Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ ਤਹਿਤ 18498 ਯੋਗ ਲਾਭਪਾਤਰੀਆਂ ਨੂੰ ਮੁਫ਼ਤ ਕਣਕ ਤੇ ਦਾਲ ਦੀ ਵੰਡ

ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਵਲੋਂ 2774.70 ਕੁਇੰਟਲ ਕਣਕ ਅਤੇ 153.42 ਕੁਇੰਟਲ ਦਾਲ ਦੀ ਵੰਡ

5 Dariya News

5 Dariya News

5 Dariya News

ਜਲੰਧਰ , 29 May 2020

Last updated on: May 29, 2020, 00:00 IST

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅੱਜ ਜ਼ਿਲ੍ਹੇ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ ਤਹਿਤ ਜ਼ਿਲ੍ਹੇ ਦੇ 18494 ਯੋਗ ਲਾਭਪਾਤਰੀਆ ਨੂੰ ਮੁਫ਼ਤ ਕਣਕ ਅਤੇ ਦਾਲ ਵੰਡੀ ਗਈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖ਼ੁਰਾਕ ਤੇ ਸਿਵਲ ਸਪਲਾਈ ਅਫ਼ਸਰ ਸ੍ਰੀ ਨਰਿੰਦਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਪੰਜਾਬ ਸ੍ਰੀ ਭਾਰਤ ਭੂਸ਼ਣ ਆਸ਼ੂ ਦੀਆਂ ਹਦਾਇਤਾਂ 'ਤੇ ਵਿਭਾਗ ਵਲੋਂ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ ਤਹਿਤ 18498 ਯੋਗ ਲਾਭਪਾਤਰੀਆਂ ਨੂੰ ਜਲੰਧਰ ਦੇ ਵੱਖ-ਵੱਖ ਹਿੱਸਿਆਂ ਵਿੱਚ 2774.70 ਕੁਇੰਟਲ ਕਣਕ ਅਤੇ 153.42 ਕੁਇੰਟਲ ਦਾਲ ਮੁਫ਼ਤ ਵੰਡੀ ਗਈ।ਉਨ੍ਹਾਂ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦੇ ਮੱਦੇ ਨਜ਼ਰ ਸੂਬਾ ਸਰਕਾਰ ਵਲੋਂ ਪ੍ਰਧਾਨ ਮੰਤਰੀ ਗ਼ਰੀਬ ਕਲਿਆਣਾ ਅੰਨ ਯੋਜਨਾ ਤਹਿਤ ਲੋੜਵੰਦ ਲੋਕਾਂ ਨੂੰ ਮੁਫ਼ਤ ਕਣਕ ਅਤੇ ਦਾਲ ਵੰਡਣੀ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪ੍ਰਤੀ ਲਾਭਪਾਤਰੀ ਨੂੰ 5 ਕਿਲੋ ਮੁਫ਼ਤ ਕਣਕ ਅਤੇ 1 ਕਿਲੋ ਦਾਲ ਇਕ ਮਹੀਨੇ ਦੇ ਹਿਸਾਬ ਨਾਲ ਤਿੰਨ ਮਹੀਨੇ ਲਈ ਦਿੱਤੀ ਜਾ ਰਹੀ ਹੈ।ਇਸੇ ਤਰ੍ਹਾਂ ਜ਼ਿਲ੍ਹਾ ਖ਼ੁਰਾਕ ਅਤੇ ਸਪਲਾਈ ਕੰਟਰੋਲਰ ਨੇ ਅੱਗੇ ਦੰਸਿਆ ਕਿ 15 ਕਿਲੋ ਕਣਕ ਅਤੇ 3 ਕਿਲੋ ਦਾਲ (ਪਰਿਵਾਰ ਦੇ ਮੈਂਬਰਾਂ ਦੀ ਗਿਣਤੀ ਤੋਂ ਬਗੈਰ )ਸਮਾਰਟ ਕਾਰਡ ਧਾਰਕ ਪ੍ਰਤੀ ਲਾਭਪਾਤਰੀ ਨੂੰ ਡਿਪੂ ਹੋਲਡਰਾਂ ਰਾਹੀਂ ਦੇਣ ਨੂੰ ਯਕੀਨੀ ਬਣਾਇਆ ਗਿਆ ਹੈ। ਉਨ੍ਹਾ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਲਾਕਡਾਊਨ ਦੌਰਾਨ ਹਰ ਲਾਭਪਾਤਰੀ ਖਾਸ ਕਰਕੇ ਗਰੀਬ ਪਰਿਵਾਰਾਂ ਨੂੰ ਲਾਭ ਪਹੁੰਚਾਉਣ ਲਈ ਵਚਨਬੱਧ ਹੈ ਤਾਂ ਕਿ ਕਿਸੇ ਵਿਕਅਤੀ ਖਾਸ ਕਰਕੇ ਗਰੀਬ ਪਰਿਵਾਰਾਂ ਨੂੰ ਅਨਾਜ ਉਪਲਬੱਧ ਨਾ ਹੋਣ ਕਰਕੇ ਕਿਸੇ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਇਸ ਔਖੀ ਘੜੀ ਦੌਰਾਨ ਲੋੜਵੰਦ ਲੋਕਾਂ ਤੱਕ ਮਦਦ ਪਹੁੰਚਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

 

Tags: Pradhan Mantri Garib Kalyan Yojna

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD