Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਅਗਲੇ ਮਹੀਨੇ ਤੱਕ 6 ਐਮਸੀਐਚ ਹਸਪਤਾਲ ਮੁਕੰਮਲ ਤੌਰ ਤੇ ਕਾਰਜਸ਼ੀਲ ਕਰ ਦਿੱਤੇ ਜਾਣਗੇ : ਬਲਬੀਰ ਸਿੰਘ ਸਿੱਧੂ

ਪੰਜਾਬ ਸਰਕਾਰ ਵਲੋਂ ਮੈਡੀਕਲ, ਪੈਰਾ ਮੈਡੀਕਲ ਅਤੇ ਹੋਰਾਂ ਦੀਆਂ 7055 ਖਾਲੀ ਅਸਾਮੀਆਂ ਭਰਨ ਦੀ ਤਿਆਰੀ

5 Dariya News

5 Dariya News

5 Dariya News

ਚੰਡੀਗੜ੍ਹ , 05 Jun 2020

Last updated on: Jun 05, 2020, 00:00 IST

ਅੱਜ ਸਿਹਤ ਮੰਤਰੀ ਸ: ਬਲਬੀਰ ਸਿੰਘ ਸਿੱਧੂ ਦੀ ਪ੍ਰਧਾਨਗੀ ਵਿੱਚ ਰਾਜ ਪੱਧਰੀ ਮੀਟਿੰਗ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਪੰਜਾਬ, ਸੈਕਟਰ 34-ਏ, ਚੰਡੀਗੜ੍ਹ ਦੇ ਦਫ਼ਤਰ ਵਿੱਚ ਹੋਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿਹਤ ਮੰਤਰੀ ਸ: ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਐਸਡੀਐਚ ਦਸੂਹਾ (ਜ਼ਿਲ੍ਹਾ ਹੁਸ਼ਿਆਰਪੁਰ), ਸਮਾਣਾ, ਰਾਜਪੁਰਾ (ਪਟਿਆਲਾ), ਖੰਨਾ (ਲੁਧਿਆਣਾ), ਨਕੋਦਰ (ਜਲੰਧਰ) ਅਤੇ ਪਠਾਨਕੋਟ ਵਿਖੇ ਨਵੇਂ ਬਣੇ 30 ਬਿਸਤਰਿਆਂ ਵਾਲੇ ਐਮਸੀਐਚ ਹਸਪਤਾਲ ਅਗਲੇ ਮਹੀਨੇ ਤੱਕ ਮੁਕੰਮਲ ਤੌਰ 'ਤੇ ਕਾਰਜਸ਼ੀਲ ਕਰ ਦਿੱਤੇ ਜਾਣਗੇ।ਸ: ਸਿੱਧੂ ਨੇ ਕਿਹਾ ਕਿ ਸੂਬੇ ਭਰ ਵਿਚ ਮਿਆਰੀ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੈਡੀਕਲ, ਪੈਰਾ ਮੈਡੀਕਲ ਅਤੇ ਹੋਰ ਦੀਆਂ 7055 ਖਾਲੀ ਅਸਾਮੀਆਂ ਭਰਨ ਜਾ ਰਹੀ ਹੈ। ਇਨ੍ਹਾਂ ਅਸਾਮੀਆਂ ਵਿੱਚ ਮੌਜੂਦਾ ਸਮੇਂ  ਵਿਚ ਖਾਲੀ ਪਈਆਂ ਅਸਾਮੀਆਂ, ਪਦਉੱਨਤੀ ਤੋਂ ਬਾਅਦ ਖਾਲੀ ਹੋਣ ਅਤੇ 30 ਸਤੰਬਰ, 2020 ਨੂੰ ਸੇਵਾ ਕਾਲ ਵਿਚ ਵਾਧੇ 'ਤੇ ਕੰਮ ਕਰ ਰਹੇ ਮੁਲਾਜ਼ਮਾਂ ਦੀ ਫਾਰਗੀ ਤੋਂ ਬਾਅਦ ਖਾਲੀ ਹੋਣ ਵਾਲੀਆਂ ਅਸਾਮੀਆਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਉਹ(ਸਿਹਤ ਮੰਤਰੀ) ਅਗਲੀ ਕੈਬਨਿਟ ਮੀਟਿੰਗ ਵਿੱਚ ਭਰਤੀ ਦੀ ਪ੍ਰਕਿਰਿਆ ਸ਼ੁਰੂ ਕਰਨ ਸਬੰਧੀ ਮਨਜੂਰੀ ਲੈਣ ਲਈ ਫਾਈਲ ਪੇਸ਼ ਕਰਨਗੇ।ਮੰਤਰੀ ਨੇ ਸਪੱਸ਼ਟ ਕੀਤਾ ਕਿ ਆਮ ਜਨਤਾ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ, ਵੱਖ ਵੱਖ ਵਿਸ਼ੇਸ਼ਤਾਵਾਂ ਵਾਲੀਆਂ ਡਾਕਟਰੀ ਸਹੂਲਤਾਂ ,ਜਿਨ੍ਹਾਂ ਨੂੰ ਆਮ ਤੌਰ ਤੇ ਮਾਹਰ ਕੇਡਰ ਵਿਚ ਮਨਜੂਰੀ ਨਹੀਂ ਦਿੱਤੀ ਜਾਂਦੀ ਜਿਵੇਂ ਮੈਡੀਕਲ ਅਫਸਰ (ਮਾਈਕਰੋਬਾਇਓਲੋਜੀ), ਮੈਡੀਕਲ ਅਫਸਰ (ਐਸਪੀਐਮ), ਮੈਡੀਕਲ ਅਫਸਰ (ਫੋਰੈਂਸਿਕ ਮੈਡੀਸਨ) ਨੂੰ ਸ਼ਾਮਲ ਕੀਤੇ ਜਾਣ ਸਬੰਧੀ ਵੀ ਕੈਬਨਿਟ ਦੀ ਮੀਟਿੰਗ ਵਿਚ ਵਿਚਾਰਿਆ ਜਾਵੇਗਾ  ਤਾਂ  ਜੋ ਰਾਜ ਦੇ ਪੇਂਡੂ ਇਲਾਕਿਆਂ ਦੇ ਹਸਪਤਾਲਾਂ ਨੂੰ ਹੋਰ ਸਮਰੱਥ ਬਣਾਇਆ ਜਾ ਸਕੇ।

 ਨਵੇਂ ਜ਼ਿਲ੍ਹਾ ਸ਼ਹਿਰੀ ਪ੍ਰਾਇਮਰੀ ਸਿਹਤ ਕੇਂਦਰਾਂ ਵਿੱਚ 732 ਨਵੀਆਂ ਅਸਾਮੀਆਂ ਸਥਾਪਤ ਕਰਨ, ਜ਼ਿਲ੍ਹਾ ਜਲੰਧਰ, ਲੁਧਿਆਣਾ ਅਤੇ ਅੰਮ੍ਰਿਤਸਰ ਵਿੱਚ ਨਵੇਂ ਬਣੇ 11 ਸ਼ਹਿਰੀ ਸੀ.ਐੱਚ.ਸੀਜ਼ ਵਿੱਚ 528 ਅਸਾਮੀਆਂ ਭਰਨ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ । ਕੋਵਿਡ -19 ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਮੰਤਰੀ ਨੇ ਕਿਹਾ ਕਿ ਪੰਜਾਬ ਮਾਰਚ 2020 ਤੋਂ ਕੋਰੋਨਾ ਵਾਇਰਸ ਦੇ ਖ਼ਤਰੇ ਨਾਲ ਲੜ ਰਿਹਾ ਹੈ। ਹੁਣ ਤੱਕ 2461 ਮਰੀਜ਼ਾਂ ਦੀ ਕੋਵਿਡ -19  ਸਬੰਧੀ ਜਾਂਚ ਪਾਜ਼ੇਟਿਵ ਪਾਈ ਗਈ ਹੈ ਅਤੇ 2069 ਮਰੀਜ਼ ਠੀਕ ਹੋਏ ਜ਼ੋ ਕਿ 80 ਪ੍ਰਤੀਸ਼ਤ ਤੋਂ ਵੀ ਵੱਧ ਬਣਦਾ ਹੈ। ਉਨ੍ਹਾਂ ਡਾਇਰੈਕਟਰ (ਸਿਹਤ ਸੇਵਾਵਾਂ )ਡਾ: ਅਵਨੀਤ ਕੌਰ ਨੂੰ ਹਦਾਇਤ ਕੀਤੀ ਕਿ ਉਹ ਕੋਰੋਨਾ ਮਰੀਜ਼ਾਂ ਦੇ ਸਾਰੇ ਸੰਪਰਕਾਂ ਦੀ ਵਿਆਪਕ ਟਰੇਸਿੰਗ ਅਤੇ ਟੈਸਟਿੰਗ ਨੂੰ ਯਕੀਨੀ ਬਣਾਉਣ। ਡਾ.ਅਵਨੀਤ ਕੌਰ ਨੇ ਮੀਟਿੰਗ ਵਿਚ ਦੱਸਿਆ ਕਿ ਰਾਜ ਵਿੱਚ ਨਿਗਰਾਨੀ ਨੂੰ ਹੋਰ ਵਧਾਉਣ ਲਈ ਸਮੂਹ ਸਿਵਲ ਸਰਜਨਾਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ 30 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਅਤੇ ਸਹਿ-ਰੋਗਾਂ ਵਾਲੇ ਜਾਂ ਲੱਛਣ ਵਾਲੇ 30 ਸਾਲ ਤੋਂ ਘੱਟ ਉਮਰ ਦੇ ਵਿਅਕਤੀਆਂ  ਦੀ ਹਾਊਸ ਟੂ ਹਾਊਸ ਨਿਗਰਾਨੀ ਪਹਿਲਾਂ ਹੀ ਇੱਕ ਮੋਬਾਈਲ ਅਧਾਰਤ ਐਪਲੀਕੇਸ਼ਨ ਤੇ ਸ਼ੁਰੂ ਕੀਤੀ ਜਾ ਚੁੱਕੀ ਹੈ।ਸਿਹਤ ਮੰਤਰੀ ਨੇ ਰਾਜ ਪ੍ਰੋਗਰਾਮ ਅਫਸਰ, ਆਈਡੀਐਸਪੀ ਨੂੰ ਹਦਾਇਤ ਕੀਤੀ ਕਿ ਰਾਜ ਵਿੱਚ ਡੇਂਗੂ, ਮਲੇਰੀਆ ਅਤੇ ਹੋਰ ਵੈਕਟਰ ਬੋਰਨ ਰੋਗਾਂ ਦੀ ਜਾਂਚ ਅਤੇ ਪ੍ਰਬੰਧਨ ਦੀ ਤਿਆਰੀ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨੇ ਇਹ ਵੀ ਹਦਾਇਤ ਕੀਤੀ ਕਿ ਆਈਡੀਐਸਪੀ ਪ੍ਰੋਗਰਾਮ ਵਿੱਚ ਸਟਾਫ ਦੀ ਘਾਟ ਨੂੰ ਦੂਰ ਕਰਨ ਲਈ ਨਵੇਂ ਸਟਾਫ ਦੀ ਭਰਤੀ ਕੀਤੀ ਜਾਵੇ। ਸਰਬੱਤ ਸਹਿਤ ਬੀਮਾ ਯੋਜਨਾ, ਮਾਂ ਅਤੇ ਬਾਲ ਸਿਹਤ ਪ੍ਰੋਗਰਾਮ, ਮਾਨਸਿਕ ਸਿਹਤ ਪ੍ਰੋਗਰਾਮ, ਮੁਖ ਮੰਤਰੀ ਕੈਂਸਰ ਰਾਹਤ ਕੋਸ਼ ਯੋਜਨਾ, ਟੀਬੀ ਪ੍ਰੋਗਰਾਮ ਅਤੇ ਕੇਅਰ ਕੰਪੇਅਨ ਪ੍ਰੋਗਰਾਮ ਵਰਗੇ ਪ੍ਰਮੁੱਖ ਪ੍ਰੋਗਰਾਮਾਂ 'ਤੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਵਿਚ ਹਾਜ਼ਰ ਹੋਰਨਾਂ ਵਿਚ ਡਾਇਰੈਕਟਰ (ਸਿਹਤ ਸੇਵਾਵਾਂ) ਡਾ: ਅਵਨੀਤ ਕੌਰ, ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਡਾ: ਪ੍ਰਭਦੀਪ ਕੌਰ ਜੌਹਲ ਅਤੇ ਸਿਹਤ ਮੰਤਰੀ ਦੇ ਓਐਸਡੀ ਡਾ. ਬਲਵਿੰਦਰ ਸਿੰਘ, ਨੋਡਲ ਅਫ਼ਸਰ ਡਾ. ਰਾਜੇਸ਼ ਭਾਸਕਰ ਅਤੇ ਡਾਇਰੈਕਟੋਰੇਟ (ਸਿਹਤ) ਦੇ ਸਾਰੇ ਸੀਨੀਅਰ ਅਧਿਕਾਰੀ ਸ਼ਾਮਲ ਸਨ।

 

Tags: Balbir Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD