Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਮਿਸ਼ਨ ਫ਼ਤਿਹ : ਜ਼ਿਲੇ ਭਰ ਵਿਚ ਚੱਲਣ ਵਾਲੀ ਜਾਗਰੂਕਤਾ ਮੁਹਿੰਮ ਦਾ ਅਗਾਜ਼

ਡਿਪਟੀ ਕਮਿਸ਼ਨਰ ਨੇ ਪ੍ਰਚਾਰ ਵਾਹਨਾਂ ਨੂੰ ਕੀਤਾ ਰਵਾਨਾ, ਹਫ਼ਤਾ ਭਰ ਜਮੀਨੀ ਪੱਧਰ ਤੇ ਹੋਣਗੀਆਂ ਜਨਜਾਗਰੂਕਤਾ ਗਤੀਵਿਧੀਆਂ

5 Dariya News

5 Dariya News

5 Dariya News

ਬਠਿੰਡਾ , 14 Jun 2020

Last updated on: Jun 14, 2020, 00:00 IST

ਕੋਵਿਡ ਸੁਰੱਖਿਆ ਲਈ ਜ਼ਰੂਰੀ ਸਭ ਉਪਾਵਾਂ ਸਬੰਧੀ ਜਮੀਨੀ ਗਤੀਵਿਧੀਆਂ ਵਜੋਂ ਜਨ ਜਾਗਰੂਕਤਾ ਦੀ ਇਕ ਵੱਡੀ ਮੁਹਿੰਮ ਨੂੰ ਜ਼ਿਲੇ ਦੇ ਡਿਪਟੀ ਕਮਿਸ਼ਨਰ ਬੀ ਸ੍ਰੀ ਨਿਵਾਸਨ ਨੇ ਸ਼ੁਰੂ ਕਰਵਾਇਆ। ਇਸ ਤਹਿਤ ਜ਼ਿਲੇ ਦੇ ਵੱਖ ਵੱਖ ਇਲਾਕਿਆਂ ਵਿਚ ਲੋਕਾਂ ਨੂੰ ਕੋਵਿਡ ਤੋਂ ਬਚਣ ਲਈ ਜਰੂਰੀ ਸਾਵਧਾਨੀਆਂ ਪ੍ਰਤੀ ਲੋਕਾਂ ਨੂੰ ਜਾਗਰੁਕ ਕਰਨ ਲਈ ਪ੍ਰਚਾਰ ਵਾਹਨਾਂ ਨੂੰ ਉਨਾਂ ਨੇ ਇੱਥੋਂ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਰਾਜ ਨੂੰ ਕੋਵਿਡ ਤੋ ਮੁਕਤ ਕਰਨ ਲਈ ਚਲਾਈ ਗਈ ਜਨ-ਜਾਗਰੂਕਤਾ ਮੁਹਿੰਮ ‘ਮਿਸ਼ਨ ਫ਼ਤਿਹ’ ਤਹਿਤ ਜ਼ਿਲੇ ਵਿੱਚ ਜ਼ਮੀਨੀ ਗਤੀਵਿਧੀਆਂ ਸਪਤਾਹ 15 ਤੋਂ 21 ਜੂਨ ਤੱਕ ਮਨਾਇਆ ਜਾਵੇਗਾ। ਉਨਾਂ ਦੱਸਿਆ ਕਿ ਮਿਸ਼ਨ ਫ਼ਤਿਹ ਦਾ ਮੰਤਵ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਣ ਲਈ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਸੁਝਾਈਆਂ ਗਈਆਂ ਸਾਵਧਾਨੀਆਂ ਦਾ ਅਮਲੀ ਰੂਪ ਵਿੱਚ ਪਾਲਣ ਕਰਵਾਉਣ ਲਈ ਜਾਗਰੂਕ ਕਰਨਾ ਹੈ। ਉਨਾਂ ਦੱਸਿਆ ਕਿ 15 ਜੂਨ ਨੂੰ ਅਧਿਕਾਰਿਤ ਤੌਰ ’ਤੇ ਮਿਸ਼ਨ ਫ਼ਤਿਹ ਤਹਿਤ ਹੋਣ ਵਾਲੀਆਂ ਜ਼ਮੀਨੀ ਗਤੀਵਿਧੀਆਂ ਦੀ ਅਰੰਭਤਾ ਕੀਤੀ ਜਾਵੇਗੀ।ਸ੍ਰੀ ਬੀ ਸ੍ਰੀ ਨਿਵਾਸਨ ਨੇ ਵਿਭਾਗ ਵਾਰ ਸਪਤਾਹਿਕ ਗਤੀਵਿਧੀਆਂ ਦਾ ਵੇਰਵਾ ਦਿੰਦਿਆਂ ਦੱਸਿਆ ਕਿ 15 ਜੂਨ ਨੂੰ ਜ਼ਿਲਾ ਪ੍ਰਸ਼ਾਸਨ ਵਲੋਂ ਕੋਰੋਨਾ ਯੋਧਿਆਂ ਨੂੰ ਸਰਕਾਰ ਵਲੋਂ ਮਿਸ਼ਨ ਫ਼ਤਿਹ ਦਾ ਪ੍ਰਤੀਕ ਬੈਜ ਦੇਣ ਦੀ ਰਸਮ ਨਿਭਾਈ ਜਾਵੇਗੀ। ਕੋਰੋਨਾ ਯੋਧਿਆਂ ਵਲੋਂ ਇਹ ਬੈਜ ਲਗਾਕੇ ਅਤੇ ਮਾਸਕ ਪਾ ਕੇ ਆਪਣੀ ਸੈਲਫ਼ੀ ਖਿੱਚ ਕੇ ਕੋਵਾ ਐਪ ‘ਤੇ ਅਪਲੋਡ ਕਰਨ ਲਈ ਜ਼ਿਲਾ ਪ੍ਰਸ਼ਾਸਨ ਨੂੰ ਭੇਜੀ ਜਾਵੇਗੀ। 

ਇਨਾਂ ਕੋਰੋਨਾ ਯੋਧਿਆਂ ਵਿੱਚ ਪ੍ਰਸ਼ਾਸਨਿਕ, ਪੁਲਿਸ, ਡਾਕਟਰ, ਮੈਡੀਕਲ ਸਟਾਫ਼, ਆਸ਼ਾ ਵਰਕਰ, ਆਂਗਨਵਾੜੀ ਵਰਕਰ, ਸਫ਼ਾਈ ਵਰਕਰ, ਜੀ ਓ ਜੀਜ਼, ਸਰਪੰਚ, ਸਵੈ ਸੇਵੀ ਸੰਗਠਨ ਆਦਿ ਸ਼ਾਮਿਲ ਹੋਣਗੇ। ਇਸ ਤੋਂ ਬਾਅਦ 16 ਜੂਨ ਨੂੰ ਆਂਗਨਵਾੜੀ ਵਰਕਰਾਂ ਵਲੋਂ ਬੈਜ ਲਗਾ ਕੇ ਆਪੋ ਆਪਣੇ ਪਿੰਡ ਦੇ ਆਂਗਨਵਾੜੀਆਂ ਵਿੱਚ ਆਉਣ ਵਾਲੇ ਬੱਚਿਆਂ ਦੇ ਘਰਾਂ ਦਾ ਦੌਰਾ ਕੀਤਾ ਜਾਵੇਗਾ ਅਤੇ ਉਨਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਸਾਵਧਾਨੀਆਂ ਦੱਸ ਕੇ ਪ੍ਰੇਰਿਤ ਕੀਤਾ ਜਾਵੇਗਾ। 17 ਜੂਨ ਨੂੰ ਪਿੰਡਾਂ ਦੇ ਸਰਪੰਚਾਂ ਵਲੋਂ ਬੈਜ ਲਗਾ ਕੇ ਪਿੰਡ ਦੇ ਲੋਕਾਂ ਨੂੰ ਮਿਲਿਆ ਜਾਵੇਗਾ ਅਤੇ ਕੋਵਿਡ ਦੀ ਰੋਕਥਾਮ ਲਈ ਅਹਿਮ ਬਚਾਅ ਪ੍ਰਬੰਧਾਂ ਬਾਰੇ ਜਾਗਰੂਕ ਕੀਤਾ ਜਾਵੇਗਾ। 18 ਜੂਨ ਨੂੰ ਜ਼ਿਲੇ ਵਿੱਚ ਮੁੜ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ। ਜ਼ਿਲੇ ਦੀਆਂ ਐਨ.ਜੀ.ਓਜ਼. ਵਲੋਂ ਬੈਜ ਲਗਾ ਕੇ ਆਪੋ ਆਪਣੇ ਇਲਾਕੇ ਵਿੱਚ ਅਜਿਹੀਆਂ ਜਾਗਰੂਕ ਗਤੀਵਿਧੀਆਂ 19 ਜੂਨ ਨੂੰ ਕੀਤੀਆਂ ਜਾਣਗੀਆਂ। ਜ਼ਿਲਾ ਪੁਲਿਸ ਵਲੋਂ ਬੈਜ ਲਗਾ ਕੇ ਲੋਕਾਂ ਨੂੰ ਕੋਵਿਡ ਪ੍ਰਤੀ ਸਾਵਧਾਨ ਕਰਨ ਦੀ ਗਤੀਵਿਧੀ ਦਾ ਦਿਨ 20 ਜੂਨ ਮਿਥਿਆ ਗਿਆ ਹੈ, ਜਦਕਿ ਨਗਰ ਕੌਂਸਲਾਂ ਵਲੋਂ ਰੈਜੀਡੈਂਟ ਵੈਲਫੇਅਰ ਕਮੇਟੀਆਂ ਤੇ ਸ਼ਹਿਰੀਆਂ ਰਾਹੀਂ ਜਾਗਰੂਕਤਾ ਮੁਹਿੰਮ 21 ਜੂਨ ਨੂੰ ਚਲਾਈ ਜਾਵੇਗੀ।ਇਸ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ ਕੋਵਾ ਐਪ ‘ਤੇ ਕੋਵਿਡ ਦੀਆਂ ਸਾਵਧਾਨੀਆਂ ਤਹਿਤ ਆਪਣੀ ਫੋਟੋ ਅਪਲੋਡ ਕਰਨ ਵਾਲੇ ਵਿਅਕਤੀ/ਸੰਸਥਾ ਦੀ ਚੋਣ ਸੂਬਾਈ ਪੱਧਰ ‘ਤੇ ਕੀਤੀ ਜਾਵੇਗੀ, ਜਿਸ ਦੀ ਸੂਚੀ ਜ਼ਿਲਾ ਪ੍ਰਸ਼ਾਸਨ ਨੂੰ ਭੇਜੀ ਜਾਵੇਗੀ ਤਾਂ ਜੋ ਉਨਾਂ ਨੂੰ ਬੈਜ ਅਤੇ ਟੀਸ਼ਰਟ ਰਾਹੀਂ ਹੌਸਲਾ ਅਫ਼ਜਾਈ ਕੀਤੀ ਜਾ ਸਕੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਾ ਐਪ ਰਾਹੀਂ ਮਿਸ਼ਨ ਫਤਿਹ ਯੋਧਿਆਂ ਦੀ ਚੋਣ ਹੋਵੇਗੀ। ਇਸ ਮੁਕਾਬਲੇ ਵਿਚ ਭਾਗ ਲੈਣ ਲਈ ਲੋਕ ਕੋਵਾ ਐਪ ਆਪਣੇ ਮੋਬਾਇਲ ਵਿਚ ਡਾਊਨਲੋਡ ਕਰਨ ਅਤੇ ਇਸ ਤਹਿਤ ਕੋਵਾ ਐਪ ਤੇ ਰਜਿਸਟ੍ਰੇਸ਼ਨ 17 ਜੂਨ ਤੋਂ ਸ਼ੁਰੂ ਹੋਵੇਗੀ।

 

Tags: DC Bathinda , Mission Fateh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD