Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਅਜੰਤਾ ਦਿਆਲਨ ਨੇ ਸੀਏਟੀ ਦੇ ਚੰਡੀਗੜ੍ਹ ਬੈਂਚ ਦੇ ਪ੍ਰਬੰਧਕੀ ਮੈਂਬਰ ਵਜੋਂ ਅਹੁਦਾ ਸੰਭਾਲਿਆ

5 Dariya News

5 Dariya News

5 Dariya News

ਐਸ ਏ ਐਸ ਨਗਰ , 01 Jun 2020

Last updated on: Jun 01, 2020, 00:00 IST

ਭਾਰਤ ਦੀ ਸਾਬਕਾ ਡਿਪਟੀ ਕੰਟਰੋਲਰ ਅਤੇ ਆਡੀਟਰ ਜਨਰਲ ਸ੍ਰੀਮਤੀ ਅਜੰਤਾ ਦਿਆਲਨ ਨੇ ਸੋਮਵਾਰ, 1 ਜੂਨ ਨੂੰ ਕੇਂਦਰੀ ਪ੍ਰਬੰਧਕੀ ਟ੍ਰਿਬਿਊਨਲ, ਚੰਡੀਗੜ੍ਹ ਬੈਂਚ ਦੇ ਪ੍ਰਬੰਧਕੀ ਮੈਂਬਰ ਦਾ ਅਹੁਦਾ ਸੰਭਾਲਿਆ। ਇਸ ਬੈਂਚ ਦੇ ਅਧਿਕਾਰ ਖੇਤਰ ਵਿੱਚ ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਤੇ ਚੰਡੀਗੜ੍ਹ, ਜੰਮੂ ਕਸ਼ਮੀਰ, ਅਤੇ ਲੱਦਾਖ ਕੇਂਦਰ ਸ਼ਾਸਤ ਪ੍ਰਦੇਸ਼ ਆਉਂਦੇ ਹਨ। ਅਜੰਤਾ ਦਿਆਲਨ, ਆਪਣੀ ਮੌਜੂਦਾ ਤਾਇਨਾਤੀ ਤੋਂ ਪਹਿਲਾਂ ਸੀਏਟੀ ਦੇ ਇਲਾਹਾਬਾਦ ਬੈਂਚ ਦੇ ਪ੍ਰਬੰਧਕੀ ਮੈਂਬਰ ਦੇ ਤੌਰ ‘ਤੇ ਤਾਇਨਾਤ ਸਨ।ਸ੍ਰੀਮਤੀ ਅਜੰਤਾ ਦਿਆਲਨ ਭਾਰਤੀ ਆਡਿਟ ਅਤੇ ਅਕਾਊਂਟ ਸਰਵਿਸ (ਆਈਏਏਐਸ) ਦੇ 1978 ਬੈਚ ਦੇ ਅਧਿਕਾਰੀ ਹਨ। ਉਹਨਾਂ ਕੋਲ ਵੱਖ ਵੱਖ ਸਮਰੱਥਾਵਾਂ ਵਿੱਚ ਕੇਂਦਰ ਅਤੇ ਰਾਜ ਸਰਕਾਰਾਂ ਵਿੱਚ ਕੰਮ ਕਰਨ ਦਾ 38 ਸਾਲਾਂ ਤੋਂ ਵੱਧ ਦਾ ਤਜ਼ੁਰਬਾ ਹੈ। ਆਪਣੀ ਸੇਵਾਮੁਕਤੀ ਤੋਂ ਪਹਿਲਾਂ, ਉਹ 2 ਸਾਲ ਤੱਕ ਡਿਪਟੀ ਡਾਇਰੈਕਟਰ ਐਂਡ ਆਡੀਟਰ ਜਨਰਲ ਆਫ਼ ਇੰਡੀਆ ਅਤੇ ਭਾਰਤੀ ਆਡਿਟ ਅਤੇ ਅਕਾਊਂਟ ਸਰਵਿਸ ਦੇ ਮੁਖੀ ਸਨ। ਇਸ ਤਰ੍ਹਾਂ, ਉਹ ਕੇਂਦਰੀ ਅਤੇ ਰਾਜ ਸਰਕਾਰਾਂ ਦੇ ਆਡਿਟ ਲਈ ਆਡਿਟ ਨੀਤੀ ਨਾਲ ਜੁੜੇ ਸਾਰੇ ਮਾਮਲਿਆਂ ਲਈ ਜ਼ਿੰਮੇਵਾਰ ਸਨ; ਆਈਏਏਐਸ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਮਾਮਲੇ ਦਾ ਕੇਡਰ ਕੰਟਰੋਲ; ਅਤੇ ਸੰਯੁਕਤ ਰਾਸ਼ਟਰ ਦੇ ਆਡਿਟ ਸਮੇਤ ਅੰਤਰਰਾਸ਼ਟਰੀ ਸੰਬੰਧਾਂ ਲਈ ਜ਼ਿੰਮੇਵਾਰ ਸਨ।

ਉਹਨਾਂ 6 ਸਾਲਾਂ ਤੋਂ ਵੱਧ ਸਮੇਂ ਤੱਕ ਕੈਬਨਿਟ ਸਕੱਤਰੇਤ ਵਿੱਚ ਵਧੀਕ ਸੈਕਟਰੀ/ ਸੰਯੁਕਤ ਸਕੱਤਰ ਵਜੋਂ ਵੀ ਸੇਵਾਵਾਂ ਨਿਭਾਈਆਂ। ਇੱਥੇ ਉਹ ਉੱਚ ਪੱਧਰੀ ਨੀਤੀਗਤ ਨਿਰਮਾਣ ਅਤੇ ਫੈਸਲੇ ਲੈਣ ਵਿੱਚ ਸਹਾਇਤਾ ਕਰਨ ਲਈ ਅਤੇ ਭਾਰਤ ਸਰਕਾਰ ਦੇ ਆਰਥਿਕ ਅਤੇ ਸਮਾਜਿਕ ਮੰਤਰਾਲਿਆਂ ਜਿਵੇਂ ਵਿੱਤ, ਵਣਜ, ਖੇਤੀਬਾੜੀ, ਖਾਦ ਆਦਿ ਤੋਂ ਲੈ ਕੇ ਮੰਤਰੀ ਮੰਡਲ ਅਤੇ ਇਸ ਦੀਆਂ ਕਮੇਟੀਆਂ ਦੇ ਸਾਰੇ ਪ੍ਰਸਤਾਵ/ਮੁੱਦਿਆਂ ਨੂੰ ਪੇਸ਼ ਕਰਨ ਲਈ ਜ਼ਿੰਮੇਵਾਰ ਸਨ।ਉਹਨਾਂ ਨੂੰ ਬਿਜਲੀ ਖੇਤਰ ਦਾ ਡੂੰਘਾ ਗਿਆਨ ਹੈ ਕਿਉਂਜੋ ਉਹਨਾਂ ਪੰਜਾਬ ਰਾਜ ਬਿਜਲੀ ਬੋਰਡ ਦੇ ਮੈਂਬਰ (ਵਿੱਤ) ਅਤੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੀ ਸੰਸਥਾਪਕ ਸਕੱਤਰ ਦੇ ਤੌਰ ‘ਤੇ ਸੇਵਾਵਾਂ ਨਿਭਾਈਆਂ ਹਨ। ਪਹਿਲੇ ਟੈਰਿਫ ਆਰਡਰ ਵਿਚ ਹੀ, ਪੰਜਾਬ ਵਿਚ ਖੇਤੀਬਾੜੀ ਸਪਲਾਈ ਲਈ ਟੈਰਿਫ, ਜੋ ਹੁਣ ਤੱਕ ਮੁਫਤ ਸੀ, ਲਾਗੂ ਕੀਤਾ ਗਿਆ।ਉਹਨਾਂ ਤਿੰਨ ਰਾਜਾਂ ਪੰਜਾਬ, ਹਰਿਆਣਾ ਅਤੇ ਕੇਰਲ ਦੇ ਅਕਾਉਂਟੈਂਟ ਜਨਰਲ ਵਜੋਂ ਵੀ ਸੇਵਾਵਾਂ ਨਿਭਾਈਆਂ।ਉਹਨਾਂ ਯੂਐਸਏ, ਚੀਨ, ਯੂਕੇ, ਕੈਨੇਡਾ, ਬ੍ਰਾਜ਼ੀਲ, ਨੀਦਰਲੈਂਡਜ਼ ਆਦਿ ਕਈ ਦੇਸ਼ਾਂ ਵਿੱਚ ਭਾਰਤ ਸਰਕਾਰ ਦੀ ਪ੍ਰਤੀਨਿਧਤਾ ਕੀਤੀ। ਉਹ ਯੂਐਨਸੀਐਚਐਸ ਅਤੇ ਯੂਐਨਓ ਵਿੱਚ ਯੂ ਐਨ ਆਡਿਟ ਟੀਮ ਦੀ ਟੀਮ ਲੀਡਰ ਵੀ ਸਨ।ਅਜੰਤਾ ਦਿਆਲਨ ਉੱਤਰ ਪ੍ਰਦੇਸ਼ ਨਾਲ ਸਬੰਧਤ ਹਨ ਅਤੇ ਉਹਨਾਂ ਦੇ ਪਿਤਾ ਮਰਹੂਮ ਜਸਟਿਸ ਮੁਰਲੀ ਧਾਰ (ਸੇਵਾਮੁਕਤ) ਅਲਾਹਾਬਾਦ ਹਾਈ ਕੋਰਟ ਦੇ ਜੱਜ ਸਨ ਅਤੇ ਇਕ ਮਾਣਯੋਗ ਸੀਨੀਅਰ ਵਕੀਲ ਅਤੇ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਵੀ ਸਨ। ਉਹ ਆਈਆਈਟੀ ਕਾਨਪੁਰ ਅਤੇ ਹਾਰਵਰਡ ਕੈਨੇਡੀ ਸਕੂਲ ਦੇ ਸਾਬਕਾ ਵਿਦਿਆਰਥੀ ਵੀ ਸਨ। 

 

Tags: Punjab Admin

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD