Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਚੇਅਰਮੈਨ ਗੁਰਪ੍ਰੀਤ ਸਿੰਘ ਗੋਗੀ ਵੱਲੋਂ ਫੋਕਲ ਪੁਆਇੰਟ ਵਿੱਚ ਸੜਕਾਂ ਬਣਾਉਣ ਦੇ ਕੰਮ ਦਾ ਉਦਘਾਟਨ

8 ਮਹੀਨੇ ਵਿੱਚ 40 ਕਰੋੜ ਰੁਪਏ ਦੀ ਲਾਗਤ ਨਾਲ 21 ਕਿਲੋਮੀਟਰ ਲੰਮੀਆਂ ਸੜਕਾਂ ਦਾ ਹੋਵੋਗਾ ਨਿਰਮਾਣ-ਗੋਗੀ

5 Dariya News

5 Dariya News

5 Dariya News

ਲੁਧਿਆਣਾ , 02 Jun 2020

Last updated on: Jun 02, 2020, 00:00 IST

ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਸ੍ਰੀ ਗੁਰਪ੍ਰੀਤ ਸਿੰਘ ਗੋਗੀ ਨੇ ਅੱਜ ਸਥਾਨਕ ਫੋਕਲ ਪੁਆਇੰਟ ਵਿੱਚ ਪੱਕੀਆਂ ਸੜਕਾਂ ਬਣਾਉਣ ਦੇ ਕੰਮ ਦਾ ਉਦਘਾਟਨ ਕੀਤਾ। 21 ਕਿਲੋਮੀਟਰ ਲੰਬਾਈਆਂ ਵਾਲੀਆਂ ਇਹ ਸੜਕਾਂ ਅਤੇ 8 ਮਹੀਨੇ ਵਿੱਚ ਬਣਾਉਣ ਦਾ ਟੀਚਾ ਹੈ, ਜਿਸ 'ਤੇ 40 ਕਰੋੜ ਰੁਪਏ ਖਰਚੇ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਰਾਜ ਉਦਯੇਗਿਕ ਵਿਕਾਸ ਨਿਗਮ ਦੇ ਚੇਅਰਮੈਨ ਸ੍ਰੀ ਕੇ. ਕੇ. ਬਾਵਾ, ਪੰਜਾਬ ਮੱਧਮ ਉਦਯੋਗਿਕ ਵਿਕਾਸ ਬੋਰਡ ਦੇ ਚੇਅਰਮੈਨ ਸ੍ਰੀ ਪਵਨ ਦੀਵਾਨ, ਕਈ ਸਨਅਤਕਾਰ, ਅਧਿਕਾਰੀ ਅਤੇ ਹੋਰ ਹਾਜ਼ਰ ਸਨ।ਇਸ ਮੌਕੇ ਜਾਣਕਾਰੀ ਦਿੰਦਿਆਂ ਸ੍ਰੀ ਗੋਗੀ ਨੇ ਦੱਸਿਆ ਕਿ ਕੁੱਲ ਬਣਨ ਵਾਲੀ 21.26 ਕਿਲੋਮੀਟਰ ਸੜਕ ਤਹਿਤ ਫੇਜ਼ 6 ਵਿੱਚ 6.39 ਕਿਲੋਮੀਟਰ, ਫੇਜ਼ 7 ਵਿੱਚ 5.28 ਕਿਲੋਮੀਟਰ, ਫੇਜ਼ 8 ਵਿੱਚ 5.13 ਕਿਲੋਮੀਟਰ, ਫੇਜ਼ 4ਏ ਵਿੱਚ 2.47 ਕਿਲੋਮੀਟਰ ਅਤੇ ਫੇਜ਼ 5 ਵਿੱਚ 1.99 ਕਿਲੋਮੀਟਰ ਸੜਕ ਦਾ ਹਿੱਸਾ ਸ਼ਾਮਿਲ ਹੈ।ਉਨ੍ਹਾਂ ਕਿਹਾ ਕਿ ਨਿਗਮ ਵੱਲੋਂ ਸੂਬੇ ਭਰ ਦੇ ਮੌਜੂਦਾ ਫੋਕਲ ਪੁਆਇੰਟਾਂ ਦੀ ਕਾਇਆ ਕਲਪ ਕੀਤੀ ਜਾਣੀ ਹੈ। ਇਸ ਕੰਮ 'ਤੇ 200 ਕਰੋੜ ਰੁਪਏ ਖਰਚੇ ਜਾਣੇ ਹਨ, ਜਿਸ ਲਈ ਕਾਰਵਾਈਆਂ ਮੁਕੰਮਲ ਕਰ ਲਈਆਂ ਗਈਆਂ ਹਨ। ਆਪਣੇ ਤਰ੍ਹਾਂ ਦੇ ਬਣਨ ਵਾਲੇ ਸਮਾਰਟ ਫੋਕਲ ਪੁਆਇੰਟਾਂ ਵਿੱਚ ਐਂਟਰੀ ਗੇਟ, ਫਾਇਰ ਸਟੇਸ਼ਨ, ਈ. ਐੱਸ. ਆਈ. ਡਿਸਪੈਂਸਰੀਜ਼, ਗਰੀਨ ਬੈੱਲਟਾਂ, ਲੈਂਡਸਕੇਪਿੰਗ ਅਤੇ ਹੋਰ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਨਿਗਮ ਵੱਲੋਂ ਜਲਦ ਹੀ ਸਨਅਤਕਾਰਾਂ ਲਈ ਇਕਮੁਸ਼ਤ ਨਿਪਟਾਰਾ ਨੀਤੀ ਵੀ ਲਿਆਂਦੀ ਜਾ ਰਹੀ ਹੈ, ਜਿਸ ਦਾ ਸਨਅਤਕਾਰਾਂ ਨੂੰ ਭਾਰੀ ਲਾਭ ਮਿਲੇਗਾ। ਇਸ ਨਾਲ ਸਨਅਤਾਂ ਨਾਲ ਸੰਬੰਧਤ ਜਿਆਦਾਤਰ ਮਾਮਲੇ ਨਿਪਟ ਜਾਣਗੇ।ਸ੍ਰੀ ਗੋਗੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੈਬਨਿਟ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਦਾ 40 ਕਰੋੜ ਰੁਪਏ ਦੀ ਗਰਾਂਟ ਦੇਣ ਲਈ ਧੰਨਵਾਦ ਕੀਤਾ। ਇਸ ਮੌਕੇ ਉਕਤ ਤੋਂ ਇਲਾਵਾ ਸਨਅਤਕਾਰ ਸ੍ਰ. ਉਪਕਾਰ ਸਿੰਘ ਅਹੂਜਾ, ਸ੍ਰੀ ਰਜਨੀਸ਼ ਅਹੂਜਾ, ਸ੍ਰੀ ਪੰਕਜ ਸ਼ਰਮਾ, ਸ੍ਰੀ ਦਵਿੰਦਰ ਰਾਮਪਾਲ, ਸ੍ਰੀ ਵਿਸ਼ਾਲ ਜੈਨ, ਸ੍ਰੀ ਅਨਿਲ ਬੇਦੀ, ਸ੍ਰੀ ਰਾਜੀਵ ਸ਼ਰਮਾ, ਸ੍ਰੀ ਸੁਸ਼ੀਲ ਮਲਹੋਤਰਾ, ਸ੍ਰੀ ਰਾਜਨ ਸਚਦੇਵਾ, ਸ੍ਰੀ ਵਨੀਤ ਕੁਮਾਰ, ਸ੍ਰੀ ਵਰੁਣ ਗਰਗ, ਸ੍ਰ. ਰਾਜਨਬੀਰ ਸਿੰਘ, ਸ੍ਰੀ ਕੇ. ਕੇ. ਮਲਹੋਤਰਾ, ਸ੍ਰ. ਹਰਮਿੰਦਰ ਸਿੰਘ, ਸ੍ਰੀ ਓ. ਪੀ. ਬੱਸੀ ਅਤੇ ਹੋਰ ਹਾਜ਼ਰ ਸਨ।

 

Tags: Krishan Kumar Bawa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD