Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

“ਐਂਟੀ ਤੰਬਾਕੂ ਦਿਵਸ” ਦੇ ਮੌਕੇ ‘ਤੇ ਆਮ ਲੋਕਾਂ ਨੂੰ ਤੰਬਾਕੂ ਅਤੇ ਦਿਲ ਦੀਆਂ

ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕ ਕਰਨ ਸਬੰਧੀ ਪੋਸਟਰ ਰਿਲੀਜ਼

5 Dariya News

5 Dariya News

5 Dariya News

ਤਰਨ ਤਾਰਨ , 01 Jun 2020

Last updated on: Jun 01, 2020, 00:00 IST

“ਐਂਟੀ ਤੰਬਾਕੂ ਦਿਵਸ” ਦੇ ਮੌਕੇ ‘ਤੇ ਸਿਵਲ ਸਰਜਨ ਡਾ. ਅਨੂਪ ਕੁਮਾਰ ਦੀ ਪ੍ਰਧਾਨਗੀ ਹੇਠ ਆਮ ਲੋਕਾਂ ਨੂੰ ਤੰਬਾਕੂ ਅਤੇ ਦਿਲ ਦੀਆਂ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕ ਕਰਨ ਸਬੰਧੀ ਅਲੱਗ-ਅਲੱਗ ਪੋਸਟਰ ਰਿਲੀਜ਼ ਕੀਤੇ ਗਏ।ਇਸ ਮੌਕੇ ਸੰਬੋਧਨ ਕਰਦਿਆਂ ਡਾ. ਅਨੂਪ ਕੁਮਾਰ ਨੇ  ਕਿਹਾ ਕਿ ਅਸੀਂ ਸਾਰੇ ਪੰਜਾਬ ਨੂੰ ਇਕ ਤੰਦਰੁਸਤ ਅਤੇ ਤੰਬਾਕੂ ਮੁਕਤ ਰਾਜ ਬਣਾੳਣ ਦਾ ਸਕੰਲਪ ਲਈਏ, ਤਾਂ ਜੋ ਬੱਚਿਆ ਅਤੇ ਨੌਜਵਾਨਾਂ ਨੂੰ ਇਸ ਦੇ ਮਾੜੇ ਪ੍ਰਭਾਵਾਂ ਤੋਂ ਬਚਾਇਆ ਜਾ ਸਕੇ।ਉਹਨਾਂ ਕਿਹਾ ਕਿ ਹਰ ਸਾਹ ਕੀਮਤੀ ਹੈ, ਜ਼ਿੰਦਗੀ ਚੁਣੋ ਤੰਬਾਕੂ ਨਹੀਂ।ਡਾ. ਅਨੂਪ ਕੁਮਾਰ ਨੇ  ਕਿਹਾ ਕਿ ਜਨਤਕ ਥਾਵਾਂ ਅਤੇ ਵਿੱਦਿਅਕ ਅਦਾਰੇ 100 ਗਜ਼ ਦੇ ਘੇਰੇ ਅੰਦਰ ਤੰਬਾਕੂ ਪਦਾਰਥਾਂ ਦੀ ਵਿਕਰੀ / ਸੇਵਨ ਕਰਨ ‘ਤੇ ਕਾਨੂੰਨੀ ਮਨਾਹੀ ਹੈ” ਅਤੇ 18 ਸਾਲ ਦੀ ਉਮਰ ਤੋ ਘੱਟ ਬੱਚੇ ਨੂੰ ਤੰਬਾਕੂ ਪਦਾਰਥ ਸੇਵਨ ਤੇ ਵੇਚਣ ਦੀ ਵੀ ਸਖਤ ਮਨਾਹੀ ਹੈ।ਉਹਨਾਂ ਕਿਹਾ ਕਿ ਸਾਰੇ  ਵਿਭਾਗ ਦੇ ਮੁਖੀ ਜਿੰਨ੍ਹਾ ਅਧੀਨ ਜਨਤਕ ਥਾਵਾਂ ਹਨ, ਸਵੈ ਘੋਸ਼ਣਾ ਪੱਤਰ ਦੇਣਾ ਯਕੀਨੀ ਬਣਾਉਣਗੇ ਕਿ ਉਹਨਾਂ ਦੇ ਅਧੀਨ ਸੰਸਥਾ ਵਿੱਚ ਤੰਬਾਕੂਨੋਸ਼ੀ ਐਕਟ ਪੂਰੀ ਤਰਾਂ ਲਾਗੂ ਹੈ ਅਤੇ ਇਸ ਦੀ ਕਿਸੇ ਵੀ ਕਿਸਮ ਦੀ ਉਲੰਘਣਾ ਨਹੀ ਹੋ ਰਹੀ ਅਤੇ ਉਲੰਘਣਾ ਕਰਨ ਵਾਲੇ ਨੂੰ ਧਾਰਾ 4,5,6  ਅਧੀਨ ਜੁਰਮਾਨਾ, ਚਲਾਨ ਅਤੇ ਸਜਾਵਾਂ ਵੀ ਉਪਬੰਧ ਹੈ।ਉਹਨਾਂ ਕਿਹਾ ਕਿ ਰਾਜ ਵਿੱਚ ਡਰੱਗ ਅਤੇ ਕੋਸਮੈਟਿਕ ਐਕਟ ਅਧੀਨ ਈ-ਸਿਗਰੇਟ ਨੂੰ ਅਨ- ਅਪਰੂਵਡ ਡਰੱਗ ਘੋਸ਼ਿਤ ਕੀਤਾ ਗਿਆ ਹੈ।ਜੂਵੈਨਾਈਲ ਜਸਟਿਸ (ਕੇਅਰ ਅਤੇ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ-2015 ਅਨੁਸਾਰ  ਬੱਚਿਆ ਨੂੰ ਤੰਬਾਕੂ ਪੇਸ਼ ਕਰਨ ‘ਤੇ ਸੱਤ ਸਾਲ ਦੀ ਕੈਦ ਹੋ ਸਕਦੀ ਹੈ।ਜਿਹੜੇ ਲੋਕ ਆਪ ਤਾਂ ਸਿਗਰੇਟ ਨਹੀ  ਪੀਂਦੇ, ਪਰ ਸਿਗਰੇਟ ਪੀਣ ਵਾਲਿਆਂ ਦੇ ਸੰਪਰਕ ਵਿੱਚ ਰਹਿੰਦੇ ਹਨ, ਉਹ ਅਨਜਾਣੇ ਤੌਰ ‘ਤੇ ਹੀ ਬਿਮਾਰੀਆਂ ਦਾ ਸ਼ਿਕਾਰ ਹੋ ਜਾਂਦੇ ਹਨ ਕਿਉਂਕਿ ਤੰਬਾਕੂ ਦੇ ਧੁਏਂ ਵਿੱਚ ਲਗਭਗ  40,000 ਤਰਾਂ ਦੇ ਕੈਮੀਕਲ ਪਾਏ ਜਾਂਦੇ ਹਨ, ਜਿੰਨ੍ਹਾਂ ਦੇ ਨਾਲ ਅਲੱਗ-ਅਲੱਗ ਤਰਾਂ ਕੈਸਰ ਹੰਦਾ ਹੈ।ਇਸ ਮੌਕੇ ਸਹਾਇਕ ਸਿਵਲ ਸਜਨ ਡਾ. ਰਮੇਸ਼ ਨੇ ਕਿਹਾ ਕਿ “ਐਂਟੀ ਤੰਬਾਕੂ ਦਿਵਸ” ਮਨਾਉਣ ਦਾ ਮੱਖ ਮਕਸਦ ਛੋਟੀ ਉਮਰ ਵਿੱਚ ਤੰਬਾਕੂ ਦੇ ਸੇਵਨ ਨੂੰ ਰੋਕਣ ਬਾਰੇ ਜਾਗਰੂਕ ਕਰਨਾ  ਹੈ।ਯੁਵਾ ਪੀੜੀ ਵਿੱਚ 18 ਸਾਲ ਤੋ ਛੋਟੀ ਉਮਰ ਦੇ ਬੱਚਿਆ ਵਿੱਚ ਖਾਣ ਵਲੇ ਤੰਬਾਕੂ ਦਾ ਬਹੁਤ ਰੁਝਾਨ ਵੇਖਿਆ ਗਿਆ ਹੈ ਜਿਵੇਂ ਕਿ ਚੈਨੀ ਖੈਨੀ, ਜ਼ਰਦਾ ਅਤੇ ਹੁੱੱਕਾ ਆਦਿ।ਇਸ ਨਾਲ ਕੈਂਸਰ ਦਾ ਖਤਰਾ ਹੋਰ ਵੱਧ ਜਾਂਦਾ ਹੈ।ਇਸ ਮੌਕੇ ‘ਤੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਸੁਮੀਤ  ਸਿੰਘ, ਡਾ. ਸੁਨੀਤਾ, ਡਾ. ਸੁਮੀਤ ਵਧਾਵਨ, ਜਿਲ੍ਹਾ ਪ੍ਰੋਗਰਾਮ ਮੈਨੇਜਰ ਲਵਲੀਨ ਕੌਰ ਅਤੇ ਆਰੁਸ਼ ਭੱਲਾ ਹਾਜ਼ਰ ਸਨ।

 

Tags: Civil Surgeon Tarntaran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD