Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜਸਟਿਸ ਰਾਜਨ ਗੁਪਤਾ ਨੇ ਕਰਵਾਈ ਲੋੜਵੰਦਾਂ ਨੂੰ ਮਾਸਕ ਵੰਡਣ ਦੇ ਪ੍ਰੋਜੈਕਟ ਦੀ ਸ਼ੁਰੂਆਤ

ਮਾਸਕ ਬਣਾਉਣ ਵਾਲੇ ਕੈਦੀਆਂ ਨੂੰ ਦਿੱਤਾ ਜਾਵੇ ਪ੍ਰਸੰਸਾ ਪੱਤਰ : ਜਸਟਿਸ ਰਾਜਨ ਗੁਪਤਾ

5 Dariya News

5 Dariya News

5 Dariya News

ਪਟਿਆਲਾ , 10 Jun 2020

Last updated on: Jun 10, 2020, 00:00 IST

ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਚੇਅਰਮੈਨ ਜੇਲ ਕਮੇਟੀ ਜਸਟਿਸ ਰਾਜਨ ਗੁਪਤਾ ਨੇ ਅੱਜ ਚੰਡੀਗੜ੍ਹ ਸਥਿਤ ਹਾਈਕੋਰਟ ਤੋਂ ਵੀਡੀਉ ਕਾਨਫਰੰਸਿੰਗ ਰਾਹੀਂ ਕੇਂਦਰੀ ਜੇਲ ਪਟਿਆਲਾ ਤੇ ਨਵੀਂ ਜੇਲ ਨਾਭਾ ਵਿਖੇ ਕੈਦੀਆਂ ਵੱਲੋਂ ਬਣਾਏ ਮਾਸਕ ਲੋੜਵੰਦਾਂ 'ਚ ਵੰਡਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਰਾਜਿੰਦਰ ਅਗਰਵਾਲ ਜ਼ਿਲ੍ਹਾ ਕਚਹਿਰੀਆਂ ਤੋਂ ਅਤੇ ਕੇਂਦਰੀ ਜੇਲ ਪਟਿਆਲਾ ਤੇ ਨਵੀਂ ਜੇਲ ਨਾਭਾ ਦੇ ਅੰਡਰ ਟਰਾਇਲ ਅਤੇ ਸਜ਼ਾ ਯਾਫ਼ਤਾ ਕੈਦੀਆਂ ਨੇ ਜੇਲ ਵਿਚੋਂ ਜਸਟਿਸ ਰਾਜਨ ਗੁਪਤਾ ਨਾਲ ਵੀਡੀਉ ਕਾਨਫਰੰਸਿੰਗ ਰਾਹੀਂ ਗੱਲ ਕੀਤੀ।ਇਸ ਮੌਕੇ ਜਸਟਿਸ ਰਾਜਨ ਗੁਪਤਾ ਨੇ ਕਿਹਾ ਕਿ ਕਰੋਨਾ ਵਾਇਰਸ (ਕੋਵਿਡ-19) ਮਹਾਂਮਾਰੀ ਸਮੇਂ ਕੈਦੀਆਂ ਵੱਲੋਂ ਕੀਤਾ ਗਿਆ ਕੰਮ ਸ਼ਲਾਘਾਯੋਗ ਹੈ ਅਤੇ ਇਸ ਔਖੀ ਘੜੀ ਵਿੱਚ ਲੋਕਾਂ ਦੀ ਸਭ ਤੋਂ ਵੱਡੀ ਜ਼ਰੂਰਤ ਮਾਸਕ ਨੂੰ ਤਿਆਰ ਕਰਨ ਵਿੱਚ ਕੈਦੀਆਂ ਵੱਲੋਂ ਦਿਖਾਈ ਦਿਲਚਸਪੀ ਹੋਰਨਾਂ ਲਈ ਵੀ ਪ੍ਰੇਰਨਾ ਸਰੋਤ ਹੈ। ਉਨ੍ਹਾਂ ਜੇਲ ਅਧਿਕਾਰੀ ਨੂੰ ਕਿਹਾ ਕਿ ਜਿਨ੍ਹਾਂ ਕੈਦੀਆਂ ਵੱਲੋਂ ਮਾਸਕ ਬਣਾਏ ਗਏ ਹਨ ਉਨ੍ਹਾਂ ਨੂੰ ਪ੍ਰਸੰਸਾ ਪੱਤਰ ਦਿੱਤੇ ਜਾਣ ਤਾਂ ਜੋ ਉਨ੍ਹਾਂ ਵੱਲੋਂ ਇਸ ਔਖੀ ਘੜੀ ਵਿੱਚ ਕੀਤੇ ਕੰਮ ਦੀ ਉਨ੍ਹਾਂ ਨੂੰ ਹੌਸਲਾ ਅਫ਼ਜਾਈ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਮਾਸਕ ਬਣਾਉਣ ਵਾਲਿਆਂ ਦੀ ਸੂਚੀ ਅਦਾਲਤਾਂ 'ਚ ਅਤੇ ਪੈਰੋਲ ਦੇਣ ਸਮੇਂ ਦੇਖੀ ਜਾਵੇ ਤਾਂ ਜੋ ਉਨ੍ਹਾਂ ਦੇ ਕੀਤੇ ਨੇਕ ਕੰਮ ਨੂੰ ਵੀ ਉਨ੍ਹਾਂ ਦੇ ਕੇਸ ਸਮੇਂ ਵਿਚਾਰਿਆ ਜਾਵੇ।ਜਸਟਿਸ ਰਾਜਨ ਗੁਪਤਾ ਨੇ ਕਿਹਾ ਕਿ ਮਈ ਮਹੀਨੇ ਵੀ ਸਮਾਜ ਸੇਵੀ ਸੰਸਥਾ ਦੇ ਸਹਿਯੋਗ ਨਾਲ ਮਾਸਕ ਬਣਾਕੇ ਲੋੜਵੰਦਾਂ ਨੂੰ ਵੰਡੇ ਗਏ ਸਨ ਅਤੇ ਹੁਣ ਹੋਰ ਵੱਧ ਸਮਰੱਥਾ ਨਾਲ ਕੰਮ ਕਰਦਿਆ ਕੈਦੀਆਂ ਵੱਲੋਂ ਮਾਸਕ ਬਣਾਏ ਗਏ ਹਨ। ਉਨ੍ਹਾਂ ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਦੀ ਸਮੁੱਚੀ ਟੀਮ, ਕੇਂਦਰੀ ਜੇਲ ਪਟਿਆਲਾ, ਨਵੀਂ ਜੇਲ ਨਾਭਾ, ਐਨ.ਜੀ.ਓ. ਖਾਲਸਾ ਏਡ, ਸ੍ਰੀ ਰਾਮ ਧਰਮਅਰਥ ਟਰੱਸਟ ਮੋਰਿੰਡਾ ਤੇ ਗਲੋਬਲ ਹਿਊਮਨ ਸਰਵਿਸ ਆਰਗੇਨਾਈਜੇਸ਼ਨ ਪਟਿਆਲਾ  ਦੇ ਨੁਮਾਇੰਦਿਆਂ ਦੀ ਇਸ ਨੇਕ ਕਾਰਜ ਲਈ ਸ਼ਲਾਘਾ ਕੀਤੀ।

ਹਾਈਕੋਰਟ ਤੋਂ ਵੀਡੀਉ ਕਾਨਫਰੰਸਿੰਗ ਰਾਹੀਂ ਮਾਸਕ ਵੰਡਣ ਦੀ ਸ਼ੁਰੂਆਤ ਕਰਵਾਉਣ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਰਾਜਿੰਦਰ ਅਗਰਵਾਲ ਨੇ ਦੱਸਿਆ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਜੱਜ ਜਸਟਿਸ ਰਾਜਨ ਗੁਪਤਾ ਦੀ ਅਗਵਾਈ ਵਿੱਚ ਸ਼ੁਰੂ ਕੀਤਾ ਗਿਆ ਇਹ ਪ੍ਰੋਜੈਕਟ ਸੂਬੇ ਦਾ ਪਹਿਲਾਂ ਪ੍ਰੋਜੈਕਟ ਹੈ ਜਿਥੇ ਜੇਲ ਅੰਦਰ ਮਾਸਕ ਬਣਾਉਣ ਦਾ ਕੰਮ ਸ਼ੁਰੂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪਹਿਲਾਂ ਜਨਹਿਤ ਸਮਿਤੀ ਦੇ ਸਹਿਯੋਗ ਨਾਲ ਮਾਸਕ ਬਣਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ ਜਿਸ ਦਾ ਮੀਡੀਆ ਵੱਲੋਂ ਚੰਗਾ ਪ੍ਰਚਾਰ ਕਰਨ 'ਤੇ ਕਈ ਹੋਰ ਸੰਸਥਾਵਾਂ ਵੱਲੋਂ ਮਾਸਕ ਬਣਾਉਣ ਲਈ ਲੋੜੀਂਦਾ ਸਮਾਨ ਦੇਣ ਲਈ ਪਹਿਲ ਕੀਤੀ ਗਈ ਜਿਸ ਤਹਿਤ ਅੱਜ ਕਰੀਬ ਚਾਰ ਹਜ਼ਾਰ ਮਾਸਕ ਪਟਿਆਲਾ ਦੀਆਂ ਅੱਠ ਕਲੋਨੀਆਂ ਵਿੱਚ ਲੋੜਵੰਦਾਂ ਲਈ ਭੇਜੇ ਜਾ ਰਹੇ ਹਨ। ਉਨਾਂ ਦੱਸਿਆ ਕਿ ਇਹ ਮਾਸਕ ਮੁਸਲਿਮ ਕਲੋਨੀ ਲਾਹੌਰੀ ਗੇਟ, ਦਾਰੂ ਕੁਟੀਆਂ, ਰਾਜਸਥਾਨੀ ਝੁੱਗੀਆਂ, ਰਾਮ ਨਗਰ ਕਾਲੋਨੀ, ਬਾਬਾ ਜੀਵਨ ਸਿੰਘ ਨਗਰ, ਰੰਗੇ ਸ਼ਾਹ ਕਾਲੋਨੀ, ਲੱਕੜ ਮੰਡੀ ਅਤੇ ਰਾਜ ਕਾਲੋਨੀ ਦੇ ਲੋੜਵੰਦ ਲੋਕਾਂ ਨੂੰ ਵੰਡਣ ਲਈ ਦਿੱਤੇ ਗਏ ਹਨ।ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਰਾਜਿੰਦਰ ਅਗਰਵਾਲ ਨੇ ਦੱਸਿਆ ਕਿ ਇਹ ਮਾਸਕ ਉੱਚ ਕੁਆਲਿਟੀ ਦੇ ਹਨ ਅਤੇ ਧੋਣ ਤੋਂ ਬਾਅਦ ਦੁਬਾਰਾ ਵਰਤੋਂ ਵਿੱਚ ਲਿਆਂਦੇ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜੇਲਾਂ ਵਿੱਚ ਮਾਸਕ ਬਣਾਉਣ ਦਾ ਕੰਮ ਲਗਾਤਾਰ ਜਾਰੀ ਹੈ ਅਤੇ ਹੁਣ ਗਲੋਬਲ ਹਿਊਮਨ ਸਰਵਿਸ ਆਰਗੇਨਾਈਜੇਸ਼ਨ ਪਟਿਆਲਾ ਵੱਲੋਂ ਮਾਸਕ ਬਣਾਉਣ ਲਈ ਲੋੜੀਂਦਾ ਸਮਾਨ ਉਪਲਬਧ ਕਰਵਾਇਆ ਗਿਆ ਹੈ।ਇਸ ਮੌਕੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀਮਤੀ ਪ੍ਰੀਆ ਸੂਦ, ਵਧੀਕ ਚੀਫ ਜੁਡੀਸ਼ੀਅਲ ਮੈਜਿਸਟਰੇਟ ਸ੍ਰੀਮਤੀ ਤ੍ਰਿਪਤਜੋਤ ਕੌਰ, ਸੀ.ਜੇ.ਐਮ. ਮਿਸ ਪਰਮਿੰਦਰ ਕੌਰ, ਸੀ.ਜੇ.ਐਮ. ਸ੍ਰੀਮਤੀ ਦੀਪਤੀ ਗੁਪਤਾ, ਗਲੋਬਲ ਹਿਊਮਨ ਸਰਵਿਸ ਆਰੇਗਨਾਈਜੇਸ਼ਨ ਦੇ ਪੈਟਰਨ ਬਿਰਗੇਡੀਅਰ ਡੀ.ਐਸ. ਗਰੇਵਾਲ, ਪ੍ਰਧਾਨ ਕਰਨਲ (ਸੇਵਾਮੁਕਤ) ਬਿਸ਼ਨ ਦਾਸ, ਖਾਲਸਾ ਏਡ ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਸ. ਅਮਨਪ੍ਰੀਤ ਸਿੰਘ, ਐਡਮਿਸਟਰੇਟਰ ਸ. ਗੁਰਪ੍ਰੀਤ ਸਿੰਘ, ਕੇਂਦਰੀ ਜੇਲ ਪਟਿਆਲਾ ਦੇ ਸੁਪਰਡੇਂਟ ਸ੍ਰੀ ਕਰਨਜੀਤ ਸਿੰਘ ਸੰਧੂ ਤੇ ਨਵੀਂ ਜੇਲ ਨਾਭਾ ਦੇ ਸੁਪਰਡੇਂਟ ਸ. ਗੁਰਚਰਨ ਸਿੰਘ ਧਾਲੀਵਾਲ, ਡੀ.ਐਸ.ਪੀ. ਯੋਗੇਸ਼ ਸ਼ਰਮਾ ਵੀ ਮੌਜੂਦ ਸਨ।

 

Tags: Coronavirus , Judiciary

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD