Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਜ਼ਿਲ੍ਹੇ ’ਚੋਂ ਝਾਰਖੰਡ, ਐਮ ਪੀ ਤੇ ਬਿਹਾਰ ਲਈ 289 ਪ੍ਰਵਾਸੀ ਮਜ਼ਦੂਰਾਂ ਨੂੰ ਲੁਧਿਆਣਾ ਰੇਲਵੇ ਸਟੇਸ਼ਨ ਲਈ ਰਵਾਨਾ ਕੀਤਾ ਗਿਆ

5 Dariya News

5 Dariya News

5 Dariya News

ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) , 30 May 2020

Last updated on: May 30, 2020, 00:00 IST

ਪੰਜਾਬ ਸਰਕਾਰ ਵੱਲੋਂ ਕੋਵਿਡ ਲਾਕਡਾਊਨ ਕਾਰਨ ਆਪਣੇ ਪਿੱਤਰੀ ਰਾਜਾਂ ਨੂੰ ਜਾਣ ਦੇ ਚਾਹਵਾਨਾਂ ਵਾਸਤੇ ਲੁਧਿਆਣਾ ਤੋਂ ਵੱਖ-ਵੱਖ ਰਾਜਾਂ ਲਈ ਹੋਰ ਰੇਲ ਗੱਡੀਆਂ ਚਲਾਏ ਜਾਣ ਦੇ ਫ਼ੈਸਲੇ ਤੋਂ ਬਾਅਦ ਅੱਜ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ’ਚੋਂ 133 ਪ੍ਰਵਾਸੀ ਮਜ਼ਦੂਰਾਂ ਨੂੰ ਝਾਰਖੰਡ ਲਈ, 89 ਨੂੰ ਬਿਹਾਰ ਲਈ ਅਤੇ 67 ਨੂੰ ਮੱਧ ਪ੍ਰਦੇਸ਼ ਲਈ ਰਵਾਨਾ ਕੀਤਾ ਗਿਆ। ਐਸ ਡੀ ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ ਅਨੁਸਾਰ ਨਵਾਂਸ਼ਹਿਰ ਬੱਸ ਅੱਡੇ ਤੋਂ ਤਿੰਨ ਬੱਸਾਂ ਰਵਾਨਾ ਕੀਤੀਆਂ ਗਈਆਂ, ਜਿਨ੍ਹਾਂ ’ਚ 47 ਮੱਧ ਪ੍ਰਦੇਸ਼ ਜਾਣ ਵਾਲੇ ਅਤੇ 21 ਝਾਰਖੰਡ ਜਾਣ ਵਾਲੇ ਪ੍ਰਵਾਸੀ ਸਨ। ਇਸ ਮੌਕੇ ਤਹਿਸੀਲਦਾਰ ਕੁਲਵੰਤ ਸਿੰਘ, ਚੋਣ ਤਹਿਸੀਲਦਾਰ ਹਰੀਸ਼ ਕੁਮਾਰ, ਕਾਨੂੰਗੋ ਵਿਵੇਕ ਤੇ ਐਸ ਡੀ ਐਮ ਦਫ਼ਤਰ ਦੇ ਹੋਰ ਕਰਮਚਾਰੀ ਵੀ ਮੌਜੂਦ ਸਨ।ਐਸ ਡੀ ਐਮ ਬਲਾਚੌਰ ਜਸਬੀਰ ਸਿੰਘ ਅਨੁਸਾਰ ਬਲਾਚੌਰ ਤੋਂ ਅੱਜ 103 ਝਾਰਖੰਡ ਜਾਣ ਵਾਲੇ ਪ੍ਰਵਾਸੀਆਂ ਦੀਆਂ ਤਿੰਨ ਬੱਸਾਂ ਰਵਾਨਾ ਕੀਤੀਆਂ ਗਈਆਂ। ਇਸ ਮੌਕੇ ਉਨ੍ਹਾਂ ਦੇ ਨਾਲ ਡੀ ਐਸ ਪੀ ਦਵਿੰਦਰ ਸਿੰਘ ਅਤੇ ਤਹਿਸੀਲਦਾਰ ਚੇਤਨ ਬੰਗੜ ਵੀ ਮੌਜੂਦ ਸਨ।ਐਸ ਡੀ ਐਮ ਬੰਗਾ ਦੀਪਜੋਤ ਕੌਰ ਅਨੁਸਾਰ ਬੰਗਾ ਤੋਂ ਅੱਜ 42 ਬਿਹਾਰ, 20 ਐਮ ਪੀ ਤੇ 9 ਝਾਰਖੰਡ ਜਾਣ ਲਈ ਲੁਧਿਆਣਾ ਰੇਲਵੇ ਸਟੇਸ਼ਨ ਲਈ ਰਵਾਨਾ ਕੀਤੇ ਗਏ।

 

Tags: Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD