Tuesday, 14 May 2024

 

 

ਖ਼ਾਸ ਖਬਰਾਂ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ

 

ਸਮੈਕ, ਅਫੀਮ, ਨਸ਼ੀਲੀਆ ਗੋਲੀਆਂ, ਲਾਹਣ ਅਤੇ ਸ਼ਰਾਬ ਸਮੇਤ 15 ਕਾਬੂ, 16 ਮਕੱਦਮੇ ਦਰਜ

ਮਾਨਸਾ ਪੁਲਿਸ ਦੀ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਲਗਾਤਾਰ ਜਾਰੀ: ਐਸ.ਐਸ.ਪੀ ਡਾ. ਭਾਰਗਵ

5 Dariya News

5 Dariya News

5 Dariya News

ਮਾਨਸਾ , 28 May 2020

ਮਾਨਸਾ ਪੁਲਿਸ ਨੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੋਂ 15 ਵਿਆਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਵਿਰੁੱਧ 16 ਮੁਕੱਦਮੇ ਦਰਜ਼ ਕੀਤੇ ਹਨ। ਗ੍ਰਿਫਤਾਰ ਕੀਤੇ ਦੋਸ਼ੀਆਂ ਪਾਸੋਂ 10 ਗ੍ਰਾਮ ਸਮੈਕ, 500 ਨਸ਼ੀਲੀਆ ਗੋਲੀਆ, 100 ਗ੍ਰਾਮ ਅਫੀਮ ਸਮੇਤ ਮੋਟਰਸਾਈਕਲ, 360 ਲੀਟਰ ਲਾਹਣ ਅਤੇ 113 ਬੋਤਲਾਂ ਸ਼ਰਾਬ ਦੀ ਬਰਾਮਦਗੀ ਕੀਤੀ ਗਈ ਹੈ।ਐਸ.ਐਸ.ਪੀ. ਮਾਨਸਾ ਡਾ. ਨਰਿੰਦਰ ਭਾਰਗਵ ਨੇ ਜਾਣਕਾਰੀ ਦੱਸਿਆ ਕਿ ਥਾਣਾ ਸਰਦੂਲਗੜ੍ਹ ਦੀ ਪੁਲਿਸ ਪਾਰਟੀ ਨੇ ਵਿਕਰਮਜੀਤ ਸਿੰਘ ਉਰਫ ਵਿਕਰਮ ਪੁੱਤਰ ਬਲਵਿੰਦਰ ਸਿੰਘ ਵਾਸੀ ਝੰਡਾਂ ਖੁਰਦ ਹਾਲ ਸਿਰਸਾ (ਹਰਿਆਣਾ), ਬਲਿਹਾਰ ਸਿੰਘ ਪੁੱਤਰ ਸਵਿੰਦਰ ਸਿੰਘ ਵਾਸੀ ਰੱਤੋ (ਸੰਗਰੂਰ) ਅਤੇ ਜੋਗਿੰਦਰ ਸਿੰਘ ਬਿੱਟੂ ਪੁੱਤਰ ਧਰਮ ਸਿੰਘ ਵਾਸੀ ਝੰਡਾ ਖੁਰਦ ਨੂੰ ਮੋਟਰਸਾਈਕਲ ਨੰ:ਪੀਬੀ.10ਬੀ.ਕਿਊ-3810 ਸਮੇਤ ਕਾਬੂ ਕਰਕੇ 100 ਗ੍ਰਾਮ ਅਫੀਮ ਬਰਾਮਦ ਹੋਣ ਤੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਹੈ। ਸੀ.ਆਈ.ਏ. ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਸੁਰਿੰਦਰਪਾਲ ਸਿੰਘ ਉਰਫ ਭੋਲਾ ਮਾਸਟਰ ਪੁੱਤਰ ਗੁਰਚਰਨ ਸਿੰਘ ਵਾਸੀ ਮਾਨਸਾ ਨੂੰ ਗ੍ਰਿਫਤਾਰ ਕਰਕੇ 10 ਗ੍ਰਾਮ ਸਮੈਕ ਬਰਾਮਦ ਕਰਕੇ ਥਾਣਾ ਸਿਟੀ-1 ਮਾਨਸਾ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਇਸ ਦੇ ਦੂਸਰੇ ਸਾਥੀ ਜਸਵੀਰ ਸਿੰਘ ਜੱਸੀ ਪੁੱਤਰ ਬਲਵਿੰਦਰ ਸਿੰਘ ਵਾਸੀ ਜਾਖਲ (ਹਰਿਆਣਾ) ਦੀ ਗ੍ਰਿਫਤਾਰੀ ਬਾਕੀ ਹੈ। ਥਾਣਾ ਸਦਰ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਗੁਰਦੀਪ ਸਿੰਘ ਉਰਫ ਲਾਲਾ ਪੁੱਤਰ ਬਾਬੂ ਸਿੰਘ ਵਾਸੀ ਦਾਤੇਵਾਸ ਨੂੰ ਕਾਬੂ ਕਰਕੇ 500 ਨਸ਼ੀਲੀਆ ਗੋਲੀਆਂ ਮਾਰਕਾ ਕਲੋਵੀਡੋਲ ਬਰਾਮਦ ਹੋਣ ਤੇ ਐਨ.ਡੀ.ਪੀ.ਐਸ. ਐਕਟ ਤਹਿਤ  ਮੁਕੱਦਮਾ ਦਰਜ਼ ਕੀਤਾ ਗਿਆ ਹੈ।ਉਨ੍ਹਾਂ ਅੱਗੇ ਦੱਸਿਆ ਕਿ ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਮੰਗੂ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਦੂਲੋਵਾਲ ਨੂੰ ਕਾਬੂ ਕਰਕੇ 100 ਲੀਟਰ ਲਾਹਣ ਬਰਾਮਦ ਕਰਕੇ ਇਸਦੇ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਹੈ। ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਸ਼ਨੀ ਸਿੰਘ ਪੁੱਤਰ ਜੱਗਾ ਸਿੰਘ ਵਾਸੀ ਦੂਲੋਵਾਲ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕਰਵਾ ਕੇ ਛਾਪੇਮਾਰੀ ਕਰਕੇ 100 ਲੀਟਰ ਲਾਹਣ ਬਰਾਮਦ ਕੀਤਾ ਜਦੋਕਿ ਮੁਲਜਮ ਦੀ ਗ੍ਰਿਫਤਾਰੀ ਬਾਕੀ ਹੈ।ਥਾਣਾ ਬੋਹਾ ਦੀ ਪੁਲਿਸ ਪਾਰਟੀ ਨੇ ਜੀਵਨ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਮਲਕੋ ਨੂੰ ਕਾਬੂ ਕਰਕੇ 50 ਲੀਟਰ ਲਾਹਣ ਬਰਾਮਦ ਕਰਕੇ ਇਸਦੇ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਹੈ। 

ਥਾਣਾ ਬੋਹਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਨਾਜਰ ਸਿੰਘ ਪੁੱਤਰ ਨਿਰਾਤਾ ਸਿੰਘ ਵਾਸੀ ਸਤੀਕੇ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕਰਵਾ ਕੇ ਛਾਪੇਮਾਰੀ ਕਰਕੇ 50 ਲੀਟਰ ਲਾਹਣ ਬਰਾਮਦ ਕੀਤਾ ਜਦੋਕਿ ਮੁਲਜਮ ਦੀ ਗ੍ਰਿਫਤਾਰੀ ਬਾਕੀ ਹੈ। ਥਾਣਾ ਸਿਟੀ-1 ਮਾਨਸਾ ਦੀ ਪੁਲਿਸ ਪਾਰਟੀ ਨੇ ਜਸਪਰੀਤ ਸਿੰਘ ਉਰਫ ਜਸ਼ਨ ਪੁੱਤਰ ਲਛਮਣ ਸਿੰਘ ਵਾਸੀ ਮਾਨਸਾ ਨੂੰ ਕਾਬੂ ਕਰਕੇ 40 ਲੀਟਰ ਲਾਹਣ ਬਰਾਮਦ ਕਰਕੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਹੈ। ਥਾਣਾ ਜੌੜਕੀਆ ਦੀ ਪੁਲਿਸ ਪਾਰਟੀ ਨੇ ਬੁੱਗਰ ਸਿੰਘ ਪੁੱਤਰ ਨਾਜਰ ਸਿੰਘ ਵਾਸੀ ਝੇਰਿਆਵਾਲੀ ਨੂੰ ਕਾਬੂ ਕਰਕੇ 20 ਲੀਟਰ ਲਾਹਣ ਬਰਾਮਦ ਕਰਕੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਹੈ।ਇਸੇ ਤਰਾਂ ਥਾਣਾ ਜੋਗਾ ਦੀ ਪੁਲਿਸ ਪਾਰਟੀ ਨੇ ਜਸਵਿੰਦਰ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਬੁਰਜ ਰਾਠੀ ਨੂੰ ਕਾਬੂ ਕਰਕੇ 40 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕਰਕੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਹੈ। ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਬਲਜੀਤ ਸਿੰਘ ਉਰਫ ਬਬਲੀ ਪੁੱਤਰ ਹਰਪਾਲ ਸਿੰਘ ਵਾਸੀ ਦੂਲੋਵਾਲ ਨੂੰ ਕਾਬੂ ਕਰਕੇ 20 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕਰਕੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਹੈ। ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਬੁੱਧ ਰਾਮ ਪੁੱਤਰ ਪ੍ਰਕਾਸ਼ ਸਿੰਘ ਵਾਸੀ ਬੁਢਲਾਡਾ ਨੂੰ ਕਾਬੂ ਕਰਕੇ 14 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਹਿਨਾਈ (ਹਰਿਆਣਾ) ਬਰਾਮਦ ਕਰਕੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਹੈ। ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਗੁਰਮੇਜ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਝੰਡਾ ਕਲਾਂ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕਰਵਾ ਕੇ ਛਾਪੇਮਾਰੀ ਕਰਕੇ 10 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀਆ ਜਦੋਕਿ ਮੁਲਜਮ ਦੀ ਗ੍ਰਿਫਤਾਰੀ ਬਾਕੀ ਹੈ। ਥਾਣਾ ਸਿਟੀ-2 ਮਾਨਸਾ ਦੀ ਪੁਲਿਸ ਪਾਰਟੀ ਨੇ ਸਰਬਨ ਕੁਮਾਰ ਉਰਫ ਸਾਹਿਲ ਪੁੱਤਰ ਬੁੱਧ ਰਾਮ ਵਾਸੀ ਮਾਨਸਾ ਨੂੰ ਕਾਬੂ ਕਰਕੇ 10 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਰਾਂਝਾ (ਪੰਜਾਬ) ਬਰਾਮਦ ਕਰਕੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਹੈ। ਥਾਣਾ ਸਿਟੀ-2 ਮਾਨਸਾ ਦੀ ਪੁਲਿਸ ਪਾਰਟੀ ਨੇ ਜਤਿੰਦਰ ਕੁਮਾਰ ਪੁੱਤਰ ਬਸੰਬਰ ਦਾਸ ਵਾਸੀ ਮਾਨਸਾ ਨੂੰ ਕਾਬੂ ਕਰਕੇ 10 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਰਾਣੋ (ਪੰਜਾਬ) ਬਰਾਮਦ ਕਰਕੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਹੈ। ਥਾਣਾ ਜੌੜਕੀਆਂ ਦੀ ਪੁਲਿਸ ਪਾਰਟੀ ਨੇ ਅਮਰੀਕ ਸਿੰਘ ਪੁੱਤਰ ਨਿਰੰਜਨ ਸਿੰਘ ਵਾਸੀ ਝੇਰਿਆਵਾਲੀ ਨੂੰ ਕਾਬੂ ਕਰਕੇ 9 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕਰਕੇ ਇਸ ਦੋਸ਼ੀ ਦੇ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਹੈ।ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਨਸ਼ਿਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।

 

Tags: Crime News Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD