Tuesday, 14 May 2024

 

 

ਖ਼ਾਸ ਖਬਰਾਂ 5ਵੇਂ ਦਿਨ ਅੱਜ 19 ਨਾਮਜ਼ਦਗੀ ਪੱਤਰ ਹੋਏ ਦਾਖਲ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ

 

ਨਸ਼ਿਆਂ ਦੇ ਤਸਕਰਾਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆਂ ਨਹੀਂ ਜਾਵੇਗਾ : ਡਾ. ਨਰਿੰਦਰ ਭਾਰਗਵ

ਨਸ਼ੀਲੀਆ ਗੋਲੀਆਂ, ਲਾਹਣ, ਚਾਲੂ ਭੱਠੀ ਅਤੇ ਸ਼ਰਾਬ ਸਮੇਤ 19 ਵਿਅਕਤੀ ਆਏ ਪੁਲਿਸ ਦੀ ਗ੍ਰਿਫ਼ਤ ’ਚ

5 Dariya News

5 Dariya News

5 Dariya News

ਮਾਨਸਾ , 29 May 2020

ਮਾਨਸਾ ਪੁਲਿਸ ਨੇ ਨਸ਼ਿਆ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ਤੋਂ 19 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਵਿਰੁੱਧ 18 ਮੁਕੱਦਮੇ ਦਰਜ਼ ਕੀਤੇ ਹਨ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਪਾਸੋਂ 4025 ਨਸ਼ੀਲੀਆਂ ਗੋਲੀਆਂ ਸਮੇਤ ਕਾਰ, 425 ਲੀਟਰ ਲਾਹਣ, 1 ਚਾਲੂ ਭੱਠੀ ਅਤੇ 516 ਬੋਤਲਾਂ ਸ਼ਰਾਬ ਸਮੇਤ ਮੋਟਰਸਾਈਕਲ ਦੀ ਬਰਾਮਦਗੀ ਕੀਤੀ ਗਈ ਹੈ। ਐਸ.ਐਸ.ਪੀ. ਮਾਨਸਾ ਡਾ. ਨਰਿੰਦਰ ਭਾਰਗਵ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਥਾਣਾ ਸਦਰ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਹੈਪੀ ਸਿੰਘ ਪੁੱਤਰ ਕੇਵਲ ਸਿੰਘ ਵਾਸੀ ਟੋਡਰਪੁਰ ਥਾਣਾ ਸਮਾਣਾ ਜ਼ਿਲ੍ਹਾ ਪਟਿਆਲਾ ਅਤੇ ਲੱਖੋ ਕੌਰ ਪਤਨੀ ਸੁੱਖਾ ਸਿੰਘ ਵਾਸੀ ਲੰਗੜੋਈ (ਜ਼ਿਲ੍ਹਾ ਪਟਿਆਲਾ) ਨੂੰ ਸਵਿੱਫਟ ਕਾਰ ਨੰ: ਐਚ. ਆਰ.06 ਟੀ-6070 ਸਮੇਤ ਕਾਬੂ ਕਰਕੇ 4000 ਨਸ਼ੀਲੀਆ ਗੋਲੀਆਂ ਮਾਰਕਾ ਕਲੋਵੀਡੋਲ ਬਰਾਮਦ ਕਰਕੇ ਦੋਨਾਂ ਦੇ ਵਿਰੁੱਧ ਥਾਣਾ ਸਦਰ ਬੁਢਲਾਡਾ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ਼ ਕਰ ਲਿਆ ਗਿਆ ਹੈ। ਡਾ. ਭਾਰਗਵ ਨੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਨੇ ਮੁੱਢਲੀ ਪੁੱਛਗਿੱਛ ਦੌਰਾਨ ਦੱਸਿਆ ਕਿ ਉਨ੍ਹਾਂ ਨੇ ਇਹ ਨਸ਼ੀਲੀਆਂ ਗੋਲੀਆਂ 10,000/-ਰੁਪਏ ਦੀਆਂ ਮੁੱਲ ਲਿਆਂਦੀਆ ਸੀ ਅਤੇ ਅੱਗੇ 20,000/-ਰੁਪਏ ਦੀਆਂ ਵੇਚ ਕੇ ਮੋਟੀ ਕਮਾਈ ਕਰਨੀ ਸੀ। ਉਨ੍ਹਾਂ ਦੱਸਿਆ ਕਿ ਫੜੇ ਗਏ ਵਿਅਕਤੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਕਿ ਉਨ੍ਹਾਂ ਨੇ ਇਹ ਗੋਲੀਆਂ ਕਿੱਥੋ, ਕਿਸ ਪਾਸੋ ਲਿਆਂਦੀਆ ਸੀ ਅਤੇ ਅੱਗੇ ਕਿੱਥੇ ਵੇਚਣੀਆ ਸੀ। ਉਨ੍ਹਾਂ ਦੱਸਿਆ ਕਿ ਇਸੇ ਤਰਾ ਥਾਣਾ ਭੀਖੀ ਦੀ ਪੁਲਿਸ ਪਾਰਟੀ ਨੇ ਬਚਿੱਤਰ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਬੋੜਾਵਾਲ ਨੂੰ ਕਾਬੂ ਕਰਕੇ 25 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਉਸ ਵਿਰੁੱਧ ਐਨ.ਡੀ.ਪੀ.ਐਸ. ਐਕਟ ਤਹਿਤ ਕਾਰਵਾਈ ਕੀਤੀ ਗਈ ਹੈ।ਐਸ.ਐਸ.ਪੀ. ਨੇ ਦੱਸਿਆ ਕਿ ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ’ਤੇ ਮੱਖਣ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਕੁਲਾਣਾ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕੀਤਾ ਗਿਆ। ਉਨ੍ਹਾਂਦੱਸਿਆ ਕਿ ਪੁਲਿਸ  ਪਾਰਟੀ ਨੇ ਰੇਡ ਕਰਕੇ ਦੋਸ਼ੀ ਨੂੰ ਨਜਾਇਜ ਸ਼ਰਾਬ ਕਸੀਦ ਕਰਦਿਆ ਮੌਕੇ ’ਤੇ ਕਾਬੂ ਕਰਕੇ 1 ਚਾਲੂ ਭੱਠੀ, 180 ਲੀਟਰ ਲਾਹਣ ਅਤੇ 5 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਜਗਸੀਰ ਸਿੰਘ ਪੁੱਤਰ ਲੀਲਾ ਸਿੰਘ ਵਾਸੀ ਮਾਖਾ ਨੂੰ ਕਾਬੂ ਕਰਕੇ 50 ਲੀਟਰ ਲਾਹਣ ਬਰਾਮਦ ਕਰਕੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਹੈ। ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਜੁਗਰਾਜ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਮਾਖਾ ਨੂੰ ਕਾਬੂ ਕਰਕੇ 50 ਲੀਟਰ ਲਾਹਣ ਬਰਾਮਦ ਕਰਕੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਹੈ। ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਇਸੇ ਤਰ੍ਹਾਂ ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ’ਤੇ ਬਲਵੀਰ ਸਿੰਘ ਪੁੱਤਰ ਹਰਜੱਸ ਸਿੰਘ ਵਾਸੀ ਮਾਖਾ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕਰਵਾ ਕੇ ਛਾਪੇਮਾਰੀ ਕਰਕੇ 50 ਲੀਟਰ ਲਾਹਣ ਬਰਾਮਦ ਕੀਤਾ ਪਰ ਦੋਸ਼ੀ ਦੀ ਗ੍ਰਿਫਤਾਰੀ ਬਾਕੀ ਹੈ। 

ਉਨ੍ਹਾਂ ਦੱਸਿਆ ਕਿ ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਮੱਖਣ ਸਿੰਘ ਪੁੱਤਰ ਮੇਲਾ ਸਿੰਘ ਵਾਸੀ ਮਾਖਾ ਨੂੰ ਕਾਬੂ ਕਰਕੇ 40 ਲੀਟਰ ਲਾਹਣ ਬਰਾਮਦ ਕਰਕੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਬਿੰਦਰ ਸਿੰਘ ਪੁੱਤਰ ਜੀਤ ਸਿੰਘ ਵਾਸੀ ਮਾਖਾ ਨੂੰ ਕਾਬੂ ਕਰਕੇ 30 ਲੀਟਰ ਲਾਹਣ ਬਰਾਮਦ ਕਰਕੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਮੁਹਿੰਮ ਤਹਿਤ ਥਾਣਾ ਝੁਨੀਰ ਦੀ ਪੁਲਿਸ ਪਾਰਟੀ ਨੇ ਆਤਮਾ ਸਿੰਘ ਪੁੱਤਰ ਜਿਊਣ ਸਿੰਘ ਵਾਸੀ ਨੰਦਗੜ ਨੂੰ ਕਾਬੂ ਕਰਕੇ 25 ਲੀਟਰ ਲਾਹਣ ਬਰਾਮਦ ਕਰਕੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਹੈ।ਐਸ.ਐਸ.ਪੀ. ਡਾ. ਭਾਰਗਵ ਨੇ ਦੱਸਿਆ ਕਿ ਇਸੇ ਤਰਾ ਥਾਣਾ ਜੋਗਾ ਦੀ ਪੁਲਿਸ ਪਾਰਟੀ ਨੇ ਬੱਗਾ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਜੋਗਾ ਨੂੰ ਕਾਬੂ ਕਰਕੇ 400 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕਰਕੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਹੈ। ਉਨ੍ਹਾਂ ਦੱਸਿਆ ਕਿ ਥਾਣਾ ਜੋਗਾ ਦੀ ਪੁਲਿਸ ਪਾਰਟੀ ਨੇ ਜੋਗਿੰਦਰ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਜੋਗਾ ਨੂੰ ਕਾਬੂ ਕਰਕੇ 53 ਬੋਤਲਾਂ ਨਜਾਇਜ ਸ਼ਰਾਬ ਬਰਾਮਦ ਕਰਕੇ ਉਸ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਹੈ। ਇਸ ਤੋਂ ਇਲਾਵਾ ਥਾਣਾ ਬਰੇਟਾ ਦੀ ਪੁਲਿਸ ਪਾਰਟੀ ਨੇ ਜਸਵੀਰ ਸਿੰਘ ਬੀਰੂ ਪੁੱਤਰ ਕਾਲਾ ਸਿੰਘ ਵਾਸੀ ਬਰੇਟਾ ਨੂੰ ਕਾਬੂ ਕਰਕੇ 12 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਖਾਸਾ (ਪੰਜਾਬ) ਬਰਾਮਦ ਕਰਕੇ ਉਸ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਹੈ। ਉਨ੍ਹਾਂ ਦੱਸਿਆ ਕਿ ਥਾਣਾ ਬੋਹਾ ਦੀ ਪੁਲਿਸ ਪਾਰਟੀ ਨੇ ਨਾਇਬ ਸਿੰਘ ਪੁੱਤਰ ਰੁਲਦੂ ਸਿੰਘ ਵਾਸੀ ਗੰੰਢੂ ਕਲਾਂ ਨੂੰ ਕਾਬੂ ਕਰਕੇ ਉਸ ਪਾਸੋਂ 11 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਾਹੀ (ਹਰਿਆਣਾ) ਬਰਾਮਦ ਕਰਕੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਹੈ। ਉਨ੍ਹਾਂ ਦੱਸਿਆ ਕਿ ਥਾਣਾ ਭੀਖੀ ਦੀ ਪੁਲਿਸ ਪਾਰਟੀ ਨੇ ਸੋਮਾ ਸਿੰਘ ਪੁੱਤਰ ਸਿਹਾਰੀ ਸਿੰਘ ਵਾਸੀ ਅਤਲਾਂ ਕਲਾਂ ਨੂੰ ਕਾਬੂ ਕਰਕੇ 9 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕਰਕੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਿਟੀ-1 ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਦਿਲਬਾਗ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਮਾਨਸਾ ਨੂੰ ਕਾਬੂ ਕਰਕੇ 9 ਬੋਤਲਾਂ ਨਜਾਇਜ ਸ਼ਰਾਬ ਬਰਾਮਦ ਕਰਕੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਹੈ। ਉਨ੍ਹਾ ਦੱਸਿਆ ਕਿ ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਕਰਮਾ ਸਿੰਘ ਪੁੱਤਰ ਜੱਗਾ ਸਿੰਘ ਵਾਸੀ ਕੁਲਾਣਾ ਨੂੰ ਕਾਬੂ ਕਰਕੇ 8 ਬੋਤਲਾਂ ਨਜਾਇਜ ਸ਼ਰਾਬ ਬਰਾਮਦ ਕਰਕੇ ਦੋਸ਼ੀ ਦੇ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਹੈ। ਇਸ ਤੋਂ ਇਲਾਵਾ ਥਾਣਾ ਸਿਟੀ-2 ਮਾਨਸਾ ਦੀ ਪੁਲਿਸ ਪਾਰਟੀ ਨੇ ਰਾਜਿੰਦਰ ਸਿੰਘ ਰਾਜੂ ਪੁੱਤਰ ਹਰਦੇਵ ਸਿੰਘ ਵਾਸੀ ਠੂਠਿਆਵਾਲੀ ਅਤੇ ਬਲਜਿੰਦਰ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਮਾਨਸਾ ਨੂੰ ਕਾਬੂ ਕਰਕੇ 2 ਬੋਤਲਾਂ ਨਜਾਇਜ ਸ਼ਰਾਬ ਸਮੇਤ ਮੋੋਟਰਸਾਈਕਲ ਮਾਰਕਾ ਸੀਟੀ.100 ਨੰ:ਪੀ.ਬੀ.31 ਯੂ-0819 ਬਰਾਮਦ ਕਰਕੇ ਉਨ੍ਹਾਂ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕਰ ਲਿਆ ਗਿਆ ਹੈ। ਇਸੇ ਤਰ੍ਹਾਂ ਥਾਣਾ ਬੋਹਾ ਦੀ ਪੁਲਿਸ ਪਾਰਟੀ ਨੇ ਕਾਲਾ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਲੱਖੀਵਾਲ ਨੂੰ ਕਾਬੂ ਕਰਕੇ 7 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕਰਕੇ ਉਸ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਹੈ। ਐਸ.ਐਸ.ਪੀ. ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਨਸ਼ਿਆਂ ਅਤੇ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ ਅਤੇ ਨਸ਼ੇ ਦੇ ਤਸਕਰਾਂ ਨੂੰ ਕਿਸੇ ਵੀ ਕਿਸਮ ’ਤੇ ਬਖ਼ਸ਼ਿਆ ਨਹੀਂ ਜਾਵੇਗਾ।

 

Tags: Crime News Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD