Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ਿਲ੍ਹਾ ਜੇਲ੍ ਅਤੇ ਅਕਾਲ ਡਿਗਰੀ ਕਾਲਜ ਵਿਖੇ ਔਰਤਾਂ ਅਤੇ ਲੜਕੀਆਂ ਨੂੰ ਸੈਨੇਟਰੀ ਪੈਡ ਵੰਡੇ

ਮਾਹਵਾਰੀ ਸਬੰਧੀ ਸ਼ਰਮਾਉਣ ਦੀ ਨਹੀਂ ਬਲਕਿ ਜਾਗਰੂਕ ਹੋਣ ਦੀ ਲੋੜ: ਡਾ. ਗਗਨ ਕੁੰਦਰਾ

5 Dariya News

5 Dariya News

5 Dariya News

ਸੰਗਰੂਰ , 29 May 2020

Last updated on: May 29, 2020, 00:00 IST

ਔਰਤਾਂ ਨੂੰ ਮਾਹਵਾਰੀ ਨਾਲ ਸਬੰਧਤ ਸਮੱਸਿਆਵਾਂ ਬਾਰੇ ਜਾਗਰੂਕ ਕਰਨ ਅਤੇ ਸੈਨੇਟਰੀ ਪੈਡਜ਼ ਦੀ ਉਪਲੱਬਧਤਾ ਕਰਵਾਉਣ ਲਈ ਸੰਗਿਨੀ ਸਹੇਲੀ ਸੰਸਥਾ ਵੱਲੋਂ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ । ਅੱਜ ਜ਼ਿਲ੍ਹਾ ਜੇਲ੍ਹ ਸੰਗਰੂਰ ਅਤੇ ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਵਿਖੇ ਵਿਸ਼ੇਸ਼ ਪ੍ਰੋਗਰਾਮ ਵਿਚ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ  ਦੇ ਚੇਅਰਪਰਸਨ ਡਾ. ਗਗਨ ਕੁੰਦਰਾ ਡਿਪਟੀ ਕਮਿਸ਼ਨਰ ਇਨਕਮ ਟੈਕਸ ਨੇ ਵਿਸ਼ੇਸ਼ ਰੂਪ ਵਿੱਚ ਸ਼ਿਰਕਤ ਕੀਤੀ ਅਤੇ ਔਰਤਾਂ ਤੇ ਲੜਕੀਆਂ ਨੂੰ ਸੈਨੇਟਰੀ ਪੈਡ ਵੰਡੇ ਗਏ ਅਤੇ ਉਨ੍ਹਾਂ ਨੂੰ ਮਾਹਵਾਰੀ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਡਾ. ਗਗਨ ਕੁੰਦਰਾ ਨੇ ਲੜਕੀਆਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਆਮ ਗੱਲ ਹੈ ਕਿ ਔਰਤ ਮਾਹਵਾਰੀ ਬਾਰੇ ਕਿਸੇ ਵੀ ਮੰਚ ‘ਤੇ ਖੁੱਲ੍ਹ ਕੇ ਗੱਲ ਨਹੀਂ ਕਰ ਸਕਦੀ, ਕਿਉਂਕਿ ਇਸ ਸਬੰਧੀ ਜਾਗਰੂਕਤਾ ਦੀ ਘਾਟ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਬਹੁਤ ਜਿਆਦਾ ਚਰਚਾ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਘਰ ਘਰ ਵਿੱਚ ਮਾਵਾਂ ਧੀਆਂ ਨਾਲ ਇਸ ਵਿਸ਼ੇ ‘ਤੇ ਖੁੱਲ੍ਹ ਕੇ ਗੱਲ ਕਰਨ। ਵਿਸ਼ਵ ਵਿੱਚ ਬਹੁਤ ਸਾਰੀਆਂ ਔਰਤਾਂ ਜਾਗਰੂਕਤਾ ਦੀ ਘਾਟ ਕਾਰਨ, ਖੁੱਲ੍ਹ ਕੇ ਕਿਸੇ ਨਾਲ ਇਸ ਵਿਸ਼ੇ ‘ਤੇ ਗੱਲ ਨਾ ਕਰਨ ਕਾਰਨ ਭਿਆਨਕ ਬਿਮਾਰੀਆਂ ਦਾ ਸ਼ਿਕਾਰ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਲੜਕੀਆਂ ਨੂੰ ਝਿਜਕਣ ਦੀ ਬਜਾਏ ਆਪਣੇ ਮਾਪਿਆਂ ਨਾਲ ਇਸ ਵਿਸ਼ੇ ‘ਤੇ ਖੁੱਲ੍ਹ ਕੇ ਗੱਲ ਕਰਨੀ ਚਾਹੀਦੀ ਹੈ ਤਾਂ ਜੋ ਸਮਾਂ ਰਹਿੰਦਿਆਂ ਕਿਸੇ ਮਾਹਿਰ ਡਾਕਟਰ ਦੀ ਮਦਦ ਲਈ ਜਾ ਸਕੇ। ਮਾਪਿਆਂ ਨੂੰ ਵੀ ਚਾਹੀਦਾ ਹੈ ਕਿ ਧੀਆਂ ਨਾਲ ਇਸ ਵਿਸ਼ੇ ‘ਤੇ ਸਮੇਂ-ਸਮੇਂ ਸਿਰ ਗੱਲਬਾਤ ਕਰਦੇ ਰਹਿਣਾ ਚਾਹੀਦਾ ਹੈ ।  ਇਸ ਵਿਸ਼ੇ ਤੇ ਸ਼ਰਮਾਉਣ ਜਾਂ ਝਿਜਕਣ ਦੀ ਜ਼ਰੂਰਤ ਨਹੀਂ ਹੈ ਸਗੋਂ ਇਸ ਸਬੰਧੀ ਵੱਧ ਤੋਂ ਵੱਧ ਜਾਗਰੂਕ ਹੋਣ ਦੀ ਲੋੜ ਹੈ। ਇਹ ਇੱਕ ਮਾਨਸਿਕ ਅਤੇ ਸਰੀਰਕ ਸਿਹਤ ਨਾਲ ਜੁੜਿਆ ਵਿਸ਼ਾ ਹੈ ਜਿਸ ਸਬੰਧੀ ਲੜਕੀਆਂ ਨੂੰ ਵੱਧ ਤੋਂ ਵੱਧ ਜਾਣਕਾਰੀ ਹੋਣੀ ਚਾਹੀਦੀ ਹੈ।

 

Tags: Red Cross

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD