Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਰਕਾਰੀ ਆਈ ਟੀ ਆਈ ਮੁਹਾਲੀ ਦੀਆਂ ਲੜਕੀਆਂ ਨੂੰ ਨਿਯੁਕਤੀ ਪੱਤਰ ਸੌਂਪੇ

ਸੁਨਿਹਰੇ ਭਵਿੱਖ ਦੇ ਨਿਰਮਾਣ ਲਈ ਕਿੱਤਾਮੁੱਖੀ ਸਿੱÎਖਿਆ ਇੱਕ ਵਰਦਾਨ: ਪੁਰਖਾਲਵੀ

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) , 11 Jun 2020

Last updated on: Jun 11, 2020, 00:00 IST

ਸਥਾਨਕ ਫ਼ੇਜ 5 ਸਥਿਤ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਲੜਕੀਆਂ) ਦੀਆਂ ਸੀਵਿੰਗ ਟੈਕਨਾਲੌਜੀ ਅਤੇ ਸਰਫ਼ੇਸ ਔਰਨਾਮੈਂਟੇਸ਼ਨ ਟੈਕਨੀਕਸ ਟਰੇਡ ਦੀਆਂ 10 ਸਿਖਿਆਰਥਣਾਂ ਨੂੰ ਕੈਂਪਸ ਇੰਟਰਵਿਯੂ ਦੌਰਾਨ ਨੌਕਰੀ ਲਈ ਚੁਣਿਆ ਗਿਆ ਹੈ ਜਿਨ੍ਹਾਂ ਨੂੰ ਕੰਪਨੀ ਵੱਲੋਂ ਡੇਢ ਲੱਖ ਰੁਪਏ ਸਾਲਾਨਾ ਦਾ ਪੈਕੇਜ ਦਿੱਤਾ ਗਿਆ ਹੈ।ਸੰਸਥਾ ਵੱਲੋਂ ਮੀਡੀਆ ਨੂੰ ਜਾਰੀ ਇੱਕ ਲਿਖਤੀ ਬਿਆਨ ਵਿੱਚ ਜਿਲ੍ਹਾ ਨੋਡਲ ਅਫ਼ਸਰ ਅਤੇ ਆਈ ਟੀ ਆਈ ਮੁਹਾਲੀ ਦੇ ਪ੍ਰਿੰਸੀਪਲ ਸ੍ਰੀ ਸ਼ਮਸ਼ੇਰ ਪੁਰਖਾਲਵੀ ਨੇ ਦੱਸਿਆ ਕਿ ਸਥਾਨਕ ਮੈਸ: ਵਿਰਸਾ ਕਲੋਥਿੰਗਜ਼ ਕੰਪਨੀ ਵੱਲੋਂ 10 ਲੜਕੀਆਂ ਦੀ ਚੋਣ ਕੀਤੀ ਗਈ ਹੈ ਜਿਨ੍ਹਾਂ ਨੂੰ ਅੱਜ ਇੱਕ ਮਹੀਨੇ ਦੀ ਪ੍ਰੈਕਟੀਕਲ ਟ੍ਰੇਨਿੰਗ ਤੋਂ ਬਾਅਦ ਰੈਗੂਲਰ ਰੋਜ਼ਗਾਰ ਲਈ ਪੱਤਰ ਨਿਯੁਕਤੀ ਪੱਤਰ ਸੌਪੇ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਨਵੀਆਂ ਚੁਣੀਆਂ ਗਈਆਂ ਲੜਕੀਆਂ ਨੂੰ ਕੰਪਨੀ ਵੱਲੋਂ ਸੈਲਰੀ ਤੋਂ ਇਲਾਵਾ ਕਈ ਹੋਰ ਸਹੂਲਤਾਂ ਦੇਣ ਲਈ ਵੀ ਇਕਰਾਰ ਕੀਤਾ ਗਿਆ ਹੈ। ਸ਼੍ਰੀ ਪੁਰਖਾਲਵੀ ਨੇ ਕਿਹਾ ਕਿ ਦਸਤਕਾਰੀ ਸਿੱਖਿਆ ਦਾ ਅਜੋਕੇ ਸਮੇਂ ਦੌਰਾਨ ਅਹਿਮ ਰੋਲ ਹੈ ਜਿਸ ਸਹਾਰੇ ਦਰਪੇਸ਼ ਤਮਾਮ ਚੁਣੌਤੀਆਂ ਨਾਲ ਅਸਾਨ ਤਰੀਕੇ ਨਜਿੱਠਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਸੰਸਥਾ ਦੀਆਂ ਵੱਖ ਵੱਖ ਟਰੇਡਾਂ ਨਾਲ ਸੰਬੰਧਿਤ ਤਮਾਮ ਸਿਖਿਆਰਥਣਾਂ ਨੂੰ ਕੋਰਸ ਉਪਰੰਤ ਰੋਜਗਾਰ ਦੇ ਵਸੀਲੇ ਪੈਦਾ ਕਰਨ ਲਈ ਸਮੁੱਚੇ ਸਟਾਫ਼ ਵੱਲੋਂ ਭਰਪੂਰ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਲੜਕੀਆਂ ਆਪਣੀ ਟ੍ਰੇਨਿੰਗ ਉਪਰੰਤ ਆਪਣੇ ਪਰਿਵਾਰ ਦਾ ਸਥਿਰ ਤੇ ਸਦੀਵੀ ਸਹਾਰਾ ਬਣ ਸਕਣ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆ ਧੀਆਂ ਦੇ ਸੁਨਿਹਰੇ ਭਵਿੱਖ ਨਿਰਮਾਣ ਲਈ ਕਿੱਤਾਮੁੱਖੀ ਸਿੱਖਿਆ ਦੇ ਰਾਹੇ ਪਾਉਣ ਤਾਂ ਜੋ ਉਹ ਸਵੈਨਿਰਭਰ ਹੋਣ ਦੇ ਨਾਲ ਨਾਲ ਆਪਣੇ ਪਰਿਵਾਰਾਂ ਲਈ ਸਹਾਰਾ ਬਣ ਸਕਣ।ਕੰਪਨੀ ਵੱਲੋਂ ਚੁਣੀਆਂ ਗਈਆਂ ਲੜਕੀਆਂ ਨੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਸੰਸਥਾ ਅਤੇ ਵਿਭਾਗ ਦੇ ਉਚ ਅਧਿਕਾਰੀਆਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਜਿਨ੍ਹਾਂ ਦੇ ਉਪਰਾਲਿਆਂ ਸਦਕਾ ਉਹ ਅੱਜ ਰੋਜ਼ੀ ਰੋਟੀ ਕਮਾਉਣ ਦੇ ਸਮਰੱਥ ਬਣੀਆਂ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਇੰਸਟਰਕਟਰ ਸ਼੍ਰੀ ਵਰਿੰਦਰਪਾਲ ਸਿੰਘ ਖਾਲਸਾ, ਸ਼੍ਰੀ ਰਾਕੇਸ਼ ਕੁਮਾਰ, ਸ਼੍ਰੀਮਤੀ ਅਮਿੰਰਤਬੀਰ ਕੌਰ ਹੁੰਦਲ, ਸ਼੍ਰੀਮਤੀ ਜਸਵੀਰ ਕੌਰ ਸੈਣੀ, ਸ਼੍ਰੀਮਤੀ ਰਜਨੀ ਬੰਗਾ, ਸਿਖਿਆਰਥਣ ਅਮਨਦੀਪ ਕੌਰ, ਅੰਜਲੀ ਕੁਮਾਰੀ, ਜਸਪ੍ਰੀਤ ਕੌਰ, ਸ਼ਿਵਾਨੀ ਅਤੇ ਰਾਜਵਿੰਦਰ ਕੌਰ ਹਾਜ਼ਰ ਸਨ।

 

Tags: Shamsher Singh Purkhalvi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD