Wednesday, 22 July 2026

 

 

ਖ਼ਾਸ ਖਬਰਾਂ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ

 

ਮਿਸ਼ਨ ਫ਼ਤਿਹ ਤਹਿਤ ਪਟਿਆਲਾ ਪੁਲਿਸ ਨੇ ਕਰੋਨਾ ਖ਼ਿਲਾਫ਼ ਜਾਗਰੂਕਤਾ ਲਈ ਕੱਢੀ ਸਾਈਕਲ ਰੈਲੀ

ਕਰੋਨਾ ਖ਼ਿਲਾਫ਼ ਜੰਗ ਸਾਡੇ ਸਾਰਿਆਂ ਦੀ ਸਾਂਝੀ ਜੰਗ : ਐਸ.ਐਸ.ਪੀ.

5 Dariya News

5 Dariya News

5 Dariya News

ਪਟਿਆਲਾ , 03 Jun 2020

Last updated on: Jun 03, 2020, 00:00 IST

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਰੋਨਾ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਸ਼ੁਰੂ ਕੀਤੇ ਮਿਸ਼ਨ ਫ਼ਤਿਹ ਨੂੰ ਸਫਲ ਬਣਾਉਣ ਲਈ ਅੱਜ ਪਟਿਆਲਾ ਪੁਲਿਸ ਵੱਲੋਂ ਸ਼ਹਿਰ ਵਾਸੀਆਂ ਨੂੰ ਕਰੋਨਾ ਖ਼ਿਲਾਫ਼ ਜਾਗਰੂਕ ਕਰਨ ਲਈ ਸਾਈਕਲ ਰੈਲੀ ਕੱਢੀ ਗਈ। ਜਿਸ ਵਿੱਚ ਪਟਿਆਲਾ ਪੁਲਿਸ ਦੇ ਐਸ.ਐਸ.ਪੀ. ਰੈਕ ਤੋਂ ਲੈਕੇ ਕਾਂਸਟੇਬਲ ਰੈਂਕ ਦੇ ਕਰੀਬ 125 ਕਰਮਚਾਰੀਆਂ ਵੱਲੋਂ ਸਾਈਕਲ ਰੈਲੀ ਦਾ ਹਿੱਸਾ ਬਣਕੇ ਕਰੋਨਾ ਖ਼ਿਲਾਫ਼ ਜੰਗ ਵਿੱਚ ਆਪਣਾ ਯੋਗਦਾਨ ਪਾਉਣ ਦਾ ਅਹਿਦ ਲਿਆ ਗਿਆ।ਇਸ ਮੌਕੇ ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੀਤੇ ਦਿਨੀਂ ਕਰੋਨਾ ਖ਼ਿਲਾਫ਼ ਜੰਗ ਲਈ ਮਿਸ਼ਨ ਫ਼ਤਿਹ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਦਾ ਮੁੱਖ ਮਕਸਦ ਆਮ ਲੋਕਾਂ ਨੂੰ ਕਰੋਨਾ ਤੋਂ ਬਚਾਅ ਲਈ ਜਾਗਰੂਕ ਕਰਨਾ ਹੈ ਅਤੇ ਅੱਜ ਦੀ ਪਟਿਆਲਾ ਪੁਲਿਸ ਦੀ ਸਾਈਕਲ ਰੈਲੀ ਅੰਤਰਰਾਸ਼ਟਰੀ ਸਾਈਕਲ ਦਿਵਸ ਮੌਕੇ ਪਟਿਆਲਾ ਵਾਸੀਆਂ ਨੂੰ ਕਰੋਨਾ ਤੋਂ ਬਚਾਅ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਸਬੰਧੀ ਜਾਗਰੂਕ ਕਰਨ ਦੇ ਮਕਸਦ ਨਾਲ ਕੱਢੀ ਗਈ ਹੈ। ਉਨ੍ਹਾਂ ਦੱਸਿਆ ਕਿ ਹਰੇਕ ਸਾਈਕਲ ਸਵਾਰ ਦੇ ਸਾਈਕਲ 'ਤੇ ਕਰੋਨਾ ਤੋਂ ਬਚਾਅ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਸਬੰਧੀ ਲਿਖਿਆ ਗਿਆ ਹੈ ਜਿਸ ਵਿੱਚ ਵਾਰ-ਵਾਰ ਹੱਥ ਧੋਣ, ਸਮਾਜਿਕ ਦੂਰੀ, ਮਾਸਕ ਪਾਉਣਾ ਅਤੇ ਸਰਵਜਨਕ ਸਥਾਨਾਂ 'ਤੇ ਥੁੱਕਣ ਤੋਂ ਪ੍ਰਹੇਜ਼ ਕਰਨ ਦਾ ਸੁਨੇਹਾ ਦਿੱਤਾ ਗਿਆ ਹੈ।ਸ. ਸਿੱਧੂ ਨੇ ਕਿਹਾ ਪਿਛਲੇ ਤਿੰਨ ਮਹੀਨੇ ਤੋਂ ਪਟਿਆਲਾ ਪੁਲਿਸ 24 ਘੰਟੇ ਪਟਿਆਲਾ ਵਾਸੀਆਂ ਦੀ ਸੁਰੱਖਿਆ ਵਿੱਚ ਲੱਗੀ ਹੋਈ ਹੈ ਤਾਂ ਜੋ ਜ਼ਿਲ੍ਹੇ ਦੇ ਲੋਕਾਂ ਨੂੰ ਕਰੋਨਾ ਵਾਇਰਸ ਵਰਗੀ ਮਹਾਂਮਾਰੀ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ, ਸਿਹਤ ਵਿਭਾਗ, ਨਗਰ ਨਿਗਮ, ਸਫ਼ਾਈ ਕਰਮਚਾਰੀ ਸਾਰੇ ਹੀ ਇਸ ਮਹਾਂਮਾਰੀ ਸਮੇਂ ਲੋਕਾਂ ਦੀ ਸੁਰੱਖਿਆ ਲਈ ਤਨਦੇਹੀ ਨਾਲ ਡਿਊਟੀ ਨਿਭਾਅ ਰਹੇ ਹਨ। 

ਸ. ਸਿੱਧੂ ਨੇ ਕਿਹਾ ਕਿ ਭਾਵੇਂ ਲਾਕਡਾਊਨ ਖਤਮ ਹੋ ਚੁੱਕਾ ਹੈ ਪਰ ਕਰੋਨਾ ਦਾ ਖਤਰਾ ਹਾਲੇ ਵੀ ਮੌਜੂਦ ਹੈ ਅਤੇ ਇਸ 'ਤੇ ਕਾਬੂ ਪਾਉਣ ਲਈ ਸਾਨੂੰ ਸਾਰਿਆ ਨੂੰ ਸਾਂਝੇ ਤੌਰ 'ਤੇ ਕਰੋਨਾ ਖ਼ਿਲਾਫ਼ ਜੰਗ ਲੜਨੀ ਪਵੇਗੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ਕੀਤੇ ਮਿਸ਼ਨ ਫ਼ਤਿਹ ਨੂੰ ਕਾਮਯਾਬ ਬਣਾਉਣ ਲਈ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰਨੀ ਹੋਵੇਗੀ।ਐਸ.ਐਸ.ਪੀ. ਨੇ ਦੱਸਿਆ ਕਿ ਅੱਜ ਮਿਸ਼ਨ ਫ਼ਤਿਹ ਤਹਿਤ ਕਰਵਾਈ ਗਈ ਸਾਈਕਲ ਰੈਲੀ ਪੁਲਿਸ ਲਾਈਨ ਪਟਿਆਲਾ ਤੋਂ ਸ਼ੁਰੂ ਹੋਕੇ ਗੁਰੂਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ, ਖੰਡਾ ਚੌਂਕ, ਬੱਸ ਸਟੈਂਡ, ਕੈਪੀਟਲ ਸਿਨਮੇ ਤੋਂ ਹੁੰਦੀ ਹੋਈ ਮਾਲ ਰੋਡ ਰਾਹੀਂ ਸ੍ਰੀ ਕਾਲੀ ਮਾਤਾ ਮੰਦਰ, ਸੇਰਾਂ ਵਾਲਾ ਗੇਟ, ਧਰਮਪੁਰਾ ਬਾਜ਼ਾਰ, ਅਨਾਰਦਾਣਾ ਚੌਂਕ, ਏ.ਟੈਕ, ਕੋਤਵਾਲੀ, ਕਿਲ੍ਹਾ ਮੁਬਾਰਕ ਦੇ ਸਾਹਮਣੇ ਤੋਂ ਲੰਘਦੀ ਹੋਈ ਸ਼ਾਹੀ ਸਮਾਧਾਂ, ਗੁੜ ਮੰਡੀ, ਐਨ.ਆਈ.ਐਸ. ਚੌਂਕ, ਗੁਰੂਦੁਆਰਾ ਸ੍ਰੀ ਮੋਤੀ ਬਾਗ਼ ਸਾਹਿਬ, ਵਾਈ.ਪੀ.ਐਸ. ਚੌਂਕ, ਠੀਕਰੀਵਾਲਾ ਚੌਂਕ, ਫੁਹਾਰਾ ਚੌਂਕ, ਲੀਲ੍ਹਾ ਭਵਨ, 22 ਨੰਬਰ ਫਾਟਕ ਰੇਲਵੇ ਓਵਰ ਬਰਿਜ਼ ਤੋਂ ਹੁੰਦੀ ਹੋਈ ਭੁਪਿੰਦਰਾ ਰੋਡ, ਥਾਪਰ ਯੂਨੀਵਰਸਿਟੀ ਚੌਂਕ, ਮਿੰਨੀ ਸਕੱਤਰੇਤ ਰੋਡ ਤੋਂ ਲੰਘਦੀ ਹੋਈ ਕਰੀਬ 14 ਕਿਲੋਮੀਟਰ ਦਾ ਸਫਰ ਤਹਿ ਕਰਕੇ ਪੁਲਿਸ ਲਾਈਨ ਦੀ ਜੀ.ਓ. ਮੈਸ ਵਿਖੇ ਆਕੇ ਸਮਾਪਤ ਹੋਈ ਹੈ।ਸਾਈਕਲ ਰੈਲੀ 'ਚ ਐਸ.ਪੀ. ਸਿਟੀ ਵਰੁਣ ਸ਼ਰਮਾ, ਐਸ.ਸੀ. ਹੈਡਕੁਆਟਰ ਨਵਨੀਤ ਸਿੰਘ ਬੈਂਸ, ਐਸ.ਪੀ. ਟਰੈਫ਼ਿਕ ਪਲਵਿੰਦਰ ਸਿੰਘ ਚੀਮਾ, ਐਸ.ਪੀ. ਇੰਨਵੈਸਟੀਗੇਸ਼ਨ ਹਰਮੀਤ ਸਿੰਘ ਹੁੰਦਲ,  ਡੀ.ਐਸ.ਪੀ. ਸੌਰਭ ਜਿੰਦਲ, ਡੀ.ਐਸ.ਪੀ. ਯੋਗੇਸ਼ ਸ਼ਰਮਾ, ਡੀ.ਐਸ.ਸੀ. ਦਿਹਾਤੀ ਅਜੈਪਾਲ ਸਿੰਘ, ਡੀ.ਐਸ.ਪੀ. ਹਰਵੰਤ ਕੌਰ, ਡੀ.ਐਸ.ਪੀ. ਰਾਜਪੁਰਾ ਅਕਾਸ਼ਦੀਪ ਸਿੰਘ ਔਲਖ, ਡੀ.ਐਸ.ਪੀ. ਪੁਨੀਤ ਸਿੰਘ ਚਾਹਲ, ਡੀ.ਐਸ.ਪੀ. ਕ੍ਰਿਸ਼ਨ ਕੁਮਾਰ ਪੈਂਥੇ, ਡੀ.ਐਸ.ਪੀ.  ਡੀ.ਐਸ.ਪੀ. ਪ੍ਰਿਥਵੀ ਸਿੰਘ ਚਾਹਲ ਸਮੇਤੀ ਸਮੂਹ ਐਸ.ਐਚ.ਓ., ਚੌਕੀ ਇੰਚਾਰਜ ਸਮੇਤ ਵੱਡੀ ਗਿਣਤੀ ਪੁਲਿਸ ਮੁਲਾਜ਼ਮਾਂ ਨੇ ਹਿੱਸਾ ਲਿਆ।

 

Tags: Mission Fateh , SSP Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD