Sunday, 19 May 2024

 

 

ਖ਼ਾਸ ਖਬਰਾਂ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ

 

'ਮਿਸ਼ਨ ਫ਼ਤਿਹ' : ਪੁਲਿਸ ਕਮਿਸ਼ਨਰ ਵਲੋਂ ਜਨਤਕ ਥਾਵਾਂ 'ਤੇ ਸਮਾਜਿਕ ਦੂਰੀ ਦੇ ਨਿਯਮ ਦੀ ਪਾਲਣਾ ਲਈ ਵਿਸ਼ੇਸ਼ ਮੁਹਿੰਮ ਚਲਾਉਣ ਦੀਆਂ ਹਦਾਇਤਾਂ

5 Dariya News

5 Dariya News

5 Dariya News

ਜਲੰਧਰ , 09 Jun 2020

ਪੁਲਿਸ ਕਮਿਸ਼ਨਰ ਜਲੰਧਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਕੋਰੋਨਾ ਵਾਇਰਸ 'ਤੇ ਜਿੱਤ ਪ੍ਰਾਪਤ ਕਰਨ ਲਈ ਸ਼ੁਰੂ ਕੀਤੇ ਗਏ 'ਮਿਸ਼ਨ ਫ਼ਤਿਹ' ਤਹਿਤ ਮੈਡੀਕਲ ਪ੍ਰੋਟੋਕਾਲ ਜਿਸ ਵਿੱਚ ਜਨਤਕ ਥਾਵਾਂ ਤੇ ਸਮਾਜਿਕ ਦੂਰੀ ਅਤੇ ਮਾਸਕ ਪਾਉਣਾ ਲਾਜ਼ਮੀ ਹੈ ਨੂੰ ਆਪਣੇ ਆਪਣੇ-ਆਪਣ ਅਧਿਕਾਰ ਖੇਤਰ ਵਿੱਚ ਯਕੀਨੀ ਬਣਾਇਆ ਜਾਵੇ। ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਪੁਲਿਸ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਹੁਣ ਬਜ਼ਾਰ ਖੁਲ੍ਹ ਗਏ ਹਨ ਅਤੇ ਵੱਡੀ ਗਿਣਤੀ ਵਿੱਚ ਲੋਕ ਸੜਕਾਂ 'ਤੇ ਆ ਰਹੇ ਹਨ ਜਿਸ ਨੇ ਕੋਰੋਨਾ ਵਾਇਰਸ ਤੋਂ ਬਚਾਅ ਲਈ ਪੁਲਿਸ ਕਰਮੀਆਂ ਦੀ ਡਿਊਟੀ ਨੂੰ ਵਧਾ ਦਿੱਤਾ ਹੈ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਪਣੇ-ਆਪਣੇ ਅਧਿਕਾਰ ਖੇਤਰ ਵਿੱਚ ਗਸ਼ਤ ਕਰਕੇ ਜਨਤਕ ਥਾਵਾਂ 'ਤੇ ਲੋਕਾਂ ਵਲੋਂ ਸਮਾਜਿਕ ਦੂਰੀ ਦੀ ਪਾਲਣਾ ਅਤੇ ਮਾਸਕ ਪਾਉਣ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਲੋਕਾਂ ਦੇ ਚਲਾਨ ਕੱਟੇ ਜਾਣ ਅਤੇ ਇਸ ਸਬੰਧੀ ਕਿਸੇ ਪ੍ਰਕਾਰ ਦੀ ਕੋਈ ਢਿੱਲ ਨਾ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨਾਲ ਕੋਵਿਡ-19 ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਅਤੇ ਲੋਕਾਂ ਦੀ ਜਾਨ ਬਚਾਉਣ ਵਿੱਚ ਮਦਦ ਮਿਲੇਗੀ। ਪੁਲਿਸ ਕਮਿਸ਼ਨਰ ਨੇ ਪੁਲਿਸ ਅਧਿਕਾਰੀਆਂ ਨੂੰ ਰਾਤ ਸਮੇਂ ਅਮਨ ਅਤੇ ਕਾਨੂੰਨ ਦੀ ਸਥਿਤੀ 'ਤੇ ਚੌਕਸੀ ਨਾਲ ਨਜ਼ਰ ਰੱਖਣ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਦੀ ਸੁਰੱਖਿਆ ਲਈ ਪੁਲਿਸ ਨਾਕਿਆਂ 'ਤੇ ਸ਼ਖਤ ਚੌਕਸੀ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ। ਇਸ ਮੌਕੇ ਪੁਲਿਸ ਕਮਿਸ਼ਨਰ ਵਲੋਂ ਪੁਲਿਸ ਅਧਿਕਾਰੀਆਂ ਤੇ ਪੁਲਿਸ ਕਰਮੀਆਂ ਨੂੰ ਜਿਵੇਂ ਉਹ ਪਹਿਲਾਂ ਲਗਨ ਤੇ ਮਿਹਨਤ ਨਾਲ ਡਿਊਟੀ ਨਿਭਾਉਂਦੇ ਆ ਰਹੇ ਹਨ ਉਸੇ ਤਰ੍ਹਾਂ ਹੋਰ ਵੀ ਪੂਰੀ ਲਗਨ ਤੇ ਉਤਸ਼ਾਹ ਨਾਲ ਡਿਊਟੀ ਨਿਭਾਉਂਦਿਆਂ ਲੋਕਾਂ ਦੀ ਸੇਵਾ ਲਈ ਪ੍ਰੇਰਿਤ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਕੋਵਿਡ-19 ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਲੋਕਾਂ ਵਲੋਂ ਵੀ ਸਮਾਜਿਕ ਦੂਰੀ ਦੀ ਪਾਲਣਾ ਕਰਦਿਆਂ ਅਤੇ ਮਾਸਕ ਪਹਿਨਣ ਕੇ ਅਹਿਮ ਜਿੰਮੇਵਾਰੀ ਨਿਭਾਈ ਜਾਣੀ ਹੈ।ਇਸ ਮੌਕੇ ਡਿਪਟੀ ਕਮਿਸ਼ਨਰ ਪੁਲਿਸ ਗੁਰਮੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਪੁਲਿਸ ਵਤਸਲਾ ਗੁਪਤਾ, ਅਸ਼ਵਨੀ ਕੁਮਾਰ, ਏ.ਸੀ.ਪੀ.ਬਿਮਲ ਕਾਂਤ, ਸੁਰਿੰਦਚ ਚੱਡਾ, ਹਰਸਿਮਰਨ ਸਿੰਘ, ਬਰਜਿੰਦਰ ਸਿੰਘ , ਧਰਮ ਪਾਲ ਅਤੇ ਹੋਰ ਵੀ ਹਾਜ਼ਰ ਸਨ।

 

Tags: Commissioner of Police Jalandhar , Mission Fateh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD