Saturday, 18 May 2024

 

 

ਖ਼ਾਸ ਖਬਰਾਂ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ ਅਨੰਦਪੁਰ ਸਾਹਿਬ ਹਲਕੇ ਅੰਦਰ ਆਉਂਦਾ ਗੜ੍ਹਸ਼ੰਕਰ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਨਿੱਤਰੇਗਾ ਪੰਜਾਬ 'ਚ 13 ਹਜ਼ਾਰ ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਸ਼ਨਾਖ਼ਤ, ਸੁਰੱਖਿਆ ਦੇ ਕੀਤੇ ਪੁੱਖਤਾ ਪ੍ਰਬੰਧ - ਅਰਪਿਤ ਸ਼ੁਕਲਾ ਚੋਣ ਕਮਿਸ਼ਨ ਵੱਲੋਂ ਤਾਇਨਾਤ ਜਨਰਲ ਅਬਜ਼ਰਵਰ, ਖਰਚਾ ਅਬਜ਼ਰਵਰ ਤੇ ਪੁਲਿਸ ਅਬਜ਼ਰਵਰ ਵੱਲੋਂ ਲੋਕ ਸਭਾ ਚੋਣਾਂ ਦੀ ਤਿਆਰੀ ਬਾਰੇ ਵਿਸਤ੍ਰਿਤ ਮੀਟਿੰਗ ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਲੋਕ ਸਭਾ ਚੋਣ ਲੜ ਰਹੇ ਉਮੀਦਵਾਰਾਂ ਨੂੰ ਚੋਣ ਨਿਸ਼ਾਨਾਂ ਦੀ ਕੀਤੀ ਵੰਡ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ

 

ਪਿੰਡ ਬੁਰਜ ਹਰੀ ਸਿੰਘ ਵਿਖੇ ਬਣਨ ਵਾਲੇ ਸਰਕਾਰੀ ਡਿਗਰੀ ਕਾਲਜ ਦਾ ਲੋਕ ਸਭਾ ਮੈਂਬਰ ਵੱਲੋਂ ਨੀਂਹ ਪੱਥਰ

ਇਲਾਕੇ ਦੇ 60 ਪਿੰਡਾਂ ਨੂੰ ਮਿਲੇਗਾ ਫਾਇਦਾ - ਡਾਕਟਰ ਅਮਰ ਸਿੰਘ

5 Dariya News

5 Dariya News

5 Dariya News

ਰਾਏਕੋਟ/ਲੁਧਿਆਣਾ , 08 Jun 2020

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਹਰੇਕ ਵਿਦਿਆਰਥੀ ਨੂੰ ਉੱਚ ਪੱਧਰ ਦੀ ਸਿੱਖਿਆ ਮੁਹੱਈਆ ਕਰਾਉਣ ਲਈ ਕਈ ਉਪਰਾਲੇ ਸ਼ੁਰੂ ਕੀਤੇ ਗਏ ਹਨ। ਹਲਕਾ ਸ੍ਰੀ ਫਤਹਿਗੜ ਸਾਹਿਬ ਤੋਂ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਦੇ ਉਪਰਾਲਿਆਂ ਸਦਕਾ ਵਿਧਾਨ ਸਭਾ ਹਲਕਾ ਰਾਏਕੋਟ ਵਿੱਚ ਸਰਕਾਰੀ ਡਿਗਰੀ ਕਾਲਜ ਖੁੱਲਣ ਜਾ ਰਿਹਾ ਹੈ, ਜਿਸ ਦਾ ਅੱਜ ਪਿੰਡ ਬੁਰਜ ਹਰੀ ਸਿੰਘ ਵਿਖੇ ਓਹਨਾ ਵੱਲੋਂ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਕਾਮਿਲ ਬੋਪਾਰਾਏ, ਜਗਪ੍ਰੀਤ ਸਿੰਘ ਬੁੱਟਰ ਨੱਥੋਵਾਲ ਅਤੇ ਹੋਰ ਵੀ ਹਾਜ਼ਿਰ ਸਨ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਾ. ਅਮਰ ਸਿੰਘ ਨੇ ਦੱਸਿਆ ਕਿ ਹਲਕਾ ਰਾਏਕੋਟ ਵਿੱਚ ਸਰਕਾਰੀ ਕਾਲਜ ਦੀ ਅਣਹੋਂਦ ਨੂੰ ਦੇਖਦਿਆਂ ਪੰਜਾਬ ਸਰਕਾਰ ਵੱਲੋਂ ਪਿੰਡ ਬੁਰਜ ਹਰੀ ਸਿੰਘ ਵਿਖੇ 8 ਕਰੋੜ 83 ਲੱਖ ਰੁਪਏ ਤੋਂ ਵਧੇਰੇ ਦੀ ਲਾਗਤ ਨਾਲ ਸਰਕਾਰੀ ਡਿਗਰੀ ਕਾਲਜ ਸਥਾਪਤ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਕਾਲਜ ਦੇ ਸ਼ੁਰੂ ਹੋਣ ਨਾਲ ਇਲਾਕੇ ਦੇ 50-60 ਪਿੰਡਾਂ ਦੇ ਬੱਚਿਆਂ ਨੂੰ ਉੱਚ ਵਿਦਿਆ ਉਨਾਂ ਦੇ ਘਰਾਂ ਦੇ ਨਜ਼ਦੀਕ ਮਿਲਣ ਦਾ ਰਾਹ ਖੁੱਲੇਗਾ। ਇਹ ਕਾਲਜ ਦੀ ਇਮਾਰਤ ਦਾ ਨਿਰਮਾਣ ਕਾਰਜ ਅਗਲੇ ਨੌਂ ਮਹੀਨੇ ਵਿੱਚ ਮੁਕੰਮਲ ਕਾਰਨ ਦਾ ਟੀਚਾ ਹੈ। ਜਦ ਇਹ ਕਾਲਜ ਸ਼ੁਰੂ ਹੋ ਗਿਆ ਤਾਂ ਇਸ ਇਲਾਕੇ ਦੇ ਬੱਚਿਆਂ ਨੂੰ ਉੱਚ ਵਿਦਿਆ ਲਈ ਦੂਰ ਸ਼ਹਿਰ‌‌ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ।

ਓਹਨਾ ਦੱਸਿਆ ਕਿ ਖੇਤਰ ਨਾਲ ਸੰਬੰਧਤ ਦੋ ਮਹੱਤਵਪੂਰਨ ਸੜਕਾਂ ਦੀ ਵਿਸ਼ੇਸ਼ ਮੁਰੰਮਤ ਦਾ ਕੰਮ ਵੀ ਜਲਦ ਮੁਕੰਮਲ ਹੋਣ ਜਾ ਰਿਹਾ ਹੈ। ਇਨਾਂ ਸਾਰੇ ਪ੍ਰੋਜੈਕਟਾਂ 'ਤੇ 20 ਕਰੋੜ 65 ਲੱਖ 29 ਹਜ਼ਾਰ ਤੋਂ ਵਧੇਰੇ ਰੁਪਏ ਦੀ ਲਾਗਤ ਆਈ ਹੈ।ਉਨਾਂ ਕਿਹਾ ਕਿ ਜਗਰਾਂਉ ਤੋਂ (ਵਾਇਆ ਰਾਏਕੋਟ) ਮਲੇਰਕੋਟਲਾ ਜਾਣ ਵਾਲੀ ਸੜਕ ਅਤੇ ਪਿੰਡ ਛਪਾਰ ਤੋਂ ਰਾਏਕੋਟ ਜਾਣ ਵਾਲੀ ਸੜਕ ਦੀ ਖ਼ਸਤਾ ਹਾਲਤ ਕਾਰਨ ਰਾਹਗੀਰਾਂ ਨੂੰ ਕਾਫੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈਂਦਾ ਸੀ। ਪੰਜਾਬ ਸਰਕਾਰ ਵੱਲੋਂ ਇਨਾਂ ਦੋਵਾਂ ਸੜਕਾਂ ਦੀ ਕਾਇਆ ਕਲਪ ਕਰਨ ਦੀ ਯੋਜਨਾ ਉਲੀਕੀ ਗਈ ਸੀ। ਜਗਰਾਂਉ ਤੋਂ (ਵਾਇਆ ਰਾਏਕੋਟ) ਮਲੇਰਕੋਟਲਾ ਜਾਣ ਵਾਲੀ ਸੜਕ ਦੀ ਕੁੱਲ 13.05 ਕਿਲੋਮੀਟਰ ਸੜਕ ਅਤੇ ਪਿੰਡ ਛਪਾਰ ਤੋਂ ਰਾਏਕੋਟ ਜਾਣ ਵਾਲੀ ਸੜਕ ਦੀ ਕੁੱਲ 19.20 ਕਿਲੋਮੀਟਰ ਸੜਕ ਦੀ ਸਪੈਸ਼ਲ ਰਿਪੇਅਰ ਕੀਤੀ ਜਾ ਰਹੀ ਹੈ। ਇਨਾਂ ਦੋਵਾਂ ਪ੍ਰੋਜੈਕਟਾਂ 'ਤੇ ਕਰਮਵਾਰ 4.14 ਕਰੋੜ ਅਤੇ 7.67 ਕਰੋੜ ਰੁਪਏ ਦੀ ਲਾਗਤ ਆਈ ਹੈ।ਡਾ. ਅਮਰ ਸਿੰਘ ਨੇ ਦੱਸਿਆ ਕਿ ਇਹ ਸਾਰੇ ਪ੍ਰੋਜੈਕਟਾਂ ਤੈਅ ਸਮਾਂ ਸੀਮਾਂ ਵਿੱਚ ਮੁਕੰਮਲ ਕੀਤੇ ਜਾਣਗੇ। ਕੰਮ ਕਰਨ ਵਾਲੀ ਕੰਪਨੀ ਜਿੱਥੇ ਉਕਤ ਸੜਕਾਂ ਦੀ ਰਿਪੇਅਰ ਕਰੇਗੀ, ਉਥੇ ਹੀ 5 ਸਾਲ ਮੇਂਨਟੇਨੈਂਸ ਵੀ ਕਰੇਗੀ।ਉਨਾਂ ਇਲਾਕਾ ਵਾਸੀਆਂ ਦੀ ਇਸ ਚਿਰੋਕਣੀ ਮੰਗ ਨੂੰ ਪੂਰਾ ਕਰਨ 'ਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਲਕਾ ਫਤਹਿਗੜ ਸਾਹਿਬ ਦੇ ਵਿਕਾਸ ਨੂੰ ਸਮਰਪਿਤ ਕਈ ਹੋਰ ਪ੍ਰੋਜੈਕਟ ਵੀ ਸ਼ੁਰੂ ਕੀਤੇ ਜਾ ਰਹੇ ਹਨ।

 

Tags: Dr Amar Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD