Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮਿਸ਼ਨ ਫਤਿਹ ਅਧੀਨ ਬੈਕਾਂ, ਈਜ਼ੀ ਡੇ ਅਤੇ ਹੋਰ ਲੋਕਾਂ ਨੂੰ ਸਿਹਤ ਸਟਾਫ਼ ਵਲੋ ਕੀਤਾ ਕੋਵਿਡ-19 ਸਬੰਧੀ ਜਾਗਰੂਕ- ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ

ਸਮਾਜਿਕ ਦੂਰੀ, ਮਾਸਕ ਪਾਉਣ ਅਤੇ ਵਾਰ ਵਾਰ ਹੱਥ ਧੋਣ ਲਈ ਕੀਤਾ ਪ੍ਰੇਰਿਤ

5 Dariya News

5 Dariya News

5 Dariya News

ਸ੍ਰੀ ਮੁਕਤਸਰ ਸਾਹਿਬ , 12 Jun 2020

Last updated on: Jun 12, 2020, 00:00 IST

ਪੰਜਾਬ ਸਰਕਾਰ, ਸਿਹਤ ਵਿਭਾਗ ਅਤੇ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾ ਹਰੀ ਨਰਾਇਣ ਸਿੰਘ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿੱਚ ਮਿਸ਼ਨ ਫਤਿਹ ਅਧੀਨ ਜਿਲਾ ਸ੍ਰੀ ਮੁਕਤਸਰ ਸਾਹਿਬ ਵਿੱਚ ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਜਿਲਾ  ਪ੍ਰਸ਼ਾਸਨ  ਅਤੇ ਸਿਹਤ ਵਿਭਾਗ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਨੋਵਲ ਕੋਰੋਨਾ ਵਾਇਰਸ (ਕੋਵਿਡ-19) ਸਬੰਧੀ ਸਮਾਜ ਵਿੱਚ ਲਗਾਤਾਰ ਜਾਗਰੂਕਤਾ ਫੈਲਾਈ ਜਾ ਰਹੀ ਹੈ। ਅੱਜ ਦਫਤਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਦੇ ਮਾਸ ਮੀਡੀਆ ਵਿੰਗ ਵੱਲੋਂ ਬੈਕਾਂ ਵਿੱਚ ਸਟਾਫ਼ ਅਤੇ  ਈ ਜ਼ੀ ਡੇ  ਵਿਖੇ  ਆਮ ਲੋਕਾਂ ਨੂੰ  ਕੋਵਿਡ-19 ਤੋਂ ਬਚਣ ਲਈ ਜਾਗਰੂਕ ਕੀਤਾ। ਇਸ ਸਮੇਂ ਗੁਰਤੇਜ਼ ਸਿੰਘ ਨੇ ਕਿਹਾ ਕਿ ਲਾਕ ਡਾਊਨ ਖੁੱਲਣ ਦਾ ਮਤਲਬ ਕੋਵਿਡ-19 ਖਤਮ ਨਹੀਂ ਹੋਇਆ। ਸਾਨੂੰ ਹੁਣ ਵੀ ਵੱਧ ਸਾਵਧਾਨੀਆਂ ਵਰਤਣ ਦੀ ਜਰੂਰਤ ਹੈ। ਇਸ ਲਈ ਸਿਰਫ ਜਰੂਰੀ ਕੰਮ ਲਈ ਹੀ ਘਰ ਤੋਂ ਬਾਹਰ ਜਾਇਆ ਜਾਏੇ ਅਤੇ ਘਰ ਵਿੱਚ ਅਤੇ ਘਰ ਤੋਂ ਬਾਹਰ ਦੂਜਿਆਂ ਤੋਂ 6 ਫੁੱਟ ਦੀ ਦੂਰੀ ਬਣਾ ਕੇ ਰੱਖੀ ਜਾਵੇ ਤਾਂ ਜ਼ੋ ਅਸੀਂ ਸਮਾਜ ਵਿੱਚ ਬਿਮਾਰੀ ਦੇ ਫੈਲਾਅ ਨੂੰ ਰੋਕ ਸਕੀਏ। ਹੱਥ ਵਾਰ ਵਾਰ ਧੋਤੇ ਜਾਣ, ਮਾਸਕ ਦੀ ਵਰਤੋਂ ਕੀਤੀ ਜਾਵੇ।ਇਸ ਮੌਕੇ ਸੁਖਮੰਦਰ ਸਿੰਘ ਅਤੇ ਲਾਲ ਚੰਦ ਨੇ ਕੋਰੋਨਾ ਵਾਇਰਸ ਦੇ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਸਮੇਂ ਕਰੋਨਾ ਵਾਇਰਸ ਦੀ ਕੋਈ ਵੀ ਦਵਾਈ ਬਜ਼ਾਰ ਵਿੱਚ ਜਾਂ ਹਸਪਤਾਲ ਵਿੱਚ ਉਪਲਬਧ ਨਹੀਂ ਹੈ, ਸਿਰਫ਼ ਜਾਗਰੂਕਤਾ ਹੀ ਇਸ ਤੋ ਬਚਣ ਦਾ ਸਰਲ ਉਪਾਅ ਹੈ। ਉਹਨਾ ਕਿਹਾ ਸਰਕਾਰ ਅਤੇ ਜਿਲਾ ਪ੍ਰਸ਼ਾਸਨ ਵੱਲੋਂ ਦਿੱਤੀਆਂ ਹਦਾਇਤਾਂ ਦੀ ਪੂਰਨ ਤੌਰ ਤੇ ਪਾਲਣਾ ਕਰਨੀ ਚਾਹੀਦੀ ਹੈ, ਜਿਸ ਨਾਲ ਅਸੀਂ ਆਪਣੇ ਆਪ ਨੂੰ, ਆਪਣੇ ਸਮਾਜ ਨੂੰ ਅਤੇ ਦੇਸ ਨੂੰ ਇਸ ਮਹਾਂਮਾਰੀ ਤੋਂ ਬਚਾ ਸਕਦੇ ਹਾਂ।ਇਸ ਬਿਮਾਰੀ ਦੇ ਲੱਛਣ ਬੁਖਾਰ, ਸੁੱਕੀ ਖਾਂਸੀ, ਸਾਹ ਲੈਣ ਵਿੱਚ ਤਕਲੀਫ਼ ਅਤੇ ਥੱਕਿਆ ਹੋਇਆ ਮਹਿਸੂਸ ਕਰਨਾ ਹੈ, ਕੁਝ ਮਰੀਜਾਂ ਨੂੰ ਦਰਦ, ਵਗਦਾ ਨੱਕ, ਗਲੇ ਵਿੱਚ ਖਰਾਸ਼ ਤੇ ਦਸਤ ਦੀ ਸਮੱਸਿਆ ਆਉਂਦੀ ਹੈ। ਉਹਨਾਂ ਦੱਸਿਆ ਕਿ  ਖੰਘ ਵਗਦੀ ਨੱਕ, ਛਿੱਕਾਂ ਅਤੇ ਬੁਖਾਰ ਨਾਲ ਪੀੜਤ ਵਿਅਕਤੀਆਂ ਤੋਂ ਇੱਕ ਮੀਟਰ ਦੀ ਦੂਰੀ ਬਣਾ ਰੱਖੀ ਜਾਵੇ। ਬਿਨਾਂ ਕੰਮ ਤੋਂ ਘਰ ਤੋਂ ਬਾਹਰ ਨਾ ਜਾਇਆ ਜਾਵੇ, ਜੇਕਰ ਕਿਸੇ ਜਰੂਰੀ ਕੰਮ ਜਾਣਾ ਵੀ ਹੈ ਤਾਂ ਮਾਸਕ ਪਹਿਣ ਕੇ ਜਾਓ ਅਤੇ ਸਮਾਜਿਕ ਦੂਰੀ ਦਾ ਵਿਸ਼ੇਸ ਧਿਆਨ ਰੱਖਿਆ ਜਾਵੇ। ਜੇਕਰ ਕੋਈ ਵੀ ਆਦਮੀ ਬਾਾਹਰਲੇ ਦੇਸ ਜਾਂ ਬਾਹਰਲੇ ਰਾਜਾਂ ਤੋ ਆਉਂਦਾ ਹੈ ਤਾਂ ਉਸ ਦਾ ਪੂਰਾ ਮੈਡੀਕਲ ਚੱੈਕਅੱਪ ਕਰਵਾਇਆ ਜਾਵੇ ਅਤੇ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਨੂੰ ਉਸ ਦੀ ਸੂਚਨਾ ਦਿੱਤੀ ਜਾਵੇ।

 

Tags: Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD