Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮਿਸ਼ਨ ਫਤਿਹ : ਕਿਸਾਨਾਂ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਵਿੱਚ ਰੁਚੀ ਦਾ ਪ੍ਰਗਟਾਵਾ

5 Dariya News

5 Dariya News

5 Dariya News

ਐਸ ਏ ਐਸ ਨਗਰ , 05 Jun 2020

Last updated on: Jun 05, 2020, 00:00 IST

ਮਿਸ਼ਨ ਫਤਿਹ ਦੇ ਮੁੱਢਲੇ ਉਦੇਸ਼ਾਂ ਵਿੱਚੋਂ ਇੱਕ ਹੈ ਕੋਵਿਡ-19 ਕਾਰਨ ਕਿਸੇ ਵੀ ਵਰਗ ਨੂੰ ਇਕੱਲਿਆਂ ਨਹੀਂ ਛੱਡਣਾ ਹੈ। ਇਸੇ ਤਹਿਤ ਸੂਬਾ ਸਰਕਾਰ ਕਿਸਾਨਾਂ ਦੀ ਮਦਦ ਲਈ ਬਹੁੜਦੇ ਹੋਏ ਉਨ੍ਹਾਂ ਨੂੰ ਨਵੀਆਂ ਤਕਨੀਕਾਂ ਜਿਵੇਂ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਪ੍ਰੇਰਿਤ ਕਰ ਰਹੀ ਹੈ, ਇਸ ਪੱਖ ਨੂੰ ਧਿਆਨ ਵਿੱਚ ਰੱਖਦੇ ਹੋਏ ਕਿ ਵੱਡੀ ਗਿਣਤੀ ਵਿੱਚ ਪ੍ਰਵਾਸੀ ਮਜ਼ਦੂਰ ਆਪੋ ਆਪਣੇ ਸੂਬਿਆਂ ਨੂੰ ਵਾਪਸ ਮੁੜ ਗਏ ਹਨ। ਸ਼ੁੱਕਰਵਾਰ ਨੂੰ ਪਿੰਡ ਦੈੜੀ ਵਿਖੇ ਕਾਹਨ ਸਿੰਘ ਪੰਨੂੰ ਸਕੱਤਰ ਖੇਤੀਬਾੜੀ ਦੀ ਅਗਵਾਈ ਹੇਠ ਝੋਨੇ ਦੀ ਸਿੱਧੀ ਬਿਜਾਈ ਕਰਵਾਈ ਗਈ। ਕਿਸਾਨਾਂ ਨਾਲ ਗੱਲਬਾਤ ਕਰਦੇ ਹੋਏ ਸਕੱਤਰ ਖੇਤੀਬਾੜੀ ਨੇ ਦੱਸਿਆ ਕਿ ਪੰਜਾਬ ਵਿੱਚ ਹਰ ਸਾਲ 27 ਲੱਖ ਹੈਕਟੇਅਰ ਰਕਬਾ ਝੋਨੇ ਦੀ ਫਸਲ ਹੇਠ ਬੀਜਿਆ ਜਾਦਾਂ ਹੈ ਜਿਸ ਵਿੱਚੋਂ 20 ਲੱਖ ਹੈਕਟੇਅਰ ਰਕਬਾ ਪਰਮਲ ਝੋਨੇ ਅਧੀਨ ਅਤੇ 7 ਲੱਖ ਹੈਕਟੇਅਰ ਰਕਬਾ ਬਾਸਮਤੀ ਅਧੀਨ ਬੀਜਿਆ ਜਾਦਾਂ ਹੈ। ਕੋਰੋਨਾ ਦੀ ਮਹਾਂਮਰੀ ਦੇ ਮੱਦੇਨਜ਼ਰ ਝੋਨੇ ਦੀ ਲਵਾਈ ਲਈ ਮਜਦੂਰਾਂ ਦੀ ਘਾਟ ਦੇ ਚੱਲਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋ ਕਿਸਾਨਾਂ ਨੂੰ 20% ਰਕਬੇ ਹੇਠ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਸਲਾਹ ਦਿੱਤੀ ਜਾ ਰਹੀ ਹੈ। ਇਸ ਸਾਲ ਪੰਜਾਬ ਰਾਜ ਵਿੱਚ 5 ਲੱਖ ਹੈਕਟੇਅਰ ਰਕਬੇ ਵਿੱਚ ਝੋਨੇ ਦੀ ਸਿੱਧੀ ਬੀਜਾਈ ਕਰਵਾਉਣ ਦਾ ਟੀਚਾ ਰੱਖਿਆ ਗਿਆ ਸੀ, ਪਰ ਮੌਜੂਦਾ ਸਥਿਤੀ ਅਤੇ ਕਿਸਾਨਾਂ ਦੀ ਦਿਲਚਸਪੀ ਨੂੰ ਵੇਖਦੇ ਹੋਏ ਰਾਜ ਵਿੱਚ 6-7 ਲੱਖ ਹੈਕਟੇਅਰ ਰਕਬੇ ਵਿੱਚ ਝੋਨੇ ਦੀ ਸਿੱਧੀ ਬੀਜਾਈ ਹੋਣ ਸੰਭਾਵਨਾ ਕੀਤੀ ਜਾ ਰਹੀ ਹੈ। ਉਹਨਾ ਨੇ ਦੱਸਿਆ ਝੋਨੇ ਦੀ ਸਿੱਧੀ ਬਿਜਾਈ ਨਾਲ ਜਿੱਥੇ 20-25% ਪਾਣੀ ਦੀ ਬੱਚਤ ਹੁੰਦੀ ਹੈ ਉੱਥੇ ਹੀ ਕਿਸਾਨਾਂ ਦਾ ਤਕਰੀਬਨ 6000 ਰੁਪਏ ਪ੍ਰਤੀ ਏਕੜ ਬੱਚਦੇ ਹਨ। ਪੀ ਏ ਯੂ ਦੇ ਸਾਇੰਸਦਾਨਾਂ ਅਨੁਸਾਰ ਝੋਨੇ ਦੀ ਸਿੱਧੀ ਬਿਜਾਈ ਦਾ ਝਾੜ ਰਵਾਇਤੀ  ਢੰਗ ਨਾਲ ਬੀਜੇ ਝੋਨੇ ਦੇ ਬਰਾਬਰ ਹੁੰਦਾ ਹੈ। ਸ੍ਰ. ਪੰਨੂੰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਤੋਂ ਪਹਿਲਾਂ ਨਦੀਨ ਨਾਸ਼ਕ ਖਰੀਦਣ ਅਤੇ ਝੋਨੇ ਦੀ ਸਿੱਧੀ ਬਿਜਾਈ ਕਰਨ ਉਪਰੰਤ 24 ਘੰਟੇ ਦੇ ਅੰਦਰ ਅੰਦਰ ਨਦੀਨ ਨਾਸ਼ਕ ਦੀ ਸਪਰੇਅ ਕਰਨ ਨੂੰ ਯਕੀਨੀ ਬਣਾਉਣ। ਉਹਨਾਂ ਨੇ ਦੱਸਿਆ ਕਿ ਇਸ ਸਾਲ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋ ਸਿੱਧੀ ਬਿਜਾਈ ਵਾਲੀਆਂ 4000 ਮਸ਼ੀਨਾ ਅਤੇ ਪੋਦ ਨਾਲ ਲਵਾਈ ਵਾਲੀਆਂ 800 ਮਸ਼ੀਨਾ ਕਿਸਾਨਾਂ ਨੂੰ ਸਬਸਿਡੀ ਉਪਰ ਮੁਹੱਈਆ ਕਰਵਾਈਆਂ ਗਈਆਂ।ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਐਸ ਏ ਐਸ ਨਗਰ ਡਾ. ਰਣਜੀਤ ਸਿੰਘ ਬੈਂਸ ਨੇ ਕਿਸਾਨਾਂ ਨੂੰ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਉਪਰੰਤ ਖੇਤ ਨੂੰ 21 ਦਿਨ ਬਾਅਦ ਪਾਣੀ ਲਗਾਉਣਾ ਹੈ ਅਤੇ ਖੇਤ ਵਿੱਚ 130 ਕਿਲੋ ਯੂਰੀਆ ਪ੍ਰਤੀ ਏਕੜ ਨੂੰ 3 ਬਰਾਬਰ ਹਿੱਸਿਆਂ ਵਿੱਚ ਵੰਡ ਕੇ ਬਿਜਾਈ ਤੋਂ 4,6 ਅਤੇ 9 ਹਫਤਿਆਂ ਬਾਅਦ ਖੇਤ ਵਿੱਚ ਛਿੱਟਾ ਦਿੱਤਾ ਜਾਵੇ। ਇਸ ਮੌਕੇ ਬਲਾਕ ਖੇਤੀਬਾੜੀ ਅਫਸਰ ਡਾ ਸੰਦੀਪ, ਡਾ ਗੁਰਵੰਤ ਸਿੰਘ, ਡਾ ਜੈਦੀਪ ਸਿੰਘ ਖੇਤੀਬਾੜੀ ਵਿਕਾਸ ਅਫਸਰ, ਸੁੱਚਾ ਸਿੰਘ ਖੇਤੀਬਾੜੀ ਵਿਸਥਾਰ ਅਫਸਰ, ਸ਼ਮਸ਼ੇਰ ਸਿੰਘ, ਦਰਸ਼ਨ ਸਿੰਘ ਕਿਸਾਨ ਆਦਿ ਹਾਜ਼ਰ ਸਨ।

 

Tags: Mission Fateh , Kahan Singh Pannu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD