Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵੱਲੋਂ ਸਾਉਣੀ ਦੀਆਂ ਫਸਲਾਂ ਦੀ ਕਾਸ਼ਤ ਤੇ ਝੋਨੇ ਦੀ ਸਿੱਧੀ ਬਿਜਾਈ ਦਾ ਜਾਇਜਾ

5 Dariya News

5 Dariya News

5 Dariya News

ਐਸ ਏ ਐਸ ਨਗਰ , 03 Jun 2020

Last updated on: Jun 03, 2020, 00:00 IST

ਰਾਜ ਵਿਚ ਸਾਉਣੀ ਦੀਆਂ ਫਸਲਾਂ ਧਾਨ, ਮੱਕੀ, ਮੂੰਗੀ, ਮਾਂਹ, ਅਰਹਰ ਆਦਿ ਦੀ ਕਾਸ਼ਤ ਦਾ ਸਮਾਂ ਚੱਲ ਰਿਹਾ ਹੈ। ਜਿਲ੍ਹਾ ਸਾਹਿਬਜਾਦਾ ਅਜੀਤ ਸਿੰਘ ਨਗਰ ਦੇ ਵੱਖ ਵੱਖ ਪਿੰਡਾਂ ਵਿਚ ਚੱਲ ਰਹੀ ਝੋਨੇ ਦੀ ਸਿੱਧੀ ਬਿਜਾਈ, ਮੱਕੀ ਦੀ ਪ੍ਰਦਰਸ਼ਨ ਪਲਾਟ ਅਤੇ ਪੰਨਸੀਡ ਵੱਲੋਂ ਸਪਲਾਈ ਕੀਤੇ ਗਏ ਮੂੰਗੀ ਕਿਸਮ ਐਸ.ਐਮ.ਐਲ. 832 ਦੇ ਖੇਤਾਂ ਦਾ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਡਾ. ਸੁਤੰਤਰ ਕੁਮਾਰ ਐਰੀ ਵੱਲੋਂ ਵਿਭਾਗ ਦੇ ਹੋਰ ਅਧਿਕਾਰੀਆਂ ਨਾਲ ਦੌਰਾ ਕੀਤਾ ਗਿਆ।ਧਾਨ ਦੀ ਕਾਸ਼ਤ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਨੇ ਦੱਸਿਆ ਕਿ ਝੋਨੇ ਦੀਆਂ ਕਿਸਮਾਂ ਪੀ.ਆਰ-121, 122, 114, 126 ਅਤੇ 127 ਦੀ ਬਿਜਾਈ ਜੂਨ ਦੇ ਪਹਿਲੇ ਪੰਦਰਵਾੜੇ ਵਿਚ ਅਤੇ ਬਾਸਮਤੀ ਕਿਸਮਾਂ  1121, 1509 ਅਤੇ 1718 ਦੀ ਬਿਜਾਈ ਜੂਨ ਦੇ ਦੂਜੇ ਪੰਦਰਵਾੜੇ ਵਿਚ ਕਰਨੀ ਚਾਹੀਦੀ ਹੈ। ਸਿੱਧੀ ਬਿਜਾਈ ਲਈ 8 ਤੋਂ 10 ਕਿਲੋ ਬੀਜ ਜਰੂਰੀ ਹੁੰਦਾ ਹੈ ਬਿਜਾਈ ਤੋਂ ਪਹਿਲਾਂ 8 ਘੰਟੇ ਲਈ ਬੀਜ ਪਾਣੀ ਵਿਚ ਭਿਊ ਕੇ ਬਾਅਦ ਵਿਚ ਸੁਕਾ ਕੇ ਬੀਜਣਾ ਚਾਹੀਦਾ ਹੈ , ਬੀਜ ਭਿਉਣ ਸਮੇਂ 20 ਗ੍ਰਾਮ ਬਾਵਿਸਟਿਨ ਅਤੇ ਇਕ ਗ੍ਰਾਮ ਸਟ੍ਰੈਪਟੋਸਾਈਕਲੀਨ ਨਾਲ ਸੋਧ ਕਰ ਲੈਣੀ ਚਾਹੀਦੀ ਹੈ। ਭਾਰੀਆਂ ਜਮੀਨਾਂ ਵਿਚ ਬਿਜਾਈ ਵੱਤਰ ਵਿਚ ਕਰੋ ਅਤੇ  ਪੈਡੀਮੈਥਲਿਨ 30%ਈ.ਸੀ. ਇੱਕ ਲੀਟਰ ਦਾਵਈ ਦਾ ਸਪਰੇ 200 ਲਿਟਰ ਪਾਣੀ ਵਿਚ ਘੋਲ ਕੇ ਬਿਜਾਈ ਤੋਂ ਬਾਅਦ ਤੁੁਰੰਤ (24 ਘੰਟੇ ਦੇ ਅੰਦਰ ਅੰਦਰ) ਕਰਨ ਲਈ ਸਿਫਾਰਿਸ਼ ਕੀਤੀ ਜਾਂਦੀ ਹੈ।ਬਿਜਾਈ ਤੋਂ 25 ਤੋਂ 30 ਦਿਨ ਦੂਜੀ ਸਪਰੇ  ਨਦੀਨ ਨਾਸਕ ਦਵਾਈ ਦਾ ਸਪਰੇ ਕਰਨਾ ਚਾਹੀਦਾ ਹੈ। ਨੀਦਨ ਨਾਸਕ ਦਵਾਈਆਂ ਦਾ ਸਪਰੇ ਕੋਟ ਵਾਲੀ ਜਾਂ ਫਲੈਟ ਫੈਨ ਨੋਜਲ ਨਾਲ ਕਰਨਾ ਚਾਹੀਦਾ ਹੈ। ਝੋਨੇ ਦੀਆਂ ਪਰਮਲ ਕਿਸਮਾਂ ਵਿਚ ਯੂਰੀਆ 130 ਕਿਲੋ ਪ੍ਰਤੀ ਏਕੜ  ਤਿੰਨ ਬਰਾਬਰ ਹਿੱਸਿਆਂ ਵਿਚ ਬਿਜਾਈ ਤੋਂ 4,6 ਅਤੇ 9 ਹਫਤੇ ਬਾਅਦ ਛੱਟਾ ਨਾਲ ਪਾਓ ਅਤੇ ਜੇਕਰ ਪਹਿਲਾਂ ਕਣਕ ਨੂੰ ਫਾਸਫੋਰਸ ਪਾਈ ਗਈ ਹੈ ਤਾਂ ਇਸ ਖਾਦ ਦੀ ਝੋਨੇ ਵਿਚ ਪਾਉਣ ਦੀ ਲੋੜ ਨਹੀਂ ਹੈ। ਬਾਸਮਤੀ ਕਿਸਮਾ ਵਿਚ 54 ਕਿਲੋ ਯੂਰੀਆ ਤਿੰਨ ਬਰਾਬਰ ਹਿੱਸਿਆਂ ਵਿਚ 3,6,ਅਤੇ 9 ਹਫਤੇ ਬਾਅਦ ਛੱਟੇ ਨਾਲ ਪਾਉਣੀ ਚਾਹੀਦੀ ਹੈ। ਝੋਨੇ ਦੀ ਫਸਲ ਵਿਚ ਜਿੰਕ ਦੀ ਘਾਟ ਆਉਣ ਤੇ 25 ਕਿਲੋ ਜਿੰਕ ਸਲਫੇਟ ਹੈਪਟਾਹਾਈਡ੍ਰੇਟ (21%) ਜਾਂ 16.5 ਕਿਲੋ ਜਿੰਕ ਸਲਫੇਟ ਮੋਨੋਹਾਈਡ੍ਰੇਟ (33%) ਨੂੰ ਏਨੀ ਹੀ ਸੁੱਕੀ ਮਿੱਟੀ ਵਿਚ ਰਲਾ ਕੇ ਘਾਟ ਵਾਲੇ ਥਾਂਵਾਂ ਵਿਚ ਖਿਲਾਰ ਦੇਣਾ ਚਾਹੀਦੀ ਹੈ।  ਇਸੇ ਤਰ੍ਹਾਂ ਲੋਹੇ ਦੀ ਘਾਟ ਆਉਣ ਤੇ ਇੱਕ ਕਿਲੋ ਫੈਰਸ ਸਲਫੇਟ ਨੂੰ 100 ਲਿਟਰ ਪਾਣੀ ਵਿਚ ਮਿਲਾ ਕੇ ਪ੍ਰਤੀ ਏਕੜ ਛਿੜਕਾਅ ਕਰਨਾ ਚਾਹੀਦਾ ਹੈ। ਅਜਿਹੇ 2 ਤੋਂ 3 ਛਿੜਕਾਅ ਕਰਨ ਨਾਲ ਲੋਹੇ ਦੀ ਘਾਟ ਪੂਰੀ ਕੀਤੀ ਜਾ ਸਕਦੀ ਹੈ। 

ਕੋਵਿਡ-19 ਮਹਾਂਮਾਰੀ ਕਾਰਨ ਪੈਦਾ ਹੋਏ ਇਨ੍ਹਾਂ ਹਾਲਾਤਾਂ ਚ ਵੱਡੀ ਗਿਣਤੀ ਕਿਸਾਨਾਂ ਵਿਚ ਇਸ ਵਾਰ ਝੋਨੇ ਦੀ ਸਿੱਧੀ ਬਿਜਾਈ ਕਰਨ ਦਾ ਰੁਝਾਨ ਦੇਖਣ ਨੂੰ ਮਿਲ ਰਿਹਾ ਹੈ, ਬੇਸ਼ੱਕ ਇਨ੍ਹਾਂ ਵਿਚ ਜਿਆਦਾਤਰ ਕਿਸਾਨ ਸਿੱਧੀ ਬਿਜਾਈ ਨੂੰ ਇੱਕ ਤਜਰਬੇ ਵਜੋਂ ਲੈ ਰਹੇ ਹਨ, ਲੇਕਿਨ ਜੇਕਰ ਇਹ ਤਜਰਬਾ ਇਸ ਵਾਰ ਸਫਲ ਹੋ ਜਾਂਦਾ ਹੈ ਤਾਂ ਆਉਂਦੇ ਸਮੇਂ ਵਿਚ ਝੋਨੇ ਦੀ ਖੇਤੀ ਵਿਚ ਕ੍ਰਾਂਤੀਕਾਰੀ ਬਦਲਾਅ ਆਉਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਹੈ। ਇਲਾਕੇ ਦੇ ਕਈ ਕਿਸਾਨਾਂ ਵੱਲੋਂ ਆਪਣੇ ਖੇਤਾਂ ਵਿਚ ਝੋਨੇ ਦੀ ਸਿੱਧੀ ਬਿਜਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਕਈ ਵੱਲੋਂ ਝੋਨਾ ਬੀਜਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਬਲਾਕ ਖਰੜ ਦੇ ਪਿੰਡ ਰਸਨਹੇੜੀ ਦੇ  ਕਿਸਾਨ ਬਲਜਿੰਦਰ ਸਿੰਘ,  ਅਵਤਾਰ ਸਿੰਘ, ਜਸਵੀਰ ਸਿੰਘ ਅਤੇ ਕੁਲਦੀਪ ਸਿੰਘ ਨੇ ਗੱਲਬਾਤ ਦੌਰਾਨ ਦੱਸਿਆ ਕਿ ਉਹ ਹਰ ਵਾਰ ਰਿਵਾਇਤੀ ਤਰੀਕੇ ਨਾਲ  ਹੀ ਝੋਨਾ ਲਗਾਉਂਦੇ ਸਨ, ਪ੍ਰੰਤੂ ਇਸ ਵਾਰ ਕੋਵਿਡ-19 ਮਹਾਂਮਾਰੀ ਕਾਰਨ ਪੈਦਾ ਹੋਈ ਮਜਦੂਰਾਂ ਦੀ ਘਾਟ ਅਤੇ ਝੋਨਾ ਲਗਾਉਣ ਦੇ ਰੇਟਾਂ ਵਿਚ ਆਈ ਤੇਜੀ ਨੂੰ ਦੇਖਦੇ ਹੋਏ ਉਨ੍ਹਾਂ 5-5  ਏਕੜ ਵਿਚ ਝੋਨੇ ਦੀ ਸਿੱਧੀ ਬਿਜਾਈ ਕਰਨ ਦਾ ਫੈਸਲਾ ਕੀਤਾ ਹੈ। ਕਿਸਾਨਾਂ ਦੇ ਗਰੁੱਪ ਬਣਾ ਕੇ ਉਨ੍ਹਾਂ ਤੱਕ ਖੇਤੀਬਾੜੀ ਤਕਨੀਕੀ ਸਹੂ੍ਹਲਤਾਂ ਮੁਹੱਈਆ ਕਰਵਾਉਣ ਵਾਲੇ ਗਰੁੱਪ ਸੰਚਾਲਕ ਸ਼੍ਰੀ ਰਾਜਵੀਰ ਸਿੰਘ ਨੇ ਦੱਸਿਆ ਕਿ ਇਸ ਵਾਰ ਝੋਨੇ ਦੀ ਸਿੱਧੀ ਬਿਜਾਈ  ਨੂੰ ਲੈ ਕੇ ਕਿਸਾਨਾਂ ਵਿਚ ਕਾਫੀ ਉਤਸ਼ਾਹ ਹੈ, ਉਨ੍ਹਾਂ ਨੇ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜਿਲ੍ਹਾ ਸਾਹਿਬਜਾਦਾ ਅਜੀਤ ਸਿੰਘ ਨਗਰ ਵਲੋਂ ਉਨ੍ਹਾਂ ਨੂੰ ਝੋਨੇ ਦੀ ਸਿੱਧੀ ਬਿਜਾਈ, ਮੱਕੀ ਦੀ ਬਿਜਾਈ ਅਤੇ ਫਸਲਾਂ ਦੀ ਰਹੰਦ ਖੂੰਹਦ ਦੀ ਸਾਂਭ ਸੰਭਾਲ ਲਈ ਮਸ਼ੀਨਾਂ ਉਪਦਾਨ ਤੇ ਮੁਹੱਈਆ ਕਰਵਾਈਆਂ ਹਨ ਅਤੇ ਉਨ੍ਹਾਂ ਵੱਲੋਂ  ਚਲਾਏ ਜਾ ਰਹੇ ਖੇਤੀਬਾੜੀ ਸਹਾਇਕ ਗਰੁੱਪ ਵੱਲੋਂ ਇਲਾਕੇ ਦੇ ਕਿਸਾਨਾਂ ਲਈ ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਸਬੰਧੀ ਮੁੱਖ ਖੇਤੀਬਾੜੀ ਅਫਸਰ ਰਣਜੀਤ ਸਿੰਘ ਬੈਂਸ ਨੇ ਦੱਸਿਆ ਕਿ ਵਿਭਾਗ ਵੱਲੋਂ ਇਸ ਵਾਰ ਝੋਨੇ ਦੀ ਸਿੱਧੀ ਬਿਜਾਈ ਲਈ 30 ਫੀਸਦੀ ਦਾ ਟੀਚਾ ਮਿੱਥਿਆ ਗਿਆ ਹੈ ਅਤੇ ਵਿਭਾਗ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਇੱਕ ਤਜਰਬੇ ਦੇ ਤੌਰ ਤੇ ਝੋਨੇ ਦੀ ਸਿੱਧੀ ਬਿਜਾਈ ਜਰੂਰ ਕਰਨ ਤਾਂ ਜੋ ਦਿਨੋ ਦਿਨ ਹੇਠਾਂ ਡਿੱਗਦੇ ਪਾਣੀ ਦੇ ਪੱਧਰ  ਨੂੰ ਰੋਕਿਆ ਜਾ ਸਕੇ। ਸਿੱਧੀ ਬਿਜਾਈ ਪ੍ਰਤੀ ਕਿਸਾਨਾਂ ਦੇ ਉਤਸਾਹ ਨੂੰ ਵੇਖਦੇ ਹੋਏ ਉਨ੍ਹਾਂ ਨੂੰ ਲੱਗਦਾ ਹੈ ਕਿ ਇਹ ਟੀਚਾ ਅਸਾਨੀ ਨਾਲ ਪ੍ਰਾਪਤ ਹੋ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਿਸਾਨਾਂ ਲਈ ਹਰ ਪੱਖੋਂ ਲਾਹੇਵੰਦ ਹੈ, ਇਸ ਨਾਲ ਜਿੱਥੇ ਕਿਸਾਨਾਂ ਦੀ ਲੇਬਰ ਤੇ ਨਿਰਭਰਤਾ ਘੱਟ ਹੋਵੇਗੀ, ਉਥੇ ਪਾਣੀ ਅਤੇ ਪੈਸੇ ਦੀ ਵੀ ਬੱਚਤ ਹੋਵੇਗੀ। ਉਨ੍ਹਾਂ ਨੇ ਇਹ ਜਾਣਕਾਰੀ ਦਿੱਤੀ ਕਿ ਖੇਤੀਬਾੜੀ ਵਿਭਾਗ ਵੱਲੋਂ ਇਸ ਲਈ ਲਗਾਤਾਰ ਕੈਂਪ ਅਤੇ ਵੱਟਸਅੱਪ ਗਰੁੱਪ ਬਣਾ ਕੇ ਜਾਣਕਾਰੀ ਮੁਹੱਈਆ ਕਰਵਾਈ ਜਾ ਰਹੀ ਹੈ ਜੋ ਕਿਸਾਨਾਂ ਲਈ ਲਾਹੇਵੰਦ ਹੋਵੇਗੀ।

 

Tags: Agriculture

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD