Saturday, 18 May 2024

 

 

ਖ਼ਾਸ ਖਬਰਾਂ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ ਪੰਜਾਬੀ ਸਾਵਧਾਨ ਰਹਿਣ,'ਆਪ' ਤੇ ਕਾਂਗਰਸ ਇੱਕੋ ਥਾਲੀ 'ਦੇ ਚੱਟੇ-ਬੱਟੇ : ਡਾ: ਸੁਭਾਸ਼ ਸ਼ਰਮਾ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ ਅਨੰਦਪੁਰ ਸਾਹਿਬ ਹਲਕੇ ਅੰਦਰ ਆਉਂਦਾ ਗੜ੍ਹਸ਼ੰਕਰ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਨਿੱਤਰੇਗਾ

 

ਰੋਪੜ ਪੁਲਿਸ ਨੇ ਹਿਮਾਚਲ ਦੇ 2 ਪਿੰਡਾਂ ਤੋਂ 7 ਨਾਜਾਇਜ਼ ਸ਼ਰਾਬ ਦੀਆਂ ਭੱਠੀਆਂ ਅਤੇ 200000 ਕਿਲੋ ਲਾਹਣ ਕੀਤਾ ਬਰਾਮਦ

ਹਿਮਾਚਲ ਪੁਲਿਸ ਨਾਲ 10 ਘੰਟੇ ਚੱਲੀ ਸਾਂਝੀ ਕਾਰਵਾਈ ਵਿਚ 5 ਗ੍ਰਿਫਤਾਰ

5 Dariya News

5 Dariya News

5 Dariya News

ਰੋਪੜ , 12 Jun 2020

ਪੰਜਾਬ ਦੀ ਸਰਹੱਦ ਪਾਰ ਤੋਂ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਤੇ ਤਸਕਰੀ ਕਰਨ ਵਾਲਿਆਂ ਤੇ ਸ਼ਿਕੰਜਾ ਕੱਸਦਿਆਂ ਰੋਪੜ ਪੁਲਿਸ ਨੇ 5 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਗ਼ੈਰ ਕਾਨੂੰਨੀ ਸ਼ਰਾਬ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਖੇਪ ਬਰਾਮਦ ਕੀਤੀ ਹੈ। ਇਹ ਬਰਾਮਦਗੀ 10 ਘੰਟੇ ਲੰਮੀ ਚੱਲੀ ਸਖ਼ਤ ਕਾਰਵਾਈ ਸਦਕਾ ਹਿਮਾਚਲ ਦੇ ਜੰਗਲੀ ਇਲਾਕੇ ਦੇ ਪਿੰਡ ਮਾਜਰੀ ਅਤੇ ਦਾਬਤ ਤੋਂ ਕੀਤੀ ਗਈ।ਇਸ ਕਾਰਵਾਈ ਦੌਰਾਨ ਸੱਤ ਦਾਰੂ ਦੀਆਂ ਭੱਠੀਆਂ ਅਤੇ 2 ਲੱਖ ਕਿਲੋਗ੍ਰਾਮ ਲਾਹਣ (ਕੱਚੀ ਦਾਰੂ) ਬਰਾਮਦ ਕੀਤਾ ਗਿਆ। ਇਸ ਸਖ਼ਤ ਕਾਰਵਾਈ ਨੂੰ ਇਕ ਸੰਘਣੇ ਜੰਗਲੀ  ਖੇਤਰ ਵਿਚ ਕੰਡੇਦਾਰ ਝਾੜੀਆਂ ਅਤੇ ਮੌਸਮੀ ਦਰਿਆਵਾਂ ਨਾਲ ਭਰੇ ਇਲਾਕੇ ਵਿਚ ਸਵੇਰੇ 3 ਵਜੇ ਤੋਂ 1 ਵਜੇ ਤੱਕ ਅੰਜਾਮ ਦਿੱਤਾ ਗਿਆ। ਰੋਪੜ ਦੇ ਐਸਐਸਪੀ ਸਵਪਨ ਸ਼ਰਮਾ ਨੇ ਦੱਸਿਆ ਕਿ ਉਨਾ ਹਿਮਾਚਲ ਪੁਲਿਸ ਨਾਲ ਸਾਂਝੇ ਤੌਰ ਉਤੇ ਇਹ ਮੁਹਿੰਮ ਚਲਾਈ ਸੀ।ਲਗਭਗ 22 ਪੁਲਿਸ ਟੀਮਾਂ ਨੇ ਇਸ ਕਾਰਵਾਈ ਵਿਚ ਭਾਗ ਲਿਆ। ਹਰੇਕ ਟੀਮ ਵਿਚ ਸੱਤ-ਸੱਤ ਪੁਲਿਸ ਮੁਲਾਜ਼ਮ ਸ਼ਾਮਲ ਸਨ ਜਿਨ੍ਹਾਂ ਨੇ ਇਸ ਵੱਡੇ ਆਪ੍ਰੇਸ਼ਨ ਨੂੰ ਅੰਜਾਮ ਤੱਕ ਪਹੁੰਚਾਇਆ। ਸ੍ਰੀ ਸ਼ਰਮਾ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਪੰਜਾਬ ਦੀ ਸਰਹੱਦ ਤੋਂ ਲਗਭਗ 2 ਕਿਲੋਮੀਟਰ ਦੀ ਦੂਰੀ ਉਤੇ ਸਥਿਤ ਦੋਵਾਂ ਪਿੰਡਾਂ ਦੇ ਆਲੇ-ਦੁਆਲੇ ਦੇ ਸਾਰੇ ਖੇਤਰਾਂ ਨੂੰ ਘੇਰ ਲਿਆ ਅਤੇ ਲਗਭਗ 6 ਕਿਲੋਮੀਟਰ ਦੇ ਖੇਤਰ ਵਿਚ ਇਹ ਕਾਰਵਾਈ ਚਲਾਈ ਗਈ।ਸ੍ਰੀ ਸ਼ਰਮਾ ਨੇ ਕਿਹਾ ਕਿ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਮੁਲਜ਼ਮਾਂ ਦੇ ਹੋਰ ਸੰਪਰਕ ਲੱਭਣ ਦੀ ਜਾਂਚ ਜਾਰੀ ਹੈ।ਇਹ ਜ਼ਬਤੀ ਪੰਜਾਬ ਪੁਲਿਸ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ਤਹਿਤ ਸ਼ਰਾਬ ਦੇ ਨਾਜਾਇਜ਼ ਕਾਰੋਬਾਰ ਨੂੰ ਰੋਕਣ ਅਤੇ ਰਾਜ ਦੀਆਂ ਸਰਹੱਦਾਂ ਤੋਂ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ ਰਾਜ ਵਿਆਪੀ ਕੋਸ਼ਿਸ਼ਾਂ ਤਹਿਤ ਕੀਤੀ ਗਈ ਹੈ।ਐਸਐਸਪੀ ਸ਼ਰਮਾ ਨੇ ਕਿਹਾ ਕਿ ਹਿਮਾਚਲ ਦੇ ਦੋਵੇਂ ਪਿੰਡ, ਉਨ੍ਹਾਂ ਦੇ ਆਸ ਪਾਸ ਦੇ ਖੇਤਰ ਸ਼ਰਾਬ ਅਤੇ ਨਸ਼ਾ ਤਸਕਰੀ ਲਈ ਬਦਨਾਮ ਹਨ। ਤਸਕਰ, ਸੰਘਣੇ ਜੰਗਲੀ ਇਲਾਕੇ  ਅਤੇ ਇਸ ਖੇਤਰ ਵਿਚ ਪਹੁੰਚ ਦੀ ਘਾਟ ਦਾ ਫਾਇਦਾ ਉਠਾਉਂਦੇ ਹੋਏ ਇਸ ਇਲਾਕੇ ਨੂੰ ਹਿਮਾਚਲ ਤੋਂ ਲੁਕ ਕੇ ਪੰਜਾਬ ਵਿਚ ਪਹੁੰਚਣ ਲਈ ਵਰਤਦੇ ਹਨ। ਉਨਾ ਦੱਸਿਆ ਕਿ ਪਿਛਲੇ 5 ਸਾਲਾਂ ਵਿੱਚ, ਪੰਜਾਬ ਵਿੱਚ 26 ਅਤੇ ਹਿਮਾਚਲ ਵਿੱਚ 38 ਕੇਸ ਇਨ੍ਹਾਂ ਇਲਾਕਿਆਂ ਦੇ ਰਹਿਣ ਵਾਲੇ ਲੋਕਾਂ ਵਿਰੁੱਧ ਦਰਜ ਕੀਤੇ ਗਏ ਹਨ।

 

Tags: Crime News Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD