Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੁਲਿਸ ਕਮਿਸ਼ਨਰ ਵਲੋਂ ਖੁਦ ਮੋਹਰੇ ਹੋਕੇ ਮਾਸਕ ਨਾ ਪਹਿਨ ਕੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਮੁਹਿੰਮ ਨੂੰ ਹੋਰ ਤੇਜ਼ ਕੀਤਾ

ਮਾਸਕ ਨਾ ਪਹਿਨਣ 'ਤੇ ਹੁਣ ਤੱਕ 441 ਐਫ.ਆਈ.ਆਰ.ਦਰਜ, 1675 ਚਲਾਨ ਅਤੇ ਮਾਸਕ ਨਾ ਪਾਉਣ ਵਾਲੇ ਲੋਕਾਂ ਤੋਂ 3.39 ਲੱਖ ਜੁਰਮਾਨਾ ਵਸੂਲਿਆ

5 Dariya News

5 Dariya News

5 Dariya News

ਜਲੰਧਰ , 29 May 2020

Last updated on: May 29, 2020, 00:00 IST

ਪੁਲਿਸ ਕਮਿਸ਼ਨਰ ਜਲੰਧਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਖੁਦ ਅੱਗੇ ਹੋ ਕੇ ਕੋਰੋਨਾ ਵਾਇਰਸ ਮਹਾਂਮਾਰੀ ਦੌਰਾਨ ਲੋਕਾਂ ਦੀਆਂ ਜਾਨਾਂ ਨੂੰ ਖ਼ਤਰੇ ਵਿੱਚ ਪਾਉਣ ਵਾਲੇ ਲੋਕਾਂ ਨੂੰ ਨੱਥ ਪਾਉਣ ਲਈ ਅੱਜ ਜਲੰਧਰ ਕਮਿਸ਼ਨਰੇਟ ਪੁਲਿਸ ਵਲੋਂ ਮਾਸਕ ਨਾ ਪਹਿਨ ਕੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਲੋਕਾਂ ਖਿਲਾਫ਼ ਮੁਹਿੰਮ ਨੂੰ ਹੋਰ ਤੇਜ਼ ਕੀਤਾ ਗਿਆ।ਪੁਲਿਸ ਕਮਿਸ਼ਨਰ ਵਲੋਂ ਅੱਜ ਖੁਦ ਸਾਰੇ ਸ਼ਹਿਰ ਵਿੱਚ ਮੁਹਿੰਮ ਦੀ ਨਿਗਰਾਨੀ ਕਰਦਿਆਂ ਦੱਸਿਆ ਕਿ ਜਦੋਂ ਤੋਂ ਕਰਫ਼ਿਊ/ਲਾਕਡਾਊਨ ਲਗਾਇਆ ਗਿਆ ਹੈ ਹੁਣ ਤੱਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ 981 ਲੋਕਾਂ ਜਿਨਾਂ ਵਿੱਚ 441 ਮਾਸਕ ਨਾ ਪਹਿਨਣ ਵਾਲੇ ਵੀ ਸ਼ਾਮਿਲ ਹਨ ਖਿਲਾਫ਼ ਐਫ.ਆਈ.ਆਰ.ਦਰਜ਼ ਕੀਤੀਆਂ ਗਈਆ ਹਨ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਹੁਣ ਤੱਕ 1216 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਸ੍ਰੀ ਭੁੱਲਰ ਨੇ ਦੱਸਿਆ ਕਿ ਕਮਿਸ਼ਨਰੇਟ ਪੁਲਿਸ ਵਲੋਂ ਹੁਣ ਤੱਕ 26264 ਟਰੈਫਿਕ ਚਲਾਨ ਕਰਨ ਤੋਂ ਇਲਾਵਾ 1831 ਵਾਹਨਾਂ ਨੂੰ ਜਬਤ ਕੀਤਾ ਗਿਆ ਹੈ।ਪੁਲਿਸ ਕਮਿਸ਼ਨਰ ਜਲੰਧਰ ਜਿਨਾਂ ਦੇ ਨਾਲ ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਸ੍ਰੀ ਬਲਕਾਰ ਸਿੰਘ ਵੀ ਮੌਜੂਦ ਸਨ ਨੇ ਅੱਗੇ ਦੱਸਿਆ ਕਿ ਪੁਲਿਸ ਵਲੋਂ ਮਾਸਕ ਨਾ ਪਹਿਨਣ ਵਾਲਿਆਂ ਦੇ 1695 ਚਲਾਨ ਕਰਕੇ 3.39 ਲੱਖ ਦਾ ਜੁਰਮਾਨਾ ਵਸੂਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੋਮ ਕੁਆਰੰਟੀਨ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ 'ਤੇ 1000 ਰੁਪਏ ਜ਼ੁਰਮਾਨਾ ਲਗਾਇਆ ਜਾਂਦਾ ਹੈ । ਉਨ੍ਹਾਂ ਦੱਸਿਆ ਕਿ ਜਨਤਕ ਥਾਵਾਂ 'ਤੇ ਥੁੱਕਣ ਵਾਲੇ 178 ਲੋਕਾਂ ਪਾਸੋਂ 17800 ਰੁਪਏ ਜੁਰਮਾਨਾ ਕੀਤਾ ਗਿਆ ਹੈ। ਇਸੇ ਤਰ੍ਹਾਂ ਸ੍ਰੀ ਭੁੱਲਰ ਨੇ ਦੱਸਿਆ ਕਿ ਅੱਜ ਸ਼ੁਕਰਵਾਰ ਨੂੰ ਕਮਿਸ਼ਨਰੇਟ ਪੁਲਿਸ ਵਲੋਂ 323 ਚਲਾਨ ਜਾਰੀ ਕਰਕੇ 11 ਵਾਹਨਾਂ ਨੂੰ ਜ਼ਬਤ ਕੀਤਾ ਗਿਆ ਹੈ।ਪੁਲਿਸ ਕਮਿਸ਼ਨਰ ਨੇ ਦੱਸਿਆ ਕਿ 187 ਲੋਕਾਂ ਨੂੰ ਮਾਸਕ ਨਾ ਪਹਿਨਣ 'ਤੇ 37400 ਰੁਪਏ ਅਤੇ 7 ਲੋਕਾਂ ਵਲੋਂ ਜਨਤਕ ਥਾਵਾਂ 'ਤੇ ਥੁੱਕਣ ਬਦਲੇ 700 ਰੁਪਏ ਜੁਰਮਾਨਾ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਨਵੀਆਂ ਹਦਾਇਤਾ ਅਨੁਸਾਰ ਜੇਕਰ ਕੋਈ ਮਾਸਕ ਪਹਿਨਣ ਤੋਂ ਬਿਨਾਂ ਪਾਇਆ ਜਾਂਦਾ ਹੈ ਤਾਂ ਉਸ ਨੂੰ 500 ਰੁਪਏ ਜੁਰਮਾਨਾ ਅਤੇ ਇਸੇ ਤਰ੍ਹਾਂ ਹੋਮ ਕੁਆਰੰਟੀਨ ਦੀ ਉਲੰਘਣਾਂ 'ਤੇ 2000 ਰੁਪਏ, ਜਨਤਕ ਥਾਵਾਂ 'ਤੇ ਥੁੱਕਣ ਲਈ 500 ਰੁਪਏ, ਮਾਲ ਅਤੇ ਦੁਕਾਨਾਂ ਵਲੋਂ ਸਮਾਜਿਕ ਦੂਰੀ ਦੀ ਉਲੰਘਣਾ 'ਤੇ 2000 ਰੁਪਏ, ਬੱਸਾਂ ਵਲੋਂ ਸਮਾਜਿਕ ਦੂਰੀ ਦੀ ਉਲੰਘਣਾ 'ਤੇ 3000 ਰੁਪਏ, ਕਾਰ ਮਾਲਕਾਂ ਵਲੋਂ ਸਮਾਜਿਕ ਦੂਰੀ ਦੀ ਉਲੰਘਣਾ 'ਤੇ 2000 ਰੁਪਏ ਅਤੇ ਆਟੋ ਰਿਕਸ਼ਾ , ਦੋ ਪਹੀਆ ਵਾਹਨ ਮਾਲਕਾਂ ਵਲੋਂ ਸਮਾਜਿਕ ਦੂਰੀ ਦੀ ਉਲੰਘਣਾ 'ਤੇ 500 ਰੁਪਏ ਜੁਰਮਾਨਾ ਵਸੂਲਿਆ ਜਾਵੇਗਾ।

 

Tags: Commissioner of Police Jalandhar , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD