Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਚੇਅਰਮੈਨ ਕੇ. ਕੇ. ਬਾਵਾ ਅਤੇ ਮਲਕੀਤ ਸਿੰਘ ਦਾਖਾ ਨੇ ਪੰਜਾਬੀ ਲੋਕ ਗਾਇਕ ਕੇ. ਦੀਪ ਦਾ ਹਾਲ-ਚਾਲ ਪੁੱਛਿਆ

ਪੰਜਾਬ ਸਰਕਾਰ ਵੱਲੋਂ ਹਰ ਸੰਭਵ ਸਹਾਇਤਾ ਮੁਹੱਈਆ ਕਰਾਉਣ ਦਾ ਭਰੋਸਾ

5 Dariya News

5 Dariya News

5 Dariya News

ਲੁਧਿਆਣਾ , 05 Jun 2020

Last updated on: Jun 05, 2020, 00:00 IST

ਪ੍ਰਸਿੱਧ ਪੰਜਾਬੀ ਲੋਕ ਗਾਇਕ ਕੇ. ਦੀਪ (80) ਦੇ ਪਰਿਵਾਰਕ ਮੈਂਬਰਾਂ ਨੇ ਪੰਜਾਬ ਸਰਕਾਰ ਤੋਂ ਆਰਥਿਕ ਸਹਾਇਤਾ ਦੀ ਮੰਗ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕੇ. ਦੀਪ ਦੇ ਪਿਛਲੇ ਤਿੰਨ ਮਹੀਨੇ ਤੋਂ ਚੱਲ ਰਹੇ ਇਲਾਜ਼ ਦੇ ਚੱਲਦਿਆਂ ਉਹ ਭਾਰੀ ਆਰਥਿਕ ਬੋਝ ਦੇ ਹੇਠ ਆ ਗਏ ਹਨ।ਪੰਜਾਬ ਰਾਜ ਉਦਯੋਗਿਕ ਵਿਕਾਸ ਨਿਗਮ ਦੇ ਚੇਅਰਮੈਨ ਸ੍ਰੀ ਕੇ. ਕੇ. ਬਾਵਾ ਅਤੇ ਜ਼ਿਲ੍ਹਾ ਯੋਜਨਾ ਬੋਰਡ ਲੁਧਿਆਣਾ ਦੇ ਚੇਅਰਮੈਨ ਸ੍ਰ. ਮਲਕੀਤ ਸਿੰਘ ਦਾਖਾ ਨੇ ਅੱਜ ਕੇ. ਦੀਪ ਦੇ ਘਰ ਜਾ ਕੇ ਉਨ੍ਹਾਂ ਦਾ ਹਾਲ-ਚਾਲ ਜਾਣਿਆ ਅਤੇ ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਸਹਾਇਤਾ ਮੁਹੱਈਆ ਕਰਾਉਣ ਦਾ ਭਰੋਸਾ ਦਿੱਤਾ।ਸ੍ਰੀ ਬਾਵਾ ਅਤੇ ਸ੍ਰ. ਦਾਖਾ ਨੇ ਦੱਸਿਆ ਕਿ ਉਨ੍ਹਾਂ ਨੇ ਇਹ ਮਾਮਲਾ ਪੰਜਾਬ ਦੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸ੍ਰ. ਤੇਜਵੀਰ ਸਿੰਘ ਦੇ ਧਿਆਨ ਵਿੱਚ ਲਿਆ ਦਿੱਤਾ ਹੈ, ਜਿਨ੍ਹਾਂ ਨੇ ਅੱਗੇ ਡਿਪਟੀ ਕਮਿਸ਼ਨਰ ਲੁਧਿਆਣਾ ਨੂੰ ਇਸ ਮਾਮਲੇ 'ਤੇ ਧਿਆਨ ਦੇਣ ਲਈ ਹਦਾਇਤ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉਨ੍ਹਾਂ ਲੋਕਾਂ ਦੇ ਨਾਲ ਹਮੇਸ਼ਾਂ ਚੱਟਾਨ ਦੀ ਤਰ੍ਹਾਂ ਖੜੀ ਹੈ, ਜਿਨ੍ਹਾਂ ਨੇ ਪੰਜਾਬ ਅਤੇ ਪੰਜਾਬੀਅਤ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇ. ਦੀਪ ਆਪਣੇ ਆਪ ਵਿੱਚ ਇੱਕ ਸੰਸਥਾ ਹਨ।ਕੇ. ਦੀਪ ਦੀ ਪੁੱਤਰੀ ਮਿਸ ਗੁਰਪ੍ਰੀਤ ਬਿੱਲੀ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਫਰਵਰੀ 2020 ਮਹੀਨੇ ਘਰ ਵਿੱਚ ਡਿੱਗ ਪਏ ਸਨ, ਜਿਸ ਕਰਕੇ ਉਨ੍ਹਾਂ ਦੇ ਸਿਰ 'ਤੇ ਸੱਟ ਲੱਗ ਗਈ ਅਤੇ ਉਨ੍ਹਾਂ ਦੇ ਦਿਮਾਗ ਵਿੱਚ ਅੰਦਰੂਨੀ ਖੂਨ ਦਾ ਵਹਾਅ ਹੋ ਗਿਆ। ਇਸ ਉਪਰੰਤ ਉਨ੍ਹਾਂ ਦੇ ਹੁਣ ਤੱਕ ਸਥਾਨਕ ਡੀ. ਐੱਮ. ਸੀ. ਹਸਪਤਾਲ ਅਤੇ ਦੀਪ ਹਸਪਤਾਲ ਵਿੱਚ ਲਗਾਤਾਰ ਦੋ ਵੱਡੇ ਆਪਰੇਸ਼ਨ ਹੋ ਚੁੱਕੇ ਹਨ।ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਇਲਾਜ਼ 'ਤੇ ਰੋਜ਼ਾਨਾ 22 ਹਜ਼ਾਰ ਰੁਪਏ ਦਾ ਖਰਚਾ ਆ ਰਿਹਾ ਹੈ ਅਤੇ ਉਹ ਹੁਣ ਤੱਕ 16 ਲੱਖ ਰੁਪਏ ਤੋਂ ਵਧੇਰੀ ਰਾਸ਼ੀ ਇਲਾਜ਼ 'ਤੇ ਖਰਚ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਉਹ ਹੁਣ ਤੱਕ ਨਿੱਜੀ ਤੌਰ 'ਤੇ ਆਪਣੇ ਪਿਤਾ ਦੀ ਦੇਖਭਾਲ ਕਰ ਰਹੀ ਹੈ ਅਤੇ ਹੁਣ ਉਹ ਆਰਥਿਕ ਤੌਰ 'ਤੇ ਭਾਰੀ ਬੋਝ ਥੱਲੇ ਆ ਚੁੱਕੀ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਪਰਿਵਾਰ ਦੀ ਆਰਥਿਕ ਤੌਰ 'ਤੇ ਮਦਦ ਕਰੇ ਤਾਂ ਜੋ ਕੇ. ਦੀਪ (ਕੁਲਦੀਪ ਸਿੰਘ) ਨੂੰ ਸਿਹਤਯਾਬ ਕੀਤਾ ਜਾ ਸਕੇ।ਦੱਸਣਯੋਗ ਹੈ ਕਿ ਕੇ. ਦੀਪ ਨੇ ਆਪਣੀ ਪਤਨੀ ਜਗਮੋਹਨ ਕੌਰ ਨਾਲ ਰਲ ਕੇ ਕਈ ਦੋਗਾਣੇ ਗਾਏ ਹਨ। ਇਹ ਜੋੜੀ ਆਪਣੇ ਕਮੇਡੀ ਰੋਲ 'ਮਾਈ ਮੋਹਣੋ' ਅਤੇ 'ਪੋਸਤੀ' ਦੇ ਨਾਮ ਨਾਲ ਜਾਣੀ ਜਾਂਦੀ ਸੀ। ਕੇ. ਦੀਪ ਦਾ ਜਨਮ 10 ਦਸੰਬਰ, 1940 ਨੂੰ ਰੰਗੂਨ (ਬਰਮਾ) ਵਿਖੇ ਹੋਇਆ ਸੀ ਅਤੇ ਉਸਦਾ ਜੱਦੀ ਪਿੰਡ ਰਾਏਕੋਟ ਕੋਲ ਐਤੀਆਣਾ ਹੈ।

 

Tags: Krishan Kumar Bawa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD