Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮਿਸ਼ਨ ਫਤਿਹ -ਪੰਜਾਬ ਕਰੋਨਾ ਸੰਕਟ ਕਾਰਨ ਆਈ ਮੰਦੀ ਤੇ ਫਤਿਹ ਹਾਸਲ ਕਰਕੇ ਦੂਜੇ ਸੂਬਿਆਂ ਲਈ ਬਣੇਗਾ ਚਾਣਨ ਮੁਨਾਰਾ-ਮਨਪ੍ਰੀਤ ਸਿੰਘ ਬਾਦਲ

ਖੇਤੀ ਅਰਥਚਾਰਾ ਬਦਲੇਗਾ ਸੂਬੇ ਦੀ ਆਰਥਿਕ ਤਕਦੀਰ, ਸੂਬਾ ਸਰਕਾਰ ਲੋਕ ਇੱਛਾਵਾਂ ਅਨੁਸਾਰ ਆਪਣੀਆਂ ਅਗਲੀਆਂ ਨੀਤੀਆਂ ਬਣਾਏਗੀ

5 Dariya News

5 Dariya News

5 Dariya News

ਬਠਿੰਡਾ , 06 Jun 2020

Last updated on: Jun 06, 2020, 00:00 IST

ਪੰਜਾਬ ਦੇ ਵਿੱਤ ਮੰਤਰੀ  ਮਨਪ੍ਰੀਤ ਸਿੰਘ ਬਾਦਲ ਨੇ ਆਖਿਆ ਹੈ ਕਿ ਪੰਜਾਬ ਬਿਹਤਰ ਆਰਥਿਕ ਪ੍ਰਬੰਧਨ ਰਾਹੀਂ ਕੋਵਿਡ 19 ਸੰਕਟ ਕਾਰਨ ਆਈ ਮੰਦੀ ਵਿਚੋਂ ਸਫਲਤਾ ਨਾਲ ਬਾਹਰ ਨਿਕਲਣ ਵਿਚ ਕਾਮਯਾਬ ਹੋਵੇਗਾ ਅਤੇ ਸੁੱਚਜੇ ਪ੍ਰਬੰਧਨ ਰਾਹੀਂ ਪੰਜਾਬ ਰਾਜ ਦੂਜਿਆਂ ਸੂਬਿਆਂ ਲਈ ਚਾਣਨ ਮੁਨਾਰਾ ਸਾਬਤ ਹੋਵੇਗਾ।ਅੱਜ ਬਠਿੰਡਾ ਸ਼ਹਿਰ ਦੇ ਬਜਾਰਾਂ ਅਤੇ ਮੁਹਲਿਆਂ ਵਿਚ ਲੋਕਾਂ ਨਾਲ ਮਿਲ ਕੇ ਸੂਬੇ ਦੇ ਅਰਥਚਾਰੇ ਸਬੰਧੀ ਉਨ੍ਹਾਂ ਦੇ ਸੁਝਾਅ ਲੈਣ ਅਤੇ ਉਨ੍ਹਾਂ ਦੀਆਂ ਮੁਸਕਿਲਾਂ ਸੁਣਨ ਪੁੱਜੇ ਵਿੱਤ ਮੰਤਰੀ ਨੇ ਕਿਹਾ ਕਿ ਜਦ ਪਿੰਡਾਂ ਦੇ ਲੋਕਾਂ ਦੀ ਆਵਾਜਾਈ ਵਧੇਗੀ ਤਾਂ ਮਾਰਕਿਟ ਵਿਚ ਤੇਜੀ ਆਵੇਗੀ। ਸ: ਬਾਦਲ ਨੇ ਕਿਹਾ ਕਿ ਕਣਕ, ਆਲੂ ਅਤੇ ਕਿੰਨੂੰ ਦੇ ਮੰਡੀਕਰਨ ਤੋਂ ਦਿਹਾਤੀ ਪੰਜਾਬ ਵਿਚ 32000 ਕਰੋੜ ਰੁਪਏ ਪਹੁੰਚੇ ਹਨ ਅਤੇ ਇਹ ਰਕਮ ਜਦ ਆਉਣ ਵਾਲੇ 4-5 ਮਹੀਨਿਆਂ ਵਿਚ ਲੋਕਾਂ ਵੱਲੋਂ ਖਰਚੀ ਜਾਵੇਗੀ ਤਾਂ ਬਜਾਰ ਅਤੇ ਸੂਬੇ ਦਾ ਸਮੂਚਾ ਅਰਥਚਾਰਾ ਮੰਦੀ ਵਿਚੋਂ ਨਿਕਲ ਆਵੇਗਾ।ਸ: ਮਨਪ੍ਰੀਤ ਸਿੰਘ ਬਾਦਲ ਨੇ ਇਸ ਦੌਰਾਨ ਸ਼ਹਿਰ ਦੇ ਵੱਖ ਵੱਖ ਬਜਾਰਾਂ ਅਤੇ ਮੁਹਲਿਆਂ ਵਿਚ ਪੁੱਜ ਕੇ ਲੋਕਾਂ ਨਾਲ ਵਿਸਥਾਰ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਕਿਹਾ ਕਿ ਇਸ ਸੰਕਟ ਦੇ ਸਮੇਂ ਵਿਚ ਲੋਕ ਹਿੱਤ ਦੀਆਂ ਨੀਤੀਆਂ ਚੰਡੀਗੜ੍ਹ ਜਾਂ ਦਿੱਲੀ ਬੈਠ ਕੇ ਨਹੀਂ ਬਣਾਈਆਂ ਜਾ ਸਕਦੀਆਂ ਹਨ। ਇਸ ਲਈ ਉਹ ਖੁਦ ਲਗਾਤਾਰ ਲੋਕਾਂ ਨੂੰ ਮਿਲ ਕੇ ਉਨ੍ਹਾਂ ਦੇ ਸੁਝਾਅ ਲੈ ਰਹੇ ਹਨ ਤਾਂ ਜ਼ੋ ਲੋਕ ਇੱਛਾਵਾਂ ਅਨੁਸਾਰ ਸੂਬਾ ਸਰਕਾਰ ਆਉਣ ਵਾਲੇ ਸਮੇਂ ਵਿਚ ਆਪਣੀਆਂ ਨੀਤੀਆਂ ਬਣਾ ਸਕੇ ਅਤੇ ਕੋਵਿਡ 19 ਕਾਰਨ ਪੈਦਾ ਹੋਏ ਸੰਕਟ ਵਿਚੋਂ ਸਭ ਨੂੰ ਕੱਢਿਆ ਜਾ ਸਕੇ।ਵਿੱਤ ਮੰਤਰੀ ਨੇ ਕਿਹਾ ਕਿ ਇਸ ਤੋਂ ਬਿਨ੍ਹਾਂ ਇਸ ਸਮੇਂ ਲੋਕਾਂ ਦੇ ਮਨਾਂ ਵਿਚੋਂ ਬਿਮਾਰੀ ਦਾ ਸਹਿਮ ਅਤੇ ਡਰ ਕੱਢਣਾ ਵੀ ਜਰੂਰੀ ਹੈ। ਉਨ੍ਹਾਂ ਨੇ ਕਿਹਾ ਕਿ ਲੋਕ ਇਸ ਮੁਸਕਿਲ ਵਿਚ ਆਪਣੇ ਆਪ ਨੂੰ ਇੱਕਲੇ ਨਾ ਸਮਝਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਉਨ੍ਹਾਂ ਦੇ ਨਾਲ ਖੜੀ ਹੈ। ਉਨ੍ਹਾਂ ਨੇ ਕਿਹਾ ਕਿ ਇਸੇ ਉਦੇਸ਼ ਤਹਿਤ ਰਾਜ ਸਰਕਾਰ ਨੇ ਮਿਸ਼ਨ ਫਤਿਹ ਲਾਂਚ ਕੀਤਾ ਹੈ ਤਾਂ ਕਿ ਜਨ ਸਧਾਰਨ ਦੇ ਮਨ ਵਿਚ ਇਸ ਬਿਮਾਰੀ ਦੇ ਨਾਲ ਲੜਨ ਦਾ ਜਜਬਾ ਪੈਦਾ ਕੀਤਾ ਜਾ ਸਕੇ ਅਤੇ ਲੋਕਾਂ ਨੂੰ ਇਸ ਬਿਮਾਰੀ ਨੂੰ ਦੂਰ ਰੱਖਣ ਵਾਲੀਆਂ ਸਾਵਧਾਨੀਆਂ ਪ੍ਰਤੀ ਜਾਗਰੂਕ ਕੀਤਾ ਜਾ ਸਕੇ।ਇਸ ਦੌਰਾਨ ਵਿੱਤ ਮੰਤਰੀ ਨੇ ਅੱਜ ਆਰੀਆ ਸਮਾਜ ਚੌਕ ਤੋਂ ਕਿਲਾ ਮੁਬਾਰਕ ਮਾਰਕਿਟ ਤੱਕ ਬਜਾਰ ਦਾ ਅਤੇ ਇਸ ਤੋਂ ਬਿਨ੍ਹਾਂ ਸ਼ਕਤੀ ਨਗਰ, ਟੈਗੋਰ ਨਗਰ, ਪੰਚਵਟੀ ਨਗਰ ਆਦਿ ਇਲਾਕਿਆਂ ਦਾ ਦੌਰਾ ਕਰਕੇ ਲੋਕਾਂ ਨਾਲ ਮਿਲ ਕੇ ਉਨ੍ਹਾਂ ਦੀਆਂ ਮੁਸਕਿਲਾਂ ਸੁਣੀਆਂ। ਇਸ ਮੌਕੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਸ੍ਰੀ ਕੇ ਕੇ ਅਗਰਵਾਲ, ਸ਼ਹਿਰੀ ਪ੍ਰਧਾਨ ਸ਼੍ਰੀ ਅਰੁਣ ਵਧਾਵਨ, ਸ਼੍ਰੀ ਪਵਨ ਮਾਨੀ, ਸ਼੍ਰੀ ਮੋਹਨ ਲਾਲ ਝੁੰਬਾ, ਸ਼੍ਰੀ ਰਾਜਨ ਗਰਗ, ਸ਼੍ਰੀ ਰਾਜੂ ਭੱਠੇਵਾਲਾ, ਸ਼੍ਰੀ ਸਾਜਨ ਸ਼ਰਮਾ, ਸ਼੍ਰੀ ਹੇਮੰਤ ਸ਼ਰਮਾ, ਸ਼੍ਰੀ ਪ੍ਰਕਾਸ਼ ਚੰਦ ਨੱਥੂਰਾਮ, ਸ਼੍ਰੀ ਜਗਤਾਰ ਵਿਕੀ, ਰਾਜ ਨੰਬਰਦਾਰ, ਯੂਥ ਪ੍ਰਧਾਨ ਕਾਂਗਰਸ ਸ਼੍ਰੀ ਬਲਜੀਤ ਸਿੰਘ, ਸ਼੍ਰੀ ਹਰੀ ਓਮ ਠਾਕੁਰ ਆਦਿ ਹਾਜ਼ਰ ਸਨ।    

 

Tags: Manpreet Singh Badal , Coronavirus , Mission Fateh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD