Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪੰਜਾਬ ਸਰਕਾਰ ਵੱਲੋਂ ਸਾਰੇ ਨਿੱਜੀ ਅਤੇ ਜਨਤਕ ਸੇਵਾ ਵਾਹਨਾਂ ਨੂੰ ਸਖ਼ਤ ਸ਼ਰਤਾਂ ਨਾਲ ਚੱਲਣ ਦੀ ਆਗਿਆ : ਰਜੀਆ ਸੁਲਤਾਨਾ

ਸਟੇਟ ਕੈਰੇਜ ਪਰਮਿਟ ਰੱਖਣ ਵਾਲੇ ਸਾਰੇ ਜਨਤਕ ਸੇਵਾ ਵਾਹਨਾਂ ਨੂੰ ਉਨ੍ਹਾਂ ਦੇ ਨਿਰਧਾਰਤ ਰੂਟ 'ਤੇ ਚੱਲਣ ਦੀ ਆਗਿਆ

5 Dariya News

5 Dariya News

5 Dariya News

ਚੰਡੀਗੜ੍ਹ , 06 Jun 2020

Last updated on: Jun 06, 2020, 00:00 IST

ਸੂਬੇ ਦੇ ਨਾਗਰਿਕਾਂ ਨੂੰ ਆਪਣੇ ਕੰਮਕਾਜ  ਲਈ ਇਕ ਜਗ੍ਹਾ ਤੋਂ ਦੂਜੀ ਜਗ੍ਹਾ ਜਾਣ ਲਈ ਲੋੜੀਂਦੀ ਰਾਹਤ ਪ੍ਰਦਾਨ ਕਰਨ ਦੀ ਕੋਸ਼ਿਸ਼ ਵਜੋਂ ਪੰਜਾਬ ਸਰਕਾਰ ਨੇ  ਸਾਰੇ ਨਿੱਜੀ (ਨਾਨ-ਟਰਾਂਸਪੋਰਟ) ਅਤੇ ਜਨਤਕ ਸੇਵਾ ਵਾਹਨਾਂ ਨੂੰ ਸਮਰੱਥ ਅਥਾਰਟੀ ਵੱਲੋਂ ਐਲਾਨੇ ਗਏ ਕੰਟੇਨਮੈਂਟ ਜ਼ੋਨਾਂ ਨੂੰ ਛੱਡ ਕੇ ਸਖ਼ਤ ਸ਼ਰਤਾਂ ਤਹਿਤ ਸਵੇਰੇ 5 ਵਜੇ ਤੋਂ ਰਾਤ 9 ਵਜੇ ਤੱਕ ਚੱਲਣ ਦੀ ਆਗਿਆ ਦਿੱਤੀ ਗਈ ਹੈ ਤਾਂ ਜੋ ਮਾਰੂ ਕਰੋਨਾਵਾਇਰਸ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਇਹ ਪ੍ਰਗਟਾਵਾ ਪੰਜਾਬ ਦੇ ਟਰਾਂਸਪੋਰਟ ਮੰਤਰੀ  ਸ੍ਰੀਮਤੀ ਰਜੀਆ ਸੁਲਤਾਨਾ ਨੇ ਅੱਜ ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਕੀਤਾ।ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਇਸ ਤੋਂ ਪਹਿਲਾਂ 31 ਮਈ 2020 ਨੂੰ ਪੰਜਾਬ ਸਰਕਾਰ ਦੁਆਰਾ ਜਾਰੀ ਨੋਟੀਫਿਕੇਸ਼ਨ ਵਿਚ ਈ-ਰਿਕਸ਼ਾ ਤੇ ਆਟੋ ਰਿਕਸ਼ਾ, ਮੈਕਸੀ ਕੈਬ / ਮੋਟਰ ਕੈਬ ਅਤੇ ਪ੍ਰਾਈਵੇਟ ਵਾਹਨਾਂ (ਨਾਨ-ਟਰਾਂਸਪੋਰਟ) ਸਮੇਤ ਸਾਰੇ ਜਨਤਕ ਸੇਵਾ ਵਾਹਨਾਂ ਨੂੰ 30 ਜੂਨ, 2020 ਤੱਕ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਚੱਲਣ ਦੀ ਮਨਾਹੀ ਸੀ। ਉਨ੍ਹਾਂ ਕਿਹਾ ਕਿ ਹੁਣ ਸਰਕਾਰ ਨੇ ਨਾਗਰਿਕਾਂ ਨੂੰ ਕੁਝ ਰਾਹਤ ਦੇਣ ਦਾ ਫੈਸਲਾ ਕੀਤਾ ਹੈ ਤਾਂ ਜੋ ਉਹ ਆਪਣੇ ਰੋਜ਼ਾਨਾ ਦੇ ਕੰਮਕਾਜ ਲਈ ਆ ਜਾ ਸਕਣ। ਉਨ੍ਹਾਂ ਕਿਹਾ ਕਿ ਜਨਤਕ ਸੇਵਾ ਵਾਹਨਾਂ ਨੂੰ ਚਲਾਉਣ ਦੀ ਇਜਾਜ਼ਤ ਇਸ ਸ਼ਰਤ ਨਾਲ ਦਿੱਤੀ ਗਈ ਹੈ ਕਿ ਯਾਤਰਾ ਦੌਰਾਨ ਬੱਸਾਂ ਵਿੱਚ ਬੈਠਣ ਦੀ ਸਮਰੱਥਾ ਦੇ 50 ਫ਼ੀਸਦੀ ਤੋਂ ਵੱਧ ਬੱਸਾਂ ਨੂੰ ਨਾ ਭਰਿਆ ਜਾਵੇ ਤਾਂ ਜੋ ਢੁੱਕਵੀਂ ਸਮਾਜਿਕ ਦੂਰੀ ਨੂੰ ਯਕੀਨੀ ਬਣਾਇਆ ਜਾ ਸਕੇ। ਸਟੇਟ ਕੈਰੇਜ ਪਰਮਿਟ ਰੱਖਣ ਵਾਲੇ ਸਾਰੇ ਜਨਤਕ ਸੇਵਾ  ਵਾਹਨਾਂ ਨੂੰ ਉਨ੍ਹਾਂ ਦੇ ਨਿਰਧਾਰਤ ਰੂਟ 'ਤੇ ਚੱਲਣ ਦੀ ਆਗਿਆ ਦਿੱਤੀ ਜਾਏਗੀ, ਬਸ਼ਰਤੇ ਜਨਤਕ ਸੇਵਾ ਵਾਹਨ ਚਲਾਉਣ ਵਾਲਾ ਵਿਅਕਤੀ ਇਹ ਸੁਨਿਸ਼ਚਿਤ ਕਰੇਗਾ ਕਿ ਯਾਤਰੀ ਅਜਿਹੇ ਵਾਹਨ 'ਤੇ ਸਿਰਫ਼ ਯਾਤਰਾ ਦੇ ਸ਼ੁਰੂ ਹੋਣ ਵਾਲੀ ਥਾਂ ਤੋਂ ਚੜ੍ਹਨ ਅਤੇ ਯਾਤਰੀ ਸਫ਼ਰ ਦੇ ਖ਼ਤਮ ਹੋਣ ਵਾਲੀ ਥਾਂ ਜਾਂ ਜਿਲ੍ਹਾ ਹੈਡਕੁਆਟਰ ਜਾਂ  ਸਬ ਡਵੀਜ਼ਨਲ ਹੈਡਕੁਆਟਰ ਜਾਂ ਬਲਾਕ ਹੈਡਕੁਆਟਰਜ਼ ਜਾਂ ਬੱਸ ਸਟੈਂਡ ਜਾਂ ਮਿਉਂਸਪਲ ਟਾਊਨ ਬੱਸ ਸਟੈਂਡ ਤੋਂ ਬਿਨਾਂ ਹਰੋ ਕਿਸੇ ਥਾਂ 'ਤੇ ਨਾ ਉੱਤਰਨ।ਸਾਰੇ ਯਾਤਰੀ ਸਵਾਰ ਹੋਣ ਦੇ ਸਮੇਂ ਤੋਂ ਉੱਤਰਨ ਦੇ ਸਮੇਂ ਮਾਸਕ ਪਹਿਨ ਕੇ ਰੱਖਣ ਅਤੇ ਵਾਹਨ ਵਿੱਚ ਸਵਾਰ ਹੋਣ ਤੋਂ ਪਹਿਲਾਂ ਹਰੇਕ ਯਾਤਰੀ ਦੇ ਸਰੀਰ ਦੇ ਤਾਪਮਾਨ ਦੀ ਜਾਂਚ ਕੀਤੀ ਜਾਵੇ।

ਰਜੀਆ ਸੁਲਤਾਨਾ ਨੇ ਕਿਹਾ ਕਿ ਸਟੇਟ ਕੈਰੇਜ ਪਰਮਿਟ ਰੱਖਣ ਵਾਲੀਆਂ ਬੱਸਾਂ ਪੇਂਡੂ ਖੇਤਰਾਂ ਵਿੱਚ ਉਪਰੋਕਤ ਸ਼ਰਤਾਂ ਦੇ ਅਧੀਨ ਹੀ ਚੱਲ ਸਕਦੀਆਂ ਹਨ। ਪਰ ਸਟੇਟ ਟਰਾਂਸਪੋਰਟ ਅੰਡਰਟੇਕਿੰਗ ਦੀਆਂ ਬੱਸਾਂ ਜੋ ਆਲੇ-ਦੁਆਲੇ ਦੇ ਇਲਾਕਿਆਂ ਤੋਂ ਚੰਡੀਗੜ੍ਹ ਆਉਣ ਵਾਲੇ ਸਰਕਾਰੀ ਕਰਮਚਾਰੀਆਂ ਨੂੰ ਲਿਆਉਣ ਤੇ ਲਿਜਾਣ ਦੇ ਉਦੇਸ਼ ਲਈ ਹਨ 'ਤੇ ਬੱਸਾਂ ਨੂੰ ਬੈਠਣ ਦੀ ਸਮਰੱਥਾ ਦੇ 50% ਤੋਂ ਜ਼ਿਆਦਾ ਨਾ ਭਰਨ ਸਬੰਧੀ ਉੱਪਰ ਦੱਸੀ ਸ਼ਰਤ ਤੋਂ ਇਲਾਵਾ ਇਹ ਸ਼ਰਤਾਂ ਲਈ ਲਾਗੂ ਨਹੀਂ ਹੋਣਗੀਆਂ। ਹਾਲਾਂਕਿ, ਸਰਕਾਰੀ ਕਰਮਚਾਰੀਆਂ ਲਈ ਯਾਤਰਾ ਦੌਰਾਨ ਮਾਸਕ ਪਹਿਨਣਾ ਲਾਜ਼ਮੀ ਹੋਵੇਗਾ।ਉਨ੍ਹਾਂ ਕਿਹਾ ਕਿ ਅੰਤਰਰਾਜੀ ਬੱਸ ਸੇਵਾਵਾਂ ਨੂੰ ਇਸ ਆਦੇਸ਼ ਦੁਆਰਾ ਲਾਗੂ ਸ਼ਰਤਾਂ ਅਤੇ ਆਵਾਜਾਈ ਅਤੇ ਸਿਹਤ ਵਿਭਾਗਾਂ ਦੁਆਰਾ ਸਮੇਂ ਸਮੇਂ ਤੇ ਜਾਰੀ  ਸਟੈਂਡਰਡ ਓਪਰੇਟਿੰਗ ਪ੍ਰੋਸੀਜਰਜ ਮੁਤਾਬਕ ਚੱਲਣ ਦੀ ਸਿਧਾਂਤਕ ਤੌਰ 'ਤੇ ਪ੍ਰਵਾਨਗੀ ਦਿੱਤੀ ਗਈ ਹੈ। ਟਰਾਂਸਪੋਰਟ ਵਿਭਾਗ ਹਰੇਕ ਸੂਬੇ ਨਾਲ ਵੱਖਰੇ ਤੌਰ ਤੇ ਤਾਲਮੇਲ ਕਰੇਗਾ।ਉਨ੍ਹਾਂ ਕਿਹਾ ਕਿ ਈ-ਰਿਕਸ਼ਾ, ਆਟੋ ਰਿਕਸ਼ਾ, ਮੈਕਸੀ-ਕੈਬਜ਼, ਮੋਟਰ-ਕੈਬਜ਼ ਨੂੰ ਸਿਰਫ 1 ਡਰਾਈਵਰ ਅਤੇ 2 ਯਾਤਰੀਆਂ ਦੀ ਆਗਿਆ ਹੈ। ਈ-ਰਿਕਸ਼ਾ, ਆਟੋ ਰਿਕਸ਼ਾ, ਮੈਕਸੀ-ਕੈਬਜ਼, ਮੋਟਰ-ਕੈਬਜ਼ ਦੀ ਹਰੇਕ ਯਾਤਰਾ ਤੋਂ ਬਾਅਦ ਢੁੱਕਵੇਂ ਤਰੀਕੇ ਨਾਲ ਸਫਾਈ ਕੀਤੀ ਜਾਣੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਕਾਰ-ਪੂਲਿੰਗ  ਅਤੇ ਕਾਰ-ਸ਼ੇਅਰਿੰਗ ਦੀ ਆਗਿਆ ਨਹੀਂ ਹੋਵੇਗੀ।ਰਜ਼ੀਆ ਸੁਲਤਾਨਾ ਨੇ ਕਿਹਾ ਕਿ ਪ੍ਰਾਈਵੇਟ ਵਾਹਨਾਂ (ਨਾਨ-ਟਰਾਂਸਪੋਰਟ) ਨੂੰ ਚਲਾਉਣ ਦੀ ਇਜਾਜ਼ਤ ਇਸ ਸ਼ਰਤ ਨਾਲ ਦਿੱਤੀ ਗਈ ਹੈ ਕਿ, ਦੋ ਪਹੀਆ ਵਾਹਨ ਚਾਲਕਾਂ ਦੇ ਮਾਮਲੇ ਵਿਚ ਵੱਧ ਤੋਂ ਵੱਧ ਇਕ ਪਿੱਛੇ ਬੈਠਣ ਵਾਲੀ ਸਵਾਰੀ (ਪਿਲੀਅਨ ਰਾਈਡਰ) ਜੋ ਕਿ ਇਕ ਨਾਬਾਲਿਗ ਬੱਚਾ ਜਾਂ ਡਰਾਇਵਰ ਦਾ ਪਤੀ / ਪਤਨੀ ਹੈ ,ਦੀ ਆਗਿਆ ਹੋਵੇਗੀ। ਚਾਰ  ਪਹੀਆ ਦੇ ਮਾਮਲੇ ਵਿਚ 1 ਡਰਾਈਵਰ ਅਤੇ ਵੱਧ ਤੋਂ ਵੱਧ 2 ਯਾਤਰੀਆਂ ਦੀ ਆਗਿਆ ਹੋਵੇਗੀ।ਵਾਹਨ ਦੀ ਵੱਧ ਤੋਂ ਵੱਧ ਸਮਰੱਥਾ ਮੁਤਾਬਕ ਯਾਤਰੀਆਂ ਦੇ ਬੈਠਣ ਦੀ ਆਗਿਆ ਕੇਵਲ ਤਾਂ ਹੀ ਹੈ ਜੇ ਸਾਰੇ ਯਾਤਰੀ ਇੱਕੋ ਪਰਿਵਾਰ  (ਸਿਰਫ਼ ਮਾਤਾ-ਪਿਤਾ, ਪਤੀ/ਪਤਨੀ ਅਤੇ ਬੱਚੇ) ਨਾਲ ਸਬੰਧਤ ਹੋਣ।ਟਰਾਂਸਪੋਰਟ ਮੰਤਰੀ ਨੇ ਅੱਗੇ ਕਿਹਾ ਕਿ ਪ੍ਰਾਈਵੇਟ (ਨਾਨ-ਟਰਾਂਸਪੋਰਟ) ਅਤੇ ਜਨਤਕ ਸੇਵਾ ਵਾਹਨਾਂ ਦੀਆਂ ਆਮ ਸ਼ਰਤਾਂ ਵਿਚ ਇਹ ਸ਼ਾਮਲ ਕੀਤਾ ਗਿਆ ਹੈ ਕਿ ਜਨਤਕ ਸੇਵਾ ਵਾਹਨਾਂ 'ਤੇ ਤਾਇਨਾਤ ਸਾਰੇ ਸਟਾਫ ਨੂੰ ਕਰੋਨਾ ਵਾਇਰਸ ਦੇ ਲੱਛਣਾਂ ਦੀ ਸਵੈ ਨਿਗਰਾਨੀ ਕਰਨੀ ਚਾਹੀਦੀ ਹੈ ਅਤੇ ਜੇਕਰ ਲੱਛਣ ਸਾਹਮਣੇ ਆਉਣ ਤਾਂ ਉਕਤ ਵਿਅਕਤੀ ਇਸ ਸਬੰਧੀ ਜ਼ਿਲ੍ਹਾ ਮੈਜਿਸਟਰੇਟ ਜਾਂ ਸਿਵਲ ਸਰਜਨ ਨੂੰ ਰਿਪੋਰਟ ਕਰੇਗਾ। ਸ੍ਰੀਮਤੀ ਰਜੀਆ ਸੁਲਤਾਨਾ ਨੇ ਅੱਗੇ ਕਿਹਾ ਕਿ ਐਪੀਡੈਮਿਕ ਡਿਸੀਜ਼ ਐਕਟ 1897 ਅਤੇ ਆਫਤ ਪ੍ਰਬੰਧਨ ਐਕਟ 2005 ਤਹਿਤ ਸਮੇਂ-ਸਮੇਂ 'ਤੇ ਕੋਵਿਡ-19 ਦੇ ਸਬੰਧ ਵਿਚ ਜਾਰੀ ਸਾਰੇ ਦਿਸ਼ਾ ਨਿਰਦੇਸ਼, ਪ੍ਰੋਟੋਕੋਲ ਅਤੇ ਆਦੇਸ਼ ਲਾਗੂ ਹੋਣਗੇ। ਇਨ੍ਹਾਂ ਆਦੇਸ਼ਾਂ ਦੀ ਉਲੰਘਣਾ ਕਰਨ ਵਾਲੇ ਵਿਰੁੱਧ ਕੌਮੀ ਆਫ਼ਤ ਪ੍ਰਬੰਧਨ ਐਕਟ 2005, ਆਈਪੀਸੀ ਅਤੇ ਮੋਟਰ ਵਹੀਕਲ ਐਕਟ 1988 ਦੀਆਂ ਸਬੰਧਤ ਧਾਰਾਵਾਂ ਤਹਿਤ ਮੁਕੱਦਮਾ ਚਲਾਇਆ ਜਾਵੇਗਾ। ਟਰਾਂਸਪੋਰਟ ਵਿਭਾਗ ਦੇ ਸਾਰੇ ਦਿਸ਼ਾ ਨਿਰਦੇਸ਼ ਅਤੇ ਸਟੈਂਡਰਡ ਓਪਰੇਟਿੰਗ ਪ੍ਰੋਸੀਜਰ ਲਾਗੂ ਹੋਣਗੇ।  

 

Tags: Razia Sultana , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD