Saturday, 04 May 2024

 

 

ਖ਼ਾਸ ਖਬਰਾਂ ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ,ਅਕਾਲੀ ਦਲ ਨੂੰ ਵੱਡਾ ਝਟਕਾ! ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ, ਕਿਹਾ- ਪੰਜਾਬ ਬਣੇਗਾ ਹੀਰੋ, ਇਸ ਵਾਰ 13-0 ਗੁਰਜੀਤ ਔਜਲਾ ਦੇ ਹੱਕ ਵਿੱਚ ਗਰਜਿਆ ਹਰਪ੍ਰਤਾਪ ਅਜਨਾਲਾ ਪਿਛਲੀ ਅਕਾਲੀ ਦਲ ਦੀ ਸਰਕਾਰ ਨੇ ਹੀ ਗ੍ਰੇਟਰ ਮੁਹਾਲੀ ਇਲਾਕੇ ਦਾ ਵਿਕਾਸ ਕਰਵਾਇਆ ਤੇ ਇਥੇ ਕੌਮਾਂਤਰੀ ਹਵਾਈ ਅੱਡਾ, ਸੰਸਥਾਵਾਂ ਤੇ ਆਈ ਟੀ ਸੈਕਟਰ ਲਿਆਂਦਾ: ਸੁਖਬੀਰ ਸਿੰਘ ਬਾਦਲ ਕਾਂਗਰਸ ਸਕੱਤਰ ਅਤੇ ਸੰਯੁਕਤ ਸਕੱਤਰ ਸਮੇਤ 300 ਦੇ ਕਰੀਬ ਭਾਜਪਾ ਚ ਸ਼ਾਮਲ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਨਿਰਵਿਘਨ ਨਾਮਜ਼ਦਗੀ ਪ੍ਰਕਿਰਿਆ ਲਈ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਕੀਤੀ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਲੁਧਿਆਣਾ ਪ੍ਰਸ਼ਾਸਨ ਕਣਕ ਦੀ ਨਿਰਵਿਘਨ ਖਰੀਦ ਸੀਜ਼ਨ ਨੂੰ ਯਕੀਨੀ ਬਣਾ ਰਿਹਾ ਹੈ - ਡਿਪਟੀ ਕਮਿਸਸ਼ਨਰ ਜੇਕਰ ਭਾਜਪਾ ਇੱਕ ਵਾਰ ਫਿਰ ਸੱਤਾ 'ਚ ਆਈ ਤਾਂ ਰਾਖਵਾਂਕਰਨ ਖ਼ਤਮ ਕਰ ਦੇਵੇਗੀ : ਪ੍ਰਤਾਪ ਸਿੰਘ ਬਾਜਵਾ ਰਾਜਾ ਵੜਿੰਗ ਦਾ ਸ਼ਹਿਰ ਵਾਸੀਆਂ ਨੇ ਕੀਤਾ ਨਿੱਘਾ ਸਵਾਗਤ, ਹਜ਼ਾਰਾਂ ਕਾਂਗਰਸੀ ਵਰਕਰ ਪਹੁੰਚੇ ਸ਼ਹਿਰ ਦੀ ਸਾਫ਼-ਸਫਾਈ ’ਚ ਭਾਗ ਲੈਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਮਿਸ਼ਨਰ ਨੇ ਕੀਤਾ ਸਨਮਾਨਿਤ ਜਿਲ੍ਹੇ ਵਿੱਚ ਹੁਣ ਤੱਕ 440280 ਮੀਟਰਿਕ ਟਨ ਕਣਕ ਦੀ ਹੋਈ ਆਮਦ–ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਘਨਸ਼ਾਮ ਥੋਰੀ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਵਿਨੀਤ ਕੁਮਾਰ ਦੀ ਨਿਗਰਾਨੀ ਵਿਚ ਹੋਈ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਅਤੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਕੱਢਿਆ ਫਲੈਗ ਮਾਰਚ ਸਿਆਸੀ ਪਾਰਟੀਆਂ ਦੀ ਮੌਜੂਦਗੀ ’ਚ ਵੋਟਿੰਗ ਮਸ਼ੀਨਾਂ ਦੀ ਹੋਈ ਪਹਿਲੀ ਰੈਂਡੇਮਾਈਜ਼ੇਸ਼ਨ ਡੀ.ਸੀ. ਆਸ਼ਿਕਾ ਜੈਨ ਨੇ ਮੈਰਿਟ ਵਿੱਚ ਆਏ ਸਰਕਾਰੀ ਸਕੂਲਾਂ ਦੇ 10ਵੀਂ ਅਤੇ 10+2 ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਮੈਡਲਾਂ ਨਾਲ ਸਨਮਾਨ ਕਰ ਮਨੋਬਲ ਵਧਾਇਆ ਪਟਿਆਲਾ ਜ਼ਿਲ੍ਹੇ ਦੇ 52 ਵਿਦਿਆਰਥੀਆਂ ਬਾਰਵੀਂ ਦੀ ਮੈਰਿਟ ਸੂਚੀ ’ਚ, ਸਰਕਾਰੀ ਸਕੂਲਾਂ 33 ਵਿਦਿਆਰਥੀ ਚਮਕੇ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਗਰਮੀ ਦੇ ਚੱਲਦਿਆਂ ਪੋਲਿੰਗ ਬੂਥਾਂ ਤੇ ਕੀਤੇ ਜਾਣਗੇ ਖਾਸ ਪ੍ਰਬੰਧ

 

ਮੁੱਖ ਸਕੱਤਰ ਵੱਲੋਂ ਸ਼ਾਹਪੁਰਕੰਡੀ ਡੈਮ ਪ੍ਰਾਜੈਕਟ ਦੇ ਉਸਾਰੀ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਸ਼ਾਹਪੁਰਕੰਡੀ ਡੈਮ ਪ੍ਰਾਜੈਕਟ ਅਥਾਰਟੀ ਨੂੰ ਮਈ, 2022 ਤੱਕ ਡੈਮ ਕਾਰਜਸ਼ੀਲ ਕਰਨ ਲਈ ਕਿਹਾ

5 Dariya News

5 Dariya News

5 Dariya News

ਚੰਡੀਗੜ੍ਹ , 10 Jun 2020

ਸੂਬੇ ਦੀ ਸਿੰਜਾਈ ਅਤੇ ਵਾਤਾਵਰਨ-ਪੱਖੀ ਬਿਜਲੀ ਉਤਪਾਦਨ ਦੀ ਸਮਰੱਥਾ ਨੂੰ ਹੋਰ ਬਿਹਤਰ ਬਣਾਉਣ ਲਈ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕਰਨ ਅਵਤਾਰ ਸਿੰਘ ਨੇ ਅੱਜ ਸ਼ਾਹਪੁਰਕੰਡੀ ਡੈਮ ਪ੍ਰਾਜੈਕਟ ਅਥਾਰਟੀ ਨੂੰ ਨਿਰਦੇਸ਼ ਦਿੱਤੇ ਕਿ ਮਈ, 2022 ਦੀ ਨਿਰਧਾਰਤ ਸਮਾਂ ਸੀਮਾ ਅਨੁਸਾਰ ਇਸ ਪ੍ਰਾਜੈਕਟ ਨੂੰ ਕਾਰਜਸ਼ੀਲ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣ। ਇਸ ਪ੍ਰਾਜੈਕਟ ਦਾ ਨਿਰਮਾਣ ਰਾਵੀ ਦਰਿਆ 'ਤੇ ਕੀਤਾ ਜਾ ਰਿਹਾ ਹੈ, ਜਿਸ ਨਾਲ ਦਰਿਆ ਦੇ ਪਾਣੀ ਦਾ ਵਹਾਅ ਪਾਕਿਸਤਾਨ ਨੂੰ ਘੱਟ ਜਾਵੇਗਾ ਅਤੇ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਉਤੇ ਪੰਜਾਬ ਅਤੇ ਜੰਮੂ-ਕਸ਼ਮੀਰ ਦੋਵੇਂ ਸੂਬਿਆਂ ਨੂੰ ਵੱਡਾ ਲਾਭ ਹੋਵੇਗਾ। ਸ਼ਾਹਪੁਰਕੰਡੀ ਡੈਮ ਨਿਰਮਾਣ ਬੋਰਡ ਦੀ ਸਟੈਂਡਿੰਗ ਕਮੇਟੀ ਦੀ 11ਵੀਂ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਇਹ ਰਾਜ ਦਾ ਇਕ ਵੱਕਾਰੀ ਪ੍ਰਾਜੈਕਟ ਹੈ ਅਤੇ ਇਸ ਦੇ ਚਾਲੂ ਹੋਣ ਨਾਲ ਸਿੰਧ ਜਲ ਸੰਧੀ ਅਨੁਸਾਰ ਦੇਸ਼ ਰਾਵੀ ਦਰਿਆ ਦੀ ਸਮਰੱਥਾ ਨੂੰ ਪੂਰਨ ਰੂਪ ਵਿੱਚ ਵਰਤਣ ਦੇ ਯੋਗ ਹੋ ਜਾਵੇਗਾ।ਇਸ ਪ੍ਰਾਜੈਕਟ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਪ੍ਰਾਜੈਕਟ ਵਿੱਚ 55.50 ਮੀਟਰ ਉੱਚਾ ਡੈਮ, 7.7 ਕਿਲੋਮੀਟਰ ਲੰਬਾ ਹਾਈਡਲ ਚੈਨਲ ਅਤੇ 206 ਮੈਗਾਵਾਟ ਦੀ ਸਮਰੱਥਾ ਵਾਲੇ ਦੋ ਪਾਵਰ ਹਾਊਸ ਸ਼ਾਮਲ ਹਨ। ਇਸ ਪ੍ਰਾਜੈਕਟ ਰਾਹੀਂ ਪੰਜਾਬ ਵਿੱਚ ਤਕਰੀਬਨ 5000 ਹੈਕਟੇਅਰ ਅਤੇ ਜੰਮੂ ਕਸ਼ਮੀਰ ਵਿੱਚ ਤਕਰੀਬਨ 32173 ਹੈਕਟੇਅਰ ਰਕਬੇ ਦੀ ਸਿੰਜਾਈ ਹੋਵੇਗੀ। ਯੂ.ਬੀ.ਡੀ.ਸੀ. ਪ੍ਰਣਾਲੀ ਤਹਿਤ ਇਹ ਪ੍ਰਾਜੈਕਟ 1.18 ਲੱਖ ਹੈਕਟੇਅਰ ਰਕਬੇ ਵਿੱਚ ਸਿੰਜਾਈ ਸਹੂਲਤਾਂ ਪ੍ਰਦਾਨ ਕਰੇਗਾ। ਰਣਜੀਤ ਸਾਗਰ ਡੈਮ ਲਈ ਸ਼ਾਹਪੁਰਕੰਡੀ ਡੈਮ ਸੰਤੁਲਨ ਭੰਡਾਰ ਵਜੋਂ ਕੰਮ ਕਰੇਗਾ ਅਤੇ ਇਸ ਨੂੰ ਪੀਕਿੰਗ ਪਾਵਰ ਸਟੇਸ਼ਨ ਵਜੋਂ ਚਲਾਉਣ ਦੇ ਨਾਲ ਨਾਲ ਮੌਨਸੂਨ ਦੌਰਾਨ ਇਸ ਦੀ ਪੂਰੀ ਸਮਰੱਥਾ ਦੀ ਵਰਤੋਂ ਦੇ ਯੋਗ ਬਣਾਏਗਾ। ਇਹ ਪ੍ਰਾਜੈਕਟ ਮੁਕੰਮਲ ਹੋਣ ਉਤੇ ਸਾਲਾਨਾ 1042 ਮਿਲੀਅਨ ਯੂਨਿਟ ਬਿਜਲੀ ਪੈਦਾ ਕਰੇਗਾ। ਵਧੀਕ ਮੁੱਖ ਸਕੱਤਰ (ਉਦਯੋਗ ਅਤੇ ਵਣਜ) ਸ੍ਰੀਮਤੀ ਵਿਨੀ ਮਹਾਜਨ ਨੇ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਵਿੱਚ ਹਿੱਸਾ ਲਿਆ। ਇਸ ਦੌਰਾਨ ਵਧੀਕ ਮੁੱਖ ਸਕੱਤਰ (ਪਾਵਰ) ਸ੍ਰੀ ਅਨਿਰੁਧ ਤਿਵਾੜੀ, ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ (ਪੀਐਸਪੀਸੀਐਲ) ਸ੍ਰੀ ਏ. ਵੇਨੂ ਪ੍ਰਸਾਦ, ਪ੍ਰਮੁੱਖ ਸਕੱਤਰ (ਜਲ ਸਰੋਤ) ਸ੍ਰੀ ਸਰਵਜੀਤ ਸਿੰਘ, ਪ੍ਰਮੁੱਖ ਸਕੱਤਰ (ਵਿੱਤ) ਸ੍ਰੀ ਕੇ.ਏ.ਪੀ. ਸਿਨਹਾ, ਪੰਜਾਬ ਸਰਕਾਰ ਦੇ ਤਕਨੀਕੀ ਸਲਾਹਕਾਰ ਸ੍ਰੀ ਰੌਬਿਨ ਸੰਧੂ, ਚੀਫ ਇੰਜਨੀਅਰ (ਸ਼ਾਹਪੁਰਕੰਡੀ ਡੈਮ ਪ੍ਰਾਜੈਕਟ) ਸ੍ਰੀ ਐਸ ਕੇ ਸਲੂਜਾ, ਚੀਫ ਇੰਜਨੀਅਰ (ਸ਼ਾਹਪੁਰਕੰਡੀ ਡੈਮ ਡਿਜ਼ਾਈਨ) ਸ੍ਰੀ ਆਈ.ਡੀ. ਗੋਇਲ, ਵਿੱਤ ਸਲਾਹਕਾਰ ਅਤੇ ਮੁੱਖ ਲੇਖਾ ਅਧਿਕਾਰੀ (ਸ਼ਾਹਪੁਰਕੰਡੀ ਡੈਮ ਪ੍ਰੋਜੈਕਟ) ਸ੍ਰੀ ਸੁਰਿੰਦਰ ਮੋਹਨ ਹਾਜ਼ਰ ਸਨ।

 

Tags: Chief Secretary Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD