Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਮਿਸ਼ਨ ਫ਼ਤਿਹ ਤਹਿਤ ਜ਼ਿਲ੍ਹਾ ਪੁਲਿਸ ਵਲੋ ਕੋਵਿਡ ਚੌਕਸੀ ਲਈ 'ਸਾਡਾ ਪਿੰਡ, ਸਾਡੀ ਜ਼ਿੰਮੇਂਵਾਰੀ' ਮੁਹਿੰਮ ਦੀ ਸ਼ੁਰੂਆਤ

ਐਸ ਐਸ ਪੀ ਅਲਕਾ ਮੀਨਾ ਵਲੋਂ ਮੁਹਿੰਮ ਤਹਿਤ ਹਰੇਕ ਪਿੰਡ/ਵਾਰਡ ਵਿੱਚ 'ਵਿਲੇਜ ਮਿਸ਼ਨ ਫ਼ਤਿਹ ਟੀਮ' ਦਾ ਗਠਨ

5 Dariya News

5 Dariya News

5 Dariya News

ਨਵਾਂਸ਼ਹਿਰ , 12 Jun 2020

Last updated on: Jun 12, 2020, 00:00 IST

ਜ਼ਿਲ੍ਹਾ ਪੁਲਿਸ ਸ਼ਹੀਦ ਭਗਤ ਸਿੰਘ ਨਗਰ ਨੇ ਮਿਸ਼ਨ ਫ਼ਤਿਹ ਤਹਿਤ ਅੱਜ ਨਿਵੇਕਲਾ ਉਪਰਾਲਾ ਕਰਦਿਆਂ ਕੋਵਿਡ ਚੌਕਸੀ ਲਈ ਜ਼ਿਲ੍ਹੇ ਵਿੱਚ  'ਸਾਡਾ ਪਿੰਡ, ਸਾਡੀ ਜ਼ਿੰਮੇਂਵਾਰੀ' ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੁਹਿੰਮ ਤਹਿਤ ਹਰੇਕ ਪਿੰਡ ਵਿੱਚ 'ਵਿਲੇਜ ਮਿਸ਼ਨ ਫ਼ਤਿਹ ਟੀਮ' ਦਾ ਗਠਨ ਕੀਤਾ ਗਿਆ ਹੈ, ਜੋ ਕਿ ਪਿੰਡ/ਵਾਰਡ ਨੂੰ ਕੋਵਿਡ ਤੋਂ ਮੁਕਤ ਰੱਖਣ ਲਈ ਮਹੱਤਵਪੂਰਨ ਭੂਮਿਕਾ ਨਿਭਾਏਗੀ।ਅੱਜ ਆਪਣੇ ਦਫ਼ਤਰ ਵਿਖੇ ਇਸ ਮੁਹਿੰਮ ਦੀ ਸ਼ੁਰੂਆਤ ਮੌਕੇ ਉਨ੍ਹਾਂ ਦੱਸਿਆ ਕਿ ਲਾਕਡਾਊਨ ਨਿਯਮਾਂ ਵਿੱਚ ਢਿੱਲ ਦਿੱਤੇ ਜਾਣ ਬਾਅਦ ਅੰਤਰਰਾਜ਼ੀ ਆਵਾਜਾਈ ਵਿੱਚ ਵਿਆਪਕ ਵਾਧਾ ਹੋਇਆ ਹੈ ਅਤੇ ਵਿਦੇਸ਼ਾਂ ਤੋਂ ਭਾਰਤੀਆਂ  ਦੇ ਪਰਤਣ ਨਾਲ ਇਕਾਂਤਵਾਸ ਦੀ ਜ਼ਿੰਮੇਂਵਾਰੀ ਵੀ ਵੱਧ ਗਈ ਹੈ। ਇਸ ਤੋਂ ਇਲਾਵਾ ਪਾਜ਼ਿਟਿਵ ਮਰੀਜ਼ਾਂ ਨੂੰ ਕੋਵਿਡ ਕੇਅਰ ਸੈਂਟਰ ਵਿਚੋਂ ਘਰ ਭੇਜਣ ਬਾਅਦ ਇੱਕ ਹਫ਼ਤੇ ਦਾ ਘਰੇਲੂ ਇਕਾਂਤਵਾਸ ਵੀ ਲਾਜ਼ਮੀ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਾਰੇ ਹਾਲਤਾਂ ਦੌਰਾਨ ਕਈ ਵਾਰ ਇਕਾਂਤਵਾਸ ਨਿਯਮਾਂ ਦੀ ਉਲੰਘਣਾ ਦੇ ਮਾਮਲੇ ਸਾਹਮਣੇ ਆਉਂਦੇ ਹਨ। ਅਜਿਹੇ ਲੋਕਾਂ ਦੇ ਇਕਾਂਤਵਾਸ ਤੋੜਨ ਨਾਲ ਨੇੜਲੀ ਵਸੋਂ ਵਿੱਚ ਕੋਵਿਡ ਫੈਲਣ ਦਾ ਖਤਰਾ ਵੀ ਬਣ ਜਾਂਦਾ ਹੈ।ਉਨਾਂਹ ਦੱਸਿਆ ਕਿ ਜ਼ਿਲ੍ਹੇ ਵਿੱਚ 'ਵਿਲੇਜ ਮਿਸ਼ਨ ਫ਼ਤਿਹ ਟੀਮ' ਇਕਾਂਤਵਾਸ ਨੂੰ ਰੋਕਣ ਵਿੱਚ ਸਭ ਤੋਂ ਕਾਰਗਰ ਹਥਿਆਰ ਸਾਬਿਤ ਹੋਵੇਗੀ, ਕਿਉਂਕਿ ਜੋ ਇਸ ਟੀਮ ਦੇ ਮੈਂਬਰਾਂ ਵਿੱਚ ਪਿੰਡ ਪੱਧਰ ਦੇ ਲੋਕਾਂ  ਨੂੰ ਮੈਂਬਰ ਵਜੋਂ ਸ਼ਾਮਿਲ ਕੀਤਾ ਜਾਵੇਗਾ, ਜੋ ਕਿ ਬਾਹਰੋ ਆਉਣ ਵਾਲੇ ਹਰੇਕ ਵਿਅਕਤੀ ਬਾਰੇ ਸੂਚਨਾ ਦਿੰਦੇ ਰਹਿਣਗੇ। ਉਨ੍ਹਾਂ ਦੱਸਿਆ ਕਿ 'ਵਿਲੇਜ ਮਿਸ਼ਨ ਫ਼ਤਿਹ ਟੀਮ' ਵਿੱਚ ਐਸ.ਐਚ.ਓ., ਵਿਲੇਜ  ਪੁਲਿਸ ਅਫ਼ਸਰ, ਸਰਪੰਚ ਅਤੇ 2 ਪੰਚ (ਸ਼ਹਿਰ ਦੇ ਕੇਸ ਵਿੱਚ ਐਮ. ਸੀ ਅਤੇ ਵਾਰਡ ਕੌਂਸਲਰ), ਪੰਜਾਬ ਪੁਲਿਸ ਵਾਲੰਟੀਅਰ, ਯੂਥ ਕਲੱਬ/ਖੇਡ ਕਲੱਬ ਮੈਂਬਰ, ਸਾਬਕਾ ਸੈਨਿਕ, ਕੋਈ ਵੀ ਪਿੰਡ/ਵਾਰਡ ਨਾਲ ਸਬੰਧਤ ਸਰਕਾਰੀ ਕਰਮਚਾਰੀ ਜੋ ਸਵੈ ਇੱਛਕ ਤੌਰ 'ਤੇ ਮੈਂਬਰ ਬਣਨਾ ਚਾਹੁੰਦਾ ਹੋਵੇ ਆਦਿ ਮੈਂਬਰ ਹੋਣਗੇ।ਉਨ੍ਹਾਂ ਦੱਸਿਆ ਕਿ 'ਵਿਲੇਜ ਮਿਸ਼ਨ ਫ਼ਤਿਹ ਟੀਮਾਂ' ਅੰਤਰ ਜ਼ਿਲ੍ਹਾ ਨਾਕਿਆਂ 'ਤੇ ਬਾਹਰੋ ਆਉਣ ਵਾਲੇ ਵਿਅਕਤੀਆਂ ਦੀ ਬਣਦੀ ਸੂਚੀ ਦੇ ਕੰਮ ਵਿੱਚ ਵਧੀਕ ਤੌਰ 'ਤੇ ਆਪਣੇ ਪਿੰਡੋਂ  ਸਹਿਯੋਗ ਕਰਨਗੇ। ਉਨ੍ਹਾਂ ਦੱਸਿਆ ਕਿ ਇਹ ਟੀਮਾਂ ਪਿੰਡਾਂ/ਵਾਰਡਾਂ ਵਿੱਚ ਕੋਵਿਡ ਕੰਟਰੋਲ ਲਈ ਵਰਤਣੀਆਂ ਜਾਣ ਵਾਲੀਆਂ ਸਾਵਧਾਨੀਆਂ ਜਿਵੇਂ ਕਿ ਕੋਵਾ ਐਪ ਡਾਊਨਲੋਡ, ਮਾਸਕ ਪਹਿਨਣਾ, ਸਮਾਜਿਕ ਦੂਰੀ, ਹੱਥਾਂ ਦੀ ਸਾਫ਼ ਸਫ਼ਾਈ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਇਕਾਂਤਵਾਸ ਨੇਮਾਂ ਨੂੰ ਭੰਗ ਕਰਨ ਵਾਲੇ ਵਿਅਕਤੀਆਂ ਬਾਰੇ ਪੁਲਿਸ ਕੰਟਰੋਲ ਰੂਮ ਨੰ: 112, ਵਟਸਐਪ ਨੰ: 8360833805, ਜ਼ਿਲ੍ਹਾ ਪੁਲਿਸ ਦੇ ਹੈਲਪ ਲਾਇਨ ਨੰਬਰਾਂ 01823 508063, 226524, 8872123100 ਤੇ ਕੋਵਿਡ ਕੰਟਰੋਲ ਰੂਮ ਨੰੰਬਰਾਂ 01823227470, 227471 'ਤੇ  ਜਾਣਕਾਰੀ ਦੇਣਗੇ। ਉਨ੍ਹਾਂ ਦੱਸਿਆ ਕਿ ਇਹ 'ਵਿਲੇਜ ਮਿਸ਼ਨ ਫ਼ਤਿਹ ਟੀਮ' ਮਿਸ਼ਨ ਫ਼ਤਿਹ ਦੀ ਮੂਲ ਭਾਵਨਾ ਅਨੁਸਾਰ ਜ਼ਿਲ੍ਹੇ ਨੂੰ ਕੋਵਿਡ ਤੋਂ ਮੁਕਤ ਕਰਨ ਲਈ ਅਹਿਮ ਕੜੀ੍ਹ ਸਾਬਿਤ ਹੋਵੇਗੀ।ਇਸ ਮੌਕੇ ਉਨ੍ਹਾਂ ਨਾਲ  ਐਸ.ਪੀ. (ਐਚ) ਮਨਵਿੰਦਰਵੀਰ ਸਿੰਘ ਅਤੇ ਡੀ.ਐਸ.ਪੀ. ਦੀਪਿਕਾ ਸਿੰਘ ਸ਼ਾਮਿਲ ਸਨ।

 

Tags: SSP SBS Nagar , Mission Fateh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD