Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਹੋਮ ਕੁਆਰੰਟੀਨ ਦੀ ਉਲੰਘਣਾ ਕਰਨ ਵਾਲੇ ਲੋਕਾਂ ਦੀ ਨਿਗਰਾਨੀ ਲਈ 696 ਟੀਮਾਂ ਦਾ ਗਠਨ

ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਸਖ਼ਤ ਕਾਰਵਾਈ ਦੀ ਤਾੜਨਾ

5 Dariya News

5 Dariya News

5 Dariya News

ਜਲੰਧਰ , 09 Jun 2020

Last updated on: Jun 09, 2020, 00:00 IST

ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ, ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਅਤੇ ਐਸ.ਐਸ.ਪੀ.ਸ੍ਰੀ ਨਵਜੋਤ ਸਿੰਘ ਮਾਹਲ ਵਲੋਂ  ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੇ ਗਏ 'ਮਿਸ਼ਨ ਫ਼ਤਿਹ' ਦੀ ਲੜੀ ਵਜੋਂ ਜ਼ਿਲ੍ਹੇ ਵਿੱਚ ਹੋਮ ਕੁਆਰੰਟੀਨ ਦੀ ਉਲੰਘਣਾ ਕਰਨ ਵਾਲੇ ਲੋਕਾਂ 'ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੂਰੀ ਚੌਕਸੀ ਨਾਲ ਨਿਗਰਾਨੀ ਰੱਖਣ ਲਈ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ 696 ਟੀਮਾਂ ਦਾ ਗਠਨ ਕੀਤਾ ਗਿਆ।ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਜਲੰਧਰ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ , ਪੁਲਿਸ ਕਮਿਸ਼ਨਰ ਅਤੇ ਐਸ.ਐਸ.ਪੀ.ਨੇ ਕਿਹਾ ਕਿ ਜਿਹੜੇ ਲੋਕ ਬਾਹਰੋਂ ਆਉਂਦੇ ਹਨ ਅਤੇ ਉਨਾਂ ਵਿੱਚ ਕੋਵਿਡ-19 ਮਹਾਂਮਾਰੀ ਦੇ ਲੱਛਣ ਦਿਖਾਈ ਦਿੰਦੇ ਹਨ ਇਸ ਲਈ ਉਨਾ ਨੂੰ ਹੋਮ ਕੁਆਰੰਟੀਨ ਵਿੱਚ ਰੱਖਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਮੁੱਖ ਮੰਤਰੀ ਪੰਜਾਬ ਵਲੋਂ ਸ਼ੁਰੂ ਕੀਤੇ ਗਏ 'ਮਿਸ਼ਨ ਫ਼ਤਿਹ' ਦਾ ਹੀ ਹਿੱਸਾ ਹੈ ਕਿ ਲੋਕਾਂ ਨੂੰ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੂੰ ਹੋਮ ਕੁਆਰੰਟੀਨ ਕੀਤਾ ਗਿਆ ਹੈ ਉਹ ਹੋਮ ਕੁਆਰੰਟੀਨ ਦੀ ਉਲੰਘਣਾ ਕਰਕੇ ਦੂਸਰਿਆਂ ਲਈ ਖ਼ਤਰਾ ਨਾ ਬਣਨ ਨੂੰ ਰੋਕਣ ਨੂੰ ਯਕੀਨੀ ਬਣਾਉਣ ਲਈ ਅਜਿਹੇ ਲੋਕਾਂ ਖਿਲਾਫ਼ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਖਤ ਕਾਰਵਾਈ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐਸ.ਐਸ.ਪੀ.ਨੇ ਦੱਸਿਆ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਇਸੇ ਲਈ ਜ਼ਿਲ੍ਹੇ ਵਿੱਚ ਹੋਮ ਕੁਆਰੰਟੀਨ ਕੀਤੇ ਗਏ ਲੋਕਾਂ 'ਤੇ ਸਖ਼ਤ ਨਿਗਰਾਨੀ ਲਈ 696 ਟੀਮਾਂ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਾਹਕੋਟ ਵਿੱਚ 202, ਫਿਲੌਰ ਵਿੱਚ 232, ਨਕੋਦਰ ਵਿੱਚ 150, ਜਲੰਧਰ-1 ਵਿੱਚ 41 ਅਤੇ ਜਲੰਧਰ-2 ਵਿੱਚ 71 ਟੀਮਾਂ ਬਣਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਟੀਮਾਂ ਨੂੰ ਹੋਮ ਕੁਆਰੰਟੀਨ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਲੋਕਾਂ ਖਿਲਾਫ਼ ਮਿਸਾਲੀ ਕਾਰਵਾਈ ਦੀਆਂ ਹਦਾਇਤਾਂ ਕੀਤੀਆਂ ਗਈਆਂ ਹਨ।ਉਨ੍ਹਾਂ ਕਿਹਾ ਕਿ ਜੋ ਲੋਕ ਹੋਮ ਕੁਆਰੰਟੀਨ ਦੇ ਨਿਯਮਾਂ ਦੀ ਉਲੰਘਣਾ ਕਰਦੇ ਪਾਏ ਗਏ ਉਨਾਂ ਨੂੰ ਜੁਰਮਾਨਾ ਕਰਨ ਤੋਂ ਇਲਾਵਾ ਉਨਾਂ ਖਿਲਾਫ਼ ਕਾਨੂੰਨ ਦੀਆਂ ਵੱਖ-ਵੱਖ ਧਰਾਵਾਂ ਅਧੀਨ ਕੇਸ ਦਰਜ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਨੂੰ ਕਿਸੇ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਹੋਮ ਕੁਆਰੰਟੀਨ ਦੀ ਉਲੰਘਣਾ ਕਰਨ ਵਾਲੇ ਅਜਿਹੇ ਲੋਕਾਂ ਦੀ ਨਜ਼ਰਸਾਨੀ ਕਰਨ।

 

Tags: DC Jalandhar , Commissioner of Police Jalandhar , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD