Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪ੍ਰੀਤ ਕੰਵਲ ਸਿੰਘ ਸੈਣੀ ਭਾਜਪਾ ਕਿਸਾਨ ਮੋਰਚੇ ਮੋਹਾਲੀ ਦੇ ਜਿਲ੍ਹਾ ਪ੍ਰਧਾਨ ਨਿਯੁਕਤ

ਪ੍ਰੀਤ ਕੰਵਲ ਸਿੰਘ ਸੈਣੀ
ਪ੍ਰੀਤ ਕੰਵਲ ਸਿੰਘ ਸੈਣੀ

5 Dariya News

5 Dariya News

5 Dariya News

ਖਰੜ , 09 Jun 2020

Last updated on: Jun 09, 2020, 00:00 IST

ਭਾਜਪਾ ਪੰਜਾਬ ਦੇ ਕਿਸਾਨ ਮੋਰਚਾ ਸੂਬਾ ਪ੍ਰਧਾਨ ਬਿਕਰਮਜੀਤ ਸਿੰਘ ਚੀਮਾ ਵੱਲੋਂ ਖਰੜ ਦੇ ਭਾਜਪਾ ਆਗੂ ਤੇ ਸਾਬਕਾ ਕੌਂਸਲਰ ਪ੍ਰੀਤ ਕੰਵਲ ਸਿੰਘ ਸੈਣੀ ਨੂੰ ਜਿਲ੍ਹਾ ਕਿਸਾਨ ਮੋਰਚਾ ਮੋਹਾਲੀ ਦਾ ਪ੍ਰਧਾਨ ਨਾਮਜਦ ਕੀਤਾ ਹੈ। ਪਹਿਲਾਂ ਪ੍ਰੀਤ ਕੰਵਲ ਸਿੰਘ ਸੈਣੀ ਭਾਜਪਾ ਮੰਡਲ ਖਰੜ ਦੇ ਜਨਰਲ ਸਕੱਤਰ ਤੇ ਜਿਲ੍ਹਾ ਕਿਸਾਨ ਮੋਰਚਾ ਦੇ ਉਪ ਪ੍ਰਧਾਨ ਦੀ ਜਿੰਮੇਵਾਰੀ ਵੀ ਨਿਭਾ ਚੁੱਕੇ ਹਨ।ਇਸ ਮੌਕੇ ਬੋਲਦਿਆਂ ਪ੍ਰੀਤ ਕੰਵਲ ਸਿੰਘ ਸੈਣੀ ਨੇ ਕਿਹਾ ਕਿ ਉਹ ਜਿਮੀਦਾਰ ਪਰਿਵਾਰ ਤੋਂ ਹੋਣ ਕਰਕੇ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਨੂੰ ਭਲੀ ਭਾਂਤੀ ਜਾਣਦੇ ਹਨ ਤੇ ਕਿਸਾਨ ਦੀ ਆਵਾਜ਼ ਭਾਜਪਾ ਦੀ ਕੇਂਦਰ ਸਰਕਾਰ ਤਕ ਪਹੁੰਚਾਣ ਲਈ ਕੰਮ ਕਰਨ ਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਲਈ ਇਹ ਸਮਾਂ ਮੁਸ਼ਕਿਲਾਂ ਭਰਿਆ ਹੈ ਕਿਉਂਕਿ ਕਰੋਨਾ ਕਾਰਣ ਲੇਬਰ ਆਪਣੇ ਆਪਣੇ ਘਰਾਂ ਨੂੰ ਜਾਣ ਕਰਕੇ ਲੇਬਰ ਦੀ ਬਹੁਤ ਘਾਟ ਮਹਿਸੂਸ ਹੋ ਰਹੀ ਹੈ, ਜਿਸ ਕਾਰਣ ਝੋਨੇ ਦੀ ਬਿਜਾਈ ਲਈ ਬਹੁਤ ਵੱਡੀ ਸਮੱਸਿਆ ਆਉਣ ਵਾਲੀ ਹੈ ਕਿਉਂਕਿ ਲੋਕਲ ਲੇਬਰ ਦਿਹਾੜੀ ਵੀ ਜਿਆਦਾ ਮੰਗ ਰਹੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਝੋਨੇ ਦੀ ਬਿਜਾਈ ਲਈ ਦੂਜੇ ਢੰਗ ਤਰੀਕੇ ਅਪਣਾਉਣੇ ਪੈਣਗੇ। ਇਸ ਲਈ ਡੀ ਐਸ ਆਰ ਪ੍ਰਣਾਲੀ ਲਾਹੇਵੰਦ ਸਾਬਤ ਹੋ ਸਕਦੀ ਹੈ ਜਿਸ ਵਿਚ ਜਿਆਦਾ ਲੇਬਰ ਦੀ ਵੀ ਜਰੂਰਤ ਨਹੀਂ। ਝੋਨੇ ਦੀ ਲੁਆਈ ਸਿੱਧੀ ਖੇਤ ਵਿਚ ਕੀਤੀ ਜਾ ਸਕਦੀ ਹੈ ਤੇ ਪਾਣੀ ਦੀ ਵੀ ਬੱਚਤ ਹੁੰਦੀ ਹੈ ਤੇ ਖਰਚਾ ਵੀ ਅੱਧਾ ਹੀ ਹੁੰਦਾ ਹੈ। ਇਹੋ ਸਮੇਂ ਦੀ ਮੰਗ ਹੈ।ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਹਰ ਮੋਕੇ ਤੇ ਕਿਸਾਨਾਂ ਨਾਲ ਖੜੀ ਹੈ ਤੇ ਸਾਲ ਦਰ ਸਾਲ ਫਸਲਾਂ ਦੀਆਂ ਕੀਮਤਾਂ ਵਿਚ ਵਾਧਾ ਵੀ ਕਰਦੀ ਰਹਿੰਦੀ ਹੈ।ਇਸ ਮੌਕੇ ਉਨ੍ਹਾਂ ਖੁਸ਼ੀ ਜਾਹਰ ਕਰਦਿਆਂ ਭਾਜਪਾ ਕੇਂਦਰੀ ਲੀਡਰਸ਼ਿਪ ਸਮੇਤ ਪੰਜਾਬ ਪ੍ਰਦੇਸ਼ ਪ੍ਰਧਾਨ ਸ਼੍ਰੀ ਅਸ਼ਵਨੀ ਸ਼ਰਮਾ,  ਪ੍ਰਦੇਸ਼ ਕਿਸਾਨ ਮੋਰਚਾ ਪ੍ਰਧਾਨ ਸ ਬਿਕਰਮਜੀਤ ਸਿੰਘ ਚੀਮਾ, ਪੰਜਾਬ ਕਾਰਜਕਾਰਨੀ ਦੇ ਮੈਂਬਰ ਸ ਸੁਖਵਿੰਦਰ ਸਿੰਘ ਗੋਲਡੀ, ਜਿਲ੍ਹਾ ਪ੍ਰਧਾਨ ਸ਼੍ਰੀ ਸੁਸ਼ੀਲ ਰਾਣਾ,  ਨਰਿੰਦਰ ਰਾਣਾ, ਮੰਡਲ ਖਰੜ ਪ੍ਰਧਾਨ ਪਵਨ ਮਨੋਚਾ ਦਾ ਵੀ ਤਹਿ ਦਿਲ ਤੋਂ ਧੰਨਵਾਦ ਕੀਤਾ।

 

Tags: BJP KHARAR

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD