Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਟਿੱਡੀ ਦਲ ਦੇ ਸੰਭਾਵੀ ਹਮਲੇ ਤੋਂ ਘਬਰਾਉਣ ਦੀ ਬਜਾਏ ਸੁਚੇਤ ਰਹਿਣ ਦੀ ਲੋੜ

ਟਿੱਡੀ ਦਲ ਦੇ ਸੰਭਾਵੀ ਹਮਲੇ ਤੋਂ ਬਚਾਅ ਸਬੰਧੀ ਪਿੰਡ ਈਸਰਹੇਲ ਵਿਖੇ ਮੌਕ ਡਰਿੱਲ

5 Dariya News

5 Dariya News

5 Dariya News

ਫਤਹਿਗੜ੍ਹ ਸਾਹਿਬ , 29 May 2020

Last updated on: May 29, 2020, 00:00 IST

ਟਿੱਡੀ ਦਲ ਦੇ ਸੰਭਾਵੀ ਹਮਲੇ ਦੇ ਖਤਰੇ ਨੂੰ ਦੇਖਦੇ ਹੋਏ ਸ੍ਰੀ ਅਮਰੀਕ ਸਿੰਘ ਸਿੱਧੂ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਫਤਹਿਗੜ੍ਹ ਸਾਹਿਬ ਦੀ ਅਗਵਾਈ ਅਤੇ ਡਾ. ਇੰਦਰਪਾਲ ਸਿੰਘ ਸੰਧੂ, ਮੁੱਖ ਖੇਤੀਬਾੜੀ ਅਫਸਰ, ਫਤਹਿਗੜ੍ਹ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡ ਈਸਰਹੇਲ, ਬਲਾਕ ਖੇੜਾ ਵਿਖੇ ਮੌਕ ਡਰਿਲ ਕਰਵਾਈ ਗਈ। ਇਸ ਮੌਕ ਡਰਿਲ ਦੌਰਾਨ  ਫਾਇਰ ਬ੍ਰਿਗੇਡ ਤੇ ਟਰੈਕਟਰ ਅਪਰੇਟਿਡ ਸਪਰੇਅ ਪੰਪਾਂ ਰਾਂਹੀ ਬੂਟਿਆਂ ਅਤੇ ਦਰੱਖਤਾਂ ਤੇ ਸਪਰੇਅ ਕਰਕੇ ਟਿੱਡੀ ਦਲ ਤੋਂ ਬਚਾਅ ਦੀ ਵਿਧੀ ਬਾਰੇ ਜਾਣਕਾਰੀ ਦਿੱਤੀ ਗਈ।ਇਸ ਮੌਕੇ  ਡਾ. ਸੰਧੂ ਨੇ ਦੱਸਿਆ ਕਿ ਟਿੱਡੀ ਦਲ  ਤੋਂ ਘਬਰਾਉਣ ਦੀ ਨਹੀਂ ਸਿਰਫ ਸੁਚੇਤ ਰਹਿਣ ਦੀ ਲੋੜ ਹੈ। ਟਿੱਡੀ ਦਲ ਸ਼ਾਮ ਢਲੇ ਖੇਤਾਂ ਵਿੱਚ ਜਾਂ ਉੱਚੇ ਦਰੱਖਤਾਂ ਤੇ ਬੈਠ ਜਾਂਦਾ ਹੈ ਅਤੇ ਅਗਲੇ ਦਿਨ ਸੂਰਜ ਚੜਣ ਸਮੇਂ ਤੱਕ ਬੈਠਾ ਰਹਿੰਦਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਦੀ ਰੋਕਥਾਮ ਮੁਹਿੰਮ ਵਿੱਚ ਸਰਕਾਰ ਦੇ ਨਾਲ ਨਾਲ ਕਿਸਾਨਾਂ ਦੀ ਸ਼ਮੂਲੀਅਤ ਬਹੁਤ ਜ਼ਰੂਰੀ ਅਤੇ ਵਡਮੁੱਲੀ ਹੈ। ਜੇਕਰ ਟਿੱਡੀ ਦਲ ਦਾ ਹਮਲਾ ਹੁੰਦਾ ਹੈ ਤਾਂ ਕਿਸਾਨਾਂ ਵੱਲੋਂ ਦਿਨ ਸਮੇਂ ਖੜਾਕ ਕਰ ਕੇ, ਪਟਾਕੇ ਚਲਾ ਕੇ ਢੋਲ ਵਜਾ ਕੇ, ਪੀਪੇ ਜਾਂ ਭਾਂਡੇ ਖੜਕਾ ਕੇ, ਉੱਚੀ ਆਵਾਜ਼ ਵਿੱਚ ਖੇਤਾਂ ਵਿੱਚ ਸਪੀਕਰਾਂ ਰਾਂਹੀ ਸ਼ੋਰ ਮਚਾ ਕੇ, ਟਿੱਡੀ ਦਲ ਨੂੰ ਫਸਲਾਂ ਤੇ ਬੈਠਣ ਤੋਂ ਰੋਕਿਆ ਜਾਵੇ ਤਾਂ ਜੋ ਇਹ ਫਸਲਾਂ ਦਾ ਨੁਕਸਾਨ ਨਾ ਕਰ ਸਕੇ।ਡਾ. ਸੰਧੂ ਨੇ ਦੱਸਿਆ ਕਿ ਟਿੱਡੀ ਦਲ ਦੇ ਸ਼ਾਮ ਸਮੇਂ ਬੈਠਣ ਉਪਰੰਤ ਇਸ ਦੇ ਕੰਟਰੋਲ ਲਈ ਉਸੇ ਸਮੇਂ ਖੇਤੀਬਾੜੀ ਵਿਭਾਗ ਵੱਲੋਂ ਕੀੜੇਮਾਰ ਦਵਾਈਆਂ ਸਪਰੇਅ ਕਰਨ ਹਿੱਤ ਮੁਹਿੰਮ ਚਲਾਈ ਜਾਵੇਗੀ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸਪਰੇਅ ਪੰਪਾਂ ਸਮੇਤ ਮੁਹਿੰਮ ਵਿੱਚ ਸ਼ਾਮਲ ਹੋਣ ਲਈ ਤਿਆਰ ਰਹਿਣ ਅਤੇ ਪਾਣੀ ਲਈ ਆਪਣੇ ਆਪਣੇ ਟਿਊਬਵੈਲਾਂ ਤੇ ਪ੍ਰਬੰਧ ਕਰਨ ਤਾਂ ਜੋ ਕੀੜੇਮਾਰ ਦਵਾਈ ਦੀ ਸਪਰੇਅ ਕਰਕੇ ਟਿੱਡੀ ਦਲ ਤੋਂ ਬਚਾਅ ਕੀਤਾ ਜਾ ਸਕੇ। ਇਸ ਮੌਕੇ ਡਾ. ਹਰਸੰਗੀਤ ਸਿੰਘ, ਖੇਤੀਬਾੜੀ ਅਫਸਰ, ਡਾ.ਕੁਲਵਿੰਦਰ ਸਿੰਘ ਖੇਤੀਬਾੜੀ ਅਫਸਰ, ਡਾ. ਵਿਪਿਨ ਰਾਮਪਾਲ, ਡਿਪਟੀ ਡਾਇਰੈਕਟਰ ਕੇ.ਵੀ.ਕੇ, ਖੇਤੀਬਾੜੀ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਅਤੇ ਪਿੰਡ ਦੇ ਕਿਸਾਨ ਮੌਜੂਦ ਸਨ।

 

Tags: Agriculture

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD