Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪਟਿਆਲਾ ਪੁਲਿਸ ਨੇ 8 ਟਨ ਸਰੀਏ ਦੀ ਡਕੈਤੀ ਦਾ ਮਾਮਲਾ ਸੁਲਝਾਇਆ -ਪਾਰਵਤੀ ਮਿਲ ਦੇ ਮਾਲਕ ਸਣੇ ਤਿੰਨ ਗ੍ਰਿਫ਼ਤਾਰ-ਐਸ.ਪੀ. ਚੀਮਾ

5 Dariya News

5 Dariya News

5 Dariya News

ਸਮਾਣਾ/ਪਟਿਆਲਾ , 13 Jun 2020

Last updated on: Jun 13, 2020, 00:00 IST

ਪਟਿਆਲਾ ਪੁਲਿਸ ਨੇ ਭਵਾਨੀਗੜ੍ਹ ਰੋਡ ਪਟਿਆਲਾ ਗਲੇਸ਼ੀਅਰ ਹਸਪਤਾਲ ਵਿਖੇ ਮਿਤੀ 6 ਜੂਨ 2020 ਨੂੰ ਚੌਂਕੀਦਾਰ ਨੂੰ ਡਰਾ ਧਮਕਾ ਕੇ ਅਤੇ ਬੰਨ੍ਹਕੇ 8 ਟਨ ਦੇ ਕਰੀਬ ਸਰੀਏ ਦੇ ਡਾਕੇ ਦੀ ਵਾਰਦਾਤ ਨੂੰ ਅੰਜਾਮ ਦੇਣ ਦੇ ਮਾਮਲੇ ਨੂੰ ਸੁਲਝਾਉਂਦਿਆਂ ਇਸ ਡਾਕੇ ਦੇ ਮੁੱਖ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਐਸ.ਪੀ. ਟ੍ਰੈਫਿਕ ਅਤੇ ਸੁਰੱਖਿਆ ਪਟਿਆਲਾ ਸ. ਪਲਵਿੰਦਰ ਸਿੰਘ ਚੀਮਾ ਨੇ ਸਮਾਣਾ ਵਿਖੇ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ। ਇਸ ਮੌਕੇ ਉਨ੍ਹਾਂ ਦੇ ਨਾਲ ਡੀ.ਐਸ.ਪੀ. (ਜਾਂਚ) ਸ੍ਰੀ ਕ੍ਰਿਸ਼ਨ ਕੁਮਾਰ ਪਾਂਥੇ, ਡੀ.ਐਸ.ਪੀ. ਸਮਾਣਾ ਜਸਵੰਤ ਸਿੰਘ ਮਾਂਗਟ ਅਤੇ ਸੀ.ਆਈ.ਏ. ਸਟਾਫ਼ ਸਮਾਣਾ ਦੇ ਇੰਚਾਰਜ ਸਬ ਇੰਸਪੈਕਟਰ ਕਰਨੈਲ ਸਿੰਘ ਮੌਜੂਦ ਸਨ।ਸ. ਚੀਮਾ ਨੇ ਦੱਸਿਆ ਕਿ ਪਟਿਆਲਾ ਪੁਲਿਸ ਨੇ ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਦੀ ਅਗਵਾਈ ਹੇਠ ਇਸ ਮਾਮਲੇ ਨੂੰ ਹੱਲ ਕਰਨ ਲਈ ਟੀਮਾਂ ਦਾ ਗਠਨ ਕੀਤਾ ਸੀ, ਜਿਸ ਤਹਿਤ ਸੀ.ਆਈ.ਏ. ਸਟਾਫ਼ ਇੰਚਾਰਜ ਸਮਾਣਾ ਐਸ.ਆਈ. ਕਰਨੈਲ ਸਿੰਘ ਦੀ ਪੁਲਿਸ ਪਾਰਟੀ ਨੇ ਇੱਕ ਗੁਪਤ ਸੂਚਨਾ ਦੇ ਅਧਾਰ 'ਤੇ ਮਿਤੀ 12 ਜੂਨ 2020 ਨੂੰ ਸੁਭਾਸ਼ ਕੁਮਾਰ ਪੁੱਤਰ ਸ਼ਿਵ ਭੂਸ਼ਨ ਵਾਸੀ ਰਾਮ ਨਗਰ ਮੰਡੀ ਗੋਬਿੰਦਗੜ, ਦੇਸ ਰਾਜ ਪੁੱਤਰ ਸ਼ਾਹ ਰਾਮ ਵਾਸੀ ਕਪੂਰਗੜ ਥਾਣਾ ਅਮਲੋਹ ਅਤੇ ਭੂਸ਼ਨ ਲਾਲ ਪੁੱਤਰ ਕ੍ਰਿਸ਼ਨ ਚੰਦ ਵਾਸੀ ਦਸ਼ਮੇੇਸ਼ ਕਲੋਨੀ ਗੋਬਿੰਦਗੜ੍ਹ ਨੂੰ ਪਾਰਵਤੀ ਫੈਕਟਰੀ ਤੋਂ ਕਾਬੂ ਕੀਤਾ ਹੈ।ਸ. ਚੀਮਾ ਨੇ ਦੱਸਿਆ ਕਿ ਪਾਰਵਤੀ ਮਿਲ ਦੇ ਮਾਲਕ ਭੂਸ਼ਨ ਕੋਲੋਂ ਡਾਕੇ ਦੀ ਸਾਜਿਸ਼ ਦੇ ਮੁੱਖ ਸਰਗਨੇ ਦੇਸ ਰਾਜ ਵਾਸੀ ਕਪੂਰਗੜ੍ਹ ਅਤੇ ਟਰੱਕ ਦੇ ਡਰਾਇਵਰ ਸੁਭਾਸ ਨੂੰ ਮੌਕੇ ਤੋਂ ਗ੍ਰਿਫ਼ਤਾਰ ਕੀਤਾ ਹੈ ਜਿੱਥੇ ਕਿ ਪਰਵਤੀ ਮਿਲ ਦੇ ਮਾਲਕ ਪਾਸੋਂ ਇਹ ਸਰੀਏ ਦੇ ਬਦਲੇ ਪੈਸੇ ਲੈਣ ਲਈ ਆਏ ਸਨ ਅਤੇ ਇਹ ਸਰੀਆ 2 ਲੱਖ ਰੁਪਏ ਵਿੱਚ ਪਾਰਵਤੀ ਮਿਲ ਦੇ ਮਾਲਕ ਨੂੰ ਵੇਚਿਆ ਸੀ। ਸੁਭਾਸ਼ ਕੋਲੋਂ ਮੌਕਾ ਵਾਰਦਾਤ ਸਮੇਂ ਵਰਤੀ ਗਈ ਕਿਰਪਾਨ ਸਮੇਤ ਟਰੱਕ ਨੰਬਰ ਪੀ.ਬੀ. 11 ਐਫ਼ 9167 ਅਤੇ 8 ਟਨ ਸਰੀਆ ਬ੍ਰਾਮਦ ਕਰਵਾਇਆ ਗਿਆ ਅਤੇ ਇਨ੍ਹਾਂ ਕੋਲੋਂ ਪੁੱਛ ਗਿੱਛ ਜਾਰੀ ਹੈ। ਐਸ.ਪੀ. ਚੀਮਾ ਨੇ ਦੱਸਿਆ ਕਿ ਸੁਭਾਸ਼ ਕੁਮਾਰ ਵਿਰੁੱਧ ਪਹਿਲਾਂ ਵੀ ਮੁਕਦਮੇ ਦਰਜ ਹਨ ਜਿਸ ਸੰਬੰਧੀ ਪੜਤਾਲ ਜਾਰੀ ਹੈ।ਇਸ ਵਾਰਦਾਤ ਵਿੱਚ ਸੁਭਾਸ ਪੁੱਤਰ ਸਿਵ ਭੁਸਣ ਵਾਸੀ ਰਾਮ ਨਗਰ ਮੰਡੀ ਗੋਬਿੰਦਗੜ ਹੈ ਉਸ ਖ਼ਿਲਾਫ਼ ਪਹਿਲਾਂ ਵੀ ਪੁਲਿਸ ਸਟੇਸ਼ਨ ਫੋਕਲ ਪੁਆਇੰਟ ਲੁਧਿਆਣਾ ਵਿੱਚ ਪਹਿਲਾਂ ਵੀ ਸਰੀਆ ਚੋਰੀ ਦਾ ਮੁਕੱਦਮਾ ਦਰਜ ਹੈ ਜਿਸ ਵਿੱਚ ਇਹ ਜਮਾਨਤ 'ਤੇ ਹੈ।ਇਸ ਵਿੱਚ ਮਾਮਲੇ 'ਚ ਦੋਸ਼ੀਆਂ ਦਾ ਸਾਥ ਦੇਣ ਵਾਲੇ ਅਤੇ ਮਜਦੂਰੀ ਦਾ ਕੰਮ ਕਰਦੇ ਪਾਂਡਵਾ, ਲੰਬੂ, ਸੰਨੀ, ਛੋਟੂ, ਵਿੱਕੀ ਦੀ ਭਾਲ ਜਾਰੀ ਹੈ ਅਤੇ ਇਨ੍ਹਾਂ ਨੂੰ ਵੀ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

 

Tags: Crime News Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD