Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਪਿੰਡਾਂ ਦੇ ਵਿਕਾਸ ਕਾਰਜਾਂ ਨੇ ਮੁੜ ਫੜੀ ਰਫ਼ਤਾਰ : ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ

ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਨੇ ਪਿੰਡ ਨਗਾਰੀ ਵਿੱਚ ਸੀਵਰੇਜ ਪਾਈਪਲਾਈਨ ਪਾਉਣ ਦਾਕੰਮ ਸ਼ੁਰੂ ਕਰਵਾਇਆ

5 Dariya News

5 Dariya News

5 Dariya News

ਮੁਹਾਲੀ , 30 May 2020

Last updated on: May 30, 2020, 00:00 IST

ਹਲਕੇ ਦੇ ਪਿੰਡਾਂ ਵਿੱਚ ਹਰੇਕ ਬੁਨਿਆਦੀ ਸਹੂਲਤ ਮੁਹੱਈਆ ਕਰਵਾਉਣ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਅਹਿਦ ਨੂੰ ਦ੍ਰਿੜ੍ਹ ਕਰਵਾਉਂਦਿਆਂ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਤੇ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਅੱਜ ਪਿੰਡ ਨਗਾਰੀ ਵਿੱਚ ਗੰਦੇ ਪਾਣੀ ਦੀ ਨਿਕਾਸੀ ਲਈ ਪਾਈਪਲਾਈਨ ਪਾਉਣ ਦਾ ਕੰਮ ਸ਼ੁਰੂ ਕਰਵਾਇਆ। ਪੰਜਾਬ ਸਰਕਾਰ ਵੱਲੋਂ ਲਾਕਡਾਊਨ ਦੌਰਾਨ ਰਾਜ ਦੇ ਵਾਸੀਆਂ ਨੂੰ ਸਾਰੀਆਂ ਸਹੂਲਤਾਂ ਮੁਹੱਈਆ ਕਰਨ ਦੀ ਗੱਲ ਆਖਦਿਆਂ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਕਿਹਾ ਕਿ ਪੂਰੇ ਸੂਬੇ ਵਿੱਚ ਵਿਕਾਸ ਕਾਰਜ ਮੁੜ ਸ਼ੁਰੂ ਹੋ ਗਏ ਹਨ। ਇਸ ਤਹਿਤ ਮੁਹਾਲੀ ਹਲਕੇ ਵਿੱਚ ਵੀ ਵਿਕਾਸ ਕਾਰਜ ਨੂੰ ਜੰਗੀ ਰਫ਼ਤਾਰ ਦਿੱਤੀ ਜਾ ਰਹੀ ਹੈ ਤਾਂ ਕਿ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਹਲਕੇ ਦੇ ਪਿੰਡਾਂ ਨੂੰ ਸ. ਬਲਬੀਰ ਸਿੰਘ ਸਿੱਧੂ ਦੇ ਅਖਤਿਆਰੀ ਕੋਟੇ ਵਿੱਚੋਂ ਕਰੋੜਾਂ ਦੀਆਂ ਗਰਾਂਟਾਂ ਦਿੱਤੀਆਂ ਗਈਆਂ ਹਨ ਅਤੇ ਹੁਣ ਲੱਖਾਂ ਰੁਪਏ ਦੀਆਂ ਹੋਰ ਗਰਾਂਟਾਂ ਦਿੱਤੀਆਂ ਜਾ ਰਹੀਆਂ ਹਨ ਤਾਂ ਕਿ ਲਾਕਡਾਊਨ ਕਾਰਨ ਰੁਕੇ ਵਿਕਾਸ ਕਾਰਜਾਂ ਨੂੰ ਮੁੜ ਰਫ਼ਤਾਰ ਦਿੱਤੀ ਜਾ ਸਕੇ। ਪਿੰਡ ਨਗਾਰੀ ਦੇ ਵਿਕਾਸ ਕਾਰਜਾਂ ਬਾਰੇ ਗੱਲ ਕਰਦਿਆਂ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਨੇ ਆਖਿਆ ਕਿ ਪਿੰਡ ਵਿੱਚ ਗਲੀਆਂ-ਨਾਲੀਆਂ ਬਣਾਉਣ ਦਾ ਕੰਮ ਪਹਿਲਾਂ ਹੀ ਚੱਲ ਰਿਹਾ ਹੈ ਅਤੇ ਹੁਣ ਗੰਦੇ ਪਾਣੀ ਦੀ ਨਿਕਾਸੀ ਲਈ ਪਾਈਪਲਾਈਨ ਪਾਈ ਜਾ ਰਹੀ ਹੈ। ਉਨ੍ਹਾਂ ਪਿੰਡ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਜੇ ਕਿਸੇ ਪਿੰਡ ਵਿੱਚ ਕੋਈ ਕੰਮ ਹੋਣ ਵਾਲਾ ਰਹਿੰਦਾ ਹੈ ਤਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ। ਉਹ ਕੰਮ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਦੇ ਧਿਆਨ ਵਿੱਚ ਲਿਆ ਕਿ ਫੌਰੀ ਨੇਪਰੇ ਚਾੜ੍ਹਿਆ ਜਾਵੇਗਾ। ਇਸ ਮੌਕੇ ਪਿੰਡ ਨਗਾਰੀ ਦੇ ਸਰਪੰਚ ਪੰਡਤ ਭੁਪਿੰਦਰ ਕੁਮਾਰ, ਪੰਚ ਦਵਿੰਦਰ ਕੁਮਾਰ, ਪੰਚ ਦਲਜੀਤ ਸਿੰਘ, ਪੰਚ ਦੀਪ ਚੰਦ, ਪੰਚ ਸਤੀਸ਼ ਕੁਮਾਰ, ਪੰਚ ਪਰਮਜੀਤ ਕੌਰ, ਪਰਮਜੀਤ ਸ਼ਰਮਾ, ਮੋਹਨ ਲਾਲ, ਹਰਮੇਸ਼ ਚੰਦ, ਪੰਚਾਇਤੀ ਰਾਜ ਵਿਭਾਗ ਦੇ ਜੂਨੀਅਰ ਇੰਜਨੀਅਰ ਜਸਪਾਲ ਮਸੀਹ ਅਤੇ ਪੰਚਾਇਤ ਸਕੱਤਰ ਵਿਨੋਦ ਜੋਸ਼ੀ ਤੋਂ ਇਲਾਵਾ ਨਗਰ ਨਿਵਾਸੀ ਹਾਜ਼ਰ ਸਨ।

 

Tags: Harkesh Chand Sharma

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD