Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪ੍ਰਬੰਧਨ ਵਿਚ ਨਵੀਂ ਊਰਜਾ ਤੇ ਜੋਸ਼ ਲਿਆਉਣ ਲਈ ਪੰਜਾਬ ਸਰਕਾਰ ਵਲੋਂ ਨਿਯੁਕਤ ਕੀਤੇ ਜਾਣਗੇ ਨੌਜਵਾਨ ਜ਼ਿਲ੍ਹਾ ਵਿਕਾਸ ਫੈਲੋ : ਵਿਨੀ ਮਹਾਜਨ

5 Dariya News

5 Dariya News

5 Dariya News

ਚੰਡੀਗੜ੍ਹ , 29 May 2020

Last updated on: May 29, 2020, 00:00 IST

ਪੰਜਾਬ ਸਰਕਾਰ ਦਾ ਪ੍ਰਸ਼ਾਸਕੀ ਸੁਧਾਰ ਤੇ ਲੋਕ ਸ਼ਿਕਾਇਤਾਂ ਵਿਭਾਗ, ਅਸ਼ੋਕਾ ਯੂਨੀਵਰਸਿਟੀ ਦੀ ਭਾਈਵਾਲੀ ਨਾਲ 23 ਨੌਜਵਾਨ ਜ਼ਿਲ੍ਹਾ ਵਿਕਾਸ ਫੈਲੋ ਨਿਯੁਕਤ ਕਰਨ ਜਾ ਰਿਹਾ ਹੈ, ਇਹ ਫੈਲੋ ਅਗਸਤ 2020 ਵਿਚ ਸਰਕਾਰ ਵਿਚ ਸ਼ਾਮਲ ਹੋ ਜਾਣਗੇ । ਇਸ ਕਦਮ ਦਾ ਉਦੇਸ਼ ਪ੍ਰਬੰਧਨ ਵਿਚ ਨਵੀਂ ਊਰਜਾ ਅਤੇ ਉਤਸ਼ਾਹ ਪੈਦਾ ਕਰਨਾ ਹੈ। ਇਹ ਪ੍ਰਗਟਾਵਾ ਅੱਜ ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਪ੍ਰਸ਼ਾਸਕੀ ਸੁਧਾਰ ਤੇ ਲੋਕ ਸ਼ਿਕਾਇਤਾਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਕੀਤਾ।ਪ੍ਰੋਗਰਾਮ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀਮਤੀ ਮਹਾਜਨ ਨੇ ਦੱਸਿਆ ਕਿ ਪ੍ਰੋਗਰਾਮ ਲਈ ਅਰਜ਼ੀਆਂ ਇਸ ਹਫ਼ਤੇ ਖੁੱਲ੍ਹੀਆਂ ਹਨ ਅਤੇ ਇਹ ਡੀਜੀਆਰ ਦੀ ਵੈਬਸਾਈਟ, ਅਸ਼ੋਕਾ ਯੂਨੀਵਰਸਿਟੀ ਦੀ ਵੈਬਸਾਈਟ ਸਮੇਤ ਲਿੰਕਡਇਨ ਆਦਿ ਪਲੇਟਫਾਰਮਾਂ ਤੇ ਉਪਲਬਧ ਹਨ। ਉਨ੍ਹਾਂ ਕਿਹਾ ਕਿ ਇਹ ਨਵੀਂ ਪਹਿਲ ਮੁੱਖ ਮੰਤਰੀ, ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ ਸੋਚ ਦੀ ਉਪਜ ਹੈ, ਜੋ ਮੰਨਦੇ ਹਨ ਕਿ ਇਸ ਪਹਿਲਕਦਮੀ ਨਾਲ ਪ੍ਰਬੰਧਨ ਵਿੱਚ ਨਵੀਂ ਪ੍ਰਤਿਭਾ ਅਤੇ ਊਰਜਾ ਦਾ ਸੰਚਾਰ ਹੋਵੇਗਾ। ਪ੍ਰਸ਼ਾਸਨ ਸੁਧਾਰ ਵਿਭਾਗ ਨੇ ਵਿਭਾਗਾਂ ਵਿਚ ਸ਼ਾਸਨ ਪ੍ਰਬੰਧਾਂ ਨੂੰ  ਹੋਰ ਸੁਚਾਰੂ ਬਣਾਉਣ ਲਈ ਪਹਿਲਾਂ ਵੀ ਰਾਜ ਪੱਧਰ `ਤ 10 ਗਵਰਨੈਂਸ ਫੈਲੋ ਰੱਖੇ ਸਨ।ਵਧੀਕ ਮੁੱਖ ਸਕੱਤਰ ਤੀ ਮਹਾਜਨ ਨੇ ਕਿਹਾ ਕਿ ਇਹ ਫੈਲੋ 22 ਜ਼ਿਲ੍ਹਿਆਂ ਵਿੱਚ ਡਿਪਟੀ ਕਮਿਸ਼ਨਰਾਂ ਅਤੇ ਡੀ.ਜੀ.ਆਰ. ਦੀ ਨਿਗਰਾਨੀ ਹੇਠ ਰੱਖੇ ਜਾਣਗੇ। ਇਹ ਇੱਕ ਸਾਲ ਦਾ ਫੈਲੋਸ਼ਿਪ ਪ੍ਰੋਗਰਾਮ ਹੋਵੇਗਾ ਜਿਸ ਦੌਰਾਨ ਹਰੇਕ ਫੈਲੋ , ਜ਼ਿਲ੍ਹਾ ਪ੍ਰਸ਼ਾਸਨ ਨੂੰ ਮੌਜੂਦਾ ਯੋਜਨਾਵਾਂ ਅਤੇ ਪ੍ਰੋਗਰਾਮਾਂ ਨੂੰ ਲਾਗੂ ਕਰਨ ਵਿਚ ਸਹਾਇਤਾ ਪ੍ਰਦਾਨ ਕਰੇਗਾ। 

ਅਸ਼ੋਕਾ ਯੂਨੀਵਰਸਿਟੀ ,ਚੰਡੀਗੜ੍ਹ ਵਿਖੇ ਸਥਾਪਿਤ ਪ੍ਰੋਗਰਾਮ ਮੈਨੇਜਮੈਂਟ ਯੂਨਿਟ (ਪੀ.ਐੱਮ.ਯੂ.) ਰਾਹੀਂ ਡੀ.ਜੀ.ਆਰ. ਨੂੰ ਸਹਾਇਤਾ ਪ੍ਰਦਾਨ ਕਰੇਗੀ, ਜੋ ਇਨ੍ਹਾਂ ਫੈਲੋਜ਼ ਦੁਆਰਾ ਕੀਤੇ ਜਾ ਰਹੇ ਕੰਮਾਂ ਦੀ ਨਿਗਰਾਨੀ ਕਰਨ ਤੋਂ ਇਲਾਵਾ ਉਹਨਾਂ ਨੂੰ ਲੌਜਿਸਟਿਕ ਚੁਣੌਤੀਆਂ ਨਾਲ ਨਜਿੱਠਣ ਵਿੱਚ ਵੀ ਸਹਿਯੋਗ ਦੇਵੇਗੀ। ਹਰੇਕ ਫੈਲੋ ਲਈ ਅਸਾਈਨਮੈਂਟ ਦੀ ਸੂਚੀ ਜ਼ਿਲ੍ਹਾ ਪ੍ਰਸ਼ਾਸਨ , ਡੀਜੀਆਰ ਦੀਆਂ ਤਰਜੀਹਾਂ ਦੇ ਅਧਾਰ ਤੇ ਵੱਖੋ ਵੱਖ ਹੋ ਸਕਦੀ ਹੈ ਅਤੇ ਪੀਐਮਯੂ ਵਲੋਂ ਆਪਣੇ ਕੰਮ ਦੀਆਂ ਵਿਆਪਕ ਸੀਮਾਵਾਂ ਨੂੰ ਪ੍ਰਭਾਸ਼ਿਤ ਕਰਨ ਲਈ ਥੀਮਜ਼ ਦੀ ਰੂਪ ਰੇਖਾ ਉਲੀਕੀ ਜਾਵੇਗੀ ਤਾਂ ਜੋ ਟੀਮ ਦੇ ਕੰਮ ਵਿਚ ਪੁਖ਼ਤਗੀ ਆ ਸਕੇ।ਸ੍ਰੀਮਤੀ ਮਹਾਜਨ ਨੇ ਅੱਗੇ ਕਿਹਾ ਕਿ ਬਿਨੈਕਾਰ ਦੀ ਯੋਗਤਾ ਅਤੇ ਜ਼ਰੂਰਤਾਂ ਨੂੰ ਸਾਦਾ ਰੱਖਿਆ ਗਿਆ ਹੈ। ਬਿਨੈਕਾਰਾਂ ਕੋਲ ਬੈਚਲਰਸ ਦੀ ਡਿਗਰੀ ਸਮੇਤ ਘੱਟੋ ਘੱਟ 2 ਸਾਲ ਦੇ ਤਜ਼ੁਰਬਾ ਹੋਵੇ ਜਾਂ ਮਾਸਟਰਜ਼ ਦੀ ਡਿਗਰੀ ਹੋਣੀ ਚਾਹੀਦੀ ਹੈ। ਬਿਨੈਕਾਰ ਦੀ ਉਮਰ ਹੱਦ 29 ਸਾਲ ਹੈ ਅਤੇ ਜਦਕਿ ਪੰਜਾਬੀ, ਅੰਗ੍ਰੇਜ਼ੀ ਅਤੇ / ਜਾਂ ਹਿੰਦੀ ਵਿਚ ਮੁਹਾਰਤ ਨੂੰ ਤਰਜੀਹ ਦਿੱਤੀ ਜਾਵੇਗੀ ਪਰ ਇਹ ਕੋਈ ਅਤਿ ਜ਼ਰੂਰੀ ਸ਼ਰਤ ਨਹੀਂ ਹੈ। ਅਰਜ਼ੀ ਪ੍ਰਦਰਸ਼ਿਤ ਹੋਣ ਦੇ 2 ਦਿਨਾਂ ਦੇ ਅੰਦਰ ਹੀ 700 ਬਿਨੈ-ਪੱਤਰ ਪ੍ਰਾਪਤ ਹੋ ਚੁੱਕੇ ਹਨ ਅਤੇ ਆਖਰੀ ਤਰੀਖ 10 ਜੂਨ ਨੂੰ ਹਾਲੇ ਕਈ ਦਿਨ ਬਾਕੀ ਹਨ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਨੌਜਵਾਨ ਨੇਤਾਵਾਂ ਦੇ ਇਸ ਨਵੇਂ ਸਮੂਹ ਤੋਂ ਉਤਸ਼ਾਹਿਤ ਅਤੇ ਆਸਮੰਦ ਹੈ ਅਤੇ ਪ੍ਰੋਗਰਾਮ ਦੀ ਉਡੀਕ ਕੀਤੀ ਜਾ ਰਹੀ ਹੈ ।

 

Tags: Vinny Mahajan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD