Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

'ਮਿਸ਼ਨ ਫ਼ਤਿਹ' : ਪੁਲਿਸ ਕਮਿਸ਼ਨਰ ਵਲੋਂ ਜਨਤਕ ਥਾਵਾਂ 'ਤੇ ਸਮਾਜਿਕ ਦੂਰੀ ਦੇ ਨਿਯਮ ਦੀ ਪਾਲਣਾ ਲਈ ਵਿਸ਼ੇਸ਼ ਮੁਹਿੰਮ ਚਲਾਉਣ ਦੀਆਂ ਹਦਾਇਤਾਂ

5 Dariya News

5 Dariya News

5 Dariya News

ਜਲੰਧਰ , 09 Jun 2020

Last updated on: Jun 09, 2020, 00:00 IST

ਪੁਲਿਸ ਕਮਿਸ਼ਨਰ ਜਲੰਧਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਕੋਰੋਨਾ ਵਾਇਰਸ 'ਤੇ ਜਿੱਤ ਪ੍ਰਾਪਤ ਕਰਨ ਲਈ ਸ਼ੁਰੂ ਕੀਤੇ ਗਏ 'ਮਿਸ਼ਨ ਫ਼ਤਿਹ' ਤਹਿਤ ਮੈਡੀਕਲ ਪ੍ਰੋਟੋਕਾਲ ਜਿਸ ਵਿੱਚ ਜਨਤਕ ਥਾਵਾਂ ਤੇ ਸਮਾਜਿਕ ਦੂਰੀ ਅਤੇ ਮਾਸਕ ਪਾਉਣਾ ਲਾਜ਼ਮੀ ਹੈ ਨੂੰ ਆਪਣੇ ਆਪਣੇ-ਆਪਣ ਅਧਿਕਾਰ ਖੇਤਰ ਵਿੱਚ ਯਕੀਨੀ ਬਣਾਇਆ ਜਾਵੇ। ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਪੁਲਿਸ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਹੁਣ ਬਜ਼ਾਰ ਖੁਲ੍ਹ ਗਏ ਹਨ ਅਤੇ ਵੱਡੀ ਗਿਣਤੀ ਵਿੱਚ ਲੋਕ ਸੜਕਾਂ 'ਤੇ ਆ ਰਹੇ ਹਨ ਜਿਸ ਨੇ ਕੋਰੋਨਾ ਵਾਇਰਸ ਤੋਂ ਬਚਾਅ ਲਈ ਪੁਲਿਸ ਕਰਮੀਆਂ ਦੀ ਡਿਊਟੀ ਨੂੰ ਵਧਾ ਦਿੱਤਾ ਹੈ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਪਣੇ-ਆਪਣੇ ਅਧਿਕਾਰ ਖੇਤਰ ਵਿੱਚ ਗਸ਼ਤ ਕਰਕੇ ਜਨਤਕ ਥਾਵਾਂ 'ਤੇ ਲੋਕਾਂ ਵਲੋਂ ਸਮਾਜਿਕ ਦੂਰੀ ਦੀ ਪਾਲਣਾ ਅਤੇ ਮਾਸਕ ਪਾਉਣ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਲੋਕਾਂ ਦੇ ਚਲਾਨ ਕੱਟੇ ਜਾਣ ਅਤੇ ਇਸ ਸਬੰਧੀ ਕਿਸੇ ਪ੍ਰਕਾਰ ਦੀ ਕੋਈ ਢਿੱਲ ਨਾ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨਾਲ ਕੋਵਿਡ-19 ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਅਤੇ ਲੋਕਾਂ ਦੀ ਜਾਨ ਬਚਾਉਣ ਵਿੱਚ ਮਦਦ ਮਿਲੇਗੀ। ਪੁਲਿਸ ਕਮਿਸ਼ਨਰ ਨੇ ਪੁਲਿਸ ਅਧਿਕਾਰੀਆਂ ਨੂੰ ਰਾਤ ਸਮੇਂ ਅਮਨ ਅਤੇ ਕਾਨੂੰਨ ਦੀ ਸਥਿਤੀ 'ਤੇ ਚੌਕਸੀ ਨਾਲ ਨਜ਼ਰ ਰੱਖਣ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਦੀ ਸੁਰੱਖਿਆ ਲਈ ਪੁਲਿਸ ਨਾਕਿਆਂ 'ਤੇ ਸ਼ਖਤ ਚੌਕਸੀ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ। ਇਸ ਮੌਕੇ ਪੁਲਿਸ ਕਮਿਸ਼ਨਰ ਵਲੋਂ ਪੁਲਿਸ ਅਧਿਕਾਰੀਆਂ ਤੇ ਪੁਲਿਸ ਕਰਮੀਆਂ ਨੂੰ ਜਿਵੇਂ ਉਹ ਪਹਿਲਾਂ ਲਗਨ ਤੇ ਮਿਹਨਤ ਨਾਲ ਡਿਊਟੀ ਨਿਭਾਉਂਦੇ ਆ ਰਹੇ ਹਨ ਉਸੇ ਤਰ੍ਹਾਂ ਹੋਰ ਵੀ ਪੂਰੀ ਲਗਨ ਤੇ ਉਤਸ਼ਾਹ ਨਾਲ ਡਿਊਟੀ ਨਿਭਾਉਂਦਿਆਂ ਲੋਕਾਂ ਦੀ ਸੇਵਾ ਲਈ ਪ੍ਰੇਰਿਤ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਕੋਵਿਡ-19 ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਲੋਕਾਂ ਵਲੋਂ ਵੀ ਸਮਾਜਿਕ ਦੂਰੀ ਦੀ ਪਾਲਣਾ ਕਰਦਿਆਂ ਅਤੇ ਮਾਸਕ ਪਹਿਨਣ ਕੇ ਅਹਿਮ ਜਿੰਮੇਵਾਰੀ ਨਿਭਾਈ ਜਾਣੀ ਹੈ।ਇਸ ਮੌਕੇ ਡਿਪਟੀ ਕਮਿਸ਼ਨਰ ਪੁਲਿਸ ਗੁਰਮੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਪੁਲਿਸ ਵਤਸਲਾ ਗੁਪਤਾ, ਅਸ਼ਵਨੀ ਕੁਮਾਰ, ਏ.ਸੀ.ਪੀ.ਬਿਮਲ ਕਾਂਤ, ਸੁਰਿੰਦਚ ਚੱਡਾ, ਹਰਸਿਮਰਨ ਸਿੰਘ, ਬਰਜਿੰਦਰ ਸਿੰਘ , ਧਰਮ ਪਾਲ ਅਤੇ ਹੋਰ ਵੀ ਹਾਜ਼ਰ ਸਨ।

 

Tags: Commissioner of Police Jalandhar , Mission Fateh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD