Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਲੋੜਵੰਦਾਂ ਨੂੰ ਤਿੰਨ ਮਹੀਨੇ ਲਈ ਮੁਫਤ ਦਿੱਤੀ ਜਾ ਰਹੀ ਹੈ ਕਣਕ ਤੇ ਦਾਲ : ਡਾ. ਰਵਿੰਦਰ ਕੌਰ

ਕਣਕ ਤੇ ਦਾਲ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਭੇਜੇ ਗਏ ਆਟਾ, ਦਾਲ ਤੇ ਚੀਨੀ ਦੇ ਪੈਕੇਟ ਵੀ ਕਰਵਾਏ ਜਾ ਰਹੇ ਹਨ ਮੁਹੱਈਆ

5 Dariya News

5 Dariya News

5 Dariya News

ਫ਼ਤਹਿਗੜ੍ਹ ਸਾਹਿਬ , 28 May 2020

Last updated on: May 28, 2020, 00:00 IST

ਜ਼ਿਲ੍ਹੇ ਵਿੱਚ ਜਿਥੇ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਤਿੰਨ ਮਹੀਨੇ ਲਈ ਮੁਫਤ ਕਣਕ ਤੇ ਦਾਲ ਵੰਡੀ ਜਾ ਰਹੀ ਹੈ ਉਥੇ ਹੀ ਪੰਜਾਬ ਸਰਕਾਰ ਵੱਲੋਂ ਆਟਾ, ਚੀਨੀ ਤੇ ਦਾਲ ਵੀ ਵੰਡੀ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ ਡਾ. ਰਵਿੰਦਰ ਕੌਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਅਧੀਨ ਇੱਕ ਪਰਿਵਾਰ ਨੂੰ ਤਿੰਨ ਮਹੀਨੇ ਲਈ ਤਿੰਨ ਕਿਲੋ ਦਾਲ ਅਤੇ ਪ੍ਰਤੀ ਮੈਂਬਰ 15 ਕਿਲੋ ਕਣਕ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ 10 ਕਿਲੋ ਆਟਾ, 02 ਕਿਲੋ ਚੀਨੀ ਤੇ 02 ਕਿਲੋ ਦਾਲ ਦੇ ਪੈਕੇਟ ਵੀ ਲੋੜਵੰਦਾਂ ਨੂੰ ਵੰਡੇ ਜਾ ਰਹੇ ਹਨ।ਡਾ. ਰਵਿੰਦਰ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਇਸ ਯੋਜਨਾ ਤਹਿਤ ਹੁਣ ਤੱਕ 39 ਹਜ਼ਾਰ 900 ਕੁਇੰਟਲ ਕਣਕ ਤੇ 01 ਹਜ਼ਾਰ 950 ਕੁਇੰਟਲ ਦਾਲ ਵੰਡੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਕੁੱਲ 78543 ਲਾਭਪਾਤਰੀਆਂ ਨੂੰ ਇਹ ਰਾਸ਼ਨ ਵੰਡਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਰਾਸ਼ਨ ਦੀ ਵੰਡ ਸਮੇਂ ਕੋਵਿਡ-19 ਨੂੰ ਫੈਲਣ ਤੋਂ ਰੋਕਣ ਲਈ ਸਮਾਜਿਕ ਵਿੱਥ ਦਾ ਪੂਰਾ ਧਿਆਨ ਰੱਖਿਆ ਜਾਂਦਾ ਹੈ ਅਤੇ ਰਾਸ਼ਨ ਲੈਣ ਲਈ ਆਉਣ ਵਾਲੇ ਵਿਅਕਤੀਆਂ ਨੂੰ ਇੱਕ ਦੂਜੇ ਤੋਂ ਤੈਅ ਦੂਰੀ 'ਤੇ ਖੜਾ ਕੀਤਾ ਜਾਂਦਾ ਹੈ।ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ ਨੇ ਦੱਸਿਆ ਕਿ ਕੋਵਿਡ-19 ਕਾਰਨ ਪੈਦਾ ਹੋਈ ਸਥਿਤੀ ਦੇ ਮੱਦੇ ਨਜ਼ਰ ਗਰੀਬਾਂ ਤੇ ਲੋੜਵੰਦਾਂ ਤੱਕ ਮੁਫਤ ਰਾਸ਼ਨ ਪਹੁੰਚਾਉਣਾ ਸਰਕਾਰ ਦਾ ਅਹਿਮ ਉਪਰਾਲਾ ਹੈ ਜਿਸ ਦੀ ਆਮ ਲੋਕਾਂ ਵੱਲੋਂ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਆਮ ਲੋਕਾਂ ਵੱਲੋਂ ਜਿਥੇ ਇਸ ਉਪਰਾਲੇ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ ਜਾ ਰਿਹਾ ਹੈ ਉਥੇ ਹੀ ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਸ਼੍ਰੀ ਭਾਰਤ ਭੂਸ਼ਣ ਆਸ਼ੂ ਦਾ ਵੀ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਜਾ ਰਿਹਾ ਹੈ।

 

Tags: Pradhan Mantri Garib Kalyan Yojna

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD