Sunday, 28 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

ਫੂਡ ਸੇਫਟੀ ਵਿਭਾਗ ਖਪਤਕਾਰਾਂ ਲਈ ਖਾਣ-ਪੀਣ ਦੀਆਂ ਯੋਗ ਗੁਣਵੱਤਾ ਵਾਲੀਆਂ ਵਸਤਾਂ ਨੂੰ ਯਕੀਨੀ ਬਣਾਉਣ ਲਈ ਨਿਰੰਤਰ ਚੈਕਿੰਗ ਕਰ ਰਿਹਾ ਹੈ: ਕਾਹਨ ਸਿੰਘ ਪੰਨੂੰ

ਹੁਣ ਤੱਕ 22 ਕੁਇੰਟਲ 66 ਕਿਲੋਗ੍ਰਾਮ ਮਿਆਦ ਪੁੱਗ ਚੁੱਕੇ ਫਲ ਅਤੇ ਸਬਜ਼ੀਆਂ ਦਾ ਕੀਤਾ ਨਿਪਟਾਰਾ

5 Dariya News

5 Dariya News

5 Dariya News

ਐਸ ਏ ਐਸ ਨਗਰ , 14 Jun 2020

“ਫੂਡ ਸੇਫਟੀ ਵਿਭਾਗ ਰਾਜ ਦੇ ਲੋਕਾਂ ਨੂੰ ਉੱਚ ਪੱਧਰੀ ਖਾਣ-ਪੀਣ ਦੀਆਂ ਚੀਜ਼ਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਵਚਨਬੱਧਤਾ ਦੇ ਹਿੱਸੇ ਵਜੋਂ, ਕੋਰੋਨਾ ਵਾਇਰਸ ਮਹਾਂਮਾਰੀ ਦੌਰਾਨ ਵਿਭਾਗ ਦੇ ਫੂਡ ਸੇਫਟੀ ਅਧਿਕਾਰੀਆਂ ਨੇ ਖਾਣ ਪੀਣ ਵਾਲੀਆਂ ਚੀਜ਼ਾਂ ਵੇਚਣ ਵਾਲੀਆਂ ਦੁਕਾਨਾਂ ਦੀ ਨਿਯਮਤ ਜਾਂਚ ਕੀਤੀ ਅਤੇ ਦੁਕਾਨਦਾਰਾਂ ਨੂੰ ਮਿਆਦ ਪੁੱਗ ਚੁੱਕੇ ਸਮਾਨਾਂ ਦਾ ਨਿਪਟਾਰਾ ਕਰਨ, ਗੁਣਵੱਤਾ ਵਾਲੇ ਉਤਪਾਦ ਵੇਚਣ ਅਤੇ ਜਮ੍ਹਾਂਖਰੀ ਤੋਂ ਗੁਰੇਜ਼ ਕਰਨ ਸਬੰਧੀ ਜਾਗਰੂਕ ਕੀਤਾ।"ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨਰ, ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ, ਪੰਜਾਬ ਸ. ਕਾਹਨ ਸਿੰਘ ਪੰਨੂੰ ਨੇ ਦੱਸਿਆ ਕਿ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸਖਤੀ ਨਾਲ ਸਮਾਜਿਕ ਦੂਰੀਆਂ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ, ਮਾਸਕ ਪਹਿਨਣ ਅਤੇ ਹੈਂਡ ਸੈਨੀਟਾਈਜ਼ਰ ਦੀ ਵਰਤੋਂ, ਜਿੰਨੀ ਵਾਰ ਹੋ ਸਕੇ 20 ਸੈਕਿੰਡ ਲਈ ਹੱਥ ਧੋਣ।ਸ. ਪੰਨੂੰ ਨੇ ਅੱਗੇ ਦੱਸਿਆ ਕਿ 1 ਮਈ ਤੋਂ 31 ਮਈ ਤੱਕ ਫੂਡ ਸੇਫਟੀ ਟੀਮਾਂ ਨੇ 1451 ਦੁਕਾਨਾਂ 'ਤੇ ਚੈਕਿੰਗ ਕੀਤੀ ਅਤੇ ਮਿਆਦ ਪੁੱਗ ਚੁੱਕੇ ਭੋਜਨ ਪਦਾਰਥਾਂ ਦਾ ਨਿਪਟਾਰਾ ਕੀਤਾ ਜਿਹਨਾਂ ਵਿਚ 22 ਕੁਇੰਟਲ 66 ਕਿਲੋਗ੍ਰਾਮ ਫਲ ਅਤੇ ਸਬਜ਼ੀਆਂ, ਦੁੱਧ ਅਤੇ ਦੁੱਧ ਉਤਪਾਦਾਂ, 419 ਲੀਟਰ ਕੋਲਡ ਡਰਿੰਕ, ਤੇਲ, 167 ਨਾਮਕੀਨ ਪੈਕੇਟ, ਬਿਸਕੁਟ ਅਤੇ ਮਸਾਲੇ ਸ਼ਾਮਲ ਹਨ। ਟੀਮਾਂ ਨੇ ਹੋਟਲ, ਢਾਬਾ ਅਤੇ ਹਲਵਾਈ ਐਸੋਸੀਏਸ਼ਨਾਂ ਨਾਲ ਮੀਟਿੰਗਾਂ ਵੀ ਕੀਤੀਆਂ ਅਤੇ ਉਨ੍ਹਾਂ ਨੂੰ ਰਾਜ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਚੰਗੀ ਕੁਆਲਟੀ ਦੀਆਂ ਖਾਣ ਪੀਣ ਦੀਆਂ ਵਸਤਾਂ ਤਿਆਰ ਕਰਨ ਦੀ ਸਿਖਲਾਈ ਦਿੱਤੀ।ਸ. ਪੰਨੂੰ ਨੇ ਕਿਹਾ, “ਕਿਸੇ ਨੂੰ ਵੀ ਘਟੀਆ ਖਾਣ ਪੀਣ ਵਾਲੀਆਂ ਚੀਜ਼ਾਂ ਵੇਚਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ ਜੋ ਲੋਕਾਂ ਦੀਆਂ ਜ਼ਿੰਦਗੀਆਂ ਨਾਲ ਖਿਲਵਾੜ ਕਰਦੇ ਹਨ। ਇਸ ਸਬੰਧ ਵਿੱਚ ਪੰਜਾਬ ਸਰਕਾਰ ਦੇ ਨਿਯਮਾਂ ਅਤੇ ਕਾਨੂੰਨਾਂ ਨੂੰ ਸਖਤੀ ਨਾਲ ਲਾਗੂ ਕੀਤਾ ਜਾਵੇਗਾ।”

 

Tags: Kahan Singh Pannu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD