Tuesday, 14 May 2024

 

 

ਖ਼ਾਸ ਖਬਰਾਂ ਜਨਰਲ ਅਬਜਰਵਰ ਦੀ ਨਿਗਰਾਨੀ ਹੇਠ ਚੋਣ ਅਮਲੇ ਦੀ ਹੋਈ ਰੈਂਡੇਮਾਈਜੇਸ਼ਨ ਕੇਸ ਵਿੱਚੋਂ ਨਾਮ ਕੱਢਣ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ 5ਵੇਂ ਦਿਨ ਅੱਜ 19 ਨਾਮਜ਼ਦਗੀ ਪੱਤਰ ਹੋਏ ਦਾਖਲ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ

 

ਨਸ਼ੀਲੀਆ ਗੋਲੀਆਂ ਸਮੇਤ ਡਰੱਗ ਮਨੀ, ਲਾਹਣ, ਚਾਲੂ ਭੱਠੀ ਅਤੇ ਸ਼ਰਾਬ ਸਮੇਤ 15 ਕਾਬੂ

ਨਸ਼ੇ ਦੇ ਤਸਕਰਾਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ

5 Dariya News

5 Dariya News

5 Dariya News

ਮਾਨਸਾ , 01 Jun 2020

ਮਾਨਸਾ ਪੁਲਿਸ ਨੇ ਨਸ਼ਿਆ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ਤੋਂ 15 ਵਿਆਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਵਿਰੁੱਧ 14 ਮੁਕੱਦਮੇ ਦਰਜ਼ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਮਾਨਸਾ ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਗ੍ਰਿ ਕੀਤੇ ਗਏ ਵਿਅਕਤੀਆਂ ਪਾਸੋਂ 2000 ਨਸ਼ੀਲੀਆਂ ਗੋਲੀਆ ਅਤੇ 14000/- ਰੁਪਏ ਡਰੱਗ ਮਨੀ, 455 ਲੀਟਰ ਲਾਹਣ, 1 ਚਾਲੂ ਭੱਠੀ ਅਤੇ 264 ਬੋਤਲਾਂ ਸ਼ਰਾਬ ਸਮੇਤ 2 ਮੋਟਰਸਾਈਕਲ ਅਤੇ 1 ਸਕੂਟਰੀ ਦੀ ਬਰਾਮਦਗੀ ਕੀਤੀ ਗਈ ਹੈ।ਐਸ.ਐਸ.ਪੀ. ਡਾ. ਭਾਰਗਵ ਨੇ ਦੱਸਿਆ ਕਿ ਥਾਣਾ ਭੀਖੀ ਦੀ ਪੁਲਿਸ ਪਾਰਟੀ ਨੇ ਬੰਟੀ ਸਿੰਘ ਪੁੱਤਰ ਜੁਲਫੀ ਰਾਮ ਅਤੇ ਜੱਸੀ ਰਾਮ ਪੁੱਤਰ ਬੰਸਾ ਰਾਮ ਵਾਸੀ ਚਨਾਗਰਾ (ਜ਼ਿਲਾ ਪਟਿਆਲਾ) ਨੂੰ ਮੋਟਰਸਾਈਕਲ ਬਜਾਜ ਡਿਸਕਵਰ, ਜਿਸਦਾ ਨੰਬਰ ਪੀ.ਬੀ.72-5286 ਸਮੇਤ ਕਾਬੂ ਕਰਕੇ 1000 ਨਸ਼ੀਲੀਆਂ ਗੋਲੀਆਂ ਮਾਰਕਾ ਕਲੋਵੀਡੋਲ ਅਤੇ 14,000/-ਰੁਪਏ ਦੀ ਡਰੱਗ ਮਨੀ ਬਰਾਮਦ ਹੋਣ 'ਤੇ ਦੋਵਾਂ ਵਿਰੁੱਧ ਥਾਣਾ ਭੀਖੀ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਕਰਕੇ ਮੋਟਰਸਾਈਕਲ ਨੂੰ ਕਬਜੇ ਵਿੱਚ ਲੈ ਲਿਆ ਹੈ।ਡਾ. ਭਾਰਗਵ ਨੇ ਦੱਸਿਆ ਕਿ ਇਸੇ ਤਰਾ ਥਾਣਾ ਭੀਖੀ ਦੀ ਹੀ ਪੁਲਿਸ ਪਾਰਟੀ ਵੱਲੋਂ ਸੋਮਪਾਲ ਸਿੰਘ ਪੁੱਤਰ ਜੱਗਾ ਰਾਮ ਅਤੇ ਹਰਮੇਸ ਰਾਮ ਪੁੱਤਰ ਗਿੰਦਰ ਸਿੰਘ ਵਾਸੀ ਪਿੱਥੋ (ਜ਼ਿਲ੍ਹਾ ਬਠਿੰਡਾ) ਨੂੰ ਸਕੂਟਰੀ ਐਕਟਿਵਾ, ਜਿਸਦਾ ਨੰਬਰ  ਪੀ.ਬੀ.03 ਏਏ-3981 ਹੈ, ਸਮੇਤ ਕਾਬੂ ਕਰਕੇ 1000 ਨਸ਼ੀਲੀਆਂ ਗੋਲੀਆਂ ਮਾਰਕਾ ਕਲੋਵੀਡੋਲ ਬਰਾਮਦ ਹੋਣ 'ਤੇ ਉਨ੍ਹਾਂ ਵਿਰੁੱਧ ਥਾਣਾ ਭੀਖੀ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ਼ ਕਰਕੇ ਸਕੂਟਰੀ ਨੂੰ ਕਬਜ਼ੇ ਵਿੱਚ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਦੋਨਾ ਮੁਕੱਦਮਿਆਂ ਵਿੱਚ ਗ੍ਰਿਫਤਾਰ ਚਾਰੇ ਵਿਅਕਤੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ, ਜਿਹਨਾਂ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਕਿ ਉਹ ਇਹ ਨਸ਼ੀਲੀਆਂ ਗੋਲੀਆਂ ਕਿੱਥੋ, ਕਿਸ ਪਾਸੋ ਲੈ ਕੇ ਆਏ ਸੀ ਅਤੇ ਅੱਗੇ ਕਿੱਥੇ ਵੇਚਣੀਆ ਸੀ।ਐਸ.ਐਸ.ਪੀ. ਨੇ ਦੱਸਿਆ ਕਿ ਇਸੇ ਤਰ੍ਹਾਂ ਥਾਣਾ ਜੋਗਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ 'ਤੇ ਸੁਰਜੀਤ ਸਿੰਘ ਪੁੱਤਰ ਹਰਨੇਕ ਸਿੰਘ ਵਾਸੀ ਬੁਰਜ ਝੱਬਰ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ ਗਿਆ, ਜਿਸ 'ਤੇ ਪੁਲਿਸ ਪਾਰਟੀ ਨੇ ਰੇਡ ਕਰਕੇ ਉਕਤ ਵਿਅਕਤੀ ਨੂੰ ਨਜਾਇਜ ਸ਼ਰਾਬ ਕਸੀਦ ਕਰਦਿਆ ਮੌਕ 'ਤੇ ਕਾਬੂ ਕਰਕੇ 1 ਚਾਲੂ ਭੱਠੀ, 200 ਲੀਟਰ ਲਾਹਣ ਅਤੇ 1 ਬੋਤਲ ਨਜਾਇਜ ਸ਼ਰਾਬ ਬਰਾਮਦ ਕੀਤੀ ਗਈ।ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਥਾਣਾ ਭੀਖੀ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ 'ਤੇ ਜਗਸੀਰ ਸਿੰਘ ਪੁੱਤਰ ਸੰਗਤਾ ਸਿੰਘ ਵਾਸੀ ਅਤਲਾ ਕਲਾਂ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ ਕਰਵਾ ਕੇ ਛਾਪੇਮਾਰੀ ਕਰਕੇ 75 ਲੀਟਰ ਲਾਹਣ ਬਰਾਮਦ ਕੀਤਾ ਪਰ ਦੋਸ਼ੀ ਦੀ ਗ੍ਰਿਫਤਾਰੀ ਬਾਕੀ ਹੈ।

ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਥਾਣਾ ਜੋਗਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ 'ਤੇ ਗੁਰਮੇਲ ਸਿੰਘ ਗੇਲਾ ਪੁੱਤਰ ਹਾਕਮ ਸਿੰਘ ਵਾਸੀ ਅਕਲੀਆ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਅਤੇ ਛਾਪੇਮਾਰੀ ਦੌਰਾਨ ਗੁਰਮੇਲ ਸਿੰਘ ਨੂੰ ਗ੍ਰਿਫਤਾਰ ਕਰਕੇ 50 ਲੀਟਰ ਲਾਹਣ ਬਰਾਮਦ ਕੀਤਾ।ਉਨ੍ਹਾਂ ਦੱਸਿਆ ਕਿ ਥਾਣਾ ਭੀਖੀ ਦੀ ਪੁਲਿਸ ਪਾਰਟੀ ਨੇ ਗੁਰਮੇਲ ਸਿੰਘ ਗੇਲੂ ਪੁੱਤਰ ਗੱਜਣ ਸਿੰਘ ਵਾਸੀ ਅਤਲਾ ਕਲਾਂ ਨੂੰ ਕਾਬੂ ਕਰਕੇ 50 ਲੀਟਰ ਲਾਹਣ ਬਰਾਮਦ ਕਰਕੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਹੈ।ਇਸੇ ਤਰ੍ਹਾ ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਨੈਬ ਸਿੰਘ ਪੁੱਤਰ ਚੈਨ ਸਿੰਘ ਵਾਸੀ ਨੰਗਲ ਕਲਾਂ ਨੂੰ ਕਾਬੂ ਕਰਕੇ 50 ਲੀਟਰ ਲਾਹਣ ਬਰਾਮਦ ਕਰਕੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਹੈ।ਉਨ੍ਹਾਂ ਦੱਸਿਆ ਕਿ ਥਾਣਾ ਝੁਨੀਰ ਦੀ ਪੁਲਿਸ ਪਾਰਟੀ ਨੇ ਤਰਸੇਮ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਚੈਨੇਵਾਲਾ ਨੂੰ ਕਾਬੂ ਕਰਕੇ 30 ਲੀਟਰ ਲਾਹਣ ਬਰਾਮਦ ਕਰਕੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਹੈ।ਐਸ.ਐਸ.ਪੀ. ਨੇ ਦੱਸਿਆ ਕਿ ਇਸੇ ਤਰ੍ਹਾਂ ਸੀ.ਆਈ.ਏ. ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਬਲਜੀਤ ਕੌਰ ਉਰਫ ਰੋਡੀ ਪਤਨੀ ਫੂਲਾ ਸਿੰਘ ਵਾਸੀ ਭੈਣੀਬਾਘਾ ਨੂੰ ਕਾਬੂ ਕਰਕੇ 204 ਬੋਤਲਾਂ ਸ਼ਰਾਬ ਠੇਕਾ ਦੇਸੀ (ਹਰਿਆਣਾ) ਬਰਾਮਦ ਕਰਕੇ ਉਸ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਹੈ।ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸੀ.ਆਈ.ਏ. ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਜੰਟਾ ਸਿੰਘ ਪੁੱਤਰ ਜੋਰਾ ਸਿੰਘ ਵਾਸੀ ਭੈਣੀਬਾਘਾ ਨੂੰ ਕਾਬੂ ਕਰਕੇ 24 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਜੁਗਨੀ (ਹਰਿਆਣਾ) ਬਰਾਮਦ ਕਰਕੇ ਉਸ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਥਾਣਾ ਬਰੇਟਾ ਦੀ ਪੁਲਿਸ ਪਾਰਟੀ ਨੇ ਪਿੰਦਰ ਸਿੰਘ ਪੁੱਤਰ ਨੇਕ ਸਿੰਘ ਵਾਸੀ ਬੱਬਨਪੁਰ ਨੂੰ ਮੋਟਰਸਾਈਕਲ ਪਲਟੀਨਾ ਨੰ: ਪੀ ਬੀ.13 ਡਬਲਯੂ 0341 ਸਮੇਤ ਕਾਬੂ ਕਰਕੇ 9 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕਰਕੇ ਦੋਸ਼ੀ ਦੇ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕਰਕੇ ਮੋਟਰਸਾਈਕਲ ਨੂੰ ਕਬਜੇ ਵਿੱਚ ਲੈ ਲਿਆ ਹੈ।ਡਾ. ਭਾਰਗਵ ਨੇ ਦੱਸਿਆ ਕਿ ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਕਾਕਾ ਸਿੰਘ ਪੁੱਤਰ ਸਾਊਣ ਸਿੰਘ ਵਾਸੀ ਖਾਰਾ ਨੂੰ ਕਾਬੂ ਕਰਕੇ 9 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸੌਕੀਨ (ਹਰਿਆਣਾ) ਬਰਾਮਦ ਕਰਕੇ ਉਸ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਨੇ ਬਾਬੂ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਸੰਘਾ ਨੂੰ ਕਾਬੂ ਕਰਕੇ 9 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕਰਕੇ ਦੋਸ਼ੀ ਦੇ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਹੈ।ਇਸੇ ਤਰ੍ਹਾਂ ਥਾਣਾ ਬਰੇਟਾ ਦੀ ਪੁਲਿਸ ਪਾਰਟੀ ਨੇ ਬਲਵਿੰਦਰ ਸਿੰਘ ਪੁੱਤਰ ਰਘਵੀਰ ਸਿੰਘ ਵਾਸੀ ਜਲਵੇੜ੍ਹਾ ਨੂੰ ਕਾਬੂ ਕਰਕੇ 8 ਬੋਤਲਾਂ ਨਜਾਇਜ ਸ਼ਰਾਬ ਬਰਾਮਦ ਕਰਕੇ ਦੋਸ਼ੀ ਦੇ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਹੈ।ਐਸ.ਐਸ.ਪੀ. ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਨਸ਼ਿਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।

 

Tags: Crime News Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD