Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਕੋਰੋਨਾ ਵਾਇਰਸ ਚੁਣੌਤੀ ਦੇ ਬਾਵਜੂਦ ਸੂਬੇ ਵਿੱਚ 128 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ: ਲਾਲ ਸਿੰਘ

5 Dariya News

5 Dariya News

5 Dariya News

ਐਸ.ਏ.ਐੱਸ. ਨਗਰ , 01 Jun 2020

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ੀ ਤੇ ਗਤੀਸ਼ੀਲ ਅਗਵਾਈ ਸਦਕਾ, ਪੰਜਾਬ ਨੇ ਬੜੀ ਦਲੇਰੀ ਨਾਲ ਕੋਰੋਨਾ ਵਾਇਰਸ ਕਾਰਨ ਦਰਪੇਸ਼ ਚੁਣੌਤੀਆਂ ਦਾ ਸਾਹਮਣਾ ਕੀਤਾ ਅਤੇ 15 ਅਪ੍ਰੈਲ ਤੋਂ ਸ਼ੁਰੂ ਹੋਏ ਖਰੀਦ ਸੀਜ਼ਨ ਦੇ ਅੰਤ 31 ਮਈ, 2020 ਤੱਕ ਸੂਬੇ ਵਿੱਚ 128 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ੍ਰੀ ਲਾਲ ਸਿੰਘ ਨੇ ਕਿਹਾ ਕਿ ਲੋੜੀਂਦੇ ਪ੍ਰਬੰਧਾਂ ਸਦਕਾ ਇਹ ਯਕੀਨੀ ਬਣਾਇਆ ਗਿਆ ਕਿ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿੱਚ ਕਿਸੇ ਵੀ ਰੁਕਾਵਟ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਇਹ ਵੀ ਕਿਹਾ ਕਿ ਸਭ ਤੋਂ ਵੱਡੀ ਚੁਣੌਤੀ ਕਿਸਾਨਾਂ ਅਤੇ ਖਰੀਦ ਪ੍ਰਕਿਰਿਆ ਵਿਚ ਲੱਗੇ ਅਧਿਕਾਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਸੀ। ਇਸ ਮੰਤਵ ਨਾਲ ਮੰਡੀਆਂ ਵਿਚ 30x30 ਫੁੱਟ ਦੇ ਵੱਡੇ ਬਲਾਕ ਬਣਾਏ ਗਏ ਤਾਂ ਜੋ ਕਿਸਾਨ ਉੱਥੇ ਆਪਣੀ ਫਸਲ ਉਤਾਰਨ ਦੇ ਯੋਗ ਹੋ ਸਕਣ। ਇਸ ਤੋਂ ਇਲਾਵਾ, 34,000 ਲੀਟਰ ਸੈਨੀਟਾਈਜ਼ਰ ਮੁਹੱਈਆ ਕਰਵਾਇਆ ਗਿਆ ਤਾਂ ਜੋ ਕਿਸਾਨਾਂ ਨੂੰ ਉਨ੍ਹਾਂ ਦੇ ਹੱਥ ਸਾਫ ਕਰਨ ਦੀ ਸੁਵਿਧਾ ਦਿੱਤੀ ਜਾ ਸਕੇ। ਸਾਰੇ ਮੁੱਖ ਮੁੱਖ ਯਾਰਡ ਅਤੇ ਸਬ ਯਾਰਡਾਂ ਵਿਚ, 500 ਲੀਟਰ ਸਮਰੱਥਾ ਵਾਲੀ ਪਾਣੀ ਦੀ ਟੈਂਕੀ ਅਤੇ 1300 ਪੈਡਲਡ ਵਾਸ਼ ਬੇਸਨ ਲਗਾਏ ਗਏ ਸਨ। ਸਿਰਫ ਇਹ ਹੀ ਨਹੀਂ, ਬਲਕਿ 12 ਲੱਖ ਲੀਟਰ ਸੋਡੀਅਮ ਹਾਈਪੋਕਲੋਰਾਈਟ ਦੀ ਵਰਤੋਂ ਮੰਡੀਆਂ ਨੂੰ ਰੋਗਾਣੂ ਰਹਿਤ ਕਰਨ ਲਈ ਵੀ ਕੀਤੀ ਗਈ ਸੀ।ਚੇਅਰਮੈਨ ਨੇ ਇਹ ਵੀ ਦੱਸਿਆ ਕਿ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਘੱਟ ਕਰਨ ਲਈ ਭੀੜ ਨੂੰ ਘਟਾਉਣ ਲਈ, ਇਸ ਵਾਰ ਸੂਬੇ ਭਰ ਵਿਚ 4000 ਮੰਡੀਆਂ ਸਥਾਪਿਤ ਕੀਤੀਆਂ ਗਈਆਂ ਅਤੇ ਸ਼ੈਲਰਾਂ ਨੂੰ ਅਸਥਾਈ ਖਰੀਦ ਕੇਂਦਰਾਂ ਵਜੋਂ ਵੀ ਨਾਮਜ਼ਦ ਕੀਤਾ ਗਿਆ। 

ਮੰਡੀਆਂ ਵਿਚ ਵੱਧ ਰਹੀ ਭੀੜ ਤੋਂ ਬਚਣ ਦੇ ਮੱਦੇਨਜ਼ਰ,  ਮੰਡੀ ਬੋਰਡ ਦੁਆਰਾ ਆੜ੍ਹਤੀਆਂ ਰਾਹੀਂ ਕਿਸਾਨਾਂ ਨੂੰ ਲਗਭਗ 18 ਲੱਖ ਪਾਸ ਜਾਰੀ ਕੀਤੇ ਗਏ। ਮੰਡੀ ਬੋਰਡ ਨੇ ਕਿਸਾਨਾਂ ਅਤੇ ਆੜ੍ਹਤੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਬੋਰਡ ਦੇ ਮੁੱਖ ਦਫ਼ਤਰ ਵਿਖੇ ਕੰਟਰੋਲ ਰੂਮ ਵੀ ਸਥਾਪਤ ਕੀਤਾ।ਖੁਰਾਕ ਅਤੇ ਸਿਵਲ ਸਪਲਾਈ ਵਿਭਾਗ, ਪੰਜਾਬ ਪੁਲਿਸ, ਗਾਰਡੀਅਨ ਆਫ਼ ਗਵਰਨੈਂਸ ਅਤੇ ਸੇਵਾ ਕੇਂਦਰਾਂ ਦੇ ਕਰਮਚਾਰੀਆਂ ਦੁਆਰਾ ਦਿੱਤੀਆਂ ਗਈਆਂ ਵਡਮੁੱਲੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਚੇਅਰਮੈਨ ਨੇ ਦੱਸਿਆ ਕਿ ਇਨ੍ਹਾਂ ਕਰਮਚਾਰੀਆਂ ਨੂੰ 1.50 ਲੱਖ ਰੈਗੂਲਰ ਮਾਸਕ ਅਤੇ 10,000 ਐਨ-95 ਮਾਸਕ ਪ੍ਰਦਾਨ ਕੀਤੇ ਗਏ ਸਨ। ਇਸ ਤੋਂ ਇਲਾਵਾ ਖਰੀਦ ਪ੍ਰਕਿਰਿਆ ਦੀ ਨਿਗਰਾਨੀ ਲਈ ਇਸ ਵਾਰ 1683 ਮੰਡੀਆਂ ਵਿਚ 3195 ਜੀ.ਓ.ਜੀਜ਼ ਤਾਇਨਾਤ ਕੀਤੇ ਗਏ ਸਨ। ਉਨ੍ਹਾਂ ਅੱਗੇ ਕਿਹਾ ਕਿ ਮੰਡੀ ਬੋਰਡ ਦੇ ਸਾਰੇ ਅਧਿਕਾਰੀ ਅਤੇ  ਮਾਰਕੀਟ ਕਮੇਟੀਆਂ ਦੇ 154 ਕਰਮਚਾਰੀਆਂ ਤੋਂ ਇਲਾਵਾ 5600 ਫੀਲਡ ਸਟਾਫ ਵੀ ਇਸ ਵੱਡੇ ਕਾਰਜ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਪ੍ਰਸ਼ੰਸਾ ਦੇ ਪਾਤਰ ਹਨ।ਜ਼ਿਕਰਯੋਗ ਹੈ ਕਿ ਪਨਗ੍ਰੇਨ ਨੇ 3719423 ਐਲ.ਐਮ.ਟੀ., ਮਾਰਕਫੈਡ ਨੇ 2991126 ਐਲ.ਐਮ.ਟੀ., ਪਨਸਪ ਨੇ 2702035 ਐਲ.ਐਮ.ਟੀ., ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਨੇ 1858509 ਐਲ.ਐਮ.ਟੀ, ਐਫ.ਸੀ.ਆਈ. ਨੇ 1415900 ਐਲ.ਐਮ.ਟੀ ਕਣਕ ਦੀ ਖਰੀਦ ਕੀਤੀ ਜਦਕਿ ਨਿੱਜੀ ਪ੍ਰਗਤੀਸ਼ੀਲ ਖਰੀਦ 58137 ਐਲ.ਐਮ.ਟੀ. ਰਹੀ। ਕੁੱਲ ਚੁੱਕਾਈ 99 ਫੀਸਦੀ ਤੱਕ ਕੀਤੀ ਗਈ ਹੈ।ਇਸ ਮੌਕੇ ਮੰਡੀ ਬੋਰਡ ਦੇ ਸਕੱਤਰ ਸ੍ਰੀ ਰਵੀ ਭਗਤ ਵੀ ਮੌਜੂਦ ਸਨ।

 

Tags: Laal Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD