Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਪੰਜਾਬ ਦੀ ਖੁਸ਼ਹਾਲੀ ਲਈ ਸੰਜੀਵਨੀ ਦਾ ਕੰਮ ਕਰੇਗਾ ਐਕਸਪ੍ਰੈਸ ਹਾਈਵੇ : ਗੁਰਜੀਤ ਸਿੰਘ ਔਜਲਾ

ਅੰਮ੍ਰਿਤਸਰ ਲਈ ਆਵਾਜ਼ ਬੁਲੰਦ ਕਰਨ ਵਾਲਿਆਂ ਦਾ ਰੋਮ ਰੋਮ ਰਿਣੀ ਰਹਾਂਗਾ, ਪੰਜਾਬ ਵਿੱਚੋਂ ਲੰਘਣ ਵਾਲੇ ਮਾਰਗ ਦਾ ਨਾਂ ਗੁਰੂ ਤੇਗ ਬਹਾਦਰ ਸਾਹਿਬ ਦੇ ਨਾਮ 'ਤੇ ਰੱਖਣ ਦੀ ਕੀਤੀ ਮੰਗ

5 Dariya News

5 Dariya News

5 Dariya News

ਅੰਮ੍ਰਿਤਸਰ , 02 Jun 2020

Last updated on: Jun 02, 2020, 00:00 IST

ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਦਿੱਲੀ-ਅੰਮ੍ਰਿਤਸਰ- ਕੱਟੜਾ ਐਕਸਪ੍ਰੈਸ ਵੇਅ ਵਿੱਚ ਅੰਮ੍ਰਿਤਸਰ ਨੂੰ ਦੁਬਾਰਾ ਜੋੜਨ ਲਈ ਕੇਂਦਰੀ ਮੰਤਰੀ ਨਿਤਿਨ ਗਡਕਰੀ ਵੱਲੋਂ ਮਿਲੀ ਹਰੀ ਝੰਡੀ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਇਸ ਨੂੰ ਦੇਸ਼ -ਵਿਦੇਸ਼ ਵਿੱਚ ਵਸਦੇ ਸਮੂਹ ਪੰਜਾਬੀਆਂ ਦੀ ਜਿੱਤ ਕਰਾਰ ਦਿੱਤਾ।  ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਨੂੰ ਦੁਬਾਰਾ ਇਸ ਪ੍ਰੋਜੈਕਟ ਨਾਲ ਜੋੜਨ ਲਈ ਜਿੱਥੇ ਉਹ ਕੇਂਦਰ ਸਰਕਾਰ ਦੇ ਤਹਿ ਦਿਲੋਂ ਧੰਨਵਾਦੀ ਹਨ, ਉੱਥੇ ਉਨ੍ਹਾਂ ਦਾ ਰੋਮ ਰੋਮ ਰਿਣੀ ਹੈ ਉਨ੍ਹਾਂ ਜਥੇਬੰਦੀਆਂ, ਐਨਜੀਓਜ਼ ਅਤੇ ਵੱਖ- ਵੱਖ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਦਾ, ਜਿਨ੍ਹਾਂ ਨੇ ਅੰਮ੍ਰਿਤਸਰ ਨੂੰ ਉਸ ਦਾ ਹੱਕ ਦਿਵਾਉਣ ਵਿੱਚ ਦਿਨ ਰਾਤ ਇੱਕ ਕੀਤਾ ਸੀ।  ਔਜਲਾ ਨੇ ਕਿਹਾ ਕਿ ਅੱਜ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਵੀਡੀਓ ਕਾਨਫਰੰਸ ਰਾਹੀਂ ਇਹ ਜਾਣਕਾਰੀ ਦਿੱਤੀ।  ਉਨ੍ਹਾਂ ਆਖਿਆ ਕਿ  ਉਨ੍ਹਾਂ ਨੇ ਨਿਤਿਨ ਗਡਕਰੀ  ਇਹ ਵੀ ਮੰਗ ਕੀਤੀ ਹੈ ਕਿ ਹਿੰਦ ਦੀ ਚਾਦਰ ਗੁਰੂ ਤੇਗ ਬਹਾਦਰ ਸਾਹਿਬ ਦੇ ਚਾਰ ਸੌ ਸਾਲਾ ਨੂੰ ਮੁੱਖ ਰੱਖਦਿਆਂ ਅੰਮ੍ਰਿਤਸਰ ਪੰਜਾਬ ਵਿੱਚੋਂ ਲੰਘਣ ਵਾਲੇ ਐਕਸਪ੍ਰੈੱਸ ਵੇਅ ਦਾ ਨਾਂ ਗੁਰੂ ਸਾਹਿਬ ਦੇ ਨਾਂਅ 'ਤੇ ਰੱਖਿਆ ਜਾਵੇ।  ਉਨ੍ਹਾਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਵੀ ਧੰਨਵਾਦ ਕਰਦਿਆਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਅੰਮ੍ਰਿਤਸਰ ਨੂੰ ਦਿੱਲੀ ਨਾਲ ਜੋੜਨ ਦਾ ਇਹ ਸੁਭਾਗਾ ਸਮਾਂ ਪ੍ਰਾਪਤ ਹੋਇਆ ਹੈ ਕਿਉਂਕਿ ਇਸ ਤੋਂ ਪਹਿਲਾਂ ਸ਼ੇਰ ਸ਼ਾਹ ਸੂਰੀ ਮਾਰਗ ਪੁਰਾਤਨ ਸਮਿਆਂ ਦਾ ਸੀ ਅਤੇ ਅਜੋਕੇ ਯੁੱਗ ਵਿੱਚ ਆਧੁਨਿਕ ਲੋੜਾਂ ਨੂੰ ਮੱਦੇਨਜ਼ਰ ਰੱਖਦਿਆਂ ਇਹ ਐਕਸਪ੍ਰੈੱਸ ਦੇ ਪੰਜਾਬ ਤੇ ਖਾਸਕਰ ਅੰਮ੍ਰਿਤਸਰ ਦੀ ਖੁਸ਼ਹਾਲੀ ਦੇ ਰਸਤੇ ਖੋਲ੍ਹੇਗਾ।  ਉਨ੍ਹਾਂ ਨੇ ਇਹ ਵੀ ਦੱਸਿਆ ਕਿ ਵਪਾਰ , ਉਦਯੋਗ ਤੇ ਖੇਤੀਬਾੜੀ ਦੇ ਪੱਖੋਂ ਇਹ ਐਕਸਪ੍ਰੈੱਸ ਹਾਈਵੇ ਸੰਜੀਵਨੀ ਦਾ ਕੰਮ ਕਰੇਗਾ।  ਜ਼ਿਕਰਯੋਗ ਹੈ ਕਿ 35  ਹਜ਼ਾਰ ਕਰੋੜ ਦੀ ਲਾਗਤ ਵਾਲੇ ਇਸ ਐਕਸਪ੍ਰੈੱਸ ਹਾਈਵੇ  ਵਿੱਚੋਂ ਅੰਮ੍ਰਿਤਸਰ ਨੂੰ ਪਹਿਲਾਂ ਬਾਹਰ ਕੱਢ ਦਿੱਤਾ ਸੀ ਅਤੇ ਇਸ ਤੋਂ ਬਾਅਦ ਪੰਜਾਬ ਖਾਸਕਰ ਅੰਮ੍ਰਿਤਸਰ ਵਾਸੀਆਂ ਨੇ ਗੁਰਜੀਤ ਸਿੰਘ ਔਜਲਾ ਦੇ ਸੱਦੇ 'ਤੇ ਆਪਣੀ ਆਵਾਜ਼ ਕੇਂਦਰ ਸਰਕਾਰ ਤੱਕ ਪਹੁੰਚਾਈ । ਜਿਸ ਤੋਂ ਬਾਅਦ ਕੇਂਦਰ ਸਰਕਾਰ ਨੇ ਇਸ ਫੈਸਲੇ 'ਤੇ ਮੁੜ ਨਜ਼ਰਸਾਨੀ ਕਰਨ ਦਾ ਭਰੋਸਾ ਦਿਵਾਇਆ ਸੀ ਅਤੇ ਅੱਜ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਬਕਾਇਦਾ ਅੰਮ੍ਰਿਤਸਰ ਨੂੰ ਸ਼ਾਮਿਲ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ ।

 

Tags: Gurjeet Singh Aujla

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD