Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਮਜ਼ਦੂਰਾਂ ਦੀ ਸੰਭਾਵਤ ਘਾਟ ਦੇ ਮੱਦੇ ਨਜ਼ਰ ਝੋਨੇ ਦੀ ਸਿੱਧੀ ਬਿਜਾਈ,ਕੱਦੂ ਵਾਲੇ ਝੋਨੇ ਦਾ ਬਿਹਤਰ ਵਿਕਲਪ : ਡਾ.ਅਮਰੀਕ ਸਿੰਘ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਿਲਾ ਪਠਾਨਕੋਟ ਵਿੱਚ ਝੋਨੇ ਦੀ ਸਿੱਧੀ ਬਿਜਾਈ ਨੂੰ ਉਸ਼ਾਹਿਤ ਕਰਨ ਲਈ ਪਿੰਡ ਫੁਲੜਾ ਵਿੱਚ ਸਿੱਧੀ ਬਿਜਾਈ ਕਰਵਾਈ ਗਈ।

5 Dariya News

5 Dariya News

5 Dariya News

ਪਠਾਨਕੋਟ , 07 Jun 2020

Last updated on: Jun 07, 2020, 00:00 IST

ਪੰਜਾਬ ਸਰਕਾਰ ਵੱਲੋਂ ਚਲਾਏ ਮਿਸ਼ਨ ਫਤਿਹ ਅਧੀਨ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੁਕ ਕੀਤਾ ਜਾ ਰਿਹਾ ਹੈ ਕਿ ਅਸੀਂ ਕਿਸ ਤਰਾਂ ਨਾਲ ਕਰੋਨਾ ਤੇ ਫਤਿਹ ਪਾਉਂਣੀ ਹੈ ਇਸ ਦੇ ਨਾਲ ਹੀ ਵਾਤਾਵਰਣ ਨੂੰ ਸੁੱਧ ਅਤੇ ਸਾਫ ਸੁਥਰਾ ਰੱਖਣਾ ਵੀ ਸਾਡੀ ਜਿਮੇਦਾਰੀ ਬਣਦੀ ਹੈ। ਜਿਸ ਦੇ ਚਲਦਿਆਂ ਜ਼ਮੀਨ ਹੇਠਲੇ ਪਾਣੀ ਦੇ ਘਟਦੇ ਪੱਧਰ ਅਤੇ ਕਰੋਨਾ ਵਾਇਰਸ ਦੇ ਚੱਲਦਿਆਂ ਝੋਨੇ ਦੀ ਲਵਾਈ ਲਈ ਮਜ਼ਦੂਰਾਂ ਦੀ ਸੰਭਾਵਤ ਘਾਟ ਨੂੰ ਮੁੱਖ ਰੱਖਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਿਲਾ ਪਠਾਨਕੋਟ ਵਿੱਚ ਝੋਨੇ ਦੀ ਸਿੱਧੀ ਬਿਜਾਈ ਨੂੰ ਉਸ਼ਾਹਿਤ ਕਰਨ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ ਤਾਂ ਜੋ ਇਸ ਸੀਜਨ ਵਿੱਚ ਜੋ ਮੈਨ ਪਾਵਰ ਦੀ ਘਾਟ ਹੈ ਉਸ ਦਾ ਉਚਿੱਤ ਹੱਲ ਕੱਢਿਆ ਜਾ ਸਕੇ। ਅੱਜ ਡਿਪਟੀ ਕਮਿਸ਼ਨਰ ਸ੍ਰ ਗੁਰਪ੍ਰੀਤ ਸਿੰਘ ਖਹਿਰਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਹੇਠ ਚਲਾਈ ਜਾ ਰਹੀ ਮੁਹਿੰਮ ਤਹਿਤ ਬਲਾਕ ਪਠਾਨਕੋਟ ਦੇ ਪਿੰਡ ਫੁੱਲੜਾਂ ਦੇ ਕਿਸਾਨ ਬੂਟਾ ਰਾਮ  ਦੇ ਖੇਤਾਂ ਵਿੱਚ ਕਣਕ ਬੀਜਣ ਵਾਲੀ ਜ਼ੀਰੋ ਡਰਿਲ ਵਿੱਚ ਕੁਝ ਤਬਦੀਲੀਆਂ ਕਰਕੇ ਝੋਨੇ ਦੀ ਸਿੱਧੀ ਬਿਜਾਈ ਦੀ ਕਰਵਾਈ ਗਈ । ਇਸ ਮੌਕੇ ਡਾ.ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ, ਡਾ. ਮਨਦੀਪ ਕੌਰ ਖੇਤੀਬਾੜੀ ਵਿਕਾਸ ਅਫਸਰ, ਡਾ. ਅਰਜੁਨ ਸਿੰਘ ਖੇਤੀਬਾੜੀ ਵਿਕਾਸ ਅਫਸਰ(ਪੌਦ ਸੁਰੱਖਿਆ),ਸ਼੍ਰੀ ਗੁਰਦਿੱਤ ਸਿੰਘ ,ਸ਼੍ਰੀ ਸੁਭਾਸ਼ ਚੰਦਰ ਖੇਤੀਬਾੜੀ ਵਿਸਥਾਰ ਅਫਸਰ, ਸੁਦੇਸ਼ ਕੁਮਾਰ ਸ਼ਰਮਾ ਖੇਤੀ ਉਪ ਨਿਰੀਖਕ,ਵਿਜੇ ਕੁਮਾਰ, ਜੀਤ ਸਿੰਘ ਸਮੇਤ ਕਈ ਕਿਸਾਨ ਹਾਜ਼ਰ ਸਨ।  ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਾ.ਅਮਰੀਕ ਸਿੰਘ ਨੇ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਤੇ ਰੋਸਨੀ ਪਾਉਂਦਿਆਂ ਅਤੇ ਝੋਨੇ ਦੀ ਸਿੱਧੀ ਬਿਜਾਈ ਬਾਰੇ ਦੱਸਿਆ । ਉਨਾਂ ਕਿਹਾ ਕਿ ਕਰੋਨਾ ਵਾਇਰਸ ਦੇ ਚੱਲਦਿਆਂ ਝੋਨੇ ਦੀ ਲਵਾਈ ਸਮੇਂ ਆਉਣ ਵਾਲੀ, ਮਜ਼ਦੂਰਾਂ ਦੀ ਸੰਭਾਵਿਤ ਘਾਟ ਕਾਰਨ ਕੱਦੂ ਵਾਲੇ ਝੌਨੇ ਦਾ ਇਕ ਬਿਹਤਰ ਬਦਲ ਹੈ। 

ਉਨਾਂ ਕਿਹਾ ਕਿ ਇਸ ਵਿਧੀ ਨਾਲ ਜ਼ਮੀਨ ਹੇਠਲਾ ਪਾਣੀ,ਸਮਾਂ,ਮਜ਼ਦੂਰਾਂ ਤੇ ਹੋਣ ਵਾਲਾ ਖਰਚਾ,ਟਰੈਕਟਰ ਦੀ ਘਸਾਈ ਬਚਾਉਣ ਵਿੱਚ ਸਹਾਈ ਹੁੰਦੀ ਹੈ।ਉਨਾਂ ਕਿਹਾ ਕਿ ਜੂਨ ਮਹੀਨੇ ਵਿਚ ਸਿੱਧੀ ਬਿਜਾਈ ਨਾਲ ਬੀਜੀ ਝੋਨੇ ਦੀ ਫਸਲ ਚੰਗਾ ਝਾੜ ਅਤੇ ਮਿਆਰ ਦਿੰਦੀ ਹੈ ਅਤੇ ਮਈ ਮਹੀਨੇ ਵਿਚ ਅਗੇਤੀ ਬਿਜਾਈ ਕਰਨ ਨਾਲ ਪਾਣੀ ਦੀ ਖਪਤ ਜ਼ਿਆਦਾ ਹੁੰਦੀ ਹੈ ਅਤੇ ਨਦੀਨਾਂ ਦੀ ਸਮੱਸਿਆ ਵੀ ਜ਼ਿਆਦਾ ਆਉਂਦੀ ਹੈ।ਉਨਾਂ ਨੇ ਕਿਹਾ ਕਿ ਝੋਨਾ ਬੀਜਣ ਵਾਲੀਆ ਡਰਿੱਲਾਂ ਦੀ ਘਾਟ ਕਾਰਨ ਸਕੱਤਰ ਖੇਤੀਬਾੜੀ ਵਿਭਾਗ ਸ. ਕਾਹਨ ਸਿੰਘ ਪੰਨੂ ਦੇ ਨਿਰਦੇਸ਼ਾਂ ਤੇ ਬੂਟਾ ਰਾਮ ਦੀ ਕਣਕ ਬੀਜਣ ਵਾਲੀ ਜ਼ੀਰੋ ਡਰਿੱਲ ਵਿੱਚ ਹੀ ਕੁਝ ਤਬਦੀਲੀਆਂ ਕਰਕੇ ਝੋਨਾ ਬੀਜਣ ਵਾਲੀ ਡਰਿਲ ਵਿੱਚ ਤਬਦੀਲ ਕੀਤੀ ਗਈ ਹੈ,ਜਿਸ ਨਾਲ ਨਵੀਂ ਬੀਜ ਡਰਿਲ ਤੇ ਹੋਣ ਵਾਲਾ ਖਰਚਾ ਬਚ ਗਿਆ ਹੈ।ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਜੋ ਵੀ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰਨਾ ਚਾਹੁੰਦਾ ਹੈ ਉਹ ਖੇਤੀ ਮਾਹਿਰਾਂ ਨਾਲ ਸੰਪਰਕ ਕਰੇ ਤਾਂ ਜੋ ਸਹੀ ਤਕਨੀਕੀ ਅਗਵਾਈ ਦਿੱਤੀ ਜਾ ਸਕੇ ਅਤੇ ਕਿਸਾਨ ਨੂੰ ਕਿਸੇ ਕਿਸਮ ਦੀ ਸਮੱਸਿਆਂ ਦਾ ਸਾਹਮਣਾ ਨਾਂ ਕਰਨਾ ਲਵੇ। ਉਨਾਂ ਕਿਹਾ ਕਿ ਕੋਵਿਡ 19 ਕਾਰਨ ਮਜ਼ਦੂਰਾਂ ਦੀ ਘਾਟ ਅਤੇ ਕਿਸਾਨਾਂ ਦੀ ਮੰਗ ਤੇ ਪੰਜਾਬ ਸਰਕਾਰ ਵੱਲੋਂ ਇਸ ਵਾਰ ਝੋਨਾ ਲਾਉਣ ਦੀ ਤਾਰੀਕ 10 ਜੂਨ ਮਿਥੀ ਗਈ ਹੈ । ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ 10 ਜੂਨ ਤੋਂ ਪਹਿਲਾਂ ਝੋਨੇ ਦੀ ਲਵਾਈ ਕਿਸੇ ਵੀ ਹਾਲਤ ਵਿੱਚ ਨਾਂ ਕੀਤੀ ਜਾਵੇ। ਉਨਾਂ ਨੇ ਕਿਹਾ ਕਿ ਜੂਨ ਦਾ ਪਹਿਲਾ ਪੰਦਰਵਾੜਾ ਝੋਨੇ ਦੀ ਸਿੱਧੀ ਬਿਜਾਈ ਲਈ ਅਤੇ ਬਾਸਮਤੀ ਲਈ ਜੂਨ ਦਾ ਦੂਜਾ ਪੰਦਰਵਾੜਾਂ ਢੁਕਵਾਂ ਸਮਾਂ ਹੈ। ਉਨਾਂ ਕਿਹਾ ਕਿ ਘੱਟ ਸਮੇਂ ਵਿੱਚ ਪੱਕਣ ਵਾਲੀਆਂ ਪੀ ਆਰ 126 ਅਤੇ ਪੂਸਾ ਬਾਸਮਤੀ 1509 ਦੀ ਬਿਜਾਈ ਜੂਨ ਦੇ ਦੂਜੇ ਪੰਦਰਵਾੜੇ ਵਿੱਚ ਵੀ ਕੀਤੀ ਜਾ ਸਕਦੀ ਹੈ ਉਨਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਤਰ ਵੱਤਰ ਵਿੱਚ ਹੀ ਕੀਤੀ ਜਾਵੇ ਤਾਂ ਬਿਹਤਰ ਹੈ। ਉਨਾਂ ਕਿਹਾ ਕਿ ਰੌਣੀ ਉਪਰੰਤ ਖੇਤ ਤਰ ਵੱਤਰ ਦੀ ਹਾਲਤ ਵਿਚ ਆਉਣ ਤੇ ਦੋ ਵਾਰ ਹੱਲਾਂ ਨਾਲ ਵਾਹ ਕੇ ਤੇ ਸੁਹਾਗੇ ਦੀ ਦੋਹਰ ਜਾਂ ਤੇਹਰ ਪਾ ਕੇ ਤੁਰੰਤ ਬਿਜਾਈ ਕਰ ਦਿਉ। ਉਨਾਂ ਕਿਹਾ ਕਿ ਬਿਜਾਈ ਕਰਨ  ਤੋਂ ਪਹਿਲਾਂ ਬੀਜ ਨੂੰ 8-12 ਘੰਟੇ ਤਕ ਪਾਣੀ ਵਿੱਚ ਭਿਉਂ ਕੇ ਰੱਖਣ ਤੋਂ ਬਾਅਦ ਛਾਵੇਂ ਸੁਕਾ ਕੇ ਦਵਾਈ ਨਾਲ ਸੋਧ ਲਵੋ। ਡਾ. ਮਨਦੀਪ ਕੌਰ ਨੇ ਕਿਹਾ ਕਿ  ਨਦੀਨਾਂ ਦੀ ਸਮੱਸਿਆ ਅਤੇ ਖੁਰਾਕੀ ਤੱਤਾਂ ਖਾਸ ਕਰਕੇ ਲੋਹੇ ਦੀ ਘਾਟ ਤੋਂ ਬਚਾਅ ਲਈ ਪਹਿਲਾ ਪਾਣੀ ਦੇਰੀ ਨਾਲ, ਤੇ ਤਕਰੀਬਨ 21 ਦਿਨਾਂ ਬਾਅਦ ਲਾਉ। ਉਨਾਂ ਕਿਹਾ ਕਿ ਬਹੁਤ ਸਾਰੇ ਕਿਸਾਨ ਇਸ ਵਿਧੀ ਵਿੱਚ ਰੁਚੀ ਦਿਖਾ ਰਹੇ ਹਨ ਅਤੇ ਕਈ ਕਿਸਾਨ ਪਹਿਲੀ ਵਾਰ ਇਸ ਵਿਧੀ ਨੂੰ ਅਪਣਾ ਰਹੇ ਹਨ ਇਸ ਲਈ ਇਸ ਤਕਨੀਕ ਦੇ ਤਕਨੀਕੀ ਨੁਕਤਿਆਂ ਨੂੰ ਸਮਝਣਾ ਬਹੁਤ ਜ਼ਰੂਰੀ ਹੈ ਤਾਂ ਜੋ ਕਿਸੇ ਕਿਸਮ ਦੀ ਸਮੱਸਿਆ ਨਾਂ ਆਵੇ।

 

Tags: Agriculture

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD