Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਪੰਜਾਬ ਸਰਕਾਰ ਵਲੋਂ ਕੋਵਿਡ 19 ਸਬੰਧੀ ਹਦਾਇਤਾਂ ਅਤੇ ਦਿਸ਼ਾ ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਜੁਰਮਾਨਿਆਂ ਵਿਚ ਵਾਧਾ: ਬਲਬੀਰ ਸਿੰਘ ਸਿੱਧੂ

ਹੁਣ ਜਨਤਕ ਥਾਵਾਂ ਤੇ ਮਾਸਕ ਨਾ ਪਹਿਨਣ ਵਾਲਿਆਂ ਨੂੰ ਹੋਵੇਗਾ 500 ਰੁਪਏ ਦਾ ਜੁਰਮਾਨਾ

5 Dariya News

5 Dariya News

5 Dariya News

ਚੰਡੀਗੜ੍ਹ , 29 May 2020

Last updated on: May 29, 2020, 00:00 IST

ਕੋਵਿਡ -19 ਦੀ ਰੋਕਥਾਮ ਅਤੇ ਪ੍ਰਬੰਧਨ ਨੂੰ ਹੋਰ ਮਜ਼ਬੂਤ ਕਰਦਿਆਂ, ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ ਦੇ ਫੈਲਣ ਨੂੰ ਰੋਕਣ ਸਬੰਧੀ ਜਾਰੀ ਕੀਤੀਆਂ ਹਦਾਇਤਾਂ ਅਤੇ ਦਿਸ਼ਾ ਨਿਰਦੇਸ਼ਾਂ ਦੀ ਉਲੰਘਣਾ ਕਰਨ ਸਬੰਧੀ ਮਾਮਲੇ ਦੇ ਜੁਰਮਾਨੇ ਵਿੱਚ ਵਾਧਾ ਕੀਤਾ ਹੈ। ਇਹ ਪ੍ਰਗਟਾਵਾ ਸਿਹਤ ਮੰਤਰੀ ਸ:ਬਲਬੀਰ ਸਿੰਘ ਸਿੱਧੂ ਨੇ ਸਿਹਤ ਵਿਭਾਗ ਦੀ ਉੱਚ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਕੀਤਾ।ਰਾਜ ਭਰ ਵਿੱਚ ਕੋਵਿਡ-19 ਸੰਬੰਧੀ ਦਿੱਤੀਆਂ ਹਦਾਇਤਾਂ ਅਤੇ ਦਿਸ਼ਾ-ਨਿਰਦੇਸ਼ਾਂ ਦੀਆਂ ਉਲੰਘਣਾਵਾਂ ਦੀਆਂ ਰਿਪੋਰਟਾਂ ਦਾ ਨੋਟਿਸ ਲੈਂਦਿਆਂ ਸ: ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਨੂੰ ਮਹਾਂਮਾਰੀ ਦੇ ਪੰਜੇ ਤੋਂ ਸੁਰੱਖਿਅਤ ਰੱਖਣ ਲਈ ਜੁਰਮਾਨਿਆਂ ਵਿੱਚ ਵਾਧਾ ਕਰਨ ਅਤੇ ਹੋਰ ਸਖਤ ਬਣਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਬਿਮਾਰੀ ਨੂੰ ਹੋਰ ਫੈਲਣ ਤੋਂ ਰੋਕਣ ਲਈ ਚੌਵੀ ਘੰਟੇ ਕੰਮ ਕਰ ਰਹੀ ਹੈ ਅਤੇ ਇਸੇ ਲਈ ਕੋਵਿਡ -19 ਦੇ ਮਰੀਜ਼ਾਂ ਦੀ ਰਿਕਵਰੀ ਵਿਚ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣ ਗਿਆ, ਜੋ ਕਿ 91 ਪ੍ਰਤੀਸ਼ਤ ਹੈ।ਉਨ੍ਹਾਂ ਕਿਹਾ ਕਿ ਹੁਣ ਜਨਤਕ ਥਾਵਾਂ 'ਤੇ ਮਾਸਕ ਨਾ ਪਾਉਣ 'ਤੇ 500 ਰੁਪਏ ਜ਼ੁਰਮਾਨਾ ਲਗਾਇਆ ਜਾਵੇਗਾ। ਘਰੇਲੂ ਕੁਆਰੰਟੀਨ ਨਿਰਦੇਸ਼ਾਂ ਦੀ ਉਲੰਘਣਾ ਕਰਨ ਲਈ 2,000, ਰੁਪਏ, ਜਨਤਕ ਥਾਵਾਂ 'ਤੇ ਥੁੱਕਣ ਲਈ 500 ਰੁਪਏ, ਦੁਕਾਨਾਂ / ਵਪਾਰਕ ਸਥਾਨਾਂ ਦੇ ਮਾਲਕਾਂ ਦੁਆਰਾ ਸਮਾਜਕ ਦੂਰੀਆਂ ਦੇ ਨਿਯਮਾਂ ਦੀ ਉਲੰਘਣਾ ਕਰਨ ਲਈ 2000 ਰੁਪਏ, ਬੱਸਾਂ ਦੇ ਮਾਲਕਾਂ ਦੁਆਰਾ ਸਮਾਜਕ ਦੂਰੀ ਦੀ ਉਲੰਘਣਾ ਕਰਨ ਲਈ 3000 ਰੁਪਏ, ਕਾਰਾਂ: 2000 ਰੁਪਏ ਅਤੇ ਆਟੋ ਰਿਕਸ਼ਾ / ਦੋਪਹੀਆ ਵਾਹਨ ਲਈ 500 ਰੁਪਏ. ਜੁਰਮਾਨਾ ਲਗਾਇਆ ਜਾਵੇਗਾ।ਸਿਹਤ ਮੰਤਰੀ ਨੇ ਅੱਗੇ ਕਿਹਾ ਕਿ ਬੀਡੀਪੀਓ, ਨਾਇਬ ਤਹਿਸੀਲਦਾਰ ਅਤੇ ਡਿਪਟੀ ਕਮਿਸ਼ਨਰਾਂ ਦੁਆਰਾ ਅਧਿਕਾਰਤ ਕੋਈ ਵੀ ਅਧਿਕਾਰੀ ਮਹਾਂਮਾਰੀ ਰੋਗ ਐਕਟ, 1897 ਦੀਆਂ ਧਾਰਾਵਾਂ ਤਹਿਤ ਜ਼ੁਰਮਾਨੇ ਲਗਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਉਲੰਘਣਾ ਕਰਨ ਵਾਲੇ ਦੁਆਰਾ ਜੁਰਮਾਨਾ ਨਹੀਂ ਦਿੱਤਾ ਜਾਂਦਾ ਤਾਂ ਉਸ ਵਿਰੁੱਧ ਮਹਾਂਮਾਰੀ ਬਿਮਾਰੀ ਐਕਟ, 1897 ਦੇ ਨਿਯਮ ਅਨੁਸਾਰ ਆਈਪੀਸੀ ਦੀ ਧਾਰਾ 188 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

 

Tags: Balbir Singh Sidhu , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD