Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮਿਸ਼ਨ ਫ਼ਤਿਹ ਤਹਿਤ ਸਿਹਤ ਵਿਭਾਗ ਵੱਲੋਂ ਘਰ-ਘਰ ਨਿਗਰਾਨੀ ਮੁਹਿੰਮ ਦੀ ਸ਼ੁਰੂਆਤ

ਸਿਵਲ ਸਰਜਨ ਫਿਰੋਜ਼ਪੁਰ ਨੇ ਮੁਹਿੰਮ ਨੂੰ ਸੁਚਾਰੂ ਰੂਪ ਵਿੱਚ ਲਾਗੂ ਕਰਨ ਲਈ ਸਮੂਹ ਸਿਹਤ ਅਧਿਕਾਰੀਆਂ ਨੂੰ ਦਿੱਤੀ ਟ੍ਰੇਨਿੰਗ

5 Dariya News

5 Dariya News

5 Dariya News

ਫਿਰੋਜ਼ਪੁਰ , 12 Jun 2020

Last updated on: Jun 12, 2020, 00:00 IST

ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਦੀ ਅਗਵਾਈ ਹੇਠ ਸਿਹਤ ਵਿਭਾਗ ਫਿਰੋਜ਼ਪੁਰ ਜਿੱਥੇ ਸਰਕਾਰ ਵੱਲੋਂ ਨਿਰਧਾਰਿਤ ਪ੍ਰੋਟੋਕਾਲ ਤਹਿਤ ਕਰੋਨਾ ਰੋਗ ਨੂੰ ਕਾਬੂ ਕਰਨ ਲਈ ਨਿਰੰਤਰ ਗਤੀਸ਼ੀਲ ਹੈ ਉੱਥੇ ਹੀ ਸਿਹਤ ਪ੍ਰੋਗਰਾਮਾਂ ਨੂੰ ਵੀ ਪੂਰੀ ਤੀਬਰਤਾ ਨਾਲ ਲਾਗੂ ਕਰ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਮਿਸ਼ਨ ਫ਼ਤਿਹ ਅਧੀਨ ਚਲਾਈ ਜਾਣ ਵਾਲੀ ਘਰ-ਘਰ ਨਿਗਰਾਨੀ ਮੁਹਿੰਮ ਦੀ ਸ਼ੁਰੂਆਤ ਵੀ ਜ਼ਿਲ੍ਹੇ ਅੰਦਰ ਕਰ ਦਿੱਤੀ ਗਈ ਹੈ। ਮੁਹਿੰਮ ਦੀ ਵਾਗਡੋਰ ਜ਼ਿਲ੍ਹੇ ਦੇ ਸਿਵਲ ਸਰਜਨ ਡਾ: ਨਵਦੀਪ ਸਿੰਘ ਨੇ ਖ਼ੁਦ ਆਪਣੇ ਹੱਥਾਂ ਵਿੱਚ ਲੈ ਲਈ ਹੈ। ਇਸ ਸਿਲਸਿਲੇ ਵਿੱਚ ਉਨ੍ਹਾਂ ਵੱਲੋਂ ਜ਼ਿਲ੍ਹੇ ਦੇ ਉੱਚ ਸਿਹਤ ਅਧਿਕਾਰੀਆਂ ਨਾਲ ਇੱਕ ਮੀਟਿੰਗ ਕੀਤੀ ਗਈ ਜਿਸ ਵਿੱਚ ਮੁਹਿੰਮ ਨੂੰ ਸੁਚਾਰੂ ਰੂਪ ਵਿੱਚ ਲਾਗੂ ਕਰਨ ਲਈ ਸਮੂਹ ਸਿਹਤ ਅਧਿਕਾਰੀਆਂ ਨੂੰ ਟ੍ਰੇਨਿੰਗ ਦੇ ਕੇ ਉਨ੍ਹਾਂ ਦੇ ਬਣਦੇ ਰੋਲ ਸਬੰਧੀ ਨਿਰਦੇਸ਼ ਦਿੱਤੇ ਗਏ।ਇਸ ਮੁਹਿੰਮ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਨੇ ਦੱਸਿਆ ਕਿ ਇਸ 15 ਰੋਜ਼ਾ ਮੁਹਿੰਮ ਵਿੱਚ ਆਸ਼ਾ ਕਰਮੀਆਂ ਵੱਲੋਂ ਘਰ ਘਰ ਜਾ ਕੇ ਪਰਿਵਾਰਾਂ ਦੀ ਸਿਹਤ ਸਬੰਧੀ ਡਾਟਾ ਇਕੱਤਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮੰਤਵ ਲਈ ਇੱਕ ਵਿਸ਼ੇਸ਼ ਮੋਬਾਇਲ ਐਪ ਤਿਆਰ ਕੀਤਾ ਗਿਆ ਹੈ ਅਤੇ ਸਰਵੇ ਕਰਨ ਵਾਲੇ ਕਰਮੀਆਂ ਵੱਲੋਂ ਸਬੰਧਿਤ ਡਾਟਾ ਆਨ ਲਾਈਨ ਹੀ ਐੇਂਟਰ ਕੀਤਾ ਜਾਵੇਗਾ ਤੇ ਇਹ ਸਾਰੀ ਸਮੁੱਚੀ ਗਤੀਵਿਧੀ ਆਸ਼ਾ ਕਰਮੀਆਂ ਵੱਲੋਂ ਕੀਤੀ ਜਾਵੇਗੀ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਵਸਨੀਕਾਂ ਨੂੰ ਇਸ ਮੁਹਿੰਮ ਵਿੱਚ ਵਿਭਾਗ ਦਾ ਸਹਿਯੋਗ ਕਰਨ ਅਤੇ ਘਰ ਆਏ ਸਿਹਤ ਕਰਮਚਾਰੀਆਂ ਨੂੰ ਸਹੀ ਜਾਣਕਾਰੀ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ। ਸਿਵਲ ਸਰਜਨ ਨੇ ਮੌਕੇ ਤੇ ਮੌਜੂਦ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਘਰ-ਘਰ ਮੁਹਿੰਮ ਦੌਰਾਨ ਸਰਵੇ ਲਈ ਜਾ ਰਹੇ ਕਰਮੀਆਂ ਵੱਲੋਂ ਆਪਣੀ ਨਿਰਧਾਰਿਤ ਵਰਦੀ ਪਾਉਣੀ ਯਕੀਨੀ ਬਣਾਈ ਜਾਵੇ ਤੇ ਉਹ ਆਪਣਾ ਸ਼ਨਾਖ਼ਤੀ ਕਾਰਡ ਨਾਲ ਰੱਖਣ ਤਾਂ ਜੋ ਕਿਸੇ ਕਿਸਮ ਦੀ ਅਸੁਵਿਧਾ ਤੋਂ ਬਚਿਆ ਜਾ ਸਕੇ।

 

Tags: Civil Surgeon Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD