Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਸਰਕਾਰ ਵੱਲੋਂ ਆਵਾਜਾਈ ਦੇ ਸਾਧਨਾਂ ਰਾਹੀਂ ਪੰਜਾਬ ਸੂਬੇ ਵਿੱਚ ਆਉਣ ਵਾਲੇ ਵਿਅਕਤੀਆਂ ਲਈ ਦਿਸ਼ਾ-ਨਿਰਦੇਸ਼ ਜਾਰੀ

ਨਾਗਰਿਕ ਨਿਰਵਿਘਨ ਯਾਤਰਾ ਲਈ ਕੋਵਾ ਐਪ ਡਾਊਨਲੋਡ ਕਰਨ ਅਤੇ ਮੋਬਾਇਲ ਐਪਲੀਕੇਸ਼ਨ ਜ਼ਰੀਏ ਅੰਤਰ-ਜ਼ਿਲ੍ਹਾ ਪਾਸ ਖ਼ੁਦ ਜਨਰੇਟ ਕਰਨ : ਵਿਨੀ ਮਹਾਜਨ

5 Dariya News

5 Dariya News

5 Dariya News

ਚੰਡੀਗੜ੍ਹ , 29 May 2020

Last updated on: May 29, 2020, 00:00 IST

ਕਰੋਨਾਵਾਇਰਸ ਦੇ ਅੱਗੇ ਫੈਲਾਅ ਨੂੰ ਰੋਕਣ ਲਈ ਪੰਜਾਬ ਸਰਕਾਰ ਨੇ ਆਵਾਜਾਈ ਦੇ ਸਾਧਨਾਂ ਰਾਹੀਂ ਪੰਜਾਬ ਆਉਣ ਵਾਲੇ ਵਿਅਕਤੀਆਂ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ।ਸਾਰੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰ, ਸੀਨੀਅਰ ਪੁਲਿਸ ਸੁਪਰਡੈਂਟ (ਐਸਪੀ) ਅਤੇ ਸਿਵਲ ਸਰਜਨਾਂ ਨੂੰ ਕੋਵਿਡ-19 ਦੀ ਰੋਕਥਾਮ ਲਈ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੁਆਰਾ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਮੁੱਖ ਸਕੱਤਰ ਪ੍ਰਸ਼ਾਸਨਿਕ ਸੁਧਾਰਾਂ ਅਤੇ ਕੋਵਿਡ ਹੈਲਥ ਸੈਕਟਰ ਰਿਸਪਾਂਸ ਤੇ ਪ੍ਰਕਿਓਰਮੈਂਟ ਕਮੇਟੀ ਦੇ ਚੇਅਰਪਰਸਨ ਸ੍ਰੀਮਤੀ ਵਿਨੀ ਮਹਾਜਨ ਨੇ ਕਿਹਾ ਕਿ   ਪੰਜਾਬ ਆਉਣ ਵਾਲੇ ਯਾਤਰੀਆਂ ਲਈ ਕੋਵਾ ਐਪ ਡਾਊਨਲੋਡ ਕਰਨਾ ਲਾਜ਼ਮੀ ਹੈ ਜੋ ਚਲਦੀ ਰਹਿਣੀ ਚਾਹੀਦੀ ਹੈ ਅਤੇ ਰੇਲਵੇ ਸਟੇਸ਼ਨ ਤੋਂ ਆਸਾਨੀ ਨਾਲ ਨਿਕਲਣ ਲਈ ਇਸ ਐਪ 'ਤੇ ਖੁਦ ਈ-ਪਾਸ ਜਨਰੇਟ ਕਰਨਾ ਹੋਵੇਗਾ।ਉਨ੍ਹਾਂ ਕਿਹਾ ਕਿ ਉਕਤ ਦਿਸ਼ਾ ਨਿਰਦੇਸ਼ਾਂ ਅਨੁਸਾਰ ਰੇਲਗੱਡੀ ਰਾਹੀਂ ਆਉਣ-ਜਾਣ ਵਾਲੇ ਯਾਤਰੀਆਂ ਲਈ  ਮਾਸਕ ਪਾਉਣਾ ਅਤੇ ਸਮਾਜਿਕ ਦੂਰੀ ਬਣਾ ਕੇ ਰੱਖਣਾ ਲਾਜ਼ਮੀ  ਹੋਵੇਗਾ।ਉਨ੍ਹਾਂ ਅੱਗੇ ਦੱਸਿਆ ਕਿ ਬੇਲੋੜੀ ਭੀੜ ਤੋਂ ਬਚਣ ਲਈ ਸਿਰਫ਼ ਪ੍ਰਮਾਣਿਤ ਟਿਕਟਾਂ ਵਾਲੇ ਯਾਤਰੀਆਂ ਨੂੰ ਹੀ ਰੇਲਵੇ ਪਲੇਟਫਾਰਮ ਵਿੱਚ ਦਾਖਲ ਹੋਣ ਦੀ ਆਗਿਆ ਦਿੱਤੀ ਜਾਏਗੀ ਅਤੇ ਉਨ੍ਹਾਂ ਨਾਲ ਕਿਸੇ ਹੋਰ ਵਿਅਕਤੀ ਨੂੰ ਆਉਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ ।ਵਧੀਕ ਮੁੱਖ ਸਕੱਤਰ ਨੇ ਅੱਗੇ ਕਿਹਾ ਕਿ ਪਲੇਟਫਾਰਮ ਵਿਚ ਦਾਖਲ ਹੋਣ ਤੋਂ ਪਹਿਲਾਂ ਸਾਰੇ ਯਾਤਰੀਆਂ ਦੀ ਸਿਹਤ ਦੀ ਜਾਂਚ ਕੀਤੀ ਜਾਵੇਗੀ ਅਤੇ ਯਾਤਰੀਆਂ ਨੂੰ  ਰੇਲਗੱਡੀ ਦੇ ਰਵਾਨਾ ਹੋਣ ਦੇ ਸਮੇਂ ਤੋਂ 45 ਮਿੰਟ ਪਹਿਲਾਂ ਰੇਲਵੇ ਸਟੇਸ਼ਨ 'ਤੇ ਪਹੁੰਚਣਾ ਹੋਵੇਗਾ।ਰੇਲਵੇ ਸਟੇਸ਼ਨ ਵਿਖੇ ਯਾਤਰੀਆਂ ਦੀ ਸਹੂਲਤ ਲਈ ਹੋਰ ਜਾਣਕਾਰੀ ਦਿੰਦਿਆਂ ਵਧੀਕ ਮੁੱਖ ਸਕੱਤਰ ਨੇ ਕਿਹਾ ਕਿ ਆਉਣ ਵਾਲੇ ਯਾਤਰੀਆਂ ਦੁਆਰਾ ਡਾਊਨਲੋਡ ਕੀਤੀ ਗਈ ਕੋਵਾ ਐਪ ਈ-ਪਾਸ ਸਵੈ-ਜਨਰੇਟ ਕਰਨ ਲਈ ਚਲਦੀ ਰਹਿਣੀ ਚਾਹੀਦੀ ਹੈ।ਉਨ੍ਹਾਂ ਅੱਗੇ ਕਿਹਾ ਕਿ ਜੇ ਕਿਸੇ ਯਾਤਰੀ ਕੋਲ ਮੋਬਾਈਲ ਨਹੀਂ ਹੈ ਜਾਂ ਉਹ ਈ-ਪਾਸ ਤਿਆਰ ਨਹੀਂ ਕਰ ਪਾ ਰਿਹਾ ਤਾਂ ਪ੍ਰਮਾਣਿਕ ਆਈ.ਡੀ. ਪਰੂਫ (ਆਧਾਰ ਕਾਰਡ / ਡਰਾਇਵਿੰਗ ਲਾਇਸੈਂਸ / ਵੋਟਰ ਕਾਰਡ / ਸਰਕਾਰੀ ਵੱਲੋਂ ਜਾਰੀ ਕੋਈ ਹੋਰ  ਆਈ.ਡੀ. ਪਰੂਫ) ਦਿਖਾਉਣ ਤੋਂ ਬਾਅਦ, ਉਕਤ ਯਾਤਰੀ ਸਕਰੀਨਿੰਗ  ਲਈ ਨਿਯੁਕਤ ਕੀਤੀ ਸਿਹਤ ਟੀਮ ਨੂੰ ਰੇਲਵੇ ਸਟੇਸ਼ਨ ਵਿਖੇ ਨਿਰਧਾਰਤ ਜਗ੍ਹਾ 'ਤੇ ਸਵੈ ਘੋਸ਼ਣਾ ਪੱਤਰ ਜਮ੍ਹਾ ਕਰਵਾਏਗਾ।

ਉਨ੍ਹਾਂ ਕਿਹਾ ਕਿ ਸਕਰੀਨਿੰਗ ਦੌਰਾਨ ਲੱਛਣ ਪਾਏ ਜਾਣ ਵਾਲੇ ਜਾਂ ਉੱਚ ਜੋਖਮ ਵਾਲੇ ਯਾਤਰੀਆਂ ਨੂੰ ਜਾਂਚ ਲਈ ਸਿਹਤ ਸਹੂਲਤਾਂ ਵਿੱਚ ਲਿਜਾਇਆ ਜਾਵੇਗਾ।ਪਾਜ਼ੇਟਿਵ ਪਾਏ ਜਾਣ 'ਤੇ ਸਿਹਤ ਪ੍ਰੋਟੋਕੋਲ ਅਨੁਸਾਰ ਉਨ੍ਹਾਂ ਦਾ ਇਲਾਜ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਦੱÎਸਿਆ ਕਿ ਬਾਕੀ ਸਾਰੇ ਯਾਤਰੀਆਂ ਨੂੰ 14 ਦਿਨ ਲਈ ਘਰ ਵਿੱਚ ਕੁਰੰਨਟਾਈਨ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਕੋਵਿਡ-19 ਦਾ ਕੋਈ ਵੀ ਲੱਛਣ ਦਿਖਾਈ ਦੇਣ 'ਤੇ ਨੇੜਲੀ  ਤੁਰੰਤ ਨੇੜਲੀ ਸਿਹਤ ਸੰਸਥਾ ਜਾਂ ਕੋਵਿਡ-19 ਹੈਪਲਲਾਈਨ ਨੰਬਰ 104  'ਤੇ ਸੂਚਿਤ ਕਰਨਾ ਹੋਵੇਗਾ।ਵਧੀਕ ਮੁੱਖ ਸਕੱਤਰ ਨੇ ਕਿਹਾ ਕਿ ਜਿਨ੍ਹਾਂ  ਯਾਤਰੀਆਂ ਕੋਲ ਘਰੇਲੂ ਇਕਾਂਤਵਾਸ ਦੀ ਮਿਆਦ ਪੂਰੀ ਹੋਣ ਤੋਂ ਪਹਿਲਾਂ ਵਾਪਸੀ ਦੀ ਟਿਕਟ ਹੈ ਤਾਂ ਉਨ੍ਹਾਂ ਨੂੰ ਕੋਈ ਲੱਛਣ ਨਾ ਪਾਏ ਜਾਣ 'ਤੇ ਵਾਪਸ ਜਾਣ ਦੀ ਆਗਿਆ ਦੇ ਦਿੱਤੀ ਜਾਵੇਗੀ।ਪ੍ਰਸ਼ਾਸਨਿਕ ਸੁਧਾਰਾਂ ਵਿਭਾਗ ਦੁਆਰਾ ਲਾਂਚ ਕੀਤੀ ਗਈ ਕੋਵਾ ਐਪ  ਬਾਰੇ ਗੱਲ ਕਰਦਿਆਂ ਵਧੀਕ ਮੁੱਖ ਸਕੱਤਰ ਨੇ ਕਿਹਾ ਕਿ ਕੋਵਿਡ -19 ਮੋਬਾਈਲ ਐਪਲੀਕੇਸ਼ਨ ਦੀਆਂ ਵਿਲੱਖਣ ਵਿਸ਼ੇਸ਼ਤਾਵਾਂ ਤੋਂ ਇਲਾਵਾ ਇਸ ਐਪ ਵਿੱਚ ਯਾਤਰੀਆਂ ਦੀ ਨਿਰਵਿਘਨ ਆਵਾਜਾਈ ਦੀ ਸਹੂਲਤ ਵਾਸਤੇ ਅੰਤਰ-ਜਿਲ੍ਹਾ ਪਾਸ ਖੁਦ ਜਨਰੇਟ ਕਰਨ ਦੀ  ਨਵੀਂ ਵਿਸ਼ੇਸ਼ਤਾ ਵੀ ਸ਼ਾਮਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕੋਵਾ ਐਪ 'ਤੇ ਇਸ ਵਿਸ਼ੇਸ਼ਤਾ ਜ਼ਰੀਏ, ਨਾਗਰਿਕ ਅੰਤਰ-ਜ਼ਿਲ੍ਹਾ ਪਾਸਾਂ ਲਈ ਆਪਣੀਆਂ ਅਰਜ਼ੀਆਂ ਜਮ੍ਹਾਂ ਕਰਵਾ ਸਕਣਗੇ ਅਤੇ ਖ਼ੁਦ ਪਾਸ ਜਨਰੇਟ ਕਰ ਸਕਣਗੇ। ਉਨ੍ਹਾਂ ਕਿਹਾ ਕਿ ਇਹ ਪਾਸ ਸਰਕਾਰੀ ਅਥਾਰਟੀਆਂ ਨੂੰ ਸੰਪਰਕ ਟਰੇਸਿੰਗ ਅਤੇ ਵਾਇਰਸ ਦੇ ਫੈਲਾਅ ਨੂੰ ਰੋਕਣ ਵਿੱਚ ਵੀ ਸਹਾਇਤਾ ਕਰਨਗੇ।ਇਸ ਵਿਸ਼ੇਸ਼ਤਾ ਦਾ ਲਾਭ ਲੈਣ ਲਈ, ਨਾਗਰਿਕਾਂ ਨੂੰ ਕੋਵਾ ਐਪ 'ਤੇ ਖੁਦ ਅੰਤਰ-ਜ਼ਿਲ੍ਹਾ ਪਾਸ ਜਨਰੇਟ ਕਰਨਾ ਹੋਵੇਗਾ ਜਿਸਨੂੰ ਉਹ ਆਪਣੀ ਯਾਤਰਾ ਦੌਰਾਨ ਚੈਕਿੰਗ ਸਮੇਂ ਪੁਲਿਸ ਅਧਿਕਾਰੀਆਂ ਨੂੰ ਦਿਖਾ ਸਕਦੇ ਹਨ। ਇਸ ਵਿਸ਼ੇਸ਼ਤਾ ਤੋਂ ਇਲਾਵਾ  ਕੋਵਾ ਐਪ  ਜ਼ਰੂਰੀ ਸੇਵਾਵਾਂ ਤੱਕ ਪਹੁੰਚ, ਡਾਕਟਰੀ ਸਹਾਇਤਾ, ਕੰਟੈਕਟ ਹਿਸਟਰੀ ਟਰੇਸਿੰਗ, ਸਾਰੇ ਜ਼ਿਲ੍ਹਿਆਂ ਵਿੱਚ ਕੋਵਿਡ -19 ਦੀ ਰੀਅਲ ਟਾਈਮ ਅਪਡੇਟਸ ਅਤੇ ਹੋਰ ਬਹੁਤ ਸਾਰੀਆਂ ਸਹੂਲਤਾਂ ਪ੍ਰਦਾਨ ਕਰਦੀ ਹੈ। ਵਧੀਕ ਮੁੱਖ ਸਕੱਤਰ ਨੇ ਨਾਗਰਿਕਾਂ ਨੂੰ ਇਸ ਐਪ ਦੀਆਂ ਵੱਖ ਵੱਖ ਵਿਸ਼ੇਸ਼ਤਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਕੋਵਾ ਐਪ ਡਾਊਨਲੋਡ ਕਰਨ ਦੀ ਅਪੀਲ ਕੀਤੀ।

 

Tags: Vinny Mahajan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD