Thursday, 04 June 2026

 

 

ਖ਼ਾਸ ਖਬਰਾਂ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ

 

ਜਿ਼ਲ੍ਹਾ ਸੰਗਰੂਰ ਵਿੱਚ ਨਸ਼ਾ ਤਸਕਰਾਂ, ਨਸ਼ਾ ਸਪਲਾਈ ਕਰਨ ਵਾਲਿਆਂ ਅਤੇ ਨਜਾਇਜ਼ ਸ਼ਰਾਬ ਕੱਢਣ ਵਾਲਿਆਂ ਖਿਲਾਫ਼ ਕਾਰਵਾਈ ਤੇਜ਼

ਆਬਕਾਰੀ ਐਕਟ ਅਧੀਨ 80 ਮਾਮਲੇ ਦਰਜ, 89 ਦੀ ਹੋਈ ਗ੍ਰਿਫ਼ਤਾਰੀ: ਡਿਪਟੀ ਕਮਿਸ਼ਨਰ

5 Dariya News

5 Dariya News

5 Dariya News

ਸੰਗਰੂਰ , 08 Jun 2020

Last updated on: Jun 08, 2020, 00:00 IST

ਪੰਜਾਬ ਦੇ ਕਰ ਤੇ ਆਬਕਾਰੀ ਵਿਭਾਗ ਦੇ ਕਮਿਸ਼ਨਰ ਨਾਲ ਵੀਡੀਓ ਕਾਨਫਰੰਸਿੰਗ ਦੌਰਾਨ ਜਿ਼ਲ੍ਹਾ ਮੈਜਿਸਟਰੇਟ ਸ਼੍ਰੀ ਘਨਸਿ਼ਆਮ ਥੋਰੀ ਅਤੇ ਐਸ.ਐਸ.ਪੀ ਡਾ. ਸੰਦੀਪ ਗਰਗ ਨੇ ਦੱਸਿਆ ਕਿ ਜਿ਼ਲ੍ਹਾ ਸੰਗਰੂਰ ਵਿੱਚ ਕਿਸੇ ਵੀ ਕਿਸਮ ਦੀ ਨਸ਼ਾ ਤਸਕਰੀ ਨੂੰ ਸਖ਼ਤੀ ਨਾਲ ਰੋਕਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ, ਨਸ਼ਾ ਸਪਲਾਈ ਕਰਨ ਵਾਲਿਆਂ ਅਤੇ ਨਜਾਇਜ਼ ਸ਼ਰਾਬ ਕੱਢਣ ਵਾਲਿਆਂ ਨੂੰ ਮੁਕੰਮਲ ਠੱਲ ਪਾਉਣ ਲਈ ਤੁਰੰਤ ਪੂਰੀ ਮੁਸਤੈਦੀ ਨਾਲ ਕਦਮ ਪੁੱਟੇ ਜਾ ਰਹੇ ਹਨ ਅਤੇ ਆਬਕਾਰੀ ਐਕਟ ਅਧੀਨ ਹੁਣ ਤੱਕ 80 ਮਾਮਲੇ ਦਰਜ ਕੀਤੇ ਗਏ ਹਨ ਤੇ 89 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਆਬਕਾਰੀ ਤੇ ਕਰ ਵਿਭਾਗ ਦੇ ਅਧਿਕਾਰੀਆਂ ਸਮੇਤ ਵੀਡੀਓ ਕਾਨਫਰੰਸ ਵਿੱਚ ਹਿੱਸਾ ਲੈਂਦਿਆਂ ਜਿ਼ਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਬੀਤੇ ਐਤਵਾਰ ਨੂੰ 91.89 ਲੱਖ ਰੁਪਏ ਦੀ ਸ਼ਰਾਬ ਦੀ ਵਿਕਰੀ ਹੋਈ ਜੋ ਕਿ ਪਿਛਲੇ ਸਾਲ ਇਸੇ ਦਿਨ ਨੂੰ ਹੋਈ ਵਿਕਰੀ ਨਾਲੋਂ 132.08 ਫ਼ੀਸਦੀ ਵੱਧ ਹੈ।ਵੀਡੀਓ ਕਾਨਫਰੰਸ ਦੌਰਾਨ ਏ.ਡੀ.ਜੀ.ਪੀ ਲਾਅ ਵੱਲੋਂ ਅਮਨ ਤੇ ਕਾਨੂੰਨ ਵਿਵਸਥਾ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ।ਸ੍ਰੀ ਘਨਸ਼ਿਆਮ ਥੋਰੀ ਨੇ ਕਿਹਾ ਕਿ ਆਬਕਾਰੀ ਐਕਟ ਅਧੀਨ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਵਿਚ ਕੁੱਲ 80 ਮਾਮਲੇ ਦਰਜ ਕੀਤੇ ਗਏ ਹਨ, ਜਿਨਾਂ ਵਿਚ ਹੁਣ ਤੱਕ 89 ਮੁਲਜ਼ਮਾਂ ਨੂੰ ਗਿਫ੍ਰਤਾਰ ਕੀਤਾ ਜਾ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕੋਲੋਂ 2929.125 ਸ਼ਰਾਬ ਦੀਆਂ ਬੋਤਲਾਂ ਜ਼ਬਤ ਕੀਤੀਆਂ ਗਈਆਂ ਹਨ। 

ਸ੍ਰੀ ਥੋਰੀ ਨੇ ਕਿਹਾ ਕਿ ਅਹਿਮਦਗੜ੍ਹ ਡਵੀਜ਼ਨ ਵਿਖੇ 5, ਭਵਾਨੀਗੜ੍ਹ ਵਿਖੇ 7, ਮਾਲੇਰਕੋਟਲਾ ਵਿਖੇ 5, ਧੂਰੀ ਵਿਖੇ 13, ਸੰਗਰੂਰ ਵਿਖੇ 19, ਦਿੜਬਾ ਵਿਖੇ 5, ਲਹਿਰਾ ਵਿਖੇ 7, ਮੂਨਕ ਵਿਖੇ 7 ਤੇ ਸੁਨਾਮ ਡਵੀਜ਼ਨ ਵਿਖੇ 12 ਮਾਮਲੇ ਦਰਜ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਸੀ.ਆਰ.ਪੀ.ਐਫ਼. ਦੀ ਧਾਰਾ 110 ਅਧੀਨ ਹੁਣ ਤੱਕ ਕੁੱਲ 186 ਕੁਲੰਦਰ ਕੱਟੇ ਗਏ ਹਨ ਤੇ 2 ਲੱਖ ਤੱਕ ਦੇ 156 ਜ਼ਮਾਨਤੀ ਬਾਂਡ ਭਰਵਾਏ ਗਏ। ਉਨ੍ਹਾਂ ਕਿਹਾ ਕਿ ਹੁਣ ਤੱਕ ਰਾਈਸ ਸ਼ੈਲਰ, ਗੁਦਾਮ, ਮੈਰਿਜ਼ ਪੈਲੇਸ ਆਦਿ 503 ਥਾਵਾਂ ‘ਤੇ ਚੈਕਿੰਗ ਵੀ ਕੀਤੀ ਗਈ ਹੈ।ਸ਼੍ਰੀ ਥੋਰੀ ਨੇ ਕਿਹਾ ਕਿ ਐਤਵਾਰ ਨੂੰ 91.89 ਲੱਖ ਰੁਪਏ ਦੀ ਸ਼ਰਾਬ ਦੀ ਵਿਕਰੀ ਹੋਈ ਜੋ ਕਿ ਪਿਛਲੇ ਸਾਲ ਇਸੇ ਦਿਨ ਨੂੰ ਹੋਈ ਸ਼ਰਾਬ ਦੀ ਵਿਕਰੀ ਨਾਲੋਂ 132.08 ਫ਼ੀ ਸਦੀ ਵੱਧ ਹੈ।ਉਨ੍ਹਾਂ ਦੱਸਿਆ ਕਿ ਜਿ਼ਲ੍ਹੇ ਵਿਚ ਸ਼ਨੀਵਾਰ ਨੂੰ ਵੀ 91.42  ਲੱਖ ਰੁਪਏ ਦੀ ਸ਼ਰਾਬ ਦੀ ਵਿਕਰੀ ਹੋਈ ਸੀ।ਜਿ਼ਲ੍ਹਾ ਮੈਜਿਸਟ੍ਰੇਟ ਨੇ ਨਜ਼ਾਇਜ਼ ਸ਼ਰਾਬ ਦੀ ਤਸਕਰੀ ਰੋਕਣ ਲਈ ਵਟਸਐਪ ਹੈਲਪਲਾਈਨ ਨੰਬਰ 9592430781 ਜਾਰੀ ਕਰਦਿਆਂ ਜਿ਼ਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜਿ਼ਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਸਾਰੇ ਨਾਗਰਿਕਾਂ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ ਅਤੇ ਇਸ ਨੰਬਰ ਤੇ ਪ੍ਰਾਪਤ ਹੋਣ ਵਾਲੀ ਕਿਸੇ ਵੀ ਸੂਚਨਾ ਨੂੰ ਪੂਰੀ ਤਰ੍ਹਾਂ ਗੁਪਤ ਰੱਖਦਿਆਂ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।ਉਨ੍ਹਾਂ ਕਿਹਾ ਕਿ ਅੰਤਰ ਰਾਜੀ ਹੱਦਾਂ ਰਾਹੀਂ ਹੋਣ ਵਾਲੀ ਨਸ਼ਾ ਤਸਕਰੀ ਨੂੰ ਵੰਡ ਤੋਂ ਪਹਿਲਾਂ ਰੋਕਿਆ ਜਾਣਾ ਜ਼ਰੂਰੀ ਹੈ ਅਤੇ ਇਸ ਲਈ ਪਿੰਡ ਪੱਧਰ ਤੇ ਚੌਕਸੀ ਵਧਾਏ ਜਾਣ ਦੀ ਜ਼ਰੂਰਤ ਹੈ।

 

Tags: DC Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD