ ਸਿੰਘ , ਮਨਮੀਤ ਸਿੰਘ ਅਤੇ ਹੋਰ ਪੱਤਰਕਾਰਾਂ  ਦੀ ਅਗਵਾਈ ਹੇਠ ਵੀ ਪੱਤਰਕਾਰ ਮੇਜਰ ਸਿੰਘ  ਨੂੰ ਇਨਸਾਫ਼ ਦੁਆਉਣ ਲਈ ਮੁੱਖ ਮੰਤਰੀ ਦੇ ਨਾਮ ਡਿਪਟੀ ਕਮਿਸ਼ਨਰ ਪੁਲਿਸ ਨੂੰ ਮੰਗ ਪੱਤਰ ਦਿੱਤਾ ਗਿਆ। ਉਨ੍ਹਾਂ ਮੰਗ ਕੀਤੀ ਕਿ ਦੋਸ਼ੀਆਂ ਖ਼ਿਲਾਫ਼ ਤੁਰੰਤ ਪਰਚਾ ਦਰਜ ਕਰਕੇ ਉਨ੍ਹਾਂ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ । ਇਸ ਮੌਕੇ ਸੀਨੀਅਰ ਪੱਤਰਕਾਰ ਪਰਮਜੀਤ ਸਿੰਘ ਟਾਇਮਜ਼ ਨਾਉ ਚੈਨਲ , ਬਰਜੇਸ਼ ਐਚ.ਐਨ.ਆਈ. ਚੈਨਲ , ਸੁਰਿੰਦਰ ਰਣਦੇਵ ਫਾਸਟਵੇਅ ਚੈਨਲ , ਇਕਬਾਲ ਸਿੰਘ ਉੱਭੀ ਨਵਾਂ ਜ਼ਮਾਨਾ, ਰਮੇਸ਼ ਭਗਤ ਅੱਜ ਦੀ ਅਵਾਜ਼, ਰਾਜਿੰਦਰ ਬਬੂਟਾ ਹਿੰਦੀ ਮਿਲਾਪ , ਸੰਦੀਪ ਵਰਮਾ ਜ਼ੀ ਇੰਡੀਆ ਚੈਨਲ, ਪਵਨ ਪੰਜਾਬ ਮੀਡਿਆ ਨਿਊਜ਼ , ਪ੍ਰਦੀਪ ਲਿਵਿੰਗ ਇੰਡਿਆ ਨਿਊਜ਼ ਚੈਨਲ, ਸੰਜੈ ਸੇਤੀਆ ਡੀ.ਐਮ. ਨਿਊਜ਼, ਦੀਪਕ ਸ਼ਰਮਾ, ਕੁਲਦੀਪ ਸਿੰਘ ਰੋਜ਼ਾਨਾ ਪਹਿਰੇਦਾਰ, ਗੁਰਬੀਰ ਸਿੰਘ ਦੈਨਿਕ ਸਵੇਰਾ  ਤੋਂ ਇਲਾਵਾ ਕਈ ਹੋਰ ਇਲੈਕਟ੍ਰੋਨਿਕ ਮੀਡਿਆ ਅਤੇ ਪਿੰ੍ਰਟ ਮੀਡਿਆ ਦੇ ਪੱਤਰਕਾਰ ਮੌਜੂਦ ਸਨ।

 

Tags: Press

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD