Friday, 05 June 2026

 

 

ਖ਼ਾਸ ਖਬਰਾਂ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ

 

ਚੇਅਰਮੈਨ ਅਮਰਦੀਪ ਸਿੰਘ ਚੀਮਾ ਨੇ ਹੰਸਲੀ ਨਾਲੇ ਦੀ ਸਫ਼ਾਈ ਕਰਨ ਦੇ ਨਿਰਦੇਸ਼ ਦਿੱਤੇ

ਸੰਤ ਫਰਾਂਸਿਸ ਸਕੂਲ ਲਾਗੇ ਬਣ ਰਿਹਾ ਪੁੱਲ ਜਲਦੀ ਹੀ ਲੋਕ ਅਰਪਣ ਕੀਤਾ ਜਾਵੇਗਾ - ਚੇਅਰਮੈਨ ਸ. ਚੀਮਾ

5 Dariya News

5 Dariya News

5 Dariya News

ਬਟਾਲਾ , 12 Jun 2020

Last updated on: Jun 12, 2020, 00:00 IST

ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਅਮਰਦੀਪ ਸਿੰਘ ਚੀਮਾ ਨੇ ਡਰੇਨਜ਼ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਬਰਸਾਤਾਂ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਬਟਾਲਾ ਸ਼ਹਿਰ ਵਿਚੋਂ ਲੰਗਦੇ ਹੰਸਲੀ ਨਾਲੇ ਦੀ ਸਫ਼ਾਈ ਕੀਤੀ ਜਾਵੇ। ਸ. ਚੀਮਾ ਅੱਜ ਹੰਸਲੀ ਨਾਲੇ ’ਤੇ ਬਣ ਰਹੇ ਪੁੱਲ ਦੀ ਪ੍ਰਗਤੀ ਦਾ ਜਾਇਜਾ ਲੈ ਰਹੇ ਸਨ। ਉਨ੍ਹਾਂ ਕਿਹਾ ਕਿ ਹੰਸਲੀ ਨਾਲਾ ਬਟਾਲਾ ਸ਼ਹਿਰ ਦੇ ਬਰਸਾਤੀ ਪਾਣੀ ਦੇ ਨਿਕਾਸ ਦਾ ਮੁੱਖ ਸਰੋਤ ਹੈ ਅਤੇ ਬਰਸਾਤਾਂ ਤੋਂ ਪਹਿਲਾਂ ਇਸ ਨਾਲੇ ਦੀ ਸਫ਼ਾਈ ਹੋਣੀ ਜਰੂਰੀ ਹੈ।ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਨੇ ਕਿਹਾ ਕਿ ਡਰੇਨਜ਼ ਵਿਭਾਗ ਵਲੋਂ ਹੰਸਲੀ ਦੀ ਸਫਾਈ ਵੱਲ ਵਿਸ਼ੇਸ਼ ਤਵੱਜੋ ਦਿੱਤੀ ਜਾਵੇ ਕਿਉਂਕਿ ਸਫ਼ਾਈ ਨਾ ਹੋਣ ਕਾਰਨ ਇਹ ਬਟਾਲਾ ਸ਼ਹਿਰ ਵਿੱਚ ਹੜ੍ਹਾਂ ਦਾ ਕਾਰਨ ਵੀ ਬਣ ਸਕਦਾ ਹੈ। ਉਨ੍ਹਾਂ ਕਿਹਾ ਕਿ ਸੰਨ 1988 ਵਿੱਚ ਬਟਾਲਾ ਸ਼ਹਿਰ ਵਿੱਚ ਆਏ ਭਿਆਨਕ ਹੜ੍ਹ ਦੇ ਨਿਸ਼ਾਨ ਅਜੇ ਤੱਕ ਦੇਖੇ ਜਾ ਸਕਦੇ ਹਨ ਅਤੇ ਅਜਿਹਾ ਦੁਬਾਰਾ ਨਾ ਵਾਪਰੇ ਇਸ ਲਈ ਡਰੇਨਜ਼ ਵਿਭਾਗ ਨੂੰ ਪਹਿਲਾਂ ਹੀ ਪ੍ਰਬੰਧ ਕਰ ਲੈਣੇ ਚਾਹੀਦੇ ਹਨ। ਸ. ਚੀਮਾ ਨੇ ਜਦੋਂ ਡਰੇਨਜ਼ ਵਿਭਾਗ ਦੇ ਅਧਿਕਾਰੀਆਂ ਨਾਲ ਹੰਸਲੀ ਨਾਲੇ ਦੀ ਸਫ਼ਾਈ ਸਬੰਧੀ ਗੱਲ ਕੀਤੀ ਤਾਂ ਅਧਿਕਾਰੀਆਂ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਅਗਲੇ ਹਫ਼ਤੇ ਤੋਂ ਹੰਸਲੀ ਨਾਲੇ ਦੀ ਸਫ਼ਾਈ ਸ਼ੁਰੂ ਕਰਾ ਦਿੱਤੀ ਜਾਵੇਗੀ।ਇਸ ਮੌਕੇ ਸ. ਚੀਮਾ ਨੇ ਸੰਤ ਫਰਾਂਸਿਸ ਸਕੂਲ ਨੇੜੇ ਬਣ ਰਹੇ ਪੁੱਲ ਦੀ ਪ੍ਰਗਤੀ ਦਾ ਜਾਇਜਾ ਵੀ ਲਿਆ। ਸ. ਚੀਮਾ ਨੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੁੱਲ ਦੇ ਨਿਰਮਾਣ ਨੂੰ ਜਲਦੀ ਮੁਕੰਮਲ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਇਸਦੀ ਸਹੂਲਤ ਮਿਲ ਸਕੇ। ਇਸਦੇ ਨਾਲ ਹੀ ਸ. ਚੀਮਾ ਨੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਵੇਂ ਬਣ ਰਹੇ ਪੁੱਲ ਦੇ ਥੱਲਿਓਂ ਮਲਬਾ ਚੁੱਕਿਆ ਜਾਵੇ ਤਾਂ ਜੋ ਪਾਣੀ ਦੀ ਨਿਕਾਸੀ ਵਿੱਚ ਕੋਈ ਅੜਚਨ ਨਾ ਆਵੇ। ਇਸ ਤੋਂ ਬਾਅਦ ਵਿਭਾਗ ਨੇ ਪੁੱਲ ਥੱਲਿਓਂ ਪਲਬਾ ਹਟਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ।

 

Tags: Amardeep Singh Cheema

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD